ਆਸਾ ਮਹਲਾ ੫ ॥
Aasaa, Fifth Mehl:
 
ਗੋਬਿੰਦੁ ਗੁਣੀ ਨਿਧਾਨੁ ਗੁਰਮੁਖਿ ਜਾਣੀਐ ॥
(ਹੇ ਸੰਤ ਜਨੋ!) ਪਰਮਾਤਮਾ ਸਾਰੇ ਗੁਣਾਂ ਦਾ ਖ਼ਜ਼ਾਨਾ ਹੈ, ਗੁਰੂ ਦੀ ਸਰਨ ਪੈ ਕੇ ਹੀ ਉਸ ਨਾਲ ਡੂੰਘੀ ਸਾਂਝ ਪਾਈ ਜਾ ਸਕਦੀ ਹੈ
The Lord of the Universe is the treasure of excellence; He is known only to the Gurmukh.
 
ਹੋਇ ਕ੍ਰਿਪਾਲੁ ਦਇਆਲੁ ਹਰਿ ਰੰਗੁ ਮਾਣੀਐ ॥੧॥
ਜੇ ਉਹ ਪ੍ਰਭੂ ਦਇਆਵਾਨ ਹੋਵੇ ਤ੍ਰੁੱਠ ਪਏ ਤਾਂ ਉਸ ਦਾ ਪ੍ਰੇਮ (-ਆਨੰਦ) ਮਾਣਿਆ ਜਾ ਸਕਦਾ ਹੈ ।੧।
When He shows His Mercy and Kindness, we revel in the Lord's Love. ||1||
 
ਆਵਹੁ ਸੰਤ ਮਿਲਾਹ ਹਰਿ ਕਥਾ ਕਹਾਣੀਆ ॥
ਹੇ ਸੰਤ ਜਨੋ! ਆਓ, ਅਸੀਂ ਇਕੱਠੇ ਬੈਠੀਏ ਤੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਕਰੀਏ,
Come, O Saints - let us join together and speak the Sermon of the Lord.
 
ਅਨਦਿਨੁ ਸਿਮਰਹ ਨਾਮੁ ਤਜਿ ਲਾਜ ਲੋਕਾਣੀਆ ॥੧॥ ਰਹਾਉ ॥
ਲੋਕ-ਲਾਜ ਛੱਡ ਕੇ ਹਰ ਵੇਲੇ ਉਸ ਦਾ ਨਾਮ ਸਿਮਰਦੇ ਰਹੀਏ ।੧।ਰਹਾਉ।
Night and day, meditate on the Naam, the Name of the Lord, and ignore the criticism of others. ||1||Pause||
 
ਜਪਿ ਜਪਿ ਜੀਵਾ ਨਾਮੁ ਹੋਵੈ ਅਨਦੁ ਘਣਾ ॥
(ਹੇ ਸੰਤ ਜਨੋ!) ਮੈਂ ਤਾਂ ਜਿਉਂ ਜਿਉਂ (ਪਰਮਾਤਮਾ ਦਾ) ਨਾਮ ਜਪਦਾ ਹਾਂ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੰੁਦਾ ਹੈ ਮੇਰੇ ਅੰਦਰ ਬੜਾ ਆਨੰਦ ਪੈਦਾ ਹੁੰਦਾ ਹੈ
I live by chanting and meditating on the Naam, and so I obtain immense bliss.
 
ਮਿਥਿਆ ਮੋਹੁ ਸੰਸਾਰੁ ਝੂਠਾ ਵਿਣਸਣਾ ॥੨॥
ਉਸ ਵੇਲੇ ਮੈਨੂੰ ਪ੍ਰਤੱਖ ਅਨੁਭਵ ਹੁੰਦਾ ਹੈ ਕਿ) ਸੰਸਾਰ (ਦਾ ਮੋਹ) ਵਿਅਰਥ ਮੋਹ ਹੈ, ਸੰਸਾਰ ਸਦਾ ਕਾਇਮ ਰਹਿਣ ਵਾਲਾ ਨਹੀਂ, ਸੰਸਾਰ ਤਾਂ ਨਾਸ ਹੋ ਜਾਣ ਵਾਲਾ ਹੈ (ਇਸ ਦੇ ਮੋਹ ਵਿਚੋਂ ਸੁਖ-ਆਨੰਦ ਕਿਵੇਂ ਮਿਲੇ?) ।੨।
Attachment to the world is useless and vain; it is false, and perishes in the end. ||2||
 
ਚਰਣ ਕਮਲ ਸੰਗਿ ਨੇਹੁ ਕਿਨੈ ਵਿਰਲੈ ਲਾਇਆ ॥
(ਪਰ, ਹੇ ਸੰਤ ਜਨੋ!) ਕਿਸੇ ਵਿਰਲੇ (ਭਾਗਾਂ ਵਾਲੇ) ਮਨੁੱਖ ਨੇ ਪਰਮਾਤਮਾ ਦੇ ਸੋਹਣੇ ਕੋਮਲ ਚਰਨਾਂ ਨਾਲ ਪਿਆਰ ਪਾਇਆ ਹੈ
How rare are those who embrace love for the Lord's Lotus Feet.
 
ਧੰਨੁ ਸੁਹਾਵਾ ਮੁਖੁ ਜਿਨਿ ਹਰਿ ਧਿਆਇਆ ॥੩॥
ਜਿਸ ਨੇ (ਇਹ ਪਿਆਰ ਪਾਇਆ ਹੈ) ਪਰਮਾਤਮਾ ਦਾ ਨਾਮ ਸਿਮਰਿਆ ਹੈ ਉਸ ਦਾ ਮੂੰਹ ਭਾਗਾਂ ਵਾਲਾ ਹੈ ਉਸ ਦਾ ਮੂੰਹ ਸੋਹਣਾ ਲੱਗਦਾ ਹੈ ।੩।
Blessed and beautiful is that mouth, which meditates on the Lord. ||3||
 
ਜਨਮ ਮਰਣ ਦੁਖ ਕਾਲ ਸਿਮਰਤ ਮਿਟਿ ਜਾਵਈ ॥
(ਹੇ ਸੰਤ ਜਨੋ!) ਪਰਮਾਤਮਾ ਦਾ ਨਾਮ ਸਿਮਰਿਆਂ ਜਨਮ ਮਰਨ (ਦੇ ਗੇੜ) ਦਾ ਦੁੱਖ ਮਿਟ ਜਾਂਦਾ ਹੈ
The pains of birth, death and reincarnation are erased by meditating on the Lord.
 
ਨਾਨਕ ਕੈ ਸੁਖੁ ਸੋਇ ਜੋ ਪ੍ਰਭ ਭਾਵਈ ॥੪॥੧੧॥੧੧੩॥
(ਹੇ ਸੰਤ ਜਨੋ!) ਜੋ ਕੁਝ ਪ੍ਰਭੂ ਨੂੰ ਚੰਗਾ ਲੱਗਦਾ ਹੈ (ਉਹੀ ਚੰਗਾ ਹੈ ਇਹ ਨਿਸ਼ਚਾ ਜੋ ਸਿਮਰਨ ਦੀ ਬਰਕਤਿ ਨਾਲ ਪੈਦਾ ਹੁੰਦਾ ਹੈ) ਨਾਨਕ ਦੇ ਹਿਰਦੇ ਵਿਚ ਆਨੰਦ (ਪੈਦਾ ਕਰੀ ਰੱਖਦਾ ਹੈ) ।੪।੧੧।੧੧੩।
That alone is Nanak's joy, which is pleasing to God. ||4||11||113||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by