ਆਸਾ ਮਹਲਾ ੫ ॥
Aasaa, Fifth Mehl:
ਰੇ ਮੂੜੇ ਲਾਹੇ ਕਉ ਤੂੰ ਢੀਲਾ ਢੀਲਾ ਤੋਟੇ ਕਉ ਬੇਗਿ ਧਾਇਆ ॥
ਹੇ (ਮੇਰੇ) ਮੂਰਖ (ਮਨ)! (ਆਤਮਕ ਜੀਵਨ ਦੇ) ਲਾਭ ਵਲੋਂ ਤੂੰ ਬਹੁਤ ਆਲਸੀ ਹੈਂ ਪਰ (ਆਤਮਕ ਜੀਵਨ ਦੀ ਰਾਸਿ ਦੇ) ਘਾਟੇ ਵਾਸਤੇ ਤੂੰ ਛੇਤੀ ਉੱਠ ਦੌੜਦਾ ਹੈਂ!
O fool, you are so slow to earn your profits, and so quick to run up losses.
ਸਸਤ ਵਖਰੁ ਤੂੰ ਘਿੰਨਹਿ ਨਾਹੀ ਪਾਪੀ ਬਾਧਾ ਰੇਨਾਇਆ ॥੧॥
ਹੇ ਪਾਪੀ! ਤੂੰ ਸਸਤਾ ਸੌਦਾ ਨਹੀਂ ਲੈਂਦਾ, (ਵਿਕਾਰਾਂ ਦੇ) ਕਰਜ਼ੇ ਨਾਲ ਬੱਝਾ ਪਿਆ ਹੈਂ ।੧।
You do not purchase the inexpensive merchandise; O sinner, you are tied to your debts. ||1||
ਸਤਿਗੁਰ ਤੇਰੀ ਆਸਾਇਆ ॥
ਹੇ ਗੁਰੂ! ਮੈਨੂੰ ਤੇਰੀ (ਸਹਾਇਤਾ ਦੀ) ਆਸ ਹੈ ।
O True Guru, You are my only hope.
ਪਤਿਤ ਪਾਵਨੁ ਤੇਰੋ ਨਾਮੁ ਪਾਰਬ੍ਰਹਮ ਮੈ ਏਹਾ ਓਟਾਇਆ ॥੧॥ ਰਹਾਉ ॥
ਹੇ ਪਰਮਾਤਮਾ! (ਮੈਂ ਵਿਕਾਰੀ ਤਾਂ ਬਹੁਤ ਹਾਂ, ਪਰ) ਮੈਨੂੰ ਇਹੀ ਸਹਾਰਾ ਹੈ ਕਿ ਤੇਰਾ ਨਾਮ ਵਿਕਾਰਾਂ ਵਿਚ ਡਿੱਗੇ ਹੋਏ ਨੂੰ ਪਵਿਤ੍ਰ ਕਰਨ ਵਾਲਾ ਹੈ ।੧।ਰਹਾਉ।
Your Name is the Purifier of sinners, O Supreme Lord God; You are my only Shelter. ||1||Pause||
ਗੰਧਣ ਵੈਣ ਸੁਣਹਿ ਉਰਝਾਵਹਿ ਨਾਮੁ ਲੈਤ ਅਲਕਾਇਆ ॥
ਹੇ ਮੂਰਖ! ਤੂੰ ਗੰਦੇ ਗੀਤ ਸੁਣਦਾ ਹੈਂ ਤੇ (ਸੁਣ ਕੇ) ਮਸਤ ਹੁੰਦਾ ਹੈਂ, ਪਰਮਾਤਮਾ ਦਾ ਨਾਮ ਲੈਂਦਿਆਂ ਆਲਸ ਕਰਦਾ ਹੈਂ ।
Listening to the evil talk, you are caught up in it, but you are hesitant to chant the Naam, the Name of the Lord.
ਨਿੰਦ ਚਿੰਦ ਕਉ ਬਹੁਤੁ ਉਮਾਹਿਓ ਬੂਝੀ ਉਲਟਾਇਆ ॥੨॥
ਕਿਸੇ ਦੀ ਨਿੰਦਾ ਦੇ ਖ਼ਿਆਲ ਤੋਂ ਤੈਨੂੰ ਬਹੁਤ ਚਾਉ ਚੜ੍ਹਦਾ ਹੈ ਹੇ ਮੂਰਖ! ਤੂੰ ਹਰੇਕ ਗੱਲ ਉਲਟੀ ਹੀ ਸਮਝੀ ਹੋਈ ਹੈ ।੨।
You are delighted by slanderous talk; your understanding is corrupt. ||2||
ਪਰ ਧਨ ਪਰ ਤਨ ਪਰ ਤੀ ਨਿੰਦਾ ਅਖਾਧਿ ਖਾਹਿ ਹਰਕਾਇਆ ॥
ਹੇ ਮੂਰਖ! ਤੂੰ ਪਰਾਇਆ ਧਨ (ਚੁਰਾਂਦਾ ਹੈਂ), ਪਰਾਇਆ ਰੂਪ (ਮੰਦੀ ਨਿਗਾਹ ਨਾਲ ਤੱਕਦਾ ਹੈਂ), ਪਰਾਈ ਨਿੰਦਾ (ਕਰਦਾ ਹੈਂ ਤੂੰ ਲੋਭ ਨਾਲ) ਹਲਕਾ ਹੋਇਆ ਪਿਆ ਹੈਂ ਉਹੀ ਚੀਜ਼ਾਂ ਖਾਂਦਾ ਹੈਂ ਜੋ ਤੈਨੂੰ ਨਹੀਂ ਖਾਣੀਆਂ ਚਾਹੀਦੀਆਂ ।
Others' wealth, others' wives and the slander of others - eating the uneatable, you have gone crazy.
ਸਾਚ ਧਰਮ ਸਿਉ ਰੁਚਿ ਨਹੀ ਆਵੈ ਸਤਿ ਸੁਨਤ ਛੋਹਾਇਆ ॥੩॥
ਹੇ ਮੂਰਖ! ਸਦਾ ਨਾਲ ਨਿਭਣ-ਵਾਲੇ ਧਰਮ ਨਾਲ ਤੇਰਾ ਪਿਆਰ ਨਹੀਂ ਪੈਂਦਾ, ਸੱਚ-ਉਪਦੇਸ਼ ਸੁਣਨ ਤੋਂ ਤੈਨੂੰ ਖਿੱਝ ਲੱਗਦੀ ਹੈ ।੩।
You have not enshrined love for the True Faith of Dharma; hearing the Truth, you are enraged. ||3||
ਦੀਨ ਦਇਆਲ ਕ੍ਰਿਪਾਲ ਪ੍ਰਭ ਠਾਕੁਰ ਭਗਤ ਟੇਕ ਹਰਿ ਨਾਇਆ ॥
ਹੇ ਪ੍ਰਭੂ! ਮੈਂ ਚਾਹ ਕਰ ਕੇ ਤੇਰੀ ਸਰਨ ਆਇਆ ਹਾਂ, ਮੈਨੂੰ ਆਪਣਾ ਦਾਸ ਬਣਾ ਕੇ ਮੇਰੀ ਲਾਜ ਰੱਖ (ਮੈਨੂੰ ਮੰਦ ਕਰਮਾਂ ਤੋਂ ਬਚਾਈ ਰੱਖ)
O God, Merciful to the meek, Compassionate Lord Master, Your Name is the Support of Your devotees.
ਨਾਨਕ ਆਹਿ ਸਰਣ ਪ੍ਰਭ ਆਇਓ ਰਾਖੁ ਲਾਜ ਅਪਨਾਇਆ ॥੪॥੩॥੧੨੫॥
ਹੇ ਨਾਨਕ! (ਆਖ—) ਹੇ ਦੀਨਾਂ ਉਤੇ ਦਇਆ ਕਰਨ ਵਾਲੇ ਠਾਕੁਰ! ਹੇ ਕਿਰਪਾ ਦੇ ਘਰ ਪ੍ਰਭੂ! ਤੇਰੇ ਭਗਤਾਂ ਨੂੰ ਤੇਰੇ ਨਾਮ ਦਾ ਸਹਾਰਾ ਹੈ ।
Nanak has come to Your Sanctuary; O God, make him Your Own, and preserve his honor. ||4||3||125||