ਰਾਗੁ ਆਸਾ ਮਹਲਾ ੫ ਘਰੁ ੧੨
Raag Aasaa, Fifth Mehl, Twelfth House:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਤਿਆਗਿ ਸਗਲ ਸਿਆਨਪਾ ਭਜੁ ਪਾਰਬ੍ਰਹਮ ਨਿਰੰਕਾਰੁ ॥
(ਹੇ ਭਾਈ! ਸੰਸਾਰ-ਸਮੰੁਦਰ ਤੋਂ ਪਾਰ ਲੰਘਣ ਲਈ ਇਸ ਸੰਬੰਧੀ ਆਪਣੀਆਂ) ਸਾਰੀਆਂ ਸਿਆਣਪਾਂ ਛੱਡ ਦੇ, ਪਰਮਾਤਮਾ ਨਿਰੰਕਾਰ ਦਾ ਸਿਮਰਨ ਕਰਿਆ ਕਰ ।
Renounce all your cleverness and remember the Supreme, Formless Lord God.
ਏਕ ਸਾਚੇ ਨਾਮ ਬਾਝਹੁ ਸਗਲ ਦੀਸੈ ਛਾਰੁ ॥੧॥
ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ (ਸੰਸਾਰ-ਸਮੰੁਦਰ ਤੋਂ ਪਾਰ ਲੰਘਣ ਸੰਬੰਧੀ ਹੋਰ) ਹਰੇਕ ਸਿਆਣਪ ਨਿਕੰਮੀ (ਸਾਬਤ ਹੰੁਦੀ) ਹੈ ।੧।
Without the One True Name, everything appears as dust. ||1||
ਸੋ ਪ੍ਰਭੁ ਜਾਣੀਐ ਸਦ ਸੰਗਿ ॥
(ਹੇ ਭਾਈ! ਜੇ ਸੰਸਾਰ-ਸਮੰੁਦਰ ਵਿਚੋਂ ਆਪਣੀ ਜੀਵਨ-ਬੇੜੀ ਸਹੀ-ਸਲਾਮਤ ਪਾਰ ਲੰਘਾਣੀ ਹੈ, ਤਾਂ) ਉਸ ਪਰਮਾਤਮਾ ਨੂੰ ਸਦਾ ਆਪਣੇ ਅੰਗ-ਸੰਗ ਵੱਸਦਾ ਸਮਝਣਾ ਚਾਹੀਦਾ ਹੈ
Know that God is always with you.
ਗੁਰ ਪ੍ਰਸਾਦੀ ਬੂਝੀਐ ਏਕ ਹਰਿ ਕੈ ਰੰਗਿ ॥੧॥ ਰਹਾਉ ॥
ਇਹ ਸਮਝ ਭੀ ਤਦੋਂ ਹੀ ਪੈ ਸਕਦੀ ਹੈ ਜੇ ਗੁਰੂ ਕਿਰਪਾ ਨਾਲ ਇਕ ਪਰਮਾਤਮਾ ਦੇ ਪਿਆਰ ਵਿਚ ਹੀ ਟਿਕੇ ਰਹੀਏ ।੧।ਰਹਾਉ।
By Guru's Grace, one understands, and is imbued with the Love of the One Lord. ||1||Pause||
ਸਰਣਿ ਸਮਰਥ ਏਕ ਕੇਰੀ ਦੂਜਾ ਨਾਹੀ ਠਾਉ ॥
(ਹੇ ਭਾਈ! ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਸਕਣ ਦੀ) ਤਾਕਤ ਰੱਖਣ ਵਾਲੀ ਸਿਰਫ਼ ਇਕ ਪਰਮਾਤਮਾ ਦੀ ਓਟ ਹੈ
Seek the Shelter of the One All-powerful Lord; there is no other place of rest.
ਮਹਾ ਭਉਜਲੁ ਲੰਘੀਐ ਸਦਾ ਹਰਿ ਗੁਣ ਗਾਉ ॥੨॥
ਇਸ ਤੋਂ ਬਿਨਾ ਹੋਰ ਕੋਈ ਸਹਾਰਾ ਨਹੀਂ (ਇਸ ਵਾਸਤੇ, ਹੇ ਭਾਈ!) ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹੁ ਤਾਂ ਹੀ ਇਸ ਬਿਖੜੇ ਸੰਸਾਰ-ਸਮੰੁਦਰ ਤੋਂ ਪਾਰ ਲੰਘਿਆ ਜਾ ਸਕੇਗਾ ।੨।
The vast and terrifying world-ocean is crossed over, singing continually the Glorious Praises of the Lord. ||2||
ਜਨਮ ਮਰਣੁ ਨਿਵਾਰੀਐ ਦੁਖੁ ਨ ਜਮ ਪੁਰਿ ਹੋਇ ॥
(ਹੇ ਭਾਈ! ਜੇ ਪਰਮਾਤਮਾ ਨੂੰ ਸਦਾ ਅੰਗ-ਸੰਗ ਵੱਸਦਾ ਪਛਾਣ ਲਈਏ ਤਾਂ) ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ, ਜਮਾਂ ਦੇ ਸ਼ਹਰ ਵਿਚ ਨਿਵਾਸ ਨਹੀਂ ਹੰੁਦਾ (ਆਤਮਕ ਮੌਤ ਨੇੜੇ ਨਹੀਂ ਢੁਕਦੀ) ਕੋਈ ਦੁੱਖ ਪੋਹ ਨਹੀਂ ਸਕਦਾ ।
Birth and death are overcome, and one does not have to suffer in the City of Death.
ਨਾਮੁ ਨਿਧਾਨੁ ਸੋਈ ਪਾਏ ਕ੍ਰਿਪਾ ਕਰੇ ਪ੍ਰਭੁ ਸੋਇ ॥੩॥
(ਪਰ ਸਾਰੇ ਗੁਣਾਂ ਦਾ) ਖ਼ਜ਼ਾਨਾ ਇਹ ਹਰਿ-ਨਾਮ ਉਹੀ ਮਨੁੱਖ ਪ੍ਰਾਪਤ ਕਰਦਾ ਹੈ ਜਿਸ ਉਤੇ ਪ੍ਰਭੂ ਆਪ ਕਿਰਪਾ ਕਰਦਾ ਹੈ ।੩।
He alone obtains the treasure of the Naam, the Name of the Lord, unto whom God shows His Mercy. ||3||
ਏਕ ਟੇਕ ਅਧਾਰੁ ਏਕੋ ਏਕ ਕਾ ਮਨਿ ਜੋਰੁ ॥
(ਹੇ ਭਾਈ!) ਇਕ ਪਰਮਾਤਮਾ ਦੀ ਹੀ ਓਟ ਇਕ ਪਰਮਾਤਮਾ ਦਾ ਹੀ ਆਸਰਾ ਇਕ ਪਰਮਾਤਮਾ ਦਾ ਹੀ ਮਨ ਵਿਚ ਤਕੀਆ (ਜਮ-ਪੁਰੀ ਤੋਂ ਬਚਾ ਸਕਦਾ) ਹੈ ।
The One Lord is my Anchor and Support; the One Lord alone is the power of my mind.
ਨਾਨਕ ਜਪੀਐ ਮਿਲਿ ਸਾਧਸੰਗਤਿ ਹਰਿ ਬਿਨੁ ਅਵਰੁ ਨ ਹੋਰੁ ॥੪॥੧॥੧੩੬॥
(ਇਸ ਵਾਸਤੇ) ਹੇ ਨਾਨਕ! ਸਾਧ ਸੰਗਤਿ ਵਿਚ ਮਿਲ ਕੇ ਪਰਮਾਤਮਾ ਦਾ ਹੀ ਨਾਮ ਸਿਮਰਨਾ ਚਾਹੀਦਾ ਹੈ, ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜਮਪੁਰੀ ਤੋਂ ਬਚਾ ਸਕੇ ਜੋ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਸਕੇ) ।੪।੧।੧੩੬।
O Nanak, joining the Saadh Sangat, the Company of the Holy, meditate on Him; without the Lord, there is no other at all. ||4||1||136||