ਆਸਾ ਮਹਲਾ ੫ ॥
Aasaa, Fifth Mehl:
ਨੀਕੀ ਸਾਧ ਸੰਗਾਨੀ ॥ ਰਹਾਉ ॥
(ਹੇ ਭਾਈ!) ਸਾਧ ਸੰਗਤਿ (ਮਨੁੱਖ ਵਾਸਤੇ ਇਕ) ਸੋਹਣੀ ਬਰਕਤਿ ਹੈ ।ਰਹਾਉ।
The Saadh Sangat, the Company of the Holy, is exalted and sublime. ||Pause||
ਪਹਰ ਮੂਰਤ ਪਲ ਗਾਵਤ ਗਾਵਤ ਗੋਵਿੰਦ ਗੋਵਿੰਦ ਵਖਾਨੀ ॥੧॥
(ਹੇ ਭਾਈ! ਸਾਧ ਸੰਗਤਿ ਵਿਚ) ਅੱਠੇ ਪਹਰ, ਪਲ ਪਲ, ਘੜੀ ਘੜੀ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਏ ਜਾਂਦੇ ਹਨ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਹੰੁਦੀਆਂ ਹਨ ।੧।
Every day, hour and moment, I continually sing and speak of Govind, Govind, the Lord of the Universe. ||1||
ਚਾਲਤ ਬੈਸਤ ਸੋਵਤ ਹਰਿ ਜਸੁ ਮਨਿ ਤਨਿ ਚਰਨ ਖਟਾਨੀ ॥੨॥
(ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਤੁਰਦਿਆਂ ਬੈਠਿਆਂ ਸੁੱਤਿਆਂ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ (ਕਰਨ ਦਾ ਸੁਭਾਉ ਬਣ ਜਾਂਦਾ ਹੈ) ਮਨ ਵਿਚ ਪਰਮਾਤਮਾ ਹਿਰਦੇ ਵਿਚ ਪਰਮਾਤਮਾ ਆ ਵੱਸਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਹਰ ਵੇਲੇ ਮੇਲ ਬਣਿਆ ਰਹਿੰਦਾ ਹੈ ।੨।
Walking, sitting and sleeping, I chant the Lord's Praises; I treasure His Feet in my mind and body. ||2||
ਹਂਉ ਹਉਰੋ ਤੂ ਠਾਕੁਰੁ ਗਉਰੋ ਨਾਨਕ ਸਰਨਿ ਪਛਾਨੀ ॥੩॥੬॥੧੩੫॥
ਹੇ ਨਾਨਕ! (ਆਖ—ਹੇ ਪ੍ਰਭੂ!) ਮੈਂ ਗੁਣ-ਹੀਨ ਹਾਂ, ਤੂੰ ਮੇਰਾ ਮਾਲਕ ਗੁਣਾਂ ਨਾਲ ਭਰਪੂਰ ਹੈਂ (ਸਾਧ ਸੰਗਤਿ ਦਾ ਸਦਕਾ) ਮੈਨੂੰ ਤੇਰੀ ਸਰਨ ਪੈਣ ਦੀ ਸੂਝ ਆਈ ਹੈ ।੩।੬।੧੩੫।
I am so small, and You are so great, O Lord and Master; Nanak seeks Your Sanctuary. ||3||6||135||