ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਸਿਰੀਰਾਗੁ ਮਹਲਾ ੧ ਘਰੁ ੧ ਅਸਟਪਦੀਆ ॥
Siree Raag, First Mehl, First House, Ashtapadees:
ਆਖਿ ਆਖਿ ਮਨੁ ਵਾਵਣਾ ਜਿਉ ਜਿਉ ਜਾਪੈ ਵਾਇ ॥
ਜਿਉਂ ਜਿਉਂ ਕਿਸੇ ਜੀਵ ਨੂੰ (ਪ੍ਰਭੂ ਦੇ ਗੁਣ) ਬੋਲਣ ਦੀ ਸਮਝ ਪੈਂਦੀ ਹੈ (ਤਿਉਂ ਤਿਉਂ ਇਹ ਸਮਝ ਭੀ ਆਉਂਦੀ ਜਾਂਦੀ ਹੈ ਕਿ ਉਸ ਦੇ ਗੁਣ) ਬਿਆਨ ਕਰ ਕਰ ਕੇ ਮਨ ਨੂੰ ਖਪਾਣਾ ਹੀ ਹੈ
I speak and chant His Praises, vibrating the instrument of my mind. The more I know Him, the more I vibrate it.
ਜਿਸ ਨੋ ਵਾਇ ਸੁਣਾਈਐ ਸੋ ਕੇਵਡੁ ਕਿਤੁ ਥਾਇ ॥
ਜਿਸ ਪ੍ਰਭੂ ਨੂੰ ਬੋਲ ਕੇ ਸੁਣਾਈਦਾ ਹੈ (ਭਾਵ, ਜਿਸ ਪ੍ਰਭੂ ਦੇ ਗੁਣਾਂ ਬਾਰੇ ਬੋਲ ਕੇ ਹੋਰਨਾਂ ਨੂੰ ਦੱਸੀਦਾ ਹੈ, ਉਸ ਦੀ ਬਾਬਤ ਇਹ ਤਾਂ ਪਤਾ ਹੀ ਨਹੀਂ ਲੱਗਦਾ ਕਿ) ਉਹ ਕੇਡਾ ਵੱਡਾ ਹੈ ਤੇ ਕਿਸ ਥਾਂ ਤੇ (ਨਿਵਾਸ ਰੱਖਦਾ) ਹੈ
The One, unto whom we vibrate and sing-how great is He, and where is His Place?
ਆਖਣ ਵਾਲੇ ਜੇਤੜੇ ਸਭਿ ਆਖਿ ਰਹੇ ਲਿਵ ਲਾਇ ॥੧॥
ਉਹ ਸਾਰੇ ਬਿਆਨ ਕਰਦੇ ਥੱਕ ਜਾਂਦੇ ਹਨ, (ਗੁਣਾਂ ਵਿਚ) ਸੁਰਤਿ ਜੋੜਦੇ ਰਹਿ ਜਾਂਦੇ ਹਨ ।੧।
Those who speak of Him and praise Him-they all continue speaking of Him with love. ||1||
ਬਾਬਾ ਅਲਹੁ ਅਗਮ ਅਪਾਰੁ ॥
ਹੇ ਭਾਈ ! ਪਰਮਾਤਮਾ ਦੇ ਗੁਣਾਂ ਤਕ ਪਹੁੰਚ ਨਹੀਂ ਹੋ ਸਕਦੀ, ਉਸ ਦੇ ਗੁਣਾਂ ਦਾ ਪਾਰਲਾ ਬੰਨਾ ਨਹੀਂ ਲੱਭ ਸਕਦਾ
O Baba, the Lord Allah is Inaccessible and Infinite.
ਪਾਕੀ ਨਾਈ ਪਾਕ ਥਾਇ ਸਚਾ ਪਰਵਦਿਗਾਰੁ ॥੧॥ ਰਹਾਉ ॥
ਉਸ ਦੀ ਵਡਿਆਈ ਪਵਿਤ੍ਰ ਹੈ, ਉਹ ਪਵਿਤ੍ਰ ਅਸਥਾਨ ਤੇ (ਸੋਭ ਰਿਹਾ) ਹੈ । ਉਹ ਸਦਾ ਕਾਇਮ ਰਹਿਣ ਵਾਲਾ ਪ੍ਰਭੂ (ਸਭ ਜੀਵਾਂ ਦਾ) ਪਾਲਣ ਵਾਲਾ ਹੈ ।੧।
Sacred is His Name, and Sacred is His Place. He is the True Cherisher. ||1||Pause||
ਤੇਰਾ ਹੁਕਮੁ ਨ ਜਾਪੀ ਕੇਤੜਾ ਲਿਖਿ ਨ ਜਾਣੈ ਕੋਇ ॥
ਹੇ ਪ੍ਰਭੂ ! ਕਿਸੇ ਨੂੰ ਭੀ ਇਹ ਸਮਝ ਨਹੀਂ ਪਈ, ਕਿ ਤੇਰਾ ਹੁਕਮ ਕਿਤਨਾ ਅਟੱਲ ਹੈ, ਕੋਈ ਭੀ ਤੇਰੇ ਹੁਕਮ ਨੂੰ ਬਿਆਨ ਨਹੀਂ ਕਰ ਸਕਦਾ
The extent of Your Command cannot be seen; no one knows how to write it.
ਜੇ ਸਉ ਸਾਇਰ ਮੇਲੀਅਹਿ ਤਿਲੁ ਨ ਪੁਜਾਵਹਿ ਰੋਇ ॥
ਜੇ ਸੌ ਕਵੀ ਭੀ ਇਕੱਠੇ ਕਰ ਲਏ ਜਾਣ, ਤਾਂ ਭੀ ਉਹ ਬਿਆਨ ਕਰਨ ਦਾ ਵਿਅਰਥ ਜਤਨ ਕਰ ਕੇ ਤੇਰੇ ਗੁਣਾਂ ਦੇ ਇਕ ਤਿਲ ਮਾਤ੍ਰ ਤਕ ਨਹੀਂ ਪਹੁੰਚ ਸਕਦੇ
Even if a hundred poets met together, they could not describe even a tiny bit of it.
ਕੀਮਤਿ ਕਿਨੈ ਨ ਪਾਈਆ ਸਭਿ ਸੁਣਿ ਸੁਣਿ ਆਖਹਿ ਸੋਇ ॥੨॥
ਕਿਸੇ ਭੀ ਜੀਵ ਨੇ ਤੇਰਾ ਮੁੱਲ ਨਹੀਂ ਪਾਇਆ, ਸਾਰੇ ਜੀਵ ਤੇਰੀ ਬਾਬਤ (ਦੂਜਿਆਂ ਤੋਂ) ਸੁਣ ਸੁਣ ਕੇ ਹੀ ਆਖ ਦੇਂਦੇ ਹਨ ।੨।
No one has found Your Value; they all merely write what they have heard again and again. ||2||
ਪੀਰ ਪੈਕਾਮਰ ਸਾਲਕ ਸਾਦਕ ਸੁਹਦੇ ਅਉਰੁ ਸਹੀਦ ॥
(ਦੁਨੀਆ ਤੇ) ਅਨੇਕਾਂ ਪੀਰ ਪੈਗ਼ੰਬਰ, ਹੋਰਨਾਂ ਨੂੰ ਜੀਵਨ-ਰਾਹ ਦੱਸਣ ਵਾਲੇ, ਅਨੇਕਾਂ
The Pirs, the Prophets, the spiritual teachers, the faithful, the innocents and the martyrs,
ਸੇਖ ਮਸਾਇਕ ਕਾਜੀ ਮੁਲਾ ਦਰਿ ਦਰਵੇਸ ਰਸੀਦ ॥
ਸ਼ੇਖ਼, ਕਾਜ਼ੀ, ਮੁੱਲਾਂ ਅਤੇ ਤੇਰੇ ਦਰਵਾਜ਼ੇ ਤਕ ਪਹੁੰਚੇ ਹੋਏ ਦਰਵੇਸ਼ ਆਏ
the Shaikhs, the mystics, the Qazis, the Mullahs and the Dervishes at His Door
ਬਰਕਤਿ ਤਿਨ ਕਉ ਅਗਲੀ ਪੜਦੇ ਰਹਨਿ ਦਰੂਦ ॥੩॥
(ਕਿਸੇ ਨੇ, ਹੇ ਪ੍ਰਭੂ ! ਤੇਰੇ ਗੁਣਾਂ ਦਾ ਅੰਤ ਨ ਲੱਭਾ, ਹਾਂ ਸਿਰਫ਼) ਉਹਨਾਂ ਨੂੰ ਬਹੁਤ ਬਰਕਤਿ ਮਿਲੀ (ਉਹਨਾਂ ਦੇ ਹੀ ਭਾਗ ਜਾਗੇ) ਜੋ (ਤੇਰੇ ਦਰ ਤੇ) ਦੁਆ (ਅਰਜ਼ੋਈ) ਕਰਦੇ ਰਹਿੰਦੇ ਹਨ ।੩।
-they are blessed all the more as they continue reading their prayers in praise to Him. ||3||
ਪੁਛਿ ਨ ਸਾਜੇ ਪੁਛਿ ਨ ਢਾਹੇ ਪੁਛਿ ਨ ਦੇਵੈ ਲੇਇ ॥
ਪ੍ਰਭੂ ਇਹ ਜਗਤ ਨਾਹ ਕਿਸੇ ਪਾਸੋਂ ਸਲਾਹ ਲੈ ਕੇ ਬਣਾਂਦਾ ਹੈ ਨਾਹ ਹੀ ਪੱੁਛ ਕੇ ਨਾਸ ਕਰਦਾ ਹੈ, ਨਾਹ ਹੀ ਕਿਸੇ ਦੀ ਸਲਾਹ ਨਾਲ ਸਰੀਰ ਵਿਚ ਜਿੰਦ ਪਾਂਦਾ ਹੈ ਨਾਹ ਕੱਢਦਾ ਹ
He seeks no advice when He builds; He seeks no advice when He destroys. He seeks no advice while giving or taking.
ਆਪਣੀ ਕੁਦਰਤਿ ਆਪੇ ਜਾਣੈ ਆਪੇ ਕਰਣੁ ਕਰੇਇ ॥
ਪਰਮਾਤਮਾ ਆਪਣੀ ਕੁਦਰਤਿ ਆਪ ਹੀ ਜਾਣਦਾ ਹੈ, ਆਪ ਹੀ ਇਹ ਜਗਤ-ਰਚਨਾ ਰਚਦਾ ਹੈ
He alone knows His Creative Power; He Himself does all deeds.
ਸਭਨਾ ਵੇਖੈ ਨਦਰਿ ਕਰਿ ਜੈ ਭਾਵੈ ਤੈ ਦੇਇ ॥੪॥
ਮਿਹਰ ਦੀ ਨਿਗਾਹ ਕਰ ਕੇ ਸਭ ਜੀਵਾਂ ਦੀ ਸੰਭਾਲ ਆਪ ਹੀ ਕਰਦਾ ਹੈ, ਜੋ ਉਸ ਨੂੰ ਭਾਉਂਦਾ ਹੈ ਉਸ ਨੂੰ (ਆਪਣੇ ਗੁਣਾਂ ਦੀ ਕਦਰ) ਬਖ਼ਸ਼ਦਾ ਹੈ ।੪।
He beholds all in His Vision. He gives to those with whom He is pleased. ||4||
ਥਾਵਾ ਨਾਵ ਨ ਜਾਣੀਅਹਿ ਨਾਵਾ ਕੇਵਡੁ ਨਾਉ ॥
(ਬੇਅੰਤ ਪੁਰੀਆਂ ਧਰਤੀਆਂ ਆਦਿਕ ਹਨ । ਇਤਨੀ ਬੇਅੰਤ ਰਚਨਾ ਹੈ ਕਿ) ਸਭ ਥਾਵਾਂ ਦੇ (ਪਦਾਰਥਾਂ ਦੇ) ਨਾਮ ਜਾਣੇ ਨਹੀਂ ਜਾ ਸਕਦੇ । ਬੇਅੰਤ ਨਾਮਾਂ ਵਿਚੋਂ ਉਹ ਕੇਹੜਾ ਨਾਮ ਹੋ ਸਕਦਾ ਹੈ ਜੋ ਇਤਨਾ ਵੱਡਾ ਹੋਵੇ ਕਿ ਪਰਮਾਤਮਾ ਦੇ ਅਸਲ ਵਡੱਪਣ ਨੂੰ ਬਿਆਨ ਕਰ ਸਕੇ ?—ਇਹ ਹੱਲ ਕੋਈ ਨਹੀਂ ਦੱਸ ਸਕਦਾ
His Place and His Name are not known, no one knows how great is His Name.
ਜਿਥੈ ਵਸੈ ਮੇਰਾ ਪਾਤਿਸਾਹੁ ਸੋ ਕੇਵਡੁ ਹੈ ਥਾਉ ॥
ਇਹ ਭੀ ਨਹੀਂ ਦੱਸਿਆ ਜਾ ਸਕਦਾ ਕਿ ਜਿੱਥੇ ਸ੍ਰਿਸ਼ਟੀ ਦਾ ਪਾਤਿਸ਼ਾਹ ਪ੍ਰਭੂ ਵੱਸਦਾ ਹੈ ਉਹ ਥਾਂ ਕੇਡਾ ਵੱਡਾ ਹੈ
How great is that place where my Sovereign Lord dwells?
ਅੰਬੜਿ ਕੋਇ ਨ ਸਕਈ ਹਉ ਕਿਸ ਨੋ ਪੁਛਣਿ ਜਾਉ ॥੫॥
ਕਿਸੇ ਪਾਸੋਂ ਭੀ ਇਹ ਪੱੁਛ ਪੁੱਛੀ ਨਹੀਂ ਜਾ ਸਕਦੀ, ਕਿਉਂਕਿ ਕੋਈ ਜੀਵ ਉਸ ਅਵਸਥਾ ਤੇ ਪਹੁੰਚ ਨਹੀਂ ਸਕਦਾ (ਜਿੱਥੋਂ ਉਹ ਪਰਮਾਤਮਾ ਦੀ ਬਜ਼ੁਰਗੀ ਸਹੀ ਸਹੀ ਦੱਸ ਸਕੇ) ।੫।
No one can reach it; whom shall I go and ask? ||5||
ਵਰਨਾ ਵਰਨ ਨ ਭਾਵਨੀ ਜੇ ਕਿਸੈ ਵਡਾ ਕਰੇਇ ॥
(ਇਹ ਭੀ ਨਹੀਂ ਕਿਹਾ ਜਾ ਸਕਦਾ ਕਿ) ਪਰਮਾਤਮਾ ਨੂੰ ਫਲਾਣੀ ਉੱਚੀ ਜਾਂ ਨੀਵੀਂ ਜਾਤਿ ਭਾਉਂਦੀ ਹੈ ਜਾਂ ਨਹੀਂ ਭਾਉਂਦੀ ਤੇ ਇਸ ਤਰ੍ਹਾਂ ਉਹ ਕਿਸੇ ਇੱਕ ਜਾਤਿ ਨੂੰ ਉੱਚਾ ਕਰ ਦੇਂਦਾ ਹੈ
One class of people does not like the other, when one has been made great.
ਵਡੇ ਹਥਿ ਵਡਿਆਈਆ ਜੈ ਭਾਵੈ ਤੈ ਦੇਇ ॥
ਸਭ ਵਡਿਆਈਆਂ ਵੱਡੇ ਪ੍ਰਭੂ ਦੇ ਆਪਣੇ ਹੱਥ ਵਿਚ ਹਨ । ਜੇਹੜਾ ਜੀਵ ਉਸ ਨੂੰ ਚੰਗਾ ਲੱਗਦਾ ਹੈ ਉਸ ਨੂੰ ਵਡਿਆਈ ਬਖ਼ਸ਼ ਦੇਂਦਾ ਹੈ
Greatness is only in His Great Hands; He gives to those with whom He is pleased.
ਹੁਕਮਿ ਸਵਾਰੇ ਆਪਣੈ ਚਸਾ ਨ ਢਿਲ ਕਰੇਇ ॥੬॥
ਆਪਣੀ ਰਜ਼ਾ ਵਿਚ ਹੀ ਉਹ ਜੀਵ ਦੇ ਜੀਵਨ ਨੂੰ ਸੰਵਾਰ ਦੇਂਦਾ ਹੈ, ਰਤਾ ਭਰ ਭੀ ਢਿੱਲ ਨਹੀਂ ਕਰਦਾ ।੬।
By the Hukam of His Command, He Himself regenerates, without a moment's delay. ||6||
ਸਭੁ ਕੋ ਆਖੈ ਬਹੁਤੁ ਬਹੁਤੁ ਲੈਣੈ ਕੈ ਵੀਚਾਰਿ ॥
ਪਰਮਾਤਮਾ ਤੋਂ ਦਾਤਾਂ ਲੈਣ ਦੇ ਖ਼ਿਆਲ ਨਾਲ ਹਰੇਕ ਜੀਵ ਬਹੁਤੀ ਮੰਗ ਮੰਗਦਾ ਹੈ
Everyone cries out, "More! More!", with the idea of receiving.
ਕੇਵਡੁ ਦਾਤਾ ਆਖੀਐ ਦੇ ਕੈ ਰਹਿਆ ਸੁਮਾਰਿ ॥
ਇਹ ਦੱਸਿਆ ਹੀ ਨਹੀਂ ਜਾ ਸਕਦਾ ਕਿ ਪਰਮਾਤਮਾ ਕਿਤਨਾ ਵੱਡਾ ਦਾਤਾ ਹੈ । ਉਹ ਦਾਤਾਂ ਦੇ ਰਿਹਾ ਹੈ, ਪਰ ਦਾਤਾਂ ਗਿਣਤੀ ਤੋਂ ਪਰੇ ਹਨ
How great should we call the Giver? His Gifts are beyond estimation.
ਨਾਨਕ ਤੋਟਿ ਨ ਆਵਈ ਤੇਰੇ ਜੁਗਹ ਜੁਗਹ ਭੰਡਾਰ ॥੭॥੧॥
ਹੇ ਨਾਨਕ ! (ਆਖ—ਹੇ ਪ੍ਰਭੂ !) ਤੇਰੇ ਖ਼ਜ਼ਾਨੇ ਸਦਾ ਹੀ ਭਰੇ ਰਹਿੰਦੇ ਹਨ, ਇਹਨਾਂ ਵਿਚ ਕਦੇ ਭੀ ਘਾਟ ਨਹੀਂ ਪੈ ਸਕਦੀ ।੭।੧।
O Nanak, there is no deficiency; Your Storehouses are filled to overflowing, age after age. ||7||1||