ਆਸਾ ਮਹਲਾ ੫ ॥
Aasaa, Fifth Mehl
ਮਿਥਿਆ ਸੰਗਿ ਸੰਗਿ ਲਪਟਾਏ ਮੋਹ ਮਾਇਆ ਕਰਿ ਬਾਧੇ ॥
(ਮੰਦ-ਭਾਗੀ ਮਨੁੱਖ) ਝੂਠੇ ਸਾਥੀਆਂ ਦੀ ਸੰਗਤਿ ਵਿਚ ਮਸਤ ਰਹਿੰਦਾ ਹੈ ਮਾਇਆ ਦੇ ਮੋਹ ਵਿਚ ਬੱਝਾ ਰਹਿੰਦਾ ਹੈ
: They are attached to falsehood; clinging to the transitory, they are trapped in emotional attachment to Maya.
ਜਹ ਜਾਨੋ ਸੋ ਚੀਤਿ ਨ ਆਵੈ ਅਹੰਬੁਧਿ ਭਏ ਆਂਧੇ ॥੧॥
(ਇਹ ਜਗਤ ਛੱਡ ਕੇ) ਜਿੱਥੇ (ਆਖ਼ਰ) ਚਲੇ ਜਾਣਾ ਹੈ ਉਹ ਥਾਂ (ਇਸ ਦੇ) ਚਿੱਤ ਵਿਚ ਕਦੇ ਨਹੀਂ ਆਉਂਦਾ, ਹਉਮੈ ਵਿਚ ਅੰਨ੍ਹਾ ਹੋਇਆ ਰਹਿੰਦਾ ਹੈ ।੧।
Wherever they go, they do not think of the Lord; they are blinded by intellectual egotism. ||1||
ਮਨ ਬੈਰਾਗੀ ਕਿਉ ਨ ਅਰਾਧੇ ॥
ਹੇ ਮੇਰੇ ਮਨ! ਤੂੰ ਮਾਇਆ ਦੇ ਮੋਹ ਵਲੋਂ ਉਪਰਾਮ ਹੋ ਕੇ ਪਰਮਾਤਮਾ ਦਾ ਆਰਾਧਨ ਕਿਉਂ ਨਹੀਂ ਕਰਦਾ?
O mind, O renunciate, why don't you adore Him?
ਕਾਚ ਕੋਠਰੀ ਮਾਹਿ ਤੂੰ ਬਸਤਾ ਸੰਗਿ ਸਗਲ ਬਿਖੈ ਕੀ ਬਿਆਧੇ ॥੧॥ ਰਹਾਉ ॥
(ਤੇਰਾ ਇਹ ਸਰੀਰ) ਕੱਚੀ ਕੋਠੜੀ ਹੈ ਜਿਸ ਵਿਚ ਤੂੰ ਵੱਸ ਰਿਹਾ ਹੈਂ, ਤੇਰੇ ਨਾਲ ਸਾਰੇ ਵਿਸ਼ੇ-ਵਿਕਾਰਾਂ ਦੇ ਰੋਗ ਚੰਬੜੇ ਪਏ ਹਨ ।੧।ਰਹਾਉ।
You dwell in that flimsy chamber, with all the sins of corruption. ||1||Pause||
ਮੇਰੀ ਮੇਰੀ ਕਰਤ ਦਿਨੁ ਰੈਨਿ ਬਿਹਾਵੈ ਪਲੁ ਖਿਨੁ ਛੀਜੈ ਅਰਜਾਧੇ ॥
‘ਇਹ ਮੇਰੀ ਮਲਕੀਅਤ ਹੈ ਇਹ ਮੇਰੀ ਜਾਇਦਾਦ ਹੈ’—ਇਹ ਆਖਦਿਆਂ ਹੀ (ਮੰਦ-ਭਾਗੀ ਮਨੁੱਖ ਦਾ) ਦਿਨ ਗੁਜ਼ਰ ਜਾਂਦਾ ਹੈ (ਇਸ ਤਰ੍ਹਾਂ ਹੀ ਫਿਰ) ਰਾਤ ਲੰਘ ਜਾਂਦੀ ਹੈ, ਪਲ ਪਲ ਛਿਨ ਛਿਨ ਕਰ ਕੇ ਇਸ ਦੀ ਉਮਰ ਘਟਦੀ ਜਾਂਦੀ ਹੈ ।
Crying out, "Mine, mine", your days and nights pass away; moment by moment, your life is running out.
ਜੈਸੇ ਮੀਠੈ ਸਾਦਿ ਲੋਭਾਏ ਝੂਠ ਧੰਧਿ ਦੁਰਗਾਧੇ ॥੨॥
ਜਿਵੇਂ ਮਿੱਠੇ ਦੇ ਸੁਆਦ ਵਿਚ (ਮੱਖੀ) ਫਸ ਜਾਂਦੀ ਹੈ ਤਿਵੇਂ (ਮੰਦ-ਭਾਗੀ ਮਨੁੱਖ) ਝੂਠੇ ਧੰਧੇ ਵਿਚ ਦੁਰਗੰਧ ਵਿਚ ਫਸਿਆ ਰਹਿੰਦਾ ਹੈ ।੨।
The sweet flavors tempt you, and you are occupied by your false and filthy business. ||2||
ਕਾਮ ਕ੍ਰੋਧ ਅਰੁ ਲੋਭ ਮੋਹ ਇਹ ਇੰਦ੍ਰੀ ਰਸਿ ਲਪਟਾਧੇ ॥
ਕਾਮ, ਕ੍ਰੋਧ, ਲੋਭ, ਮੋਹ (ਆਦਿਕ ਵਿਕਾਰਾਂ ਵਿਚ) ਇੰਦ੍ਰਿਆਂ ਦੇ ਰਸ ਵਿਚ (ਮਨੁੱਖ) ਗ਼ਲਤਾਨ ਰਹਿੰਦਾ ਹੈ ।
Your senses are beguiled by sensual pleasures of sex, by anger, greed and emotional attachment.
ਦੀਈ ਭਵਾਰੀ ਪੁਰਖਿ ਬਿਧਾਤੈ ਬਹੁਰਿ ਬਹੁਰਿ ਜਨਮਾਧੇ ॥੩॥
(ਇਹਨਾਂ ਕੁਕਰਮਾਂ ਦੇ ਕਾਰਨ ਜਦੋਂ) ਸਿਰਜਨਹਾਰ ਅਕਾਲ ਪੁਰਖ ਨੇ (ਇਸ ਨੂੰ ਚੌਰਾਸੀ ਲੱਖ ਜੂਨਾਂ ਵਾਲੀ) ਭਵਾਟਣੀ ਦੇ ਦਿੱਤੀ ਤਾਂ ਇਹ ਮੁੜ ਮੁੜ ਜੂਨਾਂ ਵਿਚ ਭਟਕਦਾ ਫਿਰਦਾ ਹੈ ।੩।
The All-powerful Architect of Destiny has ordained that you shall be reincarnated over and over again. ||3||
ਜਉ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਤਉ ਗੁਰ ਮਿਲਿ ਸਭ ਸੁਖ ਲਾਧੇ ॥
ਜਦੋਂ ਗਰੀਬਾਂ ਦੇ ਦੁੱਖ ਨਾਸ ਕਰਨ ਵਾਲਾ ਪਰਮਾਤਮਾ (ਇਸ ਉਤੇ) ਦਇਆਵਾਨ ਹੁੰਦਾ ਹੈ ਤਦੋਂ ਗੁਰੂ ਨੂੰ ਮਿਲ ਕੇ ਇਹ ਸਾਰੇ ਸੁਖ ਹਾਸਲ ਕਰ ਲੈਂਦਾ ਹੈ ।
When the Destroyer of the pains of the poor becomes merciful, then, as Gurmukh, you shall find absolute peace.
ਕਹੁ ਨਾਨਕ ਦਿਨੁ ਰੈਨਿ ਧਿਆਵਉ ਮਾਰਿ ਕਾਢੀ ਸਗਲ ਉਪਾਧੇ ॥੪॥
ਹੇ ਨਾਨਕ! ਆਖ—(ਪਰਮਾਤਮਾ ਦੀ ਕਿਰਪਾ ਨਾਲ ਗੁਰੂ ਨੂੰ ਮਿਲ ਕੇ) ਮੈਂ ਦਿਨ ਰਾਤ (ਹਰ ਵੇਲੇ ਪਰਮਾਤਮਾ ਦਾ) ਧਿਆਨ ਧਰਦਾ ਹਾਂ, ਉਸ ਨੇ ਮੇਰੇ ਅੰਦਰੋਂ ਸਾਰੇ ਵਿਕਾਰ ਮਾਰ ਮੁਕਾਏ ਹਨ ।੪।
Says Nanak, meditate on the Lord, day and night, and all your sickness shall be banished. ||4||
ਇਉ ਜਪਿਓ ਭਾਈ ਪੁਰਖੁ ਬਿਧਾਤੇ ॥
(ਹੇ ਭਾਈ!) ਇਸ ਤਰ੍ਹਾਂ ਹੀ (ਪਰਮਾਤਮਾ ਦੀ ਮੇਹਰ ਨਾਲ ਗੁਰੂ ਨੂੰ ਮਿਲ ਕੇ ਹੀ, ਮਨੁੱਖ) ਸਿਰਜਨਹਾਰ ਅਕਾਲ ਪੁਰਖ ਦਾ ਨਾਮ ਜਪ ਸਕਦਾ ਹੈ ।
Meditate in this way, O Siblings of Destiny, on the Lord, the Architect of Destiny.
ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਜਨਮ ਮਰਣ ਦੁਖ ਲਾਥੇ ॥੧॥ ਰਹਾਉ ਦੂਜਾ ॥੪॥੪॥੧੨੬॥
ਜਿਸ ਮਨੁੱਖ ਉਤੇ ਗਰੀਬਾਂ ਦੇ ਦੁੱਖ ਦੂਰ ਕਰਨ ਵਾਲਾ ਪਰਮਾਤਮਾ ਦਇਆਵਾਨ ਹੁੰਦਾ ਹੈ ਉਸ ਦੇ ਜਨਮ ਮਰਨ (ਦੇ ਗੇੜ) ਦੇ ਦੁੱਖ ਲਹਿ ਜਾਂਦੇ ਹਨ ।੧। ਰਹਾਉ ਦੂਜਾ ।੪।੪।੧੨੬।
The Destroyer of the pains of the poor has become merciful; He has removed the pains of birth and death. ||1||Second Pause||4||4||126||