ਆਸਾ ਘਰੁ ੧੧ ਮਹਲਾ ੫
Aasaa, Eleventh House, Fifth Mehl:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਨਟੂਆ ਭੇਖ ਦਿਖਾਵੈ ਬਹੁ ਬਿਧਿ ਜੈਸਾ ਹੈ ਓਹੁ ਤੈਸਾ ਰੇ ॥
ਹੇ ਭਾਈ! ਬਹੁ-ਰੂਪੀਆ ਕਈ ਕਿਸਮ ਦੇ ਸਾਂਗ (ਬਣਾ ਕੇ ਲੋਕਾਂ ਨੂੰ) ਵਿਖਾਂਦਾ ਹੈ (ਪਰ ਆਪਣੇ ਅੰਦਰੋਂ) ਉਹ ਜਿਹੋ ਜਿਹਾ ਹੰੁਦਾ ਹੈ ਉਹੋ ਜਿਹਾ ਹੀ ਰਹਿੰਦਾ ਹੈ (ਜੇ ਉਹ ਰਾਜਿਆਂ ਰਾਣਿਆਂ ਦੇ ਸਾਂਗ ਭੀ ਬਣਾ ਵਿਖਾਏ ਤਾਂ ਭੀ ਉਹ ਕੰਗਾਲ ਦਾ ਕੰਗਾਲ ਹੀ ਰਹਿੰਦਾ ਹੈ ।
The actor displays himself in many disguises, but he remains just as he is.
ਅਨਿਕ ਜੋਨਿ ਭ੍ਰਮਿਓ ਭ੍ਰਮ ਭੀਤਰਿ ਸੁਖਹਿ ਨਾਹੀ ਪਰਵੇਸਾ ਰੇ ॥੧॥
ਇਸੇ ਤਰ੍ਹਾਂ) ਜੀਵ (ਮਾਇਆ ਦੀ) ਭਟਕਣਾ ਵਿਚ ਫਸ ਕੇ ਅਨੇਕਾਂ ਜੂਨਾਂ ਵਿਚ ਭੌਂਦਾ ਫਿਰਦਾ ਹੈ (ਅੰਤਰ-ਆਤਮੇ ਸਦਾ ਦੁੱਖੀ ਹੀ ਰਹਿੰਦਾ ਹੈ) ਸੁਖ ਵਿਚ ਉਸ ਦਾ ਪਰਵੇਸ਼ ਨਹੀਂ ਹੰੁਦਾ ।੧।
The soul wanders through countless incarnations in doubt, but it does not come to dwell in peace. ||1||
ਸਾਜਨ ਸੰਤ ਹਮਾਰੇ ਮੀਤਾ ਬਿਨੁ ਹਰਿ ਹਰਿ ਆਨੀਤਾ ਰੇ ॥
ਹੇ ਸੰਤ ਜਨੋ! ਹੇ ਸੱਜਣੋ! ਹੇ ਮੇਰੇ ਮਿਤਰੋ! (ਜਗਤ ਵਿਚ ਜੋ ਕੁਝ ਭੀ ਦਿੱਸ ਰਿਹਾ ਹੈ) ਪਰਮਾਤਮਾ ਤੋਂ ਬਿਨਾ ਹੋਰ ਸਭ ਕੁਝ ਨਾਸਵੰਤ ਹੈ (ਦਿੱਸਦੇ ਪਸਾਰੇ ਨਾਲ ਮੋਹ ਪਾਇਆਂ ਦੁੱਖ ਹੀ ਪ੍ਰਾਪਤ ਹੋਵੇਗਾ) ।
O Saints, my friends and companions, without the Lord, Har, Har, you shall perish.
ਸਾਧਸੰਗਿ ਮਿਲਿ ਹਰਿ ਗੁਣ ਗਾਏ ਇਹੁ ਜਨਮੁ ਪਦਾਰਥੁ ਜੀਤਾ ਰੇ ॥੧॥ ਰਹਾਉ ॥
ਜਿਸ ਮਨੁੱਖ ਨੇ ਸਾਧ ਸੰਗਤਿ ਵਿਚ ਮਿਲ ਕੇ ਪਰਮਾਤਮਾ ਦੇ ਗੁਣ ਗਾਣੇ ਸ਼ੁਰੂ ਕਰ ਦਿੱਤੇ, ਉਸ ਨੇ ਇਹ ਕੀਮਤੀ ਮਨੁੱਖਾ ਜਨਮ ਜਿੱਤ ਲਿਆ (ਸਫਲ ਕਰ ਲਿਆ) ।੧।ਰਹਾਉ।
Joining the Saadh Sangat, the Company of the Holy, sing the Glorious Praises of the Lord, and win this precious treasure of human life. ||1||Pause||
ਤ੍ਰੈ ਗੁਣ ਮਾਇਆ ਬ੍ਰਹਮ ਕੀ ਕੀਨ੍ਹੀ ਕਹਹੁ ਕਵਨ ਬਿਧਿ ਤਰੀਐ ਰੇ ॥
ਹੇ ਭਾਈ! ਪਰਮਾਤਮਾ ਦੀ ਪੈਦਾ ਕੀਤੀ ਹੋਈ ਇਹ ਤ੍ਰਿ-ਗੁਣੀ ਮਾਇਆ (ਮਾਨੋ, ਇਕ ਸਮੰੁਦਰ ਹੈ, ਇਸ ਵਿਚੋਂ) ਦੱਸੋ, ਕਿਸ ਤਰ੍ਹਾਂ ਪਾਰ ਲੰਘ ਸਕੀਏ? (ਇਸ ਵਿਚ ਅਨੇਕਾਂ ਵਿਕਾਰਾਂ ਦੀਆਂ) ਘੁੰਮਣ ਘੇਰੀਆਂ ਪੈ ਰਹੀਆਂ ਹਨ ਇਹ ਅਥਾਹ ਹੈ, ਇਸ ਵਿਚੋਂ ਪਾਰ ਲੰਘਣਾ ਬਹੁਤ ਔਖਾ ਹੈ ।
God has created Maya of the three qualities; tell me, how can it be crossed over?
ਘੂਮਨ ਘੇਰ ਅਗਾਹ ਗਾਖਰੀ ਗੁਰ ਸਬਦੀ ਪਾਰਿ ਉਤਰੀਐ ਰੇ ॥੨॥
(ਹਾਂ, ਹੇ ਭਾਈ!) ਗੁਰੂ ਦੇ ਸ਼ਬਦ ਦੀ ਰਾਹੀਂ ਹੀ ਇਸ ਵਿਚੋਂ ਪਾਰ ਲੰਘ ਸਕੀਦਾ ਹੈ ।੨।
The whirlpool is awesome and unfathomable; only through the Word of the Guru's Shabad is one carried across. ||2||
ਖੋਜਤ ਖੋਜਤ ਖੋਜਿ ਬੀਚਾਰਿਓ ਤਤੁ ਨਾਨਕ ਇਹੁ ਜਾਨਾ ਰੇ ॥
ਹੇ ਨਾਨਕ! ਜਿਸ ਮਨੁੱਖ ਨੇ (ਸਾਧ ਸੰਗਤਿ ਵਿਚ ਮਿਲ ਕੇ) ਖੋਜ ਕਰਦਿਆਂ ਵਿਚਾਰ ਕੀਤੀ ਉਸ ਨੇ ਇਹ ਅਸਲੀਅਤ ਸਮਝ ਲਈ ਕਿ ਪਰਮਾਤਮਾ ਦਾ ਨਾਮ ਜੋ ਸਾਰੇ ਗੁਣਾਂ ਦਾ ਖ਼ਜ਼ਾਨਾ ਹੈ ਜਿਸ ਦੇ ਬਰਾਬਰ ਦੇ ਮੁੱਲ ਦੀ ਹੋਰ ਕੋਈ ਸ਼ੈ ਨਹੀਂ
Searching and searching endlessly, seeking and deliberating, Nanak has realized the true essence of reality.
ਸਿਮਰਤ ਨਾਮੁ ਨਿਧਾਨੁ ਨਿਰਮੋਲਕੁ ਮਨੁ ਮਾਣਕੁ ਪਤੀਆਨਾ ਰੇ ॥੩॥੧॥੧੩੦॥
ਸਿਮਰਿਆ ਮਨ ਮੋਤੀ (ਵਰਗਾ ਕੀਮਤੀ) ਬਣ ਜਾਂਦਾ ਹੈ (ਤੇ ਪਰਮਾਤਮਾ ਦੇ ਸਿਮਰਨ ਵਿਚ) ਗਿੱਝ ਜਾਂਦਾ ਹੈ ।੩।੧।੧੩੦।
Meditating on the invaluable treasure of the Naam, the Name of the Lord, the jewel of the mind is satisfied. ||3||1||130||