ਆਸਾ ਮਹਲਾ ੫ ॥
Aasaa, Fifth Mehl:
ਸੰਤਾ ਕੀ ਹੋਇ ਦਾਸਰੀ ਏਹੁ ਅਚਾਰਾ ਸਿਖੁ ਰੀ ॥
ਹੇ ਮੇਰੀ ਸੋਹਣੀ ਜਿੰਦੇ! ਤੂੰ ਸਤਸੰਗੀਆਂ ਦੀ ਨਿਮਾਣੀ ਜਿਹੀ ਦਾਸੀ ਬਣੀ ਰਹੁ—ਬੱਸ! ਇਹ ਕਰਤੱਬ ਸਿੱਖ
Become the servant of the Saints, and learn this way of life.
ਸਗਲ ਗੁਣਾ ਗੁਣ ਊਤਮੋ ਭਰਤਾ ਦੂਰਿ ਨ ਪਿਖੁ ਰੀ ॥੧॥
ਤੇ, ਹੇ ਜਿੰਦੇ! ਉਸ ਖਸਮ-ਪ੍ਰਭੂ ਨੂੰ ਕਿਤੇ ਦੂਰ ਵੱਸਦਾ ਨਾਹ ਖ਼ਿਆਲ ਕਰ ਜੇਹੜਾ ਸਾਰੇ ਗੁਣਾਂ ਦਾ ਮਾਲਕ ਹੈ ਜੋ ਗੁਣਾਂ ਕਰਕੇ ਸਭ ਤੋਂ ਸ੍ਰੇਸ਼ਟ ਹੈ ।੧।
Of all virtues, the most sublime virtue is to see your Husband Lord near at hand. ||1||
ਇਹੁ ਮਨੁ ਸੁੰਦਰਿ ਆਪਣਾ ਹਰਿ ਨਾਮਿ ਮਜੀਠੈ ਰੰਗਿ ਰੀ ॥
(ਮੇਰੀ) ਸੋਹਣੀ ਜਿੰਦੇ! ਤੂੰ ਆਪਣੇ ਇਸ ਮਨ ਨੂੰ ਮਜੀਠ (ਵਰਗੇ ਪੱਕੇ) ਪਰਮਾਤਮਾ ਦੇ ਨਾਮ-ਰੰਗ ਨਾਲ ਰੰਗ ਲੈ,
So, dye this mind of yours with the color of the Lord's Love.
ਤਿਆਗਿ ਸਿਆਣਪ ਚਾਤੁਰੀ ਤੂੰ ਜਾਣੁ ਗੁਪਾਲਹਿ ਸੰਗਿ ਰੀ ॥੧॥ ਰਹਾਉ ॥
ਆਪਣੇ ਅੰਦਰੋਂ ਸਿਆਣਪ ਤੇ ਚਤੁਰਾਈ ਛੱਡ ਕੇ (ਇਹ ਮਾਣ ਛੱਡ ਦੇ ਕਿ ਤੂੰ ਬੜੀ ਸਿਆਣੀ ਹੈਂ ਤੇ ਚਤੁਰ ਹੈਂ), ਹੇ ਜਿੰਦੇ! ਸ੍ਰਿਸ਼ਟੀ ਦੇ ਪਾਲਕ-ਪ੍ਰਭੂ ਨੂੰ ਆਪਣੇ-ਨਾਲ-ਵੱਸਦਾ ਸਮਝਦੀ ਰਹੁ ।੧।ਰਹਾਉ।
Renounce cleverness and cunning, and know that the Sustainer of the world is with you. ||1||Pause||
ਭਰਤਾ ਕਹੈ ਸੁ ਮਾਨੀਐ ਏਹੁ ਸੀਗਾਰੁ ਬਣਾਇ ਰੀ ॥
ਹੇ ਮੇਰੀ ਸੋਹਣੀ ਜਿੰਦੇ! ਖਸਮ-ਪ੍ਰਭੂ ਜੋ ਹੁਕਮ ਕਰਦਾ ਹੈ ਉਹ (ਮਿੱਠਾ ਕਰ ਕੇ) ਮੰਨਣਾ ਚਾਹੀਦਾ ਹੈ—ਬੱਸ! ਇਸ ਗੱਲ ਨੂੰ (ਆਪਣੇ ਜੀਵਨ ਦਾ) ਸਿੰਗਾਰ ਬਣਾਈ ਰੱਖ ।
Whatever your Husband Lord says, accept that, and make it your decoration.
ਦੂਜਾ ਭਾਉ ਵਿਸਾਰੀਐ ਏਹੁ ਤੰਬੋਲਾ ਖਾਇ ਰੀ ॥੨॥
ਪਰਮਾਤਮਾ ਤੋਂ ਬਿਨਾ ਹੋਰ (ਮਾਇਆ ਆਦਿਕ ਦਾ) ਪਿਆਰ ਭੁਲਾ ਦੇਣਾ ਚਾਹੀਦਾ ਹੈ—(ਇਹ ਨਿਯਮ ਆਤਮਕ ਜੀਵਨ ਵਾਸਤੇ, ਮਾਨੋ, ਪਾਨ ਦਾ ਬੀੜਾ ਹੈ) ਹੇ ਜਿੰਦੇ! ਇਹ ਪਾਨ ਖਾਇਆ ਕਰ ।੨।
Forget the love of duality, and chew upon this betel leaf. ||2||
ਗੁਰ ਕਾ ਸਬਦੁ ਕਰਿ ਦੀਪਕੋ ਇਹ ਸਤ ਕੀ ਸੇਜ ਬਿਛਾਇ ਰੀ ॥
ਹੇ ਮੇਰੀ ਸੋਹਣੀ ਜਿੰਦੇ! ਸਤਿਗੁਰੂ ਦੇ ਸ਼ਬਦ ਨੂੰ ਦੀਵਾ ਬਣਾ (ਜੋ ਤੇਰੇ ਅੰਦਰ ਆਤਮਕ ਜੀਵਨ ਦਾ ਚਾਨਣ ਪੈਦਾ ਕਰੇ) ਤੇ ਉਸ ਆਤਮਕ ਜੀਵਨ ਦੀ (ਆਪਣੇ ਹਿਰਦੇ ਵਿਚ) ਸੇਜ ਵਿਛਾ ।
Make the Word of the Guru's Shabad your lamp, and let your bed be Truth.
ਆਠ ਪਹਰ ਕਰ ਜੋੜਿ ਰਹੁ ਤਉ ਭੇਟੈ ਹਰਿ ਰਾਇ ਰੀ ॥੩॥
ਹੇ ਸੋਹਣੀ ਜਿੰਦੇ! (ਆਪਣੇ ਅੰਦਰ ਆਤਮੇ) ਅੱਠੇ ਪਹਰ (ਦੋਵੇਂ) ਹੱਥ ਜੋੜ ਕੇ (ਪ੍ਰਭੂ-ਚਰਨਾਂ ਵਿਚ) ਟਿਕੀ ਰਹੁ, ਤਦੋਂ ਹੀ ਪ੍ਰਭੂ-ਪਾਤਿਸ਼ਾਹ (ਆ ਕੇ) ਮਿਲਦਾ ਹੈ ।੩।
Twenty-four hours a day, stand with your palms pressed together, and the Lord, your King, shall meet you. ||3||
ਤਿਸ ਹੀ ਚਜੁ ਸੀਗਾਰੁ ਸਭੁ ਸਾਈ ਰੂਪਿ ਅਪਾਰਿ ਰੀ ॥
ਹੇ ਮੇਰੀ ਸੋਹਣੀ ਜਿੰਦੇ! ਉਸੇ ਜੀਵ-ਇਸਤ੍ਰੀ ਦਾ ਸੁਚੱਜ ਮੰਨਿਆ ਜਾਂਦਾ ਹੈ ਉਸੇ ਜੀਵ-ਇਸਤ੍ਰੀ ਦਾ (ਆਤਮਕ) ਸਿੰਗਾਰ ਪਰਵਾਨ ਹੁੰਦਾ ਹੈ, ਉਹ ਜੀਵ-ਇਸਤ੍ਰੀ ਸੁੰਦਰ ਰੂਪ ਵਾਲੀ ਸਮਝੀ ਜਾਂਦੀ ਹੈ ਜੋ ਬੇਅੰਤ ਪਰਮਾਤਮਾ (ਦੇ ਚਰਨਾਂ) ਵਿਚ ਲੀਨ ਰਹਿੰਦੀ ਹੈ ।
She alone is cultured and embellished, and she alone is of incomparable beauty.
ਸਾਈ ਸੋੁਹਾਗਣਿ ਨਾਨਕਾ ਜੋ ਭਾਣੀ ਕਰਤਾਰਿ ਰੀ ॥੪॥੧੬॥੧੧੮॥
ਹੇ ਨਾਨਕ! (ਆਖ—) ਹੇ ਜਿੰਦੇ! ਉਹੀ ਜੀਵ-ਇਸਤ੍ਰੀ ਸੁਹਾਗ-ਭਾਗ ਵਾਲੀ ਹੈ ਜੋ (ਕਰਤਾਰ ਨੂੰ) ਪਿਆਰੀ ਲੱਗਦੀ ਹੈ ਜੋ ਕਰਤਾਰ (ਦੀ ਯਾਦ) ਵਿਚ ਲੀਨ ਰਹਿੰਦੀ ਹੈ ।੪।੧੬।੧੧੮।
She alone is the happy soul-bride, O Nanak, who is pleasing to the Creator Lord. ||4||16||118||