ਆਸਾ ਘਰੁ ੯ ਮਹਲਾ ੫
Aasaa, Ninth House, Fifth Mehl:
 
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
 
ਚਿਤਵਉ ਚਿਤਵਿ ਸਰਬ ਸੁਖ ਪਾਵਉ ਆਗੈ ਭਾਵਉ ਕਿ ਨ ਭਾਵਉ ॥
(ਹੇ ਭਾਈ!) ਮੈਂ (ਸਦਾ) ਚਾਹੁੰਦਾ (ਤਾਂ ਇਹ) ਹਾਂ ਕਿ ਪਰਮਾਤਮਾ ਦਾ ਸਿਮਰਨ ਕਰ ਕੇ (ਉਸ ਪਾਸੋਂ) ਮੈਂ ਸਾਰੇ ਸੁਖ ਹਾਸਲ ਕਰਾਂ (ਪਰ ਮੈਨੂੰ ਇਹ ਪਤਾ ਨਹੀਂ ਹੈ ਕਿ ਇਹ ਤਾਂਘ ਕਰ ਕੇ) ਮੈਂ ਪ੍ਰਭੂ ਦੀ ਹਜ਼ੂਰੀ ਵਿਚ ਚੰਗਾ ਲੱਗ ਰਿਹਾ ਜਾਂ ਨਹੀਂ ।
Contemplating Him within my consciousness, I obtain total peace; but hereafter, will I be pleasing to Him or not?
 
ਏਕੁ ਦਾਤਾਰੁ ਸਗਲ ਹੈ ਜਾਚਿਕ ਦੂਸਰ ਕੈ ਪਹਿ ਜਾਵਉ ॥੧॥
(ਕੋਈ ਸੁਖ ਆਦਿਕ ਮੰਗਣ ਵਾਸਤੇ) ਮੈਂ ਕਿਸੇ ਹੋਰ ਪਾਸ ਜਾ ਭੀ ਨਹੀਂ ਸਕਦਾ, ਕਿਉਂਕਿ ਦਾਤਾਂ ਦੇਣ ਵਾਲਾ ਸਿਰਫ਼ ਇਕ ਪਰਮਾਤਮਾ ਹੈ ਤੇ ਸ੍ਰਿਸ਼ਟੀ (ਉਸ ਦੇ ਦਰ ਤੋਂ) ਮੰਗਣ ਵਾਲੀ ਹੈ ।
There is only One Giver; all others are beggars. Who else can we turn to? ||1||
 
ਹਉ ਮਾਗਉ ਆਨ ਲਜਾਵਉ ॥
(ਹੇ ਭਾਈ! ਜਦੋਂ) ਮੈਂ (ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਪਾਸੋਂ ਮੰਗਦਾ ਹਾਂ ਤਾਂ ਸ਼ਰਮਾਂਦਾ ਹਾਂ
When I beg from others, I am ashamed.
 
ਸਗਲ ਛਤ੍ਰਪਤਿ ਏਕੋ ਠਾਕੁਰੁ ਕਉਨੁ ਸਮਸਰਿ ਲਾਵਉ ॥੧॥ ਰਹਾਉ ॥
(ਕਿਉਂਕਿ) ਇਕ ਮਾਲਕ-ਪ੍ਰਭੂ ਹੀ ਸਭ ਜੀਵਾਂ ਦਾ ਰਾਜਾ ਹੈ, ਮੈਂ ਕਿਸੇ ਹੋਰ ਨੂੰ ਉਸ ਦੇ ਬਰਾਬਰ ਦਾ ਖ਼ਿਆਲ ਨਹੀਂ ਕਰ ਸਕਦਾ ।੧।ਰਹਾਉ।
The One Lord Master is the Supreme King of all; who else is equal to Him? ||1||Pause||
 
ਊਠਉ ਬੈਸਉ ਰਹਿ ਭਿ ਨ ਸਾਕਉ ਦਰਸਨੁ ਖੋਜਿ ਖੋਜਾਵਉ ॥
(ਹੇ ਭਾਈ! ਪਰਮਾਤਮਾ ਦਾ ਦਰਸ਼ਨ ਕਰਨ ਲਈ) ਮੈਂ ਉੱਠਦਾ ਹਾਂ (ਹੰਭਲਾ ਮਾਰਦਾ ਹਾਂ, ਫਿਰ) ਬਹਿ ਜਾਂਦਾ ਹਾਂ, (ਪਰ ਦਰਸ਼ਨ ਕਰਨ ਤੋਂ ਬਿਨਾ) ਰਹਿ ਭੀ ਨਹੀਂ ਸਕਦਾ, ਮੁੜ ਖੋਜ ਖੋਜ ਕੇ ਦਰਸ਼ਨ ਭਾਲਦਾ ਹਾਂ ।
Standing up and sitting down, I cannot live without Him. I search and search for the Blessed Vision of His Darshan.
 
ਬ੍ਰਹਮਾਦਿਕ ਸਨਕਾਦਿਕ ਸਨਕ ਸਨੰਦਨ ਸਨਾਤਨ ਸਨਤਕੁਮਾਰ ਤਿਨ੍ਹ ਕਉ ਮਹਲੁ ਦੁਲਭਾਵਉ ॥੨॥
(ਮੈਂ ਕਿਸ ਦਾ ਵਿਚਾਰਾ ਹਾਂ?) ਪਰਮਾਤਮਾ ਦਾ ਟਿਕਾਣਾ ਤਾਂ ਉਹਨਾਂ ਵਾਸਤੇ ਭੀ ਦੁਰਲੱਭ ਹੀ ਰਿਹਾ ਜੋ ਬ੍ਰਹਮਾ ਵਰਗੇ (ਵੱਡੇ ਵੱਡੇ ਦੇਵਤਾ ਮੰਨੇ ਗਏ) ਜੋ ਸਨਕ ਵਰਗੇ—ਸਨਕ, ਸਨੰਦਨ, ਸਨਾਤਨ, ਸਨਤ ਕੁਮਾਰ (ਬ੍ਰਹਮਾ ਦੇ ਪੁੱਤਰ ਅਖਵਾਏ) ।੨।
Even Brahma and the sages Sanak, Sanandan, Sanaatan and Sanat Kumar, find it difficult to obtain the Mansion of the Lord's Presence. ||2||
 
ਅਗਮ ਅਗਮ ਆਗਾਧਿ ਬੋਧ ਕੀਮਤਿ ਪਰੈ ਨ ਪਾਵਉ ॥
ਹੇ ਭਾਈ! ਪਰਮਾਤਮਾ ਅਪਹੁੰਚ ਹੈ, ਜੀਵਾਂ ਦੀ ਪਹੁੰਚ ਤੋਂ ਪਰੇ ਹੈ, ਉਹ ਇਕ ਅਥਾਹ ਸਮੁੰਦਰ ਹੈ ਜਿਸ ਦੀ ਡੂੰਘਾਈ ਦੀ ਸੂਝ ਨਹੀਂ ਪੈ ਸਕਦੀ, ਉਸ ਦੀ ਕੀਮਤ ਨਹੀਂ ਪੈ ਸਕਦੀ, ਮੈਂ ਉਸ ਦਾ ਮੁੱਲ ਨਹੀਂ ਪਾ ਸਕਦਾ ।
He is unapproachable and unfathomable; His wisdom is deep and profound; His value cannot be appraised.
 
ਤਾਕੀ ਸਰਣਿ ਸਤਿ ਪੁਰਖ ਕੀ ਸਤਿਗੁਰੁ ਪੁਰਖੁ ਧਿਆਵਉ ॥੩॥
(ਹੇ ਭਾਈ! ਉਸ ਦੇ ਦਰਸ਼ਨ ਦੀ ਖ਼ਾਤਰ) ਮੈਂ ਗੁਰੂ ਮਹਾਪੁਰਖ ਦੀ ਸਰਨ ਤੱਕੀ ਹੈ, ਮੈਂ ਸਤਿਗੁਰੂ ਦਾ ਆਰਾਧਨ ਕਰਦਾ ਹਾਂ ।੩।
I have taken to the Sanctuary of the True Lord, the Primal Being, and I meditate on the True Guru. ||3||
 
ਭਇਓ ਕ੍ਰਿਪਾਲੁ ਦਇਆਲੁ ਪ੍ਰਭੁ ਠਾਕੁਰੁ ਕਾਟਿਓ ਬੰਧੁ ਗਰਾਵਉ ॥
ਹੇ ਭਾਈ! ਜਿਸ ਮਨੁੱਖ ਉਤੇ ਠਾਕੁਰ-ਪ੍ਰਭੂ ਦਇਆਵਾਨ ਹੁੰਦਾ ਹੈ ਉਸ ਦੇ ਗਲੋਂ (ਮਾਇਆ ਦੇ ਮੋਹ ਦੀ) ਫਾਹੀ ਕੱਟ ਦੇਂਦਾ ਹੈ ।
God, the Lord Master, has become kind and compassionate; He has cut the noose of death away from my neck.
 
ਕਹੁ ਨਾਨਕ ਜਉ ਸਾਧਸੰਗੁ ਪਾਇਓ ਤਉ ਫਿਰਿ ਜਨਮਿ ਨ ਆਵਉ ॥੪॥੧॥੧੨੧॥
ਹੇ ਨਾਨਕ! ਆਖ—ਜੇ ਮੈਨੂੰ ਸਾਧ ਸੰਗਤਿ ਪ੍ਰਾਪਤ ਹੋ ਜਾਏ, ਤਦੋਂ ਹੀ ਮੈਂ ਮੁੜ ਮੁੜ ਜਨਮ ਵਿਚ ਨਹੀਂ ਆਵਾਂਗਾ (ਜਨਮਾਂ ਦੇ ਗੇੜ ਤੋਂ ਬਚ ਸਕਾਂਗਾ) ।੪।੧।੧੨੧।
Says Nanak, now that I have obtained the Saadh Sangat, the Company of the Holy, I shall not have to be reincarnated again. ||4||1||121||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by