ਆਸਾ ਮਹਲਾ ੫ ॥
Aasaa, Fifth Mehl:
 
ਸੂਖ ਸਹਜ ਆਨਦੁ ਘਣਾ ਹਰਿ ਕੀਰਤਨੁ ਗਾਉ ॥
ਮੈਂ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਰਹਿੰਦਾ ਹਾਂ ਤੇ (ਮੇਰੇ ਅੰਦਰ) ਆਤਮਕ ਅਡੋਲਤਾ ਦਾ ਵੱਡਾ ਸੁਖ-ਆਨੰਦ ਬਣਿਆ ਰਹਿੰਦਾ ਹੈ
Peace, celestial poise and absolute bliss are obtained, singing the Kirtan of the Lord's Praises.
 
ਗਰਹ ਨਿਵਾਰੇ ਸਤਿਗੁਰੂ ਦੇ ਅਪਣਾ ਨਾਉ ॥੧॥
(ਹੇ ਭਾਈ!) ਗੁਰੂ ਨੇ ਮੈਨੂੰ ਉਹ ਹਰਿ-ਨਾਮ ਦੇ ਕੇ ਜੇਹੜਾ ਨਾਮ ਉਹ ਆਪ ਜਪਦਾ ਹੈ, ਮੇਰੇ ਉਤੋਂ (ਮਾਨੋ) ਨੌ ਹੀ ਗ੍ਰਹਿਆਂ ਦੀਆਂ ਮੁਸੀਬਤਾਂ ਦੂਰ ਕਰ ਦਿੱਤੀਆਂ ਹਨ
Bestowing His Name, the True Guru removes the evil omens. ||1||
 
ਬਲਿਹਾਰੀ ਗੁਰ ਆਪਣੇ ਸਦ ਸਦ ਬਲਿ ਜਾਉ ॥
(ਹੇ ਭਾਈ!) ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਸਦਾ ਹੀ ਸਦਕੇ ਜਾਂਦਾ ਹਾਂ
I am a sacrifice to my Guru; forever and ever, I am a sacrifice to Him.
 
ਗੁਰੂ ਵਿਟਹੁ ਹਉ ਵਾਰਿਆ ਜਿਸੁ ਮਿਲਿ ਸਚੁ ਸੁਆਉ ॥੧॥ ਰਹਾਉ ॥
ਮੈਂ ਗੁਰੂ ਤੋਂ ਵਾਰਨੇ ਜਾਂਦਾ ਹਾਂ, ਕਿਉਂਕਿ ਉਸ (ਗੁਰੂ) ਨੂੰ ਮਿਲ ਕੇ ਹੀ ਮੈਂ ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨਾ (ਆਪਣੀ ਜ਼ਿੰਦਗੀ ਦਾ) ਮਨੋਰਥ ਬਣਾਇਆ ਹੈ ।੧।ਰਹਾਉ।
I am a sacrifice to the Guru; meeting Him, I am absorbed into the True Lord. ||1||Pause||
 
ਸਗੁਨ ਅਪਸਗੁਨ ਤਿਸ ਕਉ ਲਗਹਿ ਜਿਸੁ ਚੀਤਿ ਨ ਆਵੈ ॥
(ਹੇ ਭਾਈ! ਮੇਰੇ ਅੰਦਰ ਚੰਗੇ ਮੰਦੇ ਸਗਨਾਂ ਦਾ ਸਹਮ ਭੀ ਨਹੀਂ ਰਹਿ ਗਿਆ) ਚੰਗੇ ਮੰਦੇ ਸਗਨਾਂ ਦੇ ਸਹਮ ਉਸ ਮਨੁੱਖ ਨੂੰ ਚੰਬੜਦੇ ਹਨ ਜਿਸ ਦੇ ਚਿੱਤ ਵਿਚ ਪਰਮਾਤਮਾ ਨਹੀਂ ਵੱਸਦਾ
Good omens and bad omens affect those who do not keep the Lord in the mind.
 
ਤਿਸੁ ਜਮੁ ਨੇੜਿ ਨ ਆਵਈ ਜੋ ਹਰਿ ਪ੍ਰਭਿ ਭਾਵੈ ॥੨॥
ਪਰ ਜੇਹੜਾ ਮਨੁੱਖ ਪ੍ਰਭੂ (ਦੀ ਯਾਦ) ਵਿਚ (ਜੁੜ ਕੇ) ਹਰਿ-ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ਜਮ-ਦੂਤ ਭੀ ਉਸ ਦੇ ਨੇੜੇ ਨਹੀਂ ਢੁਕਦਾ ।੨।
The Messenger of Death does not approach those who are pleasing to the Lord God. ||2||
 
ਪੁੰਨ ਦਾਨ ਜਪ ਤਪ ਜੇਤੇ ਸਭ ਊਪਰਿ ਨਾਮੁ ॥
(ਹੇ ਭਾਈ! ਮਿਥੇ ਹੋਏ) ਨੇਕ ਕਰਮ, ਦਾਨ, ਜਪ ਤੇ ਤਪ—ਇਹ ਜਿਤਨੇ ਭੀ ਹਨ ਪਰਮਾਤਮਾ ਦਾ ਨਾਮ ਜਪਣਾ ਇਹਨਾਂ ਸਭਨਾਂ ਤੋਂ ਸ੍ਰੇਸ਼ਟ ਕਰਮ ਹੈ
Donations to charity, meditation and penance - above all of them is the Naam.
 
ਹਰਿ ਹਰਿ ਰਸਨਾ ਜੋ ਜਪੈ ਤਿਸੁ ਪੂਰਨ ਕਾਮੁ ॥੩॥
ਜੇਹੜਾ ਮਨੁੱਖ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਜਪਦਾ ਹੈ ਉਸ ਦਾ ਜੀਵਨ-ਮਨੋਰਥ ਸਫਲ ਹੋ ਜਾਂਦਾ ਹੈ ।੩।
One who chants with his tongue the Name of the Lord, Har, Har - his works are brought to perfect completion. ||3||
 
ਭੈ ਬਿਨਸੇ ਭ੍ਰਮ ਮੋਹ ਗਏ ਕੋ ਦਿਸੈ ਨ ਬੀਆ ॥
ਉਹਨਾਂ ਦੇ ਸਾਰੇ ਡਰ ਨਾਸ ਹੋ ਜਾਂਦੇ ਹਨ ਉਹਨਾਂ ਦੇ ਮੋਹ ਤੇ ਭਰਮ ਮੁੱਕ ਜਾਂਦੇ ਹਨ, ਉਹਨਾਂ ਨੂੰ ਕੋਈ ਮਨੁੱਖ ਬਿਗਾਨਾ ਨਹੀਂ ਦਿੱਸਦਾ
His fears are removed, and his doubts and attachments are gone; he sees none other than God.
 
ਨਾਨਕ ਰਾਖੇ ਪਾਰਬ੍ਰਹਮਿ ਫਿਰਿ ਦੂਖੁ ਨ ਥੀਆ ॥੪॥੧੮॥੧੨੦॥
ਹੇ ਨਾਨਕ! ਜਿਨ੍ਹਾਂ ਮਨੁੱਖਾਂ ਦੀ ਰੱਖਿਆ ਪਰਮਾਤਮਾ ਨੇ ਆਪ ਕੀਤੀ ਹੈ ਉਹਨਾਂ ਨੂੰ ਮੁੜ ਕੋਈ ਦੁੱਖ ਨਹੀਂ ਵਿਆਪਦਾ
O Nanak, the Supreme Lord God preserves him, and no pain or sorrow afflicts him any longer. ||4||18||120||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by