ਆਸਾ ਮਹਲਾ ੫ ॥
Aasaa, Fifth Mehl:
 
ਅਪੁਸਟ ਬਾਤ ਤੇ ਭਈ ਸੀਧਰੀ ਦੂਤ ਦੁਸਟ ਸਜਨਈ ॥
(ਹੇ ਭਾਈ! ਜਦੋਂ ਗੁਰੂ ਨਾਲ ਮਿਲਾਪ ਹੋਇਆ ਤਾਂ ਮੇਰੀ ਹਰੇਕ) ਪੁੱਠੀ ਗੱਲ ਸੋਹਣੀ ਸਿੱਧੀ ਹੋ ਗਈ (ਮੇਰੇ ਪਹਿਲੇ) ਚੰਦਰੇ ਵੈਰੀ (ਹੁਣ) ਸੱਜਣ-ਮਿੱਤਰ ਬਣ ਗਏ
That which was upside-down has been set upright; the deadly enemies and adversaries have become friends.
 
ਅੰਧਕਾਰ ਮਹਿ ਰਤਨੁ ਪ੍ਰਗਾਸਿਓ ਮਲੀਨ ਬੁਧਿ ਹਛਨਈ ॥੧॥
(ਮੇਰੇ ਮਨ ਦੇ) ਘੁੱਪ ਹਨੇਰੇ ਵਿਚ (ਗੁਰੂ ਦਾ ਬਖ਼ਸ਼ਿਆ ਗਿਆਨ-) ਰਤਨ ਚਮਕ ਪਿਆ (ਵਿਕਾਰਾਂ ਨਾਲ) ਮੈਲੀ ਹੋ ਚੁਕੀ ਮੇਰੀ ਅਕਲ ਸਾਫ਼-ਸੁਥਰੀ ਹੋ ਗਈ ।੧।
In the darkness, the jewel shines forth, and the impure understanding has become pure. ||1||
 
ਜਉ ਕਿਰਪਾ ਗੋਬਿੰਦ ਭਈ ॥
ਹੇ ਭਾਈ! ਜਦੋਂ ਮੇਰੇ ਉਤੇ ਗੋਬਿੰਦ ਦੀ ਕਿਰਪਾ ਹੋਈ,
When the Lord of the Universe became merciful,
 
ਸੁਖ ਸੰਪਤਿ ਹਰਿ ਨਾਮ ਫਲ ਪਾਏ ਸਤਿਗੁਰ ਮਿਲਈ ॥੧॥ ਰਹਾਉ ॥
ਮੈਂ ਸਤਿਗੁਰੂ ਨੂੰ ਮਿਲ ਪਿਆ (ਤੇ ਗੁਰੂ ਦੇ ਮਿਲਾਪ ਦੀ ਬਰਕਤਿ ਨਾਲ) ਫਲ (ਵਜੋਂ) ਮੈਨੂੰ ਆਤਮਕ ਆਨੰਦ ਦੀ ਦੌਲਤ ਤੇ ਪਰਮਾਤਮਾ ਦੇ ਨਾਮ ਦੀ ਪ੍ਰਾਪਤੀ ਹੋ ਗਈ ।੧।ਰਹਾਉ।
I found peace, wealth and the fruit of the Lord's Name; I have met the True Guru. ||1||Pause||
 
ਮੋਹਿ ਕਿਰਪਨ ਕਉ ਕੋਇ ਨ ਜਾਨਤ ਸਗਲ ਭਵਨ ਪ੍ਰਗਟਈ ॥
(ਹੇ ਭਾਈ! ਗੁਰੂ ਦੇ ਮਿਲਾਪ ਤੋਂ ਪਹਿਲਾਂ) ਮੈਨੂੰ ਨਕਾਰੇ ਨੂੰ ਕੋਈ ਨਹੀਂ ਸੀ ਜਾਣਦਾ; ਹੁਣ ਮੈਂ ਸਾਰੇ ਭਵਨਾਂ ਵਿਚ ਉੱਘਾ ਹੋ ਗਿਆ ।
No one knew me, the miserable miser, but now, I have become famous all over the world.
 
ਸੰਗਿ ਬੈਠਨੋ ਕਹੀ ਨ ਪਾਵਤ ਹੁਣਿ ਸਗਲ ਚਰਣ ਸੇਵਈ ॥੨॥
(ਪਹਿਲਾਂ) ਮੈਨੂੰ ਕਿਸੇ ਦੇ ਕੋਲ ਬੈਠਣਾ ਨਹੀਂ ਸੀ ਮਿਲਦਾ, ਹੁਣ ਸਾਰੀ ਲੁਕਾਈ ਮੇਰੇ ਚਰਨਾਂ ਦੀ ਸੇਵਾ ਕਰਨ ਲੱਗ ਪਈ ।੨।
Before, no one would even sit with me, but now, all worship my feet. ||2||
 
ਆਢ ਆਢ ਕਉ ਫਿਰਤ ਢੂੰਢਤੇ ਮਨ ਸਗਲ ਤ੍ਰਿਸਨ ਬੁਝਿ ਗਈ ॥
(ਹੇ ਭਾਈ! ਗੁਰ-ਮਿਲਾਪ ਤੋਂ ਪਹਿਲਾਂ ਤ੍ਰਿਸ਼ਨਾ-ਅਧੀਨ ਹੋ ਕੇ) ਮੈਂ ਅੱਧੀ ਅੱਧੀ ਦਮੜੀ ਨੂੰ ਢੂੰਡਦਾ ਫਿਰਦਾ ਸਾਂ (ਗੁਰੂ ਦੀ ਬਰਕਤਿ ਨਾਲ) ਮੇਰੇ ਮਨ ਦੀ ਸਾਰੀ ਤ੍ਰਿਸ਼ਨਾ ਬੁੱਝ ਗਈ ਹੈ ।
I used to wander in search of pennies, but now, all the desires of my mind are satisfied.
 
ਏਕੁ ਬੋਲੁ ਭੀ ਖਵਤੋ ਨਾਹੀ ਸਾਧਸੰਗਤਿ ਸੀਤਲਈ ॥੩॥
ਪਹਿਲਾਂ ਮੈਂ (ਕਿਸੇ ਦਾ) ਇੱਕ ਭੀ (ਖਰ੍ਹਵਾ) ਬੋਲ ਸਹਾਰ ਨਹੀਂ ਸਾਂ ਸਕਦਾ, ਸਾਧ ਸੰਗਤਿ ਦਾ ਸਦਕਾ ਹੁਣ ਮੇਰਾ ਮਨ ਠੰਡਾ-ਠਾਰ ਹੋ ਗਿਆ ਹੈ ।੩।
I could not bear even one criticism, but now, in the Saadh Sangat, the Company of the Holy, I am cooled and soothed. ||3||
 
ਏਕ ਜੀਹ ਗੁਣ ਕਵਨ ਵਖਾਨੈ ਅਗਮ ਅਗਮ ਅਗਮਈ ॥
(ਹੇ ਭਾਈ! ਗੋਬਿੰਦ ਦੀ ਅਪਾਰ ਕਿਰਪਾ ਨਾਲ ਮੈਨੂੰ ਸਤਿਗੁਰੂ ਮਿਲਿਆ, ਉਸ ਗੋਬਿੰਦ ਦੇ) ਕੇਹੜੇ ਕੇਹੜੇ ਗੁਣ (ਉਪਕਾਰ) ਮੇਰੀ ਇੱਕ ਜੀਭ ਬਿਆਨ ਕਰੇ? ਉਹ ਅਪਹੁੰਚ ਹੈ ਅਪਹੁੰਚ ਹੈ ਅਪਹੁੰਚ ਹੈ (ਉਸ ਦੇ ਸਾਰੇ ਗੁਣ ਉਪਕਾਰ ਦੱਸੇ ਨਹੀਂ ਜਾ ਸਕਦੇ) ।
What Glorious Virtues of the Inaccessible, Unfathomable, Profound Lord can one mere tongue describe?
 
ਦਾਸੁ ਦਾਸ ਦਾਸ ਕੋ ਕਰੀਅਹੁ ਜਨ ਨਾਨਕ ਹਰਿ ਸਰਣਈ ॥੪॥੨॥੧੨੪॥
ਹੇ ਨਾਨਕ! (ਸਿਰਫ਼ ਇਹੀ ਆਖਦਾ ਰਹੁ—) ਹੇ ਹਰੀ! ਮੈਂ ਦਾਸ ਤੇਰੀ ਸਰਨ ਆਇਆ ਹਾਂ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾਈ ਰੱਖ ।੪।੨।੧੨੪।
Please, make me the slave of the slave of Your slaves; servant Nanak seeks the Lord's Sanctuary. ||4||2||124||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by