ਆਸਾ ਮਹਲਾ ੫ ॥
Aasaa, Fifth Mehl:
ਚਾਰਿ ਬਰਨ ਚਉਹਾ ਕੇ ਮਰਦਨ ਖਟੁ ਦਰਸਨ ਕਰ ਤਲੀ ਰੇ ॥
ਹੇ ਭਾਈ! (ਸਾਡੇ ਦੇਸ ਵਿਚ ਬ੍ਰਾਹਮਣ, ਖੱਤਰੀ, ਵੈਸ਼, ਸ਼ੂਦਰ ਇਹ) ਚਾਰ ਵਰਨ (ਪ੍ਰਸਿੱਧ) ਹਨ, (ਕਾਮਾਦਿਕ ਇਹਨਾਂ) ਚੌਹਾਂ ਵਰਨਾਂ (ਦੇ ਬੰਦਿਆਂ) ਨੂੰ ਮਲ ਦੇਣ ਵਾਲੇ ਹਨ ।ਛੇ ਭੇਖਾਂ (ਦੇ ਸਾਧੂਆਂ) ਨੂੰ ਭੀ ਇਹ ਹੱਥਾਂ ਦੀ ਤਲੀਆਂ ਤੇ (ਨਚਾਂਦੇ ਹਨ) ।
The four castes and social classes, and the preachers with the six Shaastras on their finger-tips,
ਸੁੰਦਰ ਸੁਘਰ ਸਰੂਪ ਸਿਆਨੇ ਪੰਚਹੁ ਹੀ ਮੋਹਿ ਛਲੀ ਰੇ ॥੧॥
ਸੋਹਣੇ, ਸੁਨੱਖੇ, ਬਾਂਕੇ, ਸਿਆਣੇ (ਕੋਈ ਭੀ ਹੋਣ, ਕਾਮਾਦਿਕ) ਪੰਜਾਂ ਨੇ ਸਭਨਾਂ ਨੂੰ ਮੋਹ ਕੇ ਛਲ ਲਿਆ ਹੈ ।੧।
the beautiful, the refined, the shapely and the wise - the five passions have enticed and beguiled them all. ||1||
ਜਿਨਿ ਮਿਲਿ ਮਾਰੇ ਪੰਚ ਸੂਰਬੀਰ ਐਸੋ ਕਉਨੁ ਬਲੀ ਰੇ ॥
ਹੇ ਭਾਈ! ਕੋਈ ਵਿਰਲਾ ਹੀ ਐਸਾ ਬਲਵਾਨ ਮਨੁੱਖ ਹੈ ਜਿਸ ਨੇ (ਗੁਰੂ ਨੂੰ) ਮਿਲ ਕੇ ਕਾਮਾਦਿਕ ਪੰਜਾਂ ਸੂਰਮਿਆਂ ਨੂੰ ਮਾਰ ਲਿਆ ਹੋਵੇ ।
Who has seized and conquered the five powerful fighters? Is there anyone strong enough?
ਜਿਨਿ ਪੰਚ ਮਾਰਿ ਬਿਦਾਰਿ ਗੁਦਾਰੇ ਸੋ ਪੂਰਾ ਇਹ ਕਲੀ ਰੇ ॥੧॥ ਰਹਾਉ ॥
ਹੇ ਭਾਈ! ਜਗਤ ਵਿਚ ਉਹੀ ਮਨੁੱਖ ਪੂਰਨ ਹੈ ਜਿਸ ਨੇ ਇਹਨਾਂ ਪੰਜਾਂ ਨੂੰ ਮਾਰ ਕੇ ਲੀਰਾਂ ਲੀਰਾਂ ਕਰ ਦਿੱਤਾ ਹੈ ।੧।ਰਹਾਉ।
He alone, who conquers and defeats the five demons, is perfect in this Dark Age of Kali Yuga. ||1||Pause||
ਵਡੀ ਕੋਮ ਵਸਿ ਭਾਗਹਿ ਨਾਹੀ ਮੁਹਕਮ ਫਉਜ ਹਠਲੀ ਰੇ ॥
ਹੇ ਭਾਈ! (ਇਹਨਾਂ ਕਾਮਾਦਿਕਾਂ ਦਾ ਬੜਾ) ਡਾਢਾ ਕੋੜਮਾ ਹੈ, ਨਾਹ ਇਹ ਕਿਸੇ ਦੇ ਕਾਬੂ ਵਿਚ ਆਉਂਦੇ ਹਨ ਨਾਹ ਇਹ ਕਿਸੇ ਪਾਸੋਂ ਡਰ ਕੇ ਭੱਜਦੇ ਹਨ ।
They are so awesome and great; they cannot be controlled, and they do not run away. Their army is mighty and unyielding.
ਕਹੁ ਨਾਨਕ ਤਿਨਿ ਜਨਿ ਨਿਰਦਲਿਆ ਸਾਧਸੰਗਤਿ ਕੈ ਝਲੀ ਰੇ ॥੨॥੩॥੧੩੨॥
ਹੇ ਭਾਈ! ਆਖ—ਹੇ ਭਾਈ! ਸਿਰਫ਼ ਉਸ ਮਨੁੱਖ ਨੇ ਇਹਨਾਂ ਨੂੰ ਚੰਗੀ ਤਰ੍ਹਾਂ ਲਤਾੜਿਆ ਹੈ ਜੇਹੜਾ ਸਾਧ ਸੰਗਤਿ ਦੇ ਆਸਰੇ ਵਿਚ ਰਹਿੰਦਾ ਹੈ ।੨।੩।੧੩੨। ਇਹਨਾਂ ਦੀ ਫ਼ੌਜ ਬੜੀ ਮਜ਼ਬੂਤ ਹੈ ਹਠ ਵਾਲੀ ਹੈ ।
Says Nanak, that humble being who is under the protection of the Saadh Sangat, crushes those terrible demons. ||2||3||132||