ਆਸਾ ਮਹਲਾ ੫ ॥
Aasaa, Fifth Mehl:
ਪੂਰਿ ਰਹਿਆ ਸ੍ਰਬ ਠਾਇ ਹਮਾਰਾ ਖਸਮੁ ਸੋਇ ॥
(ਹੇ ਭਾਈ!) ਸਾਡਾ ਉਹ ਖਸਮ-ਸਾਈਂ ਹਰੇਕ ਥਾਂ ਵਿਚ ਵਿਆਪਕ ਹੈ
He, my Lord Master, is fully pervading all places.
ਏਕੁ ਸਾਹਿਬੁ ਸਿਰਿ ਛਤੁ ਦੂਜਾ ਨਾਹਿ ਕੋਇ ॥੧॥
(ਸਭ ਜੀਵਾਂ ਦਾ ਉਹ) ਇਕੋ ਮਾਲਕ ਹੈ (ਸਾਰੀ ਸ੍ਰਿਸ਼ਟੀ ਦੀ ਬਾਦਸ਼ਾਹੀ ਦਾ) ਛੱਤ੍ਰ (ਉਸੇ ਦੇ) ਸਿਰ ਉਤੇ ਹੈ, ਉਸ ਦੇ ਬਰਾਬਰ ਹੋਰ ਕੋਈ ਨਹੀਂ ।੧।
He is the One Lord Master, the roof over our heads; there is no other than Him. ||1||
ਜਿਉ ਭਾਵੈ ਤਿਉ ਰਾਖੁ ਰਾਖਣਹਾਰਿਆ ॥
ਹੇ ਸਭ ਜੀਵਾਂ ਦੀ ਰੱਖਿਆ ਕਰਨ ਦੇ ਸਮਰਥ ਪ੍ਰਭੂ! ਜਿਵੇਂ ਤੈਨੂੰ ਚੰਗਾ ਲੱਗੇ, ਉਸੇ ਤਰ੍ਹਾਂ ਮੇਰੀ ਰੱਖਿਆ ਕਰ ।
As it pleases Your Will, please save me, O Savior Lord.
ਤੁਝ ਬਿਨੁ ਅਵਰੁ ਨ ਕੋਇ ਨਦਰਿ ਨਿਹਾਰਿਆ ॥੧॥ ਰਹਾਉ ॥
ਮੈਂ ਤੈਥੋਂ ਬਿਨਾ ਅਜੇ ਤਕ ਕੋਈ ਹੋਰ ਆਪਣੀਆਂ ਅੱਖਾਂ ਨਾਲ ਨਹੀਂ ਵੇਖਿਆ ਜੋ ਤੇਰੇ ਵਰਗਾ ਹੋਵੇ ।੧।ਰਹਾਉ।
Without You, my eyes see no other at all. ||1||Pause||
ਪ੍ਰਤਿਪਾਲੇ ਪ੍ਰਭੁ ਆਪਿ ਘਟਿ ਘਟਿ ਸਾਰੀਐ ॥
(ਹੇ ਭਾਈ!) ਹਰੇਕ ਸਰੀਰ ਵਿਚ ਬੈਠਾ ਪ੍ਰਭੂ ਹਰੇਕ ਦੀ ਸਾਰ ਲੈਂਦਾ ਹੈ, ਹਰੇਕ ਦੀ ਪਾਲਣਾ ਕਰਦਾ ਹੈ ।
God Himself is the Cherisher; He takes care of each and every heart.
ਜਿਸੁ ਮਨਿ ਵੁਠਾ ਆਪਿ ਤਿਸੁ ਨ ਵਿਸਾਰੀਐ ॥੨॥
ਜਿਸ ਮਨੁੱਖ ਦੇ ਮਨ ਵਿਚ ਉਹ ਪ੍ਰਭੂ ਆਪ ਵੱਸਦਾ ਹੈ, ਉਸ ਨੂੰ ਕਦੇ ਫਿਰ ਭੁਲਾਂਦਾ ਨਹੀਂ ।੨।
That person, within whose mind You Yourself dwell, never forgets You. ||2||
ਜੋ ਕਿਛੁ ਕਰੇ ਸੁ ਆਪਿ ਆਪਣ ਭਾਣਿਆ ॥
(ਹੇ ਭਾਈ! ਜਗਤ ਵਿਚ) ਜੋ ਕੁਝ ਕਰ ਰਿਹਾ ਹੈ ਪਰਮਾਤਮਾ ਆਪ ਹੀ ਆਪਣੀ ਰਜ਼ਾ ਅਨੁਸਾਰ ਕਰ ਰਿਹਾ ਹੈ,
He does that which is pleasing to Himself.
ਭਗਤਾ ਕਾ ਸਹਾਈ ਜੁਗਿ ਜੁਗਿ ਜਾਣਿਆ ॥੩॥
(ਜਗਤ ਵਿਚ) ਇਹ ਗੱਲ ਪ੍ਰਸਿੱਧ ਹੈ ਕਿ ਹਰੇਕ ਜੁਗ ਵਿਚ ਪਰਮਾਤਮਾ ਆਪਣੇ ਭਗਤਾਂ ਦੀ ਸਹਾਇਤਾ ਕਰਦਾ ਆ ਰਿਹਾ ਹੈ ।੩।
He is known as the help and support of His devotees, throughout the ages. ||3||
ਜਪਿ ਜਪਿ ਹਰਿ ਕਾ ਨਾਮੁ ਕਦੇ ਨ ਝੂਰੀਐ ॥
(ਹੇ ਭਾਈ!) ਪਰਮਾਤਮਾ ਦਾ ਨਾਮ ਜਪ ਜਪ ਕੇ ਫਿਰ ਕਦੇ ਕਿਸੇ ਕਿਸਮ ਦੀ ਕੋਈ ਚਿੰਤਾ ਨਹੀਂ ਕਰਨੀ ਪੈਂਦੀ
Chanting and meditating up the Lord's Name, the mortal never comes to regret anything.
ਨਾਨਕ ਦਰਸ ਪਿਆਸ ਲੋਚਾ ਪੂਰੀਐ ॥੪॥੭॥੧੦੯॥
(ਹੇ ਪ੍ਰਭੂ! ਤੇਰੇ ਦਾਸ) ਨਾਨਕ ਨੂੰ ਤੇਰੇ ਦਰਸਨ ਦੀ ਪਿਆਸ ਹੈ (ਨਾਨਕ ਦੀ ਇਹ) ਤਾਂਘ ਪੂਰੀ ਕਰ ।੪।੭।੧੦੯।
O Nanak, I thirst for the Blessed Vision of Your Darshan; please, fulfill my desire, O Lord. ||4||7||109||