ਸਿਰੀਰਾਗੁ ਮਹਲਾ ੧ ॥
Siree Raag, First Mehl:
ਮਛੁਲੀ ਜਾਲੁ ਨ ਜਾਣਿਆ ਸਰੁ ਖਾਰਾ ਅਸਗਾਹੁ ॥
ਅੰਞਾਣ ਮੱਛੀ ਨੇ ਜਾਲ ਨੂੰ ਨਾਹ ਸਮਝਿਆ (ਕਿ ਜਾਲ ਉਸ ਦੀ ਮੌਤ ਦਾ ਕਾਰਣ ਬਣਦਾ ਹੈ) ਅਤੇ ਨਾਹ ਹੀ ਉਸ ਨੇ ਡੂੰਘੇ ਖਾਰੇ ਸਮੁੰਦਰ ਨੂੰ ਹੀ ਸਮਝਿਆ (ਕਿ ਸਮੰੁਦਰ ਵਿਚ ਟਿਕੇ ਰਿਹਾਂ ਹੀ ਉਸ ਦੀ ਜ਼ਿੰਦਗੀ ਕਾਇਮ ਰਹਿ ਸਕਦੀ ਹੈ)
The fish did not notice the net in the deep and salty sea.
ਅਤਿ ਸਿਆਣੀ ਸੋਹਣੀ ਕਿਉ ਕੀਤੋ ਵੇਸਾਹੁ ॥
(ਵੇਖਣ ਨੂੰ ਮੱਛੀ) ਬੜੀ ਸੋਹਣੀ ਤੇ ਸਿਆਣੀ (ਜਾਪਦੀ) ਹੈ, ਪਰ ਉਸ ਨੂੰ ਜਾਲ ਦਾ ਇਤਬਾਰ ਨਹੀਂ ਕਰਨਾ ਚਾਹੀਦਾ ਸੀ
It was so clever and beautiful, but why was it so confident?
ਕੀਤੇ ਕਾਰਣਿ ਪਾਕੜੀ ਕਾਲੁ ਨ ਟਲੈ ਸਿਰਾਹੁ ॥੧॥
(ਜਾਲ ਉੱਤੇ) ਇਤਬਾਰ ਕਰਨ ਦੇ ਕਾਰਨ ਹੀ ਫੜੀ ਜਾਂਦੀ ਹੈ, ਤੇ ਉਸ ਦੇ ਸਿਰ ਉਤੋਂ ਮੌਤ ਟਲਦੀ ਨਹੀਂ (ਜੀਵ ਇਹ ਭੁੱਲ ਜਾਂਦਾ ਹੈ ਕਿ ਜ਼ਿੰਦਗੀ ਦੇ ਅਥਾਹ ਸਮੁੰਦਰ ਪ੍ਰਭੂ ਵਿਚ ਲੀਨ ਰਿਹਾਂ ਹੀ ਆਤਮਕ ਜੀਵਨ ਕਾਇਮ ਰਹਿੰਦਾ ਹੈ । ਮੋਹਣੀ ਮਾਇਆ ਦਾ ਇਤਬਾਰ ਕਰ ਬੈਠਦਾ ਹੈ, ਤੇ ਆਤਮਕ ਮੌਤ ਸਹੇੜਦਾ ਹੈ, ਮੌਤ ਦਾ ਸਹਮ ਹਰ ਵੇਲੇ ਇਸ ਦੇ ਸਿਰ ਉੱਤੇ ਸਵਾਰ ਰਹਿੰਦਾ ਹੈ) ।੧।
By its actions it was caught, and now death cannot be turned away from its head. ||1||
ਭਾਈ ਰੇ ਇਉ ਸਿਰਿ ਜਾਣਹੁ ਕਾਲੁ ॥
ਹੇ ਭਾਈ ! ਆਪਣੇ ਸਿਰ ਉੱਤੇ ਮੌਤ ਨੂੰ ਇਉਂ ਹੀ ਸਮਝ
O Siblings of Destiny, just like this, see death hovering over your own heads!
ਜਿਉ ਮਛੀ ਤਿਉ ਮਾਣਸਾ ਪਵੈ ਅਚਿੰਤਾ ਜਾਲੁ ॥੧॥ ਰਹਾਉ ॥
ਜਿਵੇਂ ਮੱਛੀ ਨੂੰ ਅਚਨਚੇਤ (ਮਾਛੀ ਦਾ) ਜਾਲ ਆ ਪੈਂਦਾ ਹੈ, ਤਿਵੇਂ ਮਨੱੁਖਾਂ ਦੇ ਸਿਰ ਉੇੱਤੇ ਅਚਨਚੇਤ ਮੌਤ ਆ ਪੈਂਦੀ ਹੈ ।੧।ਰਹਾਉ।
People are just like this fish; unaware, the noose of death descends upon them. ||1||Pause||
ਸਭੁ ਜਗੁ ਬਾਧੋ ਕਾਲ ਕੋ ਬਿਨੁ ਗੁਰ ਕਾਲੁ ਅਫਾਰੁ ॥
ਸਾਰਾ ਜਗਤ ਮੌਤ ਦੇ ਡਰ ਦਾ ਬੱਧਾ ਹੋਇਆ ਹੈ, ਗੁਰੂ ਦੀ ਸਰਨ ਆਉਣ ਤੋਂ ਬਿਨਾ ਮੌਤ ਦਾ ਸਹਮ (ਹਰੇਕ ਦੇ ਸਿਰ ਉੱਤੇ) ਅਮਿੱਟ ਹੈ
The whole world is bound by death; without the Guru, death cannot be avoided.
ਸਚਿ ਰਤੇ ਸੇ ਉਬਰੇ ਦੁਬਿਧਾ ਛੋਡਿ ਵਿਕਾਰ ॥
ਜਿਹੜੇ ਮਨੁੱਖ ਸਦਾ-ਥਿਰ ਪ੍ਰਭੂ (ਦੇ ਪਿਆਰ) ਵਿਚ ਰੰਗੇ ਰਹਿੰਦੇ ਹਨ, ਉਹ ਵਿਕਾਰ ਛੱਡ ਕੇ ਮਨ ਦੀ ਮਾਇਆ ਵਲ ਡੋਲਣੀ ਹਾਲਤ ਛੱਡ ਕੇ ਮੌਤ ਦੇ ਸਹਮ ਤੋਂ ਬਚ ਜਾਂਦੇ ਹਨ ।
Those who are attuned to Truth are saved; they renounce duality and corruption.
ਹਉ ਤਿਨ ਕੈ ਬਲਿਹਾਰਣੈ ਦਰਿ ਸਚੈ ਸਚਿਆਰ ॥੨॥
ਮੈਂ ਉਹਨਾਂ ਤੋਂ ਸਦਕੇ ਹਾਂ, ਜੇਹੜੇ (ਗੁਰੂ ਦੀ ਸਰਨ ਪੈ ਕੇ) ਪ੍ਰਭੂ ਦੇ ਦਰ ਤੇ ਸੁਰਖ਼ਰੂ ਹੁੰਦੇ ਹਨ ।੨।
I am a sacrifice to those who are found to be Truthful in the True Court. ||2||
ਸੀਚਾਨੇ ਜਿਉ ਪੰਖੀਆ ਜਾਲੀ ਬਧਿਕ ਹਾਥਿ ॥
ਜਿਵੇਂ ਬਾਜ਼ ਅਤੇ ਫਾਂਧੀ ਦੇ ਹੱਥ ਵਿਚ ਫੜੀ ਹੋਈ ਜਾਲੀ ਪੰਛੀਆਂ ਵਾਸਤੇ (ਮੌਤ ਦਾ ਸੁਨੇਹਾ ਹਨ, ਤਿਵੇਂ ਮਾਇਆ ਦਾ ਮੋਹ ਮਨੁੱਖਾਂ ਵਾਸਤੇ ਆਤਮਕ ਮੌਤ ਦਾ ਕਾਰਨ ਹੈ)
Think of the hawk preying on the birds, and the net in the hands of the hunter.
ਗੁਰਿ ਰਾਖੇ ਸੇ ਉਬਰੇ ਹੋਰਿ ਫਾਥੇ ਚੋਗੈ ਸਾਥਿ ॥
ਜਿਨ੍ਹਾਂ ਦੀ ਗੁਰੂ ਨੇ ਰੱਖਿਆ ਕੀਤੀ, ਉਹ ਮਾਇਆ-ਜਾਲ ਵਿਚੋਂ ਬਚ ਨਿਕਲੇ, ਬਾਕੀ ਦੇ ਸਾਰੇ ਮਾਇਆ ਦੇ ਚੋਗੇ ਨਾਲ ਮੋਹ ਦੀ ਜਾਲੀ ਵਿਚ ਫਸ ਗਏ
Those who are protected by the Guru are saved; the others are caught by the bait.
ਬਿਨੁ ਨਾਵੈ ਚੁਣਿ ਸੁਟੀਅਹਿ ਕੋਇ ਨ ਸੰਗੀ ਸਾਥਿ ॥੩॥
ਜਿਨ੍ਹਾਂ ਦੇ ਪੱਲੇ ਨਾਮ ਨਹੀਂ, ਉਹ ਚੁਣ ਚੁਣ ਕੇ ਮਾਇਆ-ਜਾਲ ਵਿਚ ਸੁੱਟੇ ਜਾਂਦੇ ਹਨ, ਉਹਨਾਂ ਦਾ ਕੋਈ ਭੀ ਐਸਾ ਸੰਗੀ ਸਾਥੀ ਨਹੀਂ ਬਣਦਾ (ਜੋ ਉਹਨਾਂ ਨੂੰ ਇਸ ਜਾਲ ਵਿਚੋਂ ਕੱਢ ਸਕੇ) ।੩।
Without the Name, they are picked up and thrown away; they have no friends or companions. ||3||
ਸਚੋ ਸਚਾ ਆਖੀਐ ਸਚੇ ਸਚਾ ਥਾਨੁ ॥
(ਮੌਤ ਦੇ ਸਹਮ ਤੋਂ ਅਤੇ ਆਤਮਕ ਮੌਤ ਤੋਂ ਬਚਣ ਲਈ, ਹੇ ਭਾਈ !) ਉਸ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੂੰ ਸਿਮਰਨਾ ਚਾਹੀਦਾ ਹੈ ਜਿਸ ਦਾ ਤਖ਼ਤ ਅਟੱਲ ਹੈ
God is said to be the Truest of the True; His Place is the Truest of the True.
ਜਿਨੀ ਸਚਾ ਮੰਨਿਆ ਤਿਨ ਮਨਿ ਸਚੁ ਧਿਆਨੁ ॥
ਜਿਨ੍ਹਾਂ ਦਾ ਮਨ ਸਿਮਰਨ ਵਿਚ ਗਿੱਝ ਜਾਂਦਾ ਹੈ, ਉਹਨਾਂ ਦੇ ਮਨ ਵਿਚ ਪਰਮਾਤਮਾ ਦੀ ਯਾਦ ਦੀ ਲਿਵ ਲੱਗ ਜਾਂਦੀ ਹੈ
Those who obey the True One-their minds abide in true meditation.
ਮਨਿ ਮੁਖਿ ਸੂਚੇ ਜਾਣੀਅਹਿ ਗੁਰਮੁਖਿ ਜਿਨਾ ਗਿਆਨੁ ॥੪॥
ਗੁਰੂ ਦੀ ਸਰਨ ਪੈ ਕੇ ਜਿਨ੍ਹਾਂ ਦੇ ਮਨ ਵਿਚ ਤੇ ਮੂੰਹ ਵਿਚ ਪਰਮਾਤਮਾ ਨਾਲ ਡੂੰਘੀ ਸਾਂਝ ਟਿਕ ਜਾਂਦੀ ਹੈ, ਉਹ ਬੰਦੇ ਪਵ੍ਰਿਤ ਸਮਝੇ ਜਾਂਦੇ ਹਨ ।੪।
Those who become Gurmukh, and obtain spiritual wisdom-their minds and mouths are known to be pure. ||4||
ਸਤਿਗੁਰ ਅਗੈ ਅਰਦਾਸਿ ਕਰਿ ਸਾਜਨੁ ਦੇਇ ਮਿਲਾਇ ॥
(ਹੇ ਮੇਰੇ ਮਨ ! ਸੱਜਣ-ਪ੍ਰਭੂ ਨੂੰ ਮਿਲਣ ਵਾਸਤੇ ਸਦਾ ਆਪਣੇ) ਗੁਰੂ ਅੱਗੇ ਅਰਦਾਸ ਕਰਦਾ ਰਹੁ, (ਗੁਰੂ) ਸੱਜਣ-ਪ੍ਰਭੂ ਮਿਲਾ ਦੇਂਦਾ ਹੈ
Offer your most sincere prayers to the True Guru, so that He may unite you with your Best Friend.
ਸਾਜਨਿ ਮਿਲਿਐ ਸੁਖੁ ਪਾਇਆ ਜਮਦੂਤ ਮੁਏ ਬਿਖੁ ਖਾਇ ॥
ਜੇ ਸੱਜਣ-ਪ੍ਰਭੂ ਮਿਲ ਪਏ ਤਾਂ ਆਤਮਕ ਆਨੰਦ ਮਿਲ ਜਾਂਦਾ ਹੈ, ਜਮਦੂਤ ਤਾਂ (ਇਉਂ ਸਮਝੋ ਕਿ) ਜ਼ਹਰ ਖਾ ਕੇ ਮਰ ਜਾਂਦੇ ਹਨ (ਭਾਵ, ਜਮਦੂਤ ਨੇੜੇ ਹੀ ਨਹੀਂ ਢੁਕਦੇ)
Meeting your Best Friend, you shall find peace; the Messenger of Death shall take poison and die.
ਨਾਵੈ ਅੰਦਰਿ ਹਉ ਵਸਾਂ ਨਾਉ ਵਸੈ ਮਨਿ ਆਇ ॥੫॥
(ਜੇ ਸੱਜਣ-ਪ੍ਰਭੂ ਮਿਲ ਪਏ ਤਾਂ) ਮੈਂ ਉਸ ਦੇ ਨਾਮ ਵਿਚ ਸਦਾ ਟਿਕਿਆ ਰਹਿ ਸਕਦਾ ਹਾਂ ਉਸ ਦਾ ਨਾਮ (ਸਦਾ ਲਈ) ਮੇਰੇ ਮਨ ਵਿਚ ਆ ਵੱਸਦਾ ਹੈ ।੫।
I dwell deep within the Name; the Name has come to dwell within my mind. ||5||
ਬਾਝੁ ਗੁਰੂ ਗੁਬਾਰੁ ਹੈ ਬਿਨੁ ਸਬਦੈ ਬੂਝ ਨ ਪਾਇ ॥
ਗੁਰੂ ਦੀ ਸਰਨ ਪੈਣ ਤੋਂ ਬਿਨਾ (ਜੀਵ ਵਾਸਤੇ ਚਾਰ ਚੁਫੇਰੇ ਮਾਇਆ ਦੇ ਮੋਹ ਦਾ) ਘੁੱਪ ਹਨੇਰਾ (ਰਹਿੰਦਾ) ਹੈ, ਗੁਰੂ ਦੇ ਸ਼ਬਦ ਤੋਂ ਬਿਨਾ ਸਮਝ ਨਹੀਂ ਪੈਂਦੀ (ਕਿ ਮੈਂ ਮਾਇਆ ਦੇ ਮੋਹ ਵਿਚ ਫਸਿਆ ਪਿਆ ਹਾਂ)
Without the Guru, there is only pitch darkness; without the Shabad, understanding is not obtained.
ਗੁਰਮਤੀ ਪਰਗਾਸੁ ਹੋਇ ਸਚਿ ਰਹੈ ਲਿਵ ਲਾਇ ॥
ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਦੀ ਸਿੱਖਿਆ ਨਾਲ ਆਤਮਕ ਚਾਨਣ ਹੁੰਦਾ ਹੈ, ਉਹ ਸਦਾ-ਥਿਰ ਪ੍ਰਭੂ ਵਿਚ ਆਪਣੀ ਸੁਰਤਿ ਜੋੜੀ ਰੱਖਦਾ ਹੈ
Through the Guru's Teachings, you shall be enlightened; remain absorbed in the Love of the True Lord.
ਤਿਥੈ ਕਾਲੁ ਨ ਸੰਚਰੈ ਜੋਤੀ ਜੋਤਿ ਸਮਾਇ ॥੬॥
ਉਸ ਆਤਮਕ ਅਵਸਥਾ ਵਿਚ ਮੌਤ ਦਾ ਡਰ ਪਹੁੰਚਦਾ ਹੀ ਨਹੀਂ, (ਕਿਉਂਕਿ) ਜੀਵ ਦੀ ਜੋਤਿ ਪਰਮਾਤਮਾ ਦੀ ਜੋਤਿ ਵਿਚ ਲੀਨ ਰਹਿੰਦੀ ਹੈ ।੬।
Death does not go there; your light shall merge with the Light. ||6||
ਤੂੰਹੈ ਸਾਜਨੁ ਤੂੰ ਸੁਜਾਣੁ ਤੂੰ ਆਪੇ ਮੇਲਣਹਾਰੁ ॥
ਹੇ ਪ੍ਰਭੂ ! ਤੂੰ ਹੀ ਮੇਰਾ ਮਿੱਤਰ ਹੈਂ, ਤੂੰ ਹੀ (ਮੇਰੇ ਦੁਖ-ਦਰਦ) ਜਾਣਨ ਵਾਲਾ ਹੈਂ, ਤੂੰ ਆਪ ਹੀ ਮੈਨੂੰ (ਆਪਣੇ ਚਰਨਾਂ ਵਿਚ) ਮਿਲਾਣ ਦੇ ਸਮਰਥ ਹੈਂ
You are my Best Friend; You are All-knowing. You are the One who unites us with Yourself.
ਗੁਰ ਸਬਦੀ ਸਾਲਾਹੀਐ ਅੰਤੁ ਨ ਪਾਰਾਵਾਰੁ ॥
ਗੁਰੂ ਦੇ ਸ਼ਬਦ ਦੀ ਰਾਹੀਂ ਹੀ ਤੇਰੀ ਸਿਫ਼ਤਿ-ਸਾਲਾਹ ਕੀਤੀ ਜਾ ਸਕਦੀ ਹੈ (ਉਂਵ ਤਾਂ) ਤੇਰੇ ਗੁਣਾਂ ਦਾ ਅੰਤ ਤੇਰੇ ਗੁਣਾਂ ਦਾ ਪਾਰਲਾ ਉਰਲਾ ਬੰਨਾ ਲੱਭਿਆ ਹੀ ਨਹੀਂ ਜਾ ਸਕਦਾ ।
Through the Word of the Guru's Shabad, we praise You; You have no end or limitation.
ਤਿਥੈ ਕਾਲੁ ਨ ਅਪੜੈ ਜਿਥੈ ਗੁਰ ਕਾ ਸਬਦੁ ਅਪਾਰੁ ॥੭॥
ਜਿਸ ਹਿਰਦੇ ਵਿਚ ਗੁਰੂ ਦਾ ਸ਼ਬਦ ਟਿਕਿਆ ਹੋਇਆ ਹੈ, ਬੇਅੰਤ ਪ੍ਰਭੂ ਆਪ ਟਿਕਿਆ ਹੋਇਆ ਹੈ ਉਥੇ ਮੌਤ ਦਾ ਡਰ ਪਹੁੰਚ ਨਹੀਂ ਸਕਦਾ ।੭।
Death does not reach that place, where the Infinite Word of the Guru's Shabad resounds. ||7||
ਹੁਕਮੀ ਸਭੇ ਊਪਜਹਿ ਹੁਕਮੀ ਕਾਰ ਕਮਾਹਿ ॥
(ਮਾਇਆ ਦੇ ਮੋਹ ਦੇ ਜਾਲ ਵਿਚੋਂ ਨਿਕਲਣਾ ਜੀਵਾਂ ਦੇ ਵੱਸ ਦੀ ਗੱਲ ਨਹੀਂ ਹੈ) ਪਰਮਾਤਮਾ ਦੇ ਹੁਕਮ ਵਿਚ ਸਾਰੇ ਜੀਵ ਪੈਦਾ ਹੁੰਦੇ ਹਨ, ਉਸ ਦੇ ਹੁਕਮ ਵਿਚ ਹੀ ਕਾਰ ਕਰਦੇ ਹਨ
By the Hukam of His Command, all are created. By His Command, actions are performed.
ਹੁਕਮੀ ਕਾਲੈ ਵਸਿ ਹੈ ਹੁਕਮੀ ਸਾਚਿ ਸਮਾਹਿ ॥
ਪ੍ਰਭੂ ਦੇ ਹੁਕਮ ਵਿਚ ਹੀ ਸ੍ਰਿਸ਼ਟੀ ਮੌਤ ਦੇ ਡਰ ਦੇ ਅਧੀਨ ਹੈ, ਹੁਕਮ ਅਨੁਸਾਰ ਹੀ ਜੀਵ ਸਦਾ-ਥਿਰ ਪ੍ਰਭੂ ਦੀ ਯਾਦ ਵਿਚ ਟਿਕਦੇ ਹਨ
By His Command, all are subject to death; by His Command, they merge in Truth.
ਨਾਨਕ ਜੋ ਤਿਸੁ ਭਾਵੈ ਸੋ ਥੀਐ ਇਨਾ ਜੰਤਾ ਵਸਿ ਕਿਛੁ ਨਾਹਿ ॥੮॥੪॥
ਹੇ ਨਾਨਕ ! ਉਹੀ ਕੁਝ ਹੁੰਦਾ ਹੈ ਜੋ ਉਸ ਪਰਮਾਤਮਾ ਨੂੰ ਚੰਗਾ ਲੱਗਦਾ ਹੈ, ਇਹਨਾਂ ਜੀਵਾਂ ਦੇ ਵੱਸ ਵਿਚ ਕੁਝ ਨਹੀਂ ।੮।੪।
O Nanak, whatever pleases His Will comes to pass. Nothing is in the hands of these beings. ||8||4||