ਆਸਾ ਮਹਲਾ ੫ ॥
Aasaa, Fifth Mehl:
 
ਅੰਤਰਿ ਗਾਵਉ ਬਾਹਰਿ ਗਾਵਉ ਗਾਵਉ ਜਾਗਿ ਸਵਾਰੀ ॥
ਹੁਣ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਗੁਣ ਗਾਂਦਾ ਹਾਂ, ਬਾਹਰ ਦੁਨੀਆ ਨਾਲ ਵਰਤਨ-ਵਿਹਾਰ ਕਰਦਾ ਭੀ ਪਰਮਾਤਮਾ ਦੀ ਸਿਫ਼ਤਿ-ਸਾਲਾਹ ਚੇਤੇ ਰੱਖਦਾ ਹਾਂ, ਸੌਣ ਵੇਲੇ ਭੀ ਤੇ ਜਾਗ ਕੇ ਭੀ ਮੈਂ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹਾਂ
Inwardly, I sing His Praises, and outwardly, I sing His Praises; I sing His Praises while awake and asleep.
 
ਸੰਗਿ ਚਲਨ ਕਉ ਤੋਸਾ ਦੀਨ੍ਹਾ ਗੋਬਿੰਦ ਨਾਮ ਕੇ ਬਿਉਹਾਰੀ ॥੧॥
(ਹੇ ਭਾਈ!) ਪਰਮਾਤਮਾ ਦੇ ਨਾਮ ਦੇ ਵਣਜਾਰੇ ਸਤਸੰਗੀਆਂ ਨੇ ਮੇਰੇ ਨਾਲ ਸਾਥ ਕਰਨ ਵਾਸਤੇ ਮੈਨੂੰ (ਪਰਮਾਤਮਾ ਦਾ ਨਾਮ) ਸਫ਼ਰ-ਖ਼ਰਚ (ਵਜੋਂ) ਦਿੱਤਾ ਹੈ ।
I am a trader in the Name of the Lord of the Universe; He has given it to me as my supplies, to carry with me. ||1||
 
ਅਵਰ ਬਿਸਾਰੀ ਬਿਸਾਰੀ ॥
(ਹੇ ਭਾਈ! ਪਰਮਾਤਮਾ ਤੋਂ ਬਿਨਾ) ਕੋਈ ਹੋਰ ਓਟ ਮੈਂ ਉੱਕਾ ਹੀ ਭੁਲਾ ਦਿੱਤੀ ਹੈ
I have forgotten and forsaken other things.
 
ਨਾਮ ਦਾਨੁ ਗੁਰਿ ਪੂਰੈ ਦੀਓ ਮੈ ਏਹੋ ਆਧਾਰੀ ॥੧॥ ਰਹਾਉ ॥
ਪੂਰੇ ਗੁਰੂ ਨੇ ਮੈਨੂੰ ਪਰਮਾਤਮਾ ਦੇ ਨਾਮ (ਦੀ) ਦਾਤਿ ਦਿੱਤੀ ਹੈ, ਮੈਂ ਇਸੇ ਨੂੰ (ਆਪਣੀ ਜ਼ਿੰਦਗੀ ਦਾ) ਆਸਰਾ ਬਣਾ ਲਿਆ ਹੈ ।੧।ਰਹਾਉ।
The Perfect Guru has given me the Gift of the Naam; this alone is my Support. ||1||Pause||
 
ਦੂਖਨਿ ਗਾਵਉ ਸੁਖਿ ਭੀ ਗਾਵਉ ਮਾਰਗਿ ਪੰਥਿ ਸਮ੍ਹਾਰੀ ॥
ਹੁਣ ਮੈਂ ਦੱੁਖਾਂ ਵਿਚ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹਾਂ, ਸੁਖ ਵਿਚ ਭੀ ਗਾਂਦਾ ਹਾਂ, ਰਸਤੇ ਤੁਰਦਾ ਭੀ (ਪਰਮਾਤਮਾ ਦੀ ਯਾਦ ਨੂੰ ਆਪਣੇ ਹਿਰਦੇ ਵਿਚ) ਸੰਭਾਲੀ ਰੱਖਦਾ ਹਾਂ
I sing His Praises while suffering, and I sing His Praises while I am at peace as well. I contemplate Him while I walk along the Path.
 
ਨਾਮ ਦ੍ਰਿੜੁ ਗੁਰਿ ਮਨ ਮਹਿ ਦੀਆ ਮੋਰੀ ਤਿਸਾ ਬੁਝਾਰੀ ॥੨॥
(ਹੇ ਭਾਈ!) ਗੁਰੂ ਨੇ ਮੇਰੇ ਮਨ ਵਿਚ ਪ੍ਰਭੂ-ਨਾਮ ਦੀ ਦ੍ਰਿੜ੍ਹਤਾ ਕਰ ਦਿੱਤੀ ਹੈ (ਉਸ ਨਾਮ ਨੇ) ਮੇਰੀ ਤ੍ਰਿਸ਼ਨਾ ਮਿਟਾ ਦਿੱਤੀ ਹੈ ।
The Guru has implanted the Naam within my mind, and my thirst has been quenched. ||2||
 
ਦਿਨੁ ਭੀ ਗਾਵਉ ਰੈਨੀ ਗਾਵਉ ਗਾਵਉ ਸਾਸਿ ਸਾਸਿ ਰਸਨਾਰੀ ॥
(ਹੇ ਭਾਈ!) ਹੁਣ ਮੈਂ ਦਿਨ ਵੇਲੇ ਭੀ ਤੇ ਰਾਤ ਨੂੰ ਭੀ, ਤੇ ਹਰੇਕ ਸੁਆਸ ਦੇ ਨਾਲ ਭੀ ਆਪਣੀ ਜੀਭ ਨਾਲ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹਾਂ, (ਹੇ ਭਾਈ!
I sing His Praises during the day, and I sing His Praises during the night; I sing them with each and every breath.
 
ਸਤਸੰਗਤਿ ਮਹਿ ਬਿਸਾਸੁ ਹੋਇ ਹਰਿ ਜੀਵਤ ਮਰਤ ਸੰਗਾਰੀ ॥੩॥
ਇਹ ਸਾਰੀ ਬਰਕਤਿ ਸਾਧ ਸੰਗਤਿ ਦੀ ਹੈ) ਸਾਧ ਸੰਗਤਿ ਵਿਚ ਟਿਕਿਆਂ ਇਹ ਨਿਸ਼ਚਾ ਬਣ ਜਾਂਦਾ ਹੈ ਕਿ ਪਰਮਾਤਮਾ ਜਿਊਂਦਿਆਂ ਮਰਦਿਆਂ ਹਰ ਵੇਲੇ ਸਾਡੇ ਨਾਲ ਰਹਿੰਦਾ ਹੈ ।੩।
In the Sat Sangat, the True Congregation, this faith is established, that the Lord is with us, in life and in death. ||3||
 
ਜਨ ਨਾਨਕ ਕਉ ਇਹੁ ਦਾਨੁ ਦੇਹੁ ਪ੍ਰਭ ਪਾਵਉ ਸੰਤ ਰੇਨ ਉਰਿ ਧਾਰੀ ॥
ਹੇ ਪ੍ਰਭੂ! ਆਪਣੇ ਦਾਸ ਨਾਨਕ ਨੂੰ ਇਹ ਦਾਨ ਦਿਉ ਕਿ ਮੈਂ ਤੇਰੇ ਸੰਤ ਜਨਾਂ ਦੀ ਚਰਨ-ਧੂੜ ਪ੍ਰਾਪਤ ਕਰਾਂ ।
Bless servant Nanak with this gift, O God, that he may obtain, and enshrine in his heart, the dust of the feet of the Saints.
 
ਸ੍ਰਵਨੀ ਕਥਾ ਨੈਨ ਦਰਸੁ ਪੇਖਉ ਮਸਤਕੁ ਗੁਰ ਚਰਨਾਰੀ ॥੪॥੨॥੧੨੨॥
ਤੇਰੀ ਯਾਦ ਨੂੰ ਆਪਣੇ ਹਿਰਦੇ ਵਿਚ ਟਿਕਾਈ ਰੱਖਾਂ, ਤੇਰੀ ਸਿਫ਼ਤਿ-ਸਾਲਾਹ ਆਪਣੇ ਕੰਨਾਂ ਨਾਲ ਸੁਣਦਾ ਰਹਾਂ, ਤੇਰਾ ਦਰਸ਼ਨ ਆਪਣੀਆਂ ਅੱਖਾਂ ਨਾਲ ਕਰਦਾ ਰਹਾਂ, ਤੇ ਆਪਣਾ ਮੱਥਾ ਗੁਰੂ ਦੇ ਚਰਨਾਂ ਉਤੇ ਰੱਖੀ ਰੱਖਾਂ ।੪।੨।੧੨੨।
Hear the Lord's Sermon with your ears, and behold the Blessed Vision of His Darshan with your eyes; place your forehead upon the Guru's Feet. ||4||2||122||
 
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru: Aasaa, Tenth House, Fifth Mehl:
 
ਆਸਾ ਘਰੁ ੧੦ ਮਹਲਾ ੫ ॥
One Universal Creator God. By The Grace Of The True Guru: Aasaa, Tenth House, Fifth Mehl:
 
ਜਿਸ ਨੋ ਤੂੰ ਅਸਥਿਰੁ ਕਰਿ ਮਾਨਹਿ ਤੇ ਪਾਹੁਨ ਦੋ ਦਾਹਾ ॥
ਹੇ ਮਨ! ਜਿਸ ਪੁੱਤਰ ਨੂੰ ਜਿਸ ਇਸਤ੍ਰੀ ਨੂੰ ਜਿਸ ਘਰੋਗੇ ਸਾਮਾਨ ਨੂੰ ਤੁੂੰ ਸਦਾ ਕਾਇਮ ਰਹਿਣ ਵਾਲਾ ਮੰਨੀ ਬੈਠਾ ਹੈਂ, ਇਹ ਸਾਰੇ ਤਾਂ ਦੋ ਦਿਨਾਂ ਦੇ ਪ੍ਰਾਹੁਣੇ ਹਨ ।
That which you believe to be permanent, is a guest here for only a few days.
 
ਪੁਤ੍ਰ ਕਲਤ੍ਰ ਗ੍ਰਿਹ ਸਗਲ ਸਮਗ੍ਰੀ ਸਭ ਮਿਥਿਆ ਅਸਨਾਹਾ ॥੧॥
ਪੁੱਤਰ, ਇਸਤ੍ਰੀ, ਘਰ ਦਾ ਸਾਰਾ ਸਾਮਾਨ—ਇਹਨਾਂ ਨਾਲ ਮੋਹ ਸਾਰਾ ਝੂਠਾ ਹੈ ।੧।
Children, wives, homes, and all possessions - attachment to all of these is false. ||1||
 
ਰੇ ਮਨ ਕਿਆ ਕਰਹਿ ਹੈ ਹਾ ਹਾ ॥
ਹੇ ਮੇਰੇ ਮਨ! (ਮਾਇਆ ਦਾ ਪਸਾਰਾ ਵੇਖ ਕੇ ਕੀਹ ਖ਼ੁਸ਼ੀਆਂ ਮਨਾ ਰਿਹਾ ਹੈਂ ਤੇ) ਕੀਹ ਆਹਾ ਆਹਾ ਕਰਦਾ ਹੈਂ? ਧਿਆਨ ਨਾਲ ਵੇਖ, ਇਹ ਸਾਰਾ ਪਸਾਰਾ ਧੂੰਏਂ ਦੇ ਪਹਾੜ ਵਾਂਗ ਹੈ ।
O mind, why do you burst out laughing?
 
ਦ੍ਰਿਸਟਿ ਦੇਖੁ ਜੈਸੇ ਹਰਿਚੰਦਉਰੀ ਇਕੁ ਰਾਮ ਭਜਨੁ ਲੈ ਲਾਹਾ ॥੧॥ ਰਹਾਉ ॥
ਪਰਮਾਤਮਾ ਦਾ ਭਜਨ ਕਰਿਆ ਕਰ, ਸਿਰਫ਼ ਇਹੀ (ਮਨੁੱਖਾ ਜੀਵਨ ਵਿਚ) ਲਾਭ (ਖੱਟਿਆ ਜਾ ਸਕਦਾ ਹੈ) ।੧।ਰਹਾਉ।
See with your eyes, that these things are only mirages. So earn the profit of meditation on the One Lord. ||1||Pause||
 
ਜੈਸੇ ਬਸਤਰ ਦੇਹ ਓਢਾਨੇ ਦਿਨ ਦੋਇ ਚਾਰਿ ਭੋਰਾਹਾ ॥
ਹੇ ਮਨ! (ਇਹ ਜਗਤ-ਪਸਾਰਾ ਇਉਂ ਹੀ ਹੈ) ਜਿਵੇਂ ਸਰੀਰ ਉਤੇ ਪਹਿਨੇ ਹੋਏ ਕੱਪੜੇ ਦੋ ਚਾਰ ਦਿਨਾਂ ਵਿਚ ਪੁਰਾਣੇ ਹੋ ਜਾਂਦੇ ਹਨ ।
It is like the clothes which you wear on your body - they wear off in a few days.
 
ਭੀਤਿ ਊਪਰੇ ਕੇਤਕੁ ਧਾਈਐ ਅੰਤਿ ਓਰਕੋ ਆਹਾ ॥੨॥
ਹੇ ਮਨ! ਕੰਧ ਉਤੇ ਕਿਥੋਂ ਤਕ ਦੌੜ ਸਕੀਦਾ ਹੈ? ਆਖ਼ਰ ਉਸ ਦਾ ਅਖ਼ੀਰਲਾ ਸਿਰਾ ਆ ਹੀ ਜਾਂਦਾ ਹੈ (ਜ਼ਿੰਦਗੀ ਦੇ ਗਿਣੇ-ਮਿਥੇ ਸੁਆਸ ਜ਼ਰੂਰ ਮੁੱਕ ਹੀ ਜਾਂਦੇ ਹਨ) ।੨।
How long can you run upon a wall? Ultimately, you come to its end. ||2||
 
ਜੈਸੇ ਅੰਭ ਕੁੰਡ ਕਰਿ ਰਾਖਿਓ ਪਰਤ ਸਿੰਧੁ ਗਲਿ ਜਾਹਾ ॥
ਹੇ ਮਨ! (ਇਹ ਉਮਰ ਇਉਂ ਹੀ ਹੈ) ਜਿਵੇਂ ਪਾਣੀ ਦਾ ਹੌਜ਼ਾ ਬਣਾ ਰੱਖਿਆ ਹੋਵੇ, ਤੇ ਲੂਣ ਉਸ ਵਿਚ ਪੈਂਦਿਆਂ ਹੀ ਗਲ ਜਾਂਦਾ ਹੈ ।
It is like salt, preserved in its container; when it is put into water, it dissolves.
 
ਆਵਗਿ ਆਗਿਆ ਪਾਰਬ੍ਰਹਮ ਕੀ ਉਠਿ ਜਾਸੀ ਮੁਹਤ ਚਸਾਹਾ ॥੩॥
ਹੇ ਮਨ! ਜਦੋਂ (ਜਿਸ ਨੂੰ) ਪਰਮਾਤਮਾ ਦਾ ਹੁਕਮ (ਸੱਦਾ) ਆਵੇਗਾ, ਉਹ ਉਸੇ ਵੇਲੇ ਉਠ ਕੇ ਤੁਰ ਪਏਗਾ ।੩।
When the Order of the Supreme Lord God comes, the soul arises, and departs in an instant. ||3||
 
ਰੇ ਮਨ ਲੇਖੈ ਚਾਲਹਿ ਲੇਖੈ ਬੈਸਹਿ ਲੇਖੈ ਲੈਦਾ ਸਾਹਾ ॥
ਹੇ ਮੇਰੇ ਮਨ! ਤੂੰ ਆਪਣੇ ਗਿਣੇ-ਮਿਥੇ ਮਿਲੇ ਸੁਆਸਾਂ ਦੇ ਅੰਦਰ ਹੀ ਜਗਤ ਵਿਚ ਤੁਰਿਆ ਫਿਰਦਾ ਹੈਂ ਤੇ ਬੈਠਦਾ ਹੈਂ (ਗਿਣੇ-ਮਿਥੇ) ਲੇਖੇ ਅਨੁਸਾਰ ਹੀ ਤੂੰ ਸਾਹ ਲੈਂਦਾ ਹੈਂ, (ਇਹ ਆਖ਼ਰ ਮੁੱਕ ਜਾਣੇ ਹਨ) ।
O mind, your steps are numbered, your moments spent sitting are numbered, and the breaths you are to take are numbered.
 
ਸਦਾ ਕੀਰਤਿ ਕਰਿ ਨਾਨਕ ਹਰਿ ਕੀ ਉਬਰੇ ਸਤਿਗੁਰ ਚਰਣ ਓਟਾਹਾ ॥੪॥੧॥੧੨੩॥
ਹੇ ਨਾਨਕ! ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਰਹੁ । ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦਾ ਆਸਰਾ ਲੈਂਦੇ ਹਨ (ਤੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ) ਉਹ (ਮਾਇਆ ਦੇ ਮੋਹ ਵਿਚ ਫਸਣੋਂ) ਬਚ ਜਾਂਦੇ ਹਨ ।੪।੧।੧੨੩।
Sing forever the Praises of the Lord, O Nanak, and you shall be saved, under the Shelter of the Feet of the True Guru. ||4||1||123||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by