ਆਸਾ ਮਹਲਾ ੫ ॥
Aasaa, Fifth Mehl:
ਆਵਹੁ ਮੀਤ ਇਕਤ੍ਰ ਹੋਇ ਰਸ ਕਸ ਸਭਿ ਭੁੰਚਹ ॥
ਹੇ ਮਿੱਤਰੋ! ਆਓ, ਰਲ ਕ ਇਹ ਸਾਰੇ ਸੁਆਦਲੇ ਪਦਾਰਥ ਖਾਈਏ
Come, O friends: let us meet together and enjoy all the tastes and flavors.
ਅੰਮ੍ਰਿਤ ਨਾਮੁ ਹਰਿ ਹਰਿ ਜਪਹ ਮਿਲਿ ਪਾਪਾ ਮੁੰਚਹ ॥੧॥
ਆਓ, ਰਲ ਕੇ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪੀਏ (ਤੇ ਨਾਮ ਦੀ ਬਰਕਤਿ ਨਾਲ ਆਪਣੇ ਸਾਰੇ) ਪਾਪ ਨਾਸ ਕਰ ਲਈਏ।੧।
Let us join together and chant the Ambrosial Name of the Lord, Har, Har, and so wipe away our sins. ||1||
ਤਤੁ ਵੀਚਾਰਹੁ ਸੰਤ ਜਨਹੁ ਤਾ ਤੇ ਬਿਘਨੁ ਨ ਲਾਗੈ ॥
ਹੇ ਸੰਤ ਜਨੋ! ਇਹ ਸੋਚਿਆ ਕਰੋ ਕਿ ਮਨੁੱਖਾ ਜੀਵਨ ਦਾ ਅਸਲ ਮਨੋਰਥ ਕੀਹ ਹੈ, ਇਸ ਉੱਦਮ ਨਾਲ (ਜੀਵਨ-ਸਫ਼ਰ ਵਿਚ) ਕੋਈ ਰੁਕਾਵਟ ਨਹੀਂ ਪੈਂਦੀ,
Reflect upon the essence of reality, O Saintly beings, and no troubles shall afflict you.
ਖੀਨ ਭਏ ਸਭਿ ਤਸਕਰਾ ਗੁਰਮੁਖਿ ਜਨੁ ਜਾਗੈ ॥੧॥ ਰਹਾਉ ॥
ਕਾਮਾਦਿਕ ਸਾਰੇ ਚੋਰ ਨਾਸ ਹੋ ਜਾਂਦੇ ਹਨ (ਕਿਉਂਕਿ) ਗੁਰੂ ਦੀ ਸਰਨ ਪਿਆਂ ਮਨੁੱਖ (ਇਹਨਾਂ ਚੋਰਾਂ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦਾ ਹੈ ।੧।ਰਹਾਉ।
All of the thieves shall be destroyed, as the Gurmukhs remain wakeful. ||1||Pause||
ਬੁਧਿ ਗਰੀਬੀ ਖਰਚੁ ਲੈਹੁ ਹਉਮੈ ਬਿਖੁ ਜਾਰਹੁ ॥
ਹੇ ਸੰਤ ਜਨੋ! ਨਿਮ੍ਰਤਾ ਵਾਲੀ ਬੁੱਧੀ ਧਾਰਨ ਕਰੋ—ਇਹ ਜੀਵਨ-ਸਫ਼ਰ ਦਾ ਖ਼ਰਚ ਪੱਲੇ ਬੰਨ੍ਹੋ । (ਨਾਮ ਦੀ ਬਰਕਤਿ ਨਾਲ ਆਪਣੇ ਅੰਦਰੋਂ) ਹਉਮੈ ਨੂੰ ਸਾੜ ਦਿਉ (ਜੋ ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲੀ) ਜ਼ਹਰ (ਹੈ) ।
Take wisdom and humility as your supplies, and burn away the poison of pride.
ਸਾਚਾ ਹਟੁ ਪੂਰਾ ਸਉਦਾ ਵਖਰੁ ਨਾਮੁ ਵਾਪਾਰਹੁ ॥੨॥
ਹੇ ਸੰਤ ਜਨੋ! ਹਰਿ-ਨਾਮ ਗੁਰੂ ਪਾਸੋਂ ਮਿਲਦਾ ਹੈ, ਗੁਰੂ ਦਾ ਘਰ ਹੀ) ਸਦਾ ਕਾਇਮ ਰਹਿਣ ਵਾਲਾ ਹੱਟ ਹੈ (ਗੁਰੂ-ਦਰ ਤੋਂ ਹੀ ਹਰਿ-ਨਾਮ ਦਾ) ਪੂਰਾ ਸੌਦਾ ਮਿਲਦਾ ਹੈ (ਗੁਰੂ-ਦਰ ਤੋਂ) ਨਾਮ-ਸੌਦਾ ਖ਼ਰੀਦੋ ।੨।
True is that shop, and perfect the transaction; deal only in the merchandise of the Naam, the Name of the Lord. ||2||
ਜੀਉ ਪਿੰਡੁ ਧਨੁ ਅਰਪਿਆ ਸੇਈ ਪਤਿਵੰਤੇ ॥
(ਹੇ ਸੰਤ ਜਨੋ! ਜਿਨ੍ਹਾਂ ਮਨੁੱਖਾਂ ਨੇ ਹਰਿ-ਨਾਮ ਧਨ ਖ਼ਰੀਦਣ ਵਾਸਤੇ) ਆਪਣੀ ਜਿੰਦ ਆਪਣਾ ਸਰੀਰ ਆਪਣਾ ਦੁਨਿਆਵੀ ਧਨ ਭੇਟਾ ਕਰ ਦਿੱਤਾ ਉਹ ਮਨੁੱਖ (ਲੋਕ ਪਰਲੋਕ ਵਿਚ) ਇੱਜ਼ਤ ਵਾਲੇ ਬਣ ਗਏ
They alone are accepted and approved, who dedicate their souls, bodies and wealth.
ਆਪਨੜੇ ਪ੍ਰਭ ਭਾਣਿਆ ਨਿਤ ਕੇਲ ਕਰੰਤੇ ॥੩॥
ਉਹ ਆਪਣੇ ਪਰਮਾਤਮਾ ਨੂੰ ਪਿਆਰੇ ਲੱਗਣ ਲੱਗ ਪਏ, ਉਹ ਸਦਾ ਆਤਮਕ ਆਨੰਦ ਮਾਣਨ ਲੱਗ ਪਏ ।੩।
Those who are pleasing to their God, celebrate in happiness. ||3||
ਦੁਰਮਤਿ ਮਦੁ ਜੋ ਪੀਵਤੇ ਬਿਖਲੀ ਪਤਿ ਕਮਲੀ ॥
(ਹੇ ਸੰਤ ਜਨੋ!) ਖੋਟੀ ਮਤਿ (ਮਾਨੋ) ਸ਼ਰਾਬ ਹੈ ਜੋ ਮਨੁੱਖ ਇਹ ਸ਼ਰਾਬ ਪੀਣ ਲੱਗ ਪੈਂਦੇ ਹਨ (ਜੋ ਗੁਰੂ ਦਾ ਆਸਰਾ ਛੱਡ ਕੇ ਖੋਟੀ ਮਤਿ ਦੇ ਪਿੱਛੇ ਤੁਰਨ ਲੱਗ ਪੈਂਦੇ ਹਨ) ਉਹ ਦੁਰਾਚਾਰੀ ਹੋ ਜਾਂਦੇ ਹਨ ਉਹ (ਵਿਕਾਰਾਂ ਵਿਚ) ਝੱਲੇ ਹੋ ਜਾਂਦੇ ਹਨ ।
Those fools, who drink in the wine of evil-mindedness, become the husbands of prostitutes.
ਰਾਮ ਰਸਾਇਣਿ ਜੋ ਰਤੇ ਨਾਨਕ ਸਚ ਅਮਲੀ ॥੪॥੧੨॥੧੧੪॥
ਪਰ, ਹੇ ਨਾਨਕ! ਜੇਹੜੇ ਮਨੁੱਖ ਪਰਮਾਤਮਾ ਦੇ ਨਾਮ ਦੇ ਸ੍ਰੇਸ਼ਟ ਰਸ ਵਿਚ ਮਸਤ ਰਹਿੰਦੇ ਹਨ ਉਹਨਾਂ ਨੂੰ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਨਾਮ ਦਾ ਅਮਲ ਲੱਗ ਜਾਂਦਾ ਹੈ ।੪।੧੨।੧੧੪।
But those who are imbued with the sublime essence of the Lord, O Nanak, are intoxicated with the Truth. ||4||12||114||