ਆਸਾ ਮਹਲਾ ੫ ॥
Aasaa, Fifth Mehl:
ਜੀਉ ਮਨੁ ਤਨੁ ਪ੍ਰਾਨ ਪ੍ਰਭ ਕੇ ਦੀਏ ਸਭਿ ਰਸ ਭੋਗ ॥
(ਹੇ ਭਾਈ ।) ਇਹ ਜਿੰਦ, ਇਹ ਮਨ, ਇਹ ਸਰੀਰ, ਇਹ ਪ੍ਰਾਣ, ਸਾਰੇ ਸੁਆਦਲੇ ਪਦਾਰਥ—ਇਹ ਸਭ ਪਰਮਾਤਮਾ ਦੇ ਦਿੱਤੇ ਹੋਏ ਹਨ ।
The soul, the mind, the body and the breath of life belong to God. He has given all tastes and pleasures.
ਦੀਨ ਬੰਧਪ ਜੀਅ ਦਾਤਾ ਸਰਣਿ ਰਾਖਣ ਜੋਗੁ ॥੧॥
ਪਰਮਾਤਮਾ ਹੀ ਗਰੀਬਾਂ ਦਾ (ਅਸਲ) ਸਨਬੰਧੀ ਹੈ, ਪਰਮਾਤਮਾ ਹੀ ਆਤਮਕ ਜੀਵਨ ਦੇਣ ਵਾਲਾ ਹੈ, ਪਰਮਾਤਮਾ ਹੀ ਸਰਨ ਪਏ ਦੀ ਰਾਖੀ ਕਰਨ ਦੀ ਸਮਰਥਾ ਵਾਲਾ ਹੈ ।੧।
He is the Friend of the poor, the Giver of life, the Protector of those who seek His Sanctuary. ||1||
ਮੇਰੇ ਮਨ ਧਿਆਇ ਹਰਿ ਹਰਿ ਨਾਉ ॥
ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹੁ ।
O my mind, meditate on the Name of the Lord, Har, Har.
ਹਲਤਿ ਪਲਤਿ ਸਹਾਇ ਸੰਗੇ ਏਕ ਸਿਉ ਲਿਵ ਲਾਉ ॥੧॥ ਰਹਾਉ ॥
ਪਰਮਾਤਮਾ ਹੀ ਇਸ ਲੋਕ ਵਿਚ ਤੇ ਪਰਲੋਕ ਵਿਚ ਤੇਰੀ ਸਹਾਇਤਾ ਕਰਨ ਵਾਲਾ ਹੈ ਤੇਰੇ ਨਾਲ ਰਹਿਣ ਵਾਲਾ ਹੈ ਪਰਮਾਤਮਾ ਦੇ ਨਾਲ ਹੀ ਸੁਰਤਿ ਜੋੜੀ ਰੱਖ ।੧।ਰਹਾਉ।
Here and hereafter, He is our Helper and Companion; embrace love and affection for the One Lord. ||1||Pause||
ਬੇਦ ਸਾਸਤ੍ਰ ਜਨ ਧਿਆਵਹਿ ਤਰਣ ਕਉ ਸੰਸਾਰੁ ॥
ਹੇ ਭਾਈ! ਸੰਸਾਰ-ਸਮੰੁਦਰ ਤੋਂ ਪਾਰ ਲੰਘਣ ਵਾਸਤੇ ਲੋਕ ਵੇਦਾਂ ਸ਼ਾਸਤ੍ਰਾਂ ਨੂੰ ਵਿਚਾਰਦੇ ਹਨ (ਅਤੇ ਉਹਨਾਂ ਦੇ ਦੱਸੇ ਅਨੁਸਾਰ ਮਿਥੇ ਹੋਏ) ਅਨੇਕਾਂ ਧਾਰਮਿਕ ਕੰਮ ਤੇ ਹੋਰ ਸਾਧਨ ਕਰਦੇ ਹਨ ।
They meditate on the Vedas and the Shaastras, to swim across the world-ocean.
ਕਰਮ ਧਰਮ ਅਨੇਕ ਕਿਰਿਆ ਸਭ ਊਪਰਿ ਨਾਮੁ ਅਚਾਰੁ ॥੨॥
ਪਰ ਪਰਮਾਤਮਾ ਦਾ ਨਾਮ-ਸਿਮਰਨ ਇਕ ਐਸਾ ਧਾਰਮਿਕ ਉੱਦਮ ਹੈ ਜੋ ਉਹਨਾਂ ਮਿਥੇ ਹੋਏ ਸਭਨਾਂ ਧਾਰਮਿਕ ਕੰਮਾਂ ਨਾਲੋਂ ਉੱਚਾ ਹੈ ਸ੍ਰੇਸ਼ਟ ਹੈ ।੨।
The many religious rituals, good deeds of karma and Dharmic worship - above all of these is the Naam, the Name of the Lord. ||2||
ਕਾਮੁ ਕ੍ਰੋਧੁ ਅਹੰਕਾਰੁ ਬਿਨਸੈ ਮਿਲੈ ਸਤਿਗੁਰ ਦੇਵ ॥
ਹੇ ਭਾਈ! ਜੇਹੜਾ ਮਨੁੱਖ ਗੁਰੂ-ਦੇਵ ਨੂੰ ਮਿਲ ਪੈਂਦਾ ਹੈ (ਤੇ ਉਸ ਦੀ ਸਿੱਖਿਆ ਅਨੁਸਾਰ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਮਨ ਵਿਚੋਂ) ਕਾਮ-ਵਾਸਨਾ ਦੂਰ ਹੋ ਜਾਂਦੀ ਹੈ ਕ੍ਰੋਧ ਮਿਟ ਜਾਂਦਾ ਹੈ ਅਹੰਕਾਰ ਖ਼ਤਮ ਹੋ ਜਾਂਦਾ ਹੈ ।
Sexual desire, anger, and egotism depart, meeting with the Divine True Guru.
ਨਾਮੁ ਦ੍ਰਿੜੁ ਕਰਿ ਭਗਤਿ ਹਰਿ ਕੀ ਭਲੀ ਪ੍ਰਭ ਕੀ ਸੇਵ ॥੩॥
(ਹੇ ਭਾਈ! ਤੂੰ ਭੀ ਆਪਣੇ ਹਿਰਦੇ ਵਿਚ) ਪਰਮਾਤਮਾ ਦਾ ਨਾਮ ਪੱਕੀ ਤਰ੍ਹਾਂ ਟਿਕਾ ਰੱਖ, ਪਰਮਾਤਮਾ ਦੀ ਭਗਤੀ ਕਰ, ਪਰਮਾਤਮਾ ਦੀ ਸੇਵਾ-ਭਗਤੀ ਹੀ ਚੰਗੀ ਕਾਰ ਹੈ ।੩।
Implant the Naam within, perform devotional worship to the Lord and serve God - this is good. ||3||
ਚਰਣ ਸਰਣ ਦਇਆਲ ਤੇਰੀ ਤੂੰ ਨਿਮਾਣੇ ਮਾਣੁ ॥
ਹੇ ਦਇਆ ਦੇ ਘਰ ਪ੍ਰਭੂ! ਮੈਂ ਤੇਰੇ ਚਰਨਾਂ ਦੀ ਓਟ ਲਈ ਹੈ, ਤੂੰ ਹੀ ਮੈਨੂੰ ਨਿਮਾਣੇ ਨੂੰ ਆਦਰ ਦੇਣ ਵਾਲਾ ਹੈਂ ।
I seek the Sanctuary of Your Feet, O Merciful Lord; You are the Honor of the dishonored.
ਜੀਅ ਪ੍ਰਾਣ ਅਧਾਰੁ ਤੇਰਾ ਨਾਨਕ ਕਾ ਪ੍ਰਭੁ ਤਾਣੁ ॥੪॥੨॥੧੩੭॥
ਹੇ ਪ੍ਰਭੂ! ਮੈਨੂੰ ਆਪਣੀ ਜਿੰਦ ਵਾਸਤੇ ਪ੍ਰਾਣਾਂ ਵਾਸਤੇ ਤੇਰਾ ਹੀ ਸਹਾਰਾ ਹੈ ।ਹੇ ਭਾਈ! (ਦਾਸ) ਨਾਨਕ ਦਾ ਆਸਰਾ ਪਰਮਾਤਮਾ ਹੀ ਹੈ ।੪।੨।੧੩੭।
You are the Support of my soul, my breath of life; O God, You are Nanak's strength. ||4||2||137||