ਆਸਾ ਮਹਲਾ ੫ ॥
Aasaa, Fifth Mehl:
 
ਹਭੇ ਥੋਕ ਵਿਸਾਰਿ ਹਿਕੋ ਖਿਆਲੁ ਕਰਿ ॥
ਹੇ ਭਾਈ! ਸਾਰੇ (ਸੰਸਾਰਕ) ਪਦਾਰਥਾਂ (ਦਾ ਮੋਹ) ਭੁਲਾ ਕੇ ਸਿਰਫ਼ ਇਕ ਪਰਮਾਤਮਾ ਦਾ ਧਿਆਨ ਧਰ
Forget all other things, and dwell upon the Lord alone.
 
ਝੂਠਾ ਲਾਹਿ ਗੁਮਾਨੁ ਮਨੁ ਤਨੁ ਅਰਪਿ ਧਰਿ ॥੧॥
(ਦੁਨੀਆ ਦੀਆਂ ਮਲਕੀਅਤਾਂ ਦਾ) ਝੂਠਾ ਮਾਣ (ਆਪਣੇ ਮਨ ਵਿਚੋਂ) ਦੂਰ ਕਰ ਦੇ, ਆਪਣਾ ਮਨ (ਪਰਮਾਤਮਾ ਅੱਗੇ) ਭੇਟਾ ਕਰ ਦੇ, ਆਪਣਾ ਹਿਰਦਾ (ਪ੍ਰਭੂ-ਚਰਨਾਂ ਵਿਚ) ਭੇਟਾ ਕਰ ਦੇ ।੧।
Lay aside your false pride, and dedicate your mind and body to Him. ||1||
 
ਆਠ ਪਹਰ ਸਾਲਾਹਿ ਸਿਰਜਨਹਾਰ ਤੂੰ ॥
ਹੇ ਸਿਰਜਣਹਾਰ ਪ੍ਰਭੂ! ਅੱਠੇ ਪਹਰ ਤੈਨੂੰ ਸਾਲਾਹ ਕੇ (ਤੇਰੀ ਸਿਫ਼ਤਿ-ਸਾਲਾਹ ਕਰ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੰੁਦਾ ਹੈ
Twenty-four hours a day, praise the Creator Lord.
 
ਜੀਵਾਂ ਤੇਰੀ ਦਾਤਿ ਕਿਰਪਾ ਕਰਹੁ ਮੂੰ ॥੧॥ ਰਹਾਉ ॥
ਮੇਰੇ ਉੱਤੇ ਮੇਹਰ ਕਰ ਮੈਨੂੰ (ਤੇਰੀ ਸਿਫ਼ਤਿ-ਸਾਲਾਹ ਦੀ) ਦਾਤਿ ਮਿਲ ਜਾਏ ।੧।ਰਹਾਉ।
I live by Your bountiful gifts - please, shower me with Your Mercy! ||1||Pause||
 
ਸੋਈ ਕੰਮੁ ਕਮਾਇ ਜਿਤੁ ਮੁਖੁ ਉਜਲਾ ॥
ਹੇ ਭਾਈ! ਉਹੀ ਕੰਮ ਕਰਿਆ ਕਰ ਜਿਸ ਕੰਮ ਦੀ ਰਾਹੀਂ (ਲੋਕ ਪਰਲੋਕ ਵਿਚ) ਤੇਰਾ ਮੂੰਹ ਰੋਸ਼ਨ ਰਹੇ ।
So, do that work, by which your face shall be made radiant.
 
ਸੋਈ ਲਗੈ ਸਚਿ ਜਿਸੁ ਤੂੰ ਦੇਹਿ ਅਲਾ ॥੨॥
(ਪਰ,) ਹੇ ਪ੍ਰਭੂ! ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਵਿਚ ਉਹੀ ਮਨੁੱਖ ਜੁੜਦਾ ਹੈ ਜਿਸ ਨੂੰ ਤੂੰ ਆਪ ਇਹ ਦਾਤਿ ਦੇਂਦਾ ਹੈਂ ।੨।
He alone becomes attached to the Truth, O Lord, unto whom You give it. ||2||
 
ਜੋ ਨ ਢਹੰਦੋ ਮੂਲਿ ਸੋ ਘਰੁ ਰਾਸਿ ਕਰਿ ॥
ਹੇ ਭਾਈ! (ਆਤਮਕ ਜੀਵਨ ਦੀ ਉਸਾਰੀ ਵਾਲੇ) ਉਸ (ਹਿਰਦੇ-) ਘਰ ਨੂੰ ਸੋਹਣਾ ਬਣਾ ਜੋ ਫਿਰ ਕਦੇ ਭੀ ਢਹਿ ਨਹੀਂ ਸਕਦਾ ।
So build and adorn that house, which shall never be destroyed.
 
ਹਿਕੋ ਚਿਤਿ ਵਸਾਇ ਕਦੇ ਨ ਜਾਇ ਮਰਿ ॥੩॥
ਹੇ ਭਾਈ! ਇਕ ਪਰਮਾਤਮਾ ਨੂੰ ਹੀ ਆਪਣੇ ਚਿੱਤ ਵਿਚ ਵਸਾਈ ਰੱਖ ਉਹ ਪਰਮਾਤਮਾ ਕਦੇ ਭੀ ਨਹੀਂ ਮਰਦਾ ।੩।
Enshrine the One Lord within your consciousness; He shall never die. ||3||
 
ਤਿਨ੍ਹਾ ਪਿਆਰਾ ਰਾਮੁ ਜੋ ਪ੍ਰਭ ਭਾਣਿਆ ॥
(ਹੇ ਭਾਈ!) ਜੇਹੜੇ ਮਨੁੱਖ ਪਰਮਾਤਮਾ ਨੂੰ ਚੰਗੇ ਲੱਗ ਪੈਂਦੇ ਹਨ ਉਹਨਾਂ ਨੂੰ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ
The Lord is dear to those, who are pleasing to the Will of God.
 
ਗੁਰ ਪਰਸਾਦਿ ਅਕਥੁ ਨਾਨਕਿ ਵਖਾਣਿਆ ॥੪॥੫॥੧੦੭॥
(ਪਰ, ਇਹ ਗੁਰੂ ਦੀ ਮੇਹਰ ਨਾਲ ਹੀ ਹੁੰਦਾ ਹੈ), ਨਾਨਕ ਨੇ ਗੁਰੂ ਦੀ ਕਿਰਪਾ ਨਾਲ ਹੀ ਉਸ ਬੇਅੰਤ ਗੁਣਾਂ ਦੇ ਮਾਲਕ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਸ਼ੁਰੂ ਕੀਤੀ ਹੋਈ ਹੈ ।੪।੫।੧੦੭।
By Guru's Grace, Nanak describes the indescribable. ||4||5||107||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by