ਆਸਾ ਮਹਲਾ ੫ ॥
Aasaa, Fifth Mehl:
ਡੋਲਿ ਡੋਲਿ ਮਹਾ ਦੁਖੁ ਪਾਇਆ ਬਿਨਾ ਸਾਧੂ ਸੰਗ ॥
(ਹੇ ਮਨ!) ਗੁਰੂ ਨੂੰ ਸੰਗਤਿ ਤੋਂ ਵਾਂਜਿਆ ਰਹਿ ਕੇ (ਅਸਲ ਸਹਾਈ ਪਰਮਾਤਮਾ ਵਲੋਂ) ਸਿਦਕ-ਹੀਣ ਹੋ ਹੋ ਕੇ ਤੂੰ ਬੜਾ ਦੁੱਖ ਸਹਾਰਦਾ ਰਿਹਾ ।
He wavers and falters, and suffers such great pain, without the Saadh Sangat, the Company of the Holy.
ਖਾਟਿ ਲਾਭੁ ਗੋਬਿੰਦ ਹਰਿ ਰਸੁ ਪਾਰਬ੍ਰਹਮ ਇਕ ਰੰਗ ॥੧॥
ਹੁਣ ਤਾਂ ਹਰਿ-ਨਾਮ ਦਾ ਸੁਆਦ ਚੱਖ, ਇਕ ਪਰਮਾਤਮਾ ਦੇ ਮਿਲਾਪ ਦਾ ਆਨੰਦ ਮਾਣ (ਇਹੀ ਹੈ ਜੀਵਨ ਦਾ) ਲਾਭ (ਇਹ) ਖੱਟ ਲੈ ।੧।
The profit of the sublime essence of the Lord of the Universe is obtained, by the Love of the One Supreme Lord God. ||1||
ਹਰਿ ਕੋ ਨਾਮੁ ਜਪੀਐ ਨੀਤਿ ॥
(ਹੇ ਭਾਈ!) ਪਰਮਾਤਮਾ ਦਾ ਨਾਮ ਸਦਾ ਜਪਦੇ ਰਹਿਣਾ ਚਾਹੀਦਾ ਹੈ ।
Chant continually the Name of the Lord.
ਸਾਸਿ ਸਾਸਿ ਧਿਆਇ ਸੋ ਪ੍ਰਭੁ ਤਿਆਗਿ ਅਵਰ ਪਰੀਤਿ ॥੧॥ ਰਹਾਉ ॥
(ਹੇ ਭਾਈ!) ਹਰੇਕ ਸਾਹ ਦੇ ਨਾਲ ਉਸ ਪਰਮਾਤਾਮਾ ਨੂੰ ਸਿਮਰਦਾ ਰਹੁ, ਹੋਰ ਦੀ ਪ੍ਰੀਤ ਤਿਆਗ ਦੇ ।੧।ਰਹਾਉ।
With each and every breath, meditate on God, and renounce other love. ||1||Pause||
ਕਰਣ ਕਾਰਣ ਸਮਰਥ ਸੋ ਪ੍ਰਭੁ ਜੀਅ ਦਾਤਾ ਆਪਿ ॥
(ਹੇ ਭਾਈ! ਦੁੱਖਾਂ ਤੋਂ ਛੁਟਕਾਰਾ ਪਾਣ ਲਈ) ਹੋਰ ਸਾਰੀਆਂ ਚਤੁਰਾਈਆਂ ਛੱਡ, ਅੱਠੇ ਪਹਰ ਪ੍ਰਭੂ ਨੂੰ ਯਾਦ ਕਰਦਾ ਰਹੁ ।
God is the Doer, the All-powerful Cause of causes; He Himself is the Giver of life.
ਤਿਆਗਿ ਸਗਲ ਸਿਆਣਪਾ ਆਠ ਪਹਰ ਪ੍ਰਭੁ ਜਾਪਿ ॥੨॥
ਉਹ ਪ੍ਰਭੂ ਹੀ ਸਾਰੇ ਜਗਤ ਦਾ ਮੂਲ ਹੈ, (ਦੁੱਖ ਦੂਰ ਕਰਨ ਦੇ) ਸਮਰੱਥ ਹੈ, ਉਹ ਆਪ ਹੀ ਆਤਮਕ ਜੀਵਨ ਦੇਣ ਵਾਲਾ ਹੈ ।੨।
So renounce all your cleverness, and meditate on God, twenty-four hours a day. ||2||
ਮੀਤੁ ਸਖਾ ਸਹਾਇ ਸੰਗੀ ਊਚ ਅਗਮ ਅਪਾਰੁ ॥
ਹੇ ਭਾਈ! ਉਹ ਸਭ ਤੋਂ ਉੱਚਾ ਅਪਹੰੁਚ ਤੇ ਬੇਅੰਤ ਪਰਮਾਤਮਾ ਹੀ ਤੇਰਾ ਅਸਲ ਮਿੱਤਰ ਹੈ ਦੋਸਤ ਹੈ ਸਹਾਈ ਹੈ ਸਾਥੀ ਹੈ
He is our best friend and companion, our help and support; He is lofty, inaccessible and infinite.
ਚਰਣ ਕਮਲ ਬਸਾਇ ਹਿਰਦੈ ਜੀਅ ਕੋ ਆਧਾਰੁ ॥੩॥
ਉਸ ਦੇ ਸੋਹਣੇ ਕੋਮਲ ਚਰਨ ਆਪਣੇ ਹਿਰਦੇ ਵਿਚ ਵਸਾਈ ਰੱਖ, ਉਹੀ ਜਿੰਦ ਦਾ (ਅਸਲ) ਸਹਾਰਾ ਹੈ ।੩।
Enshrine His Lotus Feet within your heart; He is the Support of the soul. ||3||
ਕਰਿ ਕਿਰਪਾ ਪ੍ਰਭ ਪਾਰਬ੍ਰਹਮ ਗੁਣ ਤੇਰਾ ਜਸੁ ਗਾਉ ॥
ਹੇ ਪ੍ਰਭੂ! ਹੇ ਪਾਰਬ੍ਰਹਮ! ਮੇਹਰ ਕਰ ਮੈਂ ਸਦਾ ਤੇਰੇ ਗੁਣ ਗਾਂਦਾ ਰਹਾਂ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ ।
Show Your Mercy, O Supreme Lord God, that I may sing Your Glorious Praises.
ਸਰਬ ਸੂਖ ਵਡੀ ਵਡਿਆਈ ਜਪਿ ਜੀਵੈ ਨਾਨਕੁ ਨਾਉ ॥੪॥੩॥੧੩੮॥
(ਤੇਰੀ ਸਿਫ਼ਤਿ-ਸਾਲਾਹ ਵਿਚ ਹੀ) ਸਾਰੇ ਸੁਖ ਹਨ ਤੇ ਵੱਡੀ ਇੱਜ਼ਤ ਹੈ । (ਤੇਰਾ ਦਾਸ) ਨਾਨਕ ਤੇਰਾ ਨਾਮ ਸਿਮਰ ਕੇ ਆਤਮਕ ਜੀਵਨ ਪ੍ਰਾਪਤ ਕਰਦਾ ਹੈ ।੪।੩।੧੩੮।
Total peace, and the greatest greatness, O Nanak, are obtained by living to chant the Name of the Lord. ||4||3||138||