ਆਸਾ ਮਹਲਾ ੫ ॥
Aasaa, Fifth Mehl:
ਹਮਾਰੀ ਪਿਆਰੀ ਅੰਮ੍ਰਿਤ ਧਾਰੀ ਗੁਰਿ ਨਿਮਖ ਨ ਮਨ ਤੇ ਟਾਰੀ ਰੇ ॥੧॥ ਰਹਾਉ ॥
ਹੇ ਭਾਈ! ਗੁਰੂ ਨੇ (ਕਿਰਪਾ ਕਰ ਕੇ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਆਪਣੀ ਬਾਣੀ) ਅੱਖ ਝਮਕਣ ਜਿਤਨੇ ਸਮੇ ਵਾਸਤੇ ਭੀ ਕਦੇ ਮੇਰੇ ਮਨ ਤੋਂ ਭੁੱਲਣ ਨਹੀਂ ਦਿੱਤੀ, ਇਹ ਬਾਣੀ ਮੈਨੂੰ ਮਿੱਠੀ ਲੱਗਦੀ ਹੈ, ਇਹ ਬਾਣੀ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦੀ ਧਾਰ ਮੇਰੇ ਅੰਦਰ ਜਾਰੀ ਰੱਖਦੀ ਹੈ ।੧।ਰਹਾਉ।
My Beloved has brought forth a river of nectar. The Guru has not held it back from my mind, even for an instant. ||1||Pause||
ਦਰਸਨ ਪਰਸਨ ਸਰਸਨ ਹਰਸਨ ਰੰਗਿ ਰੰਗੀ ਕਰਤਾਰੀ ਰੇ ॥੧॥
ਹੇ ਭਾਈ! ਇਹ ਬਾਣੀ ਕਰਤਾਰ ਦੇ ਪ੍ਰੇਮ ਵਿਚ ਰੰਗਣ ਵਾਲੀ ਹੈ, ਇਸ ਦੀ ਬਰਕਤਿ ਨਾਲ ਕਰਤਾਰ ਦਾ ਦਰਸਨ ਹੰੁਦਾ ਹੈ ਕਰਤਾਰ ਦੇ ਚਰਨਾਂ ਦੀ ਛੋਹ ਮਿਲਦੀ ਹੈ ਮਨ ਵਿਚ ਆਨੰਦ ਤੇ ਖਿੜਾਉ ਪੈਦਾ ਹੁੰਦਾ ਹੈ ।੧।
Beholding it, and touching it, I am sweetened and delighted. It is imbued with the Creator's Love. ||1||
ਖਿਨੁ ਰਮ ਗੁਰ ਗਮ ਹਰਿ ਦਮ ਨਹ ਜਮ ਹਰਿ ਕੰਠਿ ਨਾਨਕ ਉਰਿ ਹਾਰੀ ਰੇ ॥੨॥੫॥੧੩੪॥
ਹੇ ਭਾਈ! ਇਸ ਬਾਣੀ ਨੂੰ ਇਕ ਖਿਨ ਵਾਸਤੇ ਭੀ ਹਿਰਦੇ ਵਿਚ ਵਸਾਇਆਂ ਗੁਰੂ ਦੇ ਚਰਨਾਂ ਤਕ ਪਹੰੁਚ ਬਣ ਜਾਂਦੀ ਹੈ, ਇਸ ਨੂੰ ਸੁਆਸ ਸੁਆਸ ਹਿਰਦੇ ਵਿਚ ਵਸਾਇਆਂ ਜਮਾਂ ਦਾ ਡਰ ਨਹੀਂ ਪੋਹ ਸਕਦਾ । ਹੇ ਨਾਨਕ! ਇਸ ਹਰਿ-ਕਥਾ ਨੂੰ ਆਪਣੇ ਗਲੇ ਵਿਚ ਪ੍ਰੋ ਰੱਖ ਇਸ ਨੂੰ ਆਪਣੇ ਹਿਰਦੇ ਵਿਚ ਹਾਰ (ਬਣਾ ਕੇ) ਰੱਖ ।੨।੫।੧੩੪।
Chanting it even for a moment, I rise to the Guru; meditating on it, one is not trapped by the Messenger of Death. The Lord has placed it as a garland around Nanak's neck, and within his heart. ||2||5||134||