ਆਸਾ ਮਹਲਾ ੫ ॥
Aasaa, Fifth Mehl:
ਸਰਬ ਸੁਖਾ ਮੈ ਭਾਲਿਆ ਹਰਿ ਜੇਵਡੁ ਨ ਕੋਈ ॥
(ਹੇ ਭਾਈ!) ਮੈਂ (ਦੁਨੀਆ ਦੇ ਸਾਰੇ ਸੁਖਾਂ ਨੂੰ ਖੋਜ ਵੇਖਿਆ ਹੈ ਪਰਮਾਤਮਾ ਦੇ ਮਿਲਾਪ ਦੇ ਬਰਾਬਰ ਦਾ ਹੋਰ ਕੋਈ ਸੁਖ ਨਹੀਂ ਹੈ ।
I have pursued all pleasures, but none is as great as the Lord.
ਗੁਰ ਤੁਠੇ ਤੇ ਪਾਈਐ ਸਚੁ ਸਾਹਿਬੁ ਸੋਈ ॥੧॥
ਤੇ, ਉਹ ਸਦਾ ਕਾਇਮ ਰਹਿਣ ਵਾਲਾ ਮਾਲਕ-ਪਰਮਾਤਮਾ ਪ੍ਰਸੰਨ ਹੋਏ ਹੋਏ ਗੁਰੂ ਪਾਸੋਂ ਹੀ ਮਿਲ ਸਕਦਾ ਹੈ ।੧।
By the Pleasure of the Guru's Will, the True Lord Master is obtained. ||1||
ਬਲਿਹਾਰੀ ਗੁਰ ਆਪਣੇ ਸਦ ਸਦ ਕੁਰਬਾਨਾ ॥
(ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਹੁੰਦਾ ਹਾਂ ਸਦਾ ਕੁਰਬਾਨ ਜਾਂਦਾ ਹਾਂ
I am a sacrifice to my Guru; I am forever and ever a sacrifice to Him.
ਨਾਮੁ ਨ ਵਿਸਰਉ ਇਕੁ ਖਿਨੁ ਚਸਾ ਇਹੁ ਕੀਜੈ ਦਾਨਾ ॥੧॥ ਰਹਾਉ ॥
(ਮੈਂ ਗੁਰੂ ਪਾਸ ਹੀ ਅਰਜੋਈ ਕਰਦਾ ਹਾਂ—ਹੇ ਗੁਰੂ!) ਮੈਨੂੰ ਇਹ ਦਾਨ ਦੇਹ ਕਿ ਮੈਂ ਪਰਮਾਤਮਾ ਦਾ ਨਾਮ ਇਕ ਖਿਨ ਵਾਸਤੇ ਭੀ ਇਕ ਚਸੇ ਵਾਸਤੇ ਭੀ ਨਾਹ ਭੁਲਾਵਾਂ ।੧।ਰਹਾਉ।
Please, grant me this one blessing, that I may never, even for an instant, forget Your Name. ||1||Pause||
ਭਾਗਠੁ ਸਚਾ ਸੋਇ ਹੈ ਜਿਸੁ ਹਰਿ ਧਨੁ ਅੰਤਰਿ ॥
ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ-ਧਨ ਵੱਸਦਾ ਹੋਵੇ ਉਹੀ (ਅਸਲ) ਸ਼ਾਹੂਕਾਰ ਹੈ,
How very fortunate are those who have the wealth of the Lord deep within the heart.
ਸੋ ਛੂਟੈ ਮਹਾ ਜਾਲ ਤੇ ਜਿਸੁ ਗੁਰ ਸਬਦੁ ਨਿਰੰਤਰਿ ॥੨॥
ਜਿਸ ਮਨੁੱਖ ਦੇ ਅੰਦਰ ਗੁਰੂ ਦਾ ਸਬਦ ਇਕ-ਰਸ ਟਿਕਿਆ ਰਹੇ ਉਹ ਮਨੁੱਖ (ਮਾਇਆ ਦੇ ਮੋਹ ਦੇ) ਵੱਡੇ ਜਾਲ (ਵਿਚ ਫਸਣ) ਤੋਂ ਬਚਿਆ ਰਹਿੰਦਾ ਹੈ ।੨।
They escape from the great noose of death; they are permeated with the Word of the Guru's Shabad. ||2||
ਗੁਰ ਕੀ ਮਹਿਮਾ ਕਿਆ ਕਹਾ ਗੁਰੁ ਬਿਬੇਕ ਸਤ ਸਰੁ ॥
ਹੇ ਭਾਈ! ਮੈਂ ਇਹ ਦੱਸਣ-ਯੋਗ ਨਹੀਂ ਹਾਂ ਕਿ ਗੁਰੂ ਕੇਡਾ ਵੱਡਾ (ਉੱਚ-ਆਤਮਾ) ਹੈ, ਗੁਰੂ ਬਿਬੇਕ ਦਾ ਸਰੋਵਰ ਹੈ ਗੁਰੂ ਉੱਚੇ ਆਚਰਨ ਦਾ ਸਰੋਵਰ ਹੈ,
How can I chant the Glorious Praises of the Guru? The Guru is the ocean of Truth and clear understanding.
ਓਹੁ ਆਦਿ ਜੁਗਾਦੀ ਜੁਗਹ ਜੁਗੁ ਪੂਰਾ ਪਰਮੇਸਰੁ ॥੩॥
ਗੁਰੂ ਉਹ ਪੂਰਨ ਪਰਮੇਸਰ (ਦਾ ਰੂਪ) ਹੈ ਜੇਹੜਾ ਸਭ ਦਾ ਮੁੱਢ ਹੈ ਜਿਹੜਾ ਜੁਗਾਂ ਦੇ ਆਦਿ ਤੋਂ ਹੈ ਜੇਹੜਾ ਹਰੇਕ ਜੁਗ ਵਿਚ ਮੌਜੂਦ ਹੈ ।੩।
He is the Perfect Transcendent Lord, from the very beginning, and throughout the ages. ||3||
ਨਾਮੁ ਧਿਆਵਹੁ ਸਦ ਸਦਾ ਹਰਿ ਹਰਿ ਮਨੁ ਰੰਗੇ ॥
ਹੇ ਭਾਈ! ਸਦਾ ਹੀ ਪਰਮਾਤਮਾ ਦਾ ਨਾਮ ਸਿਮਰਦੇ ਰਹੋ, ਆਪਣੇ ਮਨ ਨੂੰ ਪਰਮਾਤਮਾ ਦੇ ਪ੍ਰੇਮ-ਰੰਗ ਨਾਲ ਰੰਗੀ ਰੱਖ
Meditating on the Naam, the Name of the Lord, forever and ever, my mind is filled with the Love of the Lord, Har, Har.
ਜੀਉ ਪ੍ਰਾਣ ਧਨੁ ਗੁਰੂ ਹੈ ਨਾਨਕ ਕੈ ਸੰਗੇ ॥੪॥੨॥੧੦੪॥
(ਇਹ ਨਾਮ ਮਿਲਣਾ ਗੁਰੂ ਪਾਸੋਂ ਹੀ ਹੈ, ਉਹ ਗੁਰੂ) ਮੈਂ ਨਾਨਕ ਦੇ ਅੰਗ-ਸੰਗ ਵੱਸਦਾ ਹੈ, ਗੁਰੂ ਹੀ ਮੇਰੀ ਜਿੰਦ ਹੈ ਗੁਰੂ ਹੀ ਮੇਰੇ ਪ੍ਰਾਣ ਹੈ, ਗੁਰੂ ਹੀ ਮੇਰਾ ਧਨ ਹੈ ।੪।੨।੧੦੪।
The Guru is my soul, my breath of life, and wealth; O Nanak, He is with me forever. ||4||2||104||