ਆਸਾ ਮਹਲਾ ੫ ॥
Aasaa, Fifth Mehl:
 
ਨਿਮਖ ਕਾਮ ਸੁਆਦ ਕਾਰਣਿ ਕੋਟਿ ਦਿਨਸ ਦੁਖੁ ਪਾਵਹਿ ॥
ਹੇ ਅੰਨ੍ਹੇ ਜੀਵ! ਥੋੜਾ ਜਿਤਨਾ ਸਮਾ ਕਾਮ-ਵਾਸਨਾ ਦੇ ਸੁਆਦ ਦੀ ਖ਼ਾਤਰ (ਫਿਰ) ਤੂੰ ਕ੍ਰੋੜਾਂ ਹੀ ਦਿਨ ਦੁੱਖ ਸਹਾਰਦਾ ਹੈਂ ।
For a moment of sexual pleasure, you shall suffer in pain for millions of days.
 
ਘਰੀ ਮੁਹਤ ਰੰਗ ਮਾਣਹਿ ਫਿਰਿ ਬਹੁਰਿ ਬਹੁਰਿ ਪਛੁਤਾਵਹਿ ॥੧॥
ਤੂੰ ਘੜੀ ਦੋ ਘੜੀਆਂ ਮੌਜਾਂ ਮਾਣਦਾ ਹੈਂ, ਉਸ ਤੋਂ ਪਿੱਛੋਂ ਮੁੜ ਮੁੜ ਪਛੁਤਾਂਦਾ ਹੈਂ ।੧।
For an instant, you may savor pleasure, but afterwards, you shall regret it, again and again. ||1||
 
ਅੰਧੇ ਚੇਤਿ ਹਰਿ ਹਰਿ ਰਾਇਆ ॥
ਹੇ ਕਾਮ-ਵਾਸਨਾ ਵਿਚ ਅੰਨ੍ਹੇ ਹੋਏ ਜੀਵ! (ਇਹ ਵਿਕਾਰਾਂ ਵਾਲਾ ਰਾਹ ਛੱਡ, ਤੇ) ਪ੍ਰਭੂ-ਪਾਤਿਸ਼ਾਹ ਦਾ ਸਿਮਰਨ ਕਰ ।
O blind man, meditate on the Lord, the Lord, your King.
 
ਤੇਰਾ ਸੋ ਦਿਨੁ ਨੇੜੈ ਆਇਆ ॥੧॥ ਰਹਾਉ ॥
ਤੇਰਾ ਉਹ ਦਿਨ ਨੇੜੇ ਆ ਰਿਹਾ ਹੈ (ਜਦੋਂ ਤੂੰ ਇਥੋਂ ਕੂਚ ਕਰ ਜਾਣਾ ਹੈ) ।੧।ਰਹਾਉ।
Your day is drawing near. ||1||Pause||
 
ਪਲਕ ਦ੍ਰਿਸਟਿ ਦੇਖਿ ਭੂਲੋ ਆਕ ਨੀਮ ਕੋ ਤੂੰਮਰੁ ॥
ਹੇ ਅੰਨ੍ਹੇ ਮਨੁੱਖ! ਅੱਕ ਨਿੰਮ ਵਰਗੇ ਕੌੜੇ ਤੁੰਮੇ ਨੂੰ (ਜੋ ਵੇਖਣ ਨੂੰ ਸੋਹਣਾ ਹੁੰਦਾ ਹੈ) ਥੋੜੇ ਜਿਤਨੇ ਸਮੇਂ ਲਈ ਵੇਖ ਕੇ ਤੂੰ ਭੁੱਲ ਜਾਂਦਾ ਹੈਂ ।
You are deceived, beholding with your eyes, the bitter melon and swallow-wort.
 
ਜੈਸਾ ਸੰਗੁ ਬਿਸੀਅਰ ਸਿਉ ਹੈ ਰੇ ਤੈਸੋ ਹੀ ਇਹੁ ਪਰ ਗ੍ਰਿਹੁ ॥੨॥
ਹੇ ਅੰਨ੍ਹੇ! ਪਰਾਈ ਇਸਤ੍ਰੀ ਦਾ ਸੰਗ ਇਉਂ ਹੀ ਹੈ ਜਿਵੇਂ ਸੱਪ ਨਾਲ ਸਾਥ ਹੈ ।੨।
But, like the companionship of a poisonous snake, so is the desire for another's spouse. ||2||
 
ਬੈਰੀ ਕਾਰਣਿ ਪਾਪ ਕਰਤਾ ਬਸਤੁ ਰਹੀ ਅਮਾਨਾ ॥
ਹੇ ਅੰਨ੍ਹੇ! (ਅੰਤ) ਵੈਰ ਕਮਾਣ ਵਾਲੀ (ਮਾਇਆ) ਦੀ ਖ਼ਾਤਰ ਤੂੰ (ਅਨੇਕਾਂ) ਪਾਪ ਕਰਦਾ ਰਹਿੰਦਾ ਹੈਂ, ਅਸਲ ਚੀਜ਼ (ਜੋ ਤੇਰੇ ਨਾਲ ਨਿਭਣੀ ਹੈ) ਲਾਂਭੇ ਹੀ ਪਈ ਰਹਿ ਜਾਂਦੀ ਹੈ ।
For the sake of your enemy, you commit sins, while you neglect the reality of your faith.
 
ਛੋਡਿ ਜਾਹਿ ਤਿਨ ਹੀ ਸਿਉ ਸੰਗੀ ਸਾਜਨ ਸਿਉ ਬੈਰਾਨਾ ॥੩॥
ਜਿਨ੍ਹਾਂ ਨੂੰ ਤੂੰ ਆਖ਼ਰ ਛੱਡ ਜਾਏਂਗਾ ਉਹਨਾਂ ਨਾਲ ਤੂੰ ਸਾਥ ਬਣਾਇਆ ਹੋਇਆ ਹੈ, ਹੇ ਮਿੱਤਰ (-ਪ੍ਰਭੂ) ਨਾਲ ਵੈਰ ਪਾਇਆ ਹੋਇਆ ਹੈ ।੩।
Your friendship is with those who abandon you, and you are angry with your friends. ||3||
 
ਸਗਲ ਸੰਸਾਰੁ ਇਹੈ ਬਿਧਿ ਬਿਆਪਿਓ ਸੋ ਉਬਰਿਓ ਜਿਸੁ ਗੁਰੁ ਪੂਰਾ ॥
ਉਹ ਮਨੁੱਖ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ, ਉਸ ਦਾ ਸਰੀਰ ਪਵਿਤ੍ਰ ਹੋ ਜਾਂਦਾ ਹੈ (ਵਿਕਾਰਾਂ ਦੀ ਮਾਰ ਤੋਂ ਬਚ ਜਾਂਦਾ ਹੈ)
The entire world is entangled in this way; he alone is saved, who has the Perfect Guru.
 
ਕਹੁ ਨਾਨਕ ਭਵ ਸਾਗਰੁ ਤਰਿਓ ਭਏ ਪੁਨੀਤ ਸਰੀਰਾ ॥੪॥੫॥੧੨੭॥
ਹੇ ਨਾਨਕ! ਆਖ—ਸਾਰਾ ਸੰਸਾਰ ਇਸੇ ਤਰ੍ਹਾਂ ਮਾਇਆ ਦੇ ਜਾਲ ਵਿਚ ਫਸਿਆ ਹੋਇਆ ਹੈ, ਇਸ ਵਿਚੋਂ ਉਹੀ ਬਚ ਕੇ ਨਿਕਲਦਾ ਹੈ ਜਿਸ ਦਾ ਰਾਖਾ ਪੂਰਾ ਗੁਰੂ ਬਣਦਾ ਹੈ
Says Nanak, I have crossed over the terrifying world-ocean; my body has become sanctified. ||4||5||127||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by