ਆਸਾ ਮਹਲਾ ੫ ॥
Aasaa, Fifth Mehl:
ਲਾਖ ਭਗਤ ਆਰਾਧਹਿ ਜਪਤੇ ਪੀਉ ਪੀਉ ॥
ਹੇ ਪ੍ਰਭੂ! ਤੇਰੇ ਲੱਖਾਂ ਹੀ ਭਗਤ ਤੈਨੂੰ ‘ਪਿਆਰਾ, ਪਿਆਰਾ’ ਆਖ ਕੇ ਤੇਰਾ ਨਾਮ ਜਪਦੇ ਹਨ ਤੇਰੀ ਅਰਾਧਨਾ ਕਰਦੇ ਹਨ
Tens of thousands of devotees worship and adore You, chanting, "Beloved, Beloved."
ਕਵਨ ਜੁਗਤਿ ਮੇਲਾਵਉ ਨਿਰਗੁਣ ਬਿਖਈ ਜੀਉ ॥੧॥
(ਉਹਨਾਂ ਦੇ ਸਾਹਮਣੇ ਮੈਂ ਤਾਂ) ਗੁਣ-ਹੀਣ ਵਿਕਾਰੀ ਜੀਵ ਹਾਂ, (ਹੇ ਪ੍ਰਭੂ!) ਮੈਂ ਤੈਨੂੰ ਕਿਸ ਤਰੀਕੇ ਨਾਲ ਮਿਲਾਂ? ।੧।
How shall You unite me, the worthless and corrupt soul, with Yourself. ||1||
ਤੇਰੀ ਟੇਕ ਗੋਵਿੰਦ ਗੁਪਾਲ ਦਇਆਲ ਪ੍ਰਭ ॥
ਹੇ ਗੋਵਿੰਦ! ਹੇ ਗੁਪਾਲ! ਹੇ ਦਇਆਲ ਪ੍ਰਭੂ! ਮੈਨੂੰ ਤੇਰਾ ਹੀ ਆਸਰਾ ਹੈ ।
You are my Support, O Merciful God, Lord of the Universe, Sustainer of the World.
ਤੂੰ ਸਭਨਾ ਕੇ ਨਾਥ ਤੇਰੀ ਸ੍ਰਿਸਟਿ ਸਭ ॥੧॥ ਰਹਾਉ ॥
ਤੂੰ ਸਭ ਜੀਵਾਂ ਦਾ ਖਸਮ ਹੈਂ, ਸਾਰੀ ਸ੍ਰਿਸ਼ਟੀ ਤੇਰੀ ਹੀ ਪੈਦਾ ਕੀਤੀ ਹੋਈ ਹੈ ।੧।ਰਹਾਉ।
You are the Master of all; the entire creation is Yours. ||1||Pause||
ਸਦਾ ਸਹਾਈ ਸੰਤ ਪੇਖਹਿ ਸਦਾ ਹਜੂਰਿ ॥
ਹੇ ਪ੍ਰਭੂ! ਤੂੰ ਆਪਣੇ ਸੰਤਾਂ ਦੀ ਸਹਾਇਤਾ ਕਰਨ ਵਾਲਾ ਹੈਂ ਤੇਰੇ ਸੰਤ ਤੈਨੂੰ ਸਦਾ ਆਪਣੇ ਅੰਗ-ਸੰਗ ਵੱਸਦਾ ਵੇਖਦੇ ਹਨ,
You are the constant help and support of the Saints, who behold You Ever-present.
ਨਾਮ ਬਿਹੂਨੜਿਆ ਸੇ ਮਰਨ੍ਹਿ ਵਿਸੂਰਿ ਵਿਸੂਰਿ ॥੨॥
ਪਰ ਜੇਹੜੇ (ਭਾਗ-ਹੀਣ ਤੇਰੇ) ਨਾਮ ਤੋਂ ਵਾਂਜੇ ਹੋਏ ਹਨ ਉਹ (ਵਿਕਾਰਾਂ ਵਿਚ ਹੀ) ਝੁਰ ਝੁਰ ਕੇ ਆਤਮਕ ਮੌਤ ਸਹੇੜੀ ਰੱਖਦੇ ਹਨ ।੨।
Those who lack the Naam, the Name of the Lord, shall die, engulfed in sorrow and pain. ||2||
ਦਾਸ ਦਾਸਤਣ ਭਾਇ ਮਿਟਿਆ ਤਿਨਾ ਗਉਣੁ ॥
ਹੇ ਪ੍ਰਭੂ! ਜੇਹੜੇ ਮਨੁੱਖ ਤੇਰੇ ਦਾਸਾਂ ਦਾ ਦਾਸ ਹੋਣ ਦੇ ਭਾਵ ਵਿਚ ਟਿਕੇ ਰਹਿੰਦੇ ਹਨ ਉਹਨਾਂ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹ
Those servants, who lovingly perform the Lord's service, are freed from the cycle of reincarnation.
ਵਿਸਰਿਆ ਜਿਨ੍ਹਾ ਨਾਮੁ ਤਿਨਾੜਾ ਹਾਲੁ ਕਉਣੁ ॥੩॥
ਪਰ ਜਿਨ੍ਹਾਂ (ਮੰਦ-ਭਾਗੀਆਂ) ਨੂੰ ਤੇਰਾ ਨਾਮ ਭੁੱਲਾ ਰਹਿੰਦਾ ਹੈ ਉਹਨਾਂ ਦਾ ਹਾਲ ਭੈੜਾ ਹੀ ਟਿਕਿਆ ਰਹਿੰਦਾ ਹੈ ।੩।
What shall be the fate of those who forget the Naam? ||3||
ਜੈਸੇ ਪਸੁ ਹਰ੍ਹਿਆਉ ਤੈਸਾ ਸੰਸਾਰੁ ਸਭ ॥
ਹੇ ਭਾਈ!) ਜਿਵੇਂ ਖੁਲ੍ਹਾ ਰਹਿ ਕੇ ਹਰੀਆਂ ਖੇਤੀਆਂ ਚੁਗਣ ਵਾਲਾ ਕੋਈ ਪਸ਼ੂ (ਅਵਾਰਾ ਭੌਂਦਾ ਫਿਰਦਾ) ਹੈ ਤਿਵੇਂ ਸਾਰਾ ਜਗਤ (ਵਿਕਾਰਾਂ ਪਿੱਛੇ ਭਟਕ ਰਿਹਾ ਹੈ) ।
As are the cattle which have strayed, so is the entire world.
ਨਾਨਕ ਬੰਧਨ ਕਾਟਿ ਮਿਲਾਵਹੁ ਆਪਿ ਪ੍ਰਭ ॥੪॥੪॥੧੦੬॥
ਹੇ ਨਾਨਕ! (ਆਖ—) ਹੇ ਪ੍ਰਭੂ! (ਮੇਰੇ ਵਿਕਾਰਾਂ ਵਾਲੇ) ਬੰਧਨ ਕੱਟ ਕੇ ਮੈਨੂੰ ਤੂੰ ਆਪ ਆਪਣੇ ਚਰਨਾਂ ਵਿਚ ਜੋੜੀ ਰੱਖ ।੪।੪।੧੦੬।
O God, please cut away Nanak's bonds, and unite him with Yourself. ||4||4||106||