ਆਸਾ ਮਹਲਾ ੫ ॥
Aasaa, Fifth Mehl:
 
ਅਗਮ ਅਗੋਚਰੁ ਦਰਸੁ ਤੇਰਾ ਸੋ ਪਾਏ ਜਿਸੁ ਮਸਤਕਿ ਭਾਗੁ ॥
ਹੇ ਅਪਹੁੰਚ ਪ੍ਰਭੂ! ਤੂੰ ਮਨੁੱਖਾਂ ਦੇ ਗਿਆਨ-ਇੰਦ੍ਰਿਆਂ ਦੀ ਪਹੰੁਚ ਤੋਂ ਪਰੇ ਹੈਂ, ਤੇਰਾ ਦਰਸਨ ਓਹੀ ਮਨੁੱਖ ਕਰਦਾ ਹੈ, ਜਿਸ ਦੇ ਮੱਥੇ ਉਤੇ ਕਿਸਮਤ ਜਾਗ ਪੈਂਦੀ ਹੈ ।
The Blessed Vision of Your Darshan is unapproachable and incomprehensible; he alone obtains it, who has such good destiny recorded upon his forehead.
 
ਆਪਿ ਕ੍ਰਿਪਾਲਿ ਕ੍ਰਿਪਾ ਪ੍ਰਭਿ ਧਾਰੀ ਸਤਿਗੁਰਿ ਬਖਸਿਆ ਹਰਿ ਨਾਮੁ ॥੧॥
(ਹੇ ਭਾਈ! ਜਿਸ ਮਨੁੱਖ ਉਤੇ) ਕਿਰਪਾ ਦੇ ਘਰ ਪਰਮਾਤਮਾ ਨੇ ਕਿਰਪਾ ਦੀ ਨਿਗਾਹ ਕੀਤੀ ਸਤਿਗੁਰੂ ਨੇ ਉਸ ਨੂੰ ਪਰਮਾਤਮਾ ਦੀ ਨਾਮ (-ਸਿਮਰਨ ਦੀ ਦਾਤਿ) ਬਖ਼ਸ਼ ਦਿੱਤੀ ।੧।
The Merciful Lord God has bestowed His Mercy, and the True Guru has granted the Lord's Name. ||1||
 
ਕਲਿਜੁਗੁ ਉਧਾਰਿਆ ਗੁਰਦੇਵ ॥
ਹੇ ਸਤਿਗੁਰੂ! ਤੂੰ (ਤਾਂ) ਕਲਿਜੁਗ ਨੂੰ ਭੀ ਬਚਾ ਲਿਆ ਹੈ (ਜਿਸ ਨੂੰ ਹੋਰ ਜੁਗਾਂ ਨਾਲੋਂ ਭੈੜਾ ਸਮਝਿਆ ਜਾਂਦਾ ਹੈ
The Divine Guru is the Saving Grace in this Dark Age of Kali Yuga.
 
ਮਲ ਮੂਤ ਮੂੜ ਜਿ ਮੁਘਦ ਹੋਤੇ ਸਭਿ ਲਗੇ ਤੇਰੀ ਸੇਵ ॥੧॥ ਰਹਾਉ ॥
ਭਾਵ (ਜੇਹੜੇ ਭੀ) ਪਹਿਲਾਂ) ਗੰਦੇ ਤੇ ਮੂਰਖ (ਸਨ ਉਹ) ਸਾਰੇ ਤੇਰੀ ਸੇਵਾ ਵਿਚ ਆ ਲੱਗੇ ਹਨ (ਤੇਰੀ ਦੱਸੀ ਪ੍ਰਭੂ ਦੀ ਸੇਵਾ-ਭਗਤੀ ਕਰਨ ਲੱਗ ਪਏ ਹਨ) ।੧।ਰਹਾਉ।
Even those fools and idiots, stained with feces and urine, have all taken to Your service. ||1||Pause||
 
ਤੂ ਆਪਿ ਕਰਤਾ ਸਭ ਸ੍ਰਿਸਟਿ ਧਰਤਾ ਸਭ ਮਹਿ ਰਹਿਆ ਸਮਾਇ ॥
ਹੇ ਪ੍ਰਭੂ! ਤੂੰ ਆਪ ਸਾਰੀ ਸ੍ਰਿਸ਼ਟੀ ਦਾ ਪੈਦਾ ਕਰਨ ਵਾਲਾ ਹੈਂ ਤੂੰ ਆਪ (ਹੀ) ਸਾਰੀ ਸ੍ਰਿਸ਼ਟੀ ਨੂੰ ਆਸਰਾ ਦੇਣ ਵਾਲਾ ਹੈਂ, ਤੂੰ ਆਪ ਹੀ ਸਾਰੀ ਸ੍ਰਿਸ਼ਟੀ ਵਿਚ ਵਿਆਪਕ ਹੈਂ,
You Yourself are the Creator, who established the entire world. You are contained in all.
 
ਧਰਮ ਰਾਜਾ ਬਿਸਮਾਦੁ ਹੋਆ ਸਭ ਪਈ ਪੈਰੀ ਆਇ ॥੨॥
(ਫਿਰ ਕੋਈ ਜੁਗ ਚੰਗਾ ਕਿਵੇਂ? ਤੇ, ਕੋਈ ਜੁਗ ਮਾੜਾ ਕਿਵੇਂ? ਭਾਵੇਂ ਇਸ ਕਲਿਜੁਗ ਨੂੰ ਚੌਹਾਂ ਜੁਗਾਂ ਵਿਚੋਂ ਭੈੜਾ ਕਿਹਾ ਜਾਂਦਾ ਹੈ, ਫਿਰ ਭੀ) ਧਰਮ ਰਾਜ ਹੈਰਾਨ ਹੋ ਰਿਹਾ ਹੈ (ਕਿ ਗੁਰੂ ਦੀ ਕਿਰਪਾ ਨਾਲ ਵਿਕਾਰਾਂ ਵਲੋਂ ਹਟ ਕੇ) ਸਾਰੀ ਲੁਕਾਈ ਤੇਰੀ ਚਰਨੀਂ ਲੱਗ ਰਹੀ ਹੈ । (ਸੋ, ਜੇ ਪੁਰਾਣੇ ਖ਼ਿਆਲਾਂ ਵਲ ਜਾਈਏ ਤਾਂ ਭੀ ਇਹ ਕਲਿਜੁਗ ਮਾੜਾ ਜੁਗ ਨਹੀਂ, ਤੇ ਇਹ ਜੁਗ ਜੀਵਾਂ ਨੂੰ ਮੰਦ-ਕਰਮਾਂ ਵਲ ਨਹੀਂ ਪ੍ਰੇਰਦਾ) ।੨।
The Righteous Judge of Dharma is wonder-struck, at the sight of everyone falling at the Lord's Feet. ||2||
 
ਸਤਜੁਗੁ ਤ੍ਰੇਤਾ ਦੁਆਪਰੁ ਭਣੀਐ ਕਲਿਜੁਗੁ ਊਤਮੋ ਜੁਗਾ ਮਾਹਿ ॥
ਹੇ ਭਾਈ! ਸਤਿਜੁਗ ਨੂੰ, ਤ੍ਰੇਤੇ ਨੂੰ, ਦੁਆਪਰ ਨੂੰ (ਚੰਗਾ) ਜੁਗ ਆਖਿਆ ਜਾਂਦਾ ਹੈ (ਪਰ ਪ੍ਰਤੱਖ ਦਿੱਸ ਰਿਹਾ ਹੈ ਕਿ ਸਗੋਂ) ਕਲਿਜੁਗ ਸਾਰੇ ਜੁਗਾਂ ਵਿਚ ਸ੍ਰੇਸ਼ਟ ਹੈ (ਕਿਉਂਕਿ ਇਸ ਜੁਗ ਵਿਚ) ਜੇਹੜਾ ਹੱਥ ਕੋਈ ਕਰਮ ਕਰਦਾ ਹੈ, ਉਹੀ ਹੱਥ ਉਸ ਦਾ ਫ਼ਲ ਭੁਗਤਦਾ ਹੈ ।
The Golden Age of Sat Yuga, the Silver Age of Trayta Yuga, and the Brass Age of Dwaapar Yuga are good; but the best is the Dark Age, the Iron Age, of Kali Yuga.
 
ਅਹਿ ਕਰੁ ਕਰੇ ਸੁ ਅਹਿ ਕਰੁ ਪਾਏ ਕੋਈ ਨ ਪਕੜੀਐ ਕਿਸੈ ਥਾਇ ॥੩॥
ਕੋਈ ਮਨੁੱਖ ਕਿਸੇ ਹੋਰ ਮਨੁੱਖ ਦੇ ਥਾਂ (ਵਿਕਾਰਾਂ ਦੇ ਕਾਰਨ) ਫੜਿਆ ਨਹੀਂ ਜਾਂਦਾ ।੩।
As we act, so are the rewards we receive; no one can take the place of another. ||3||
 
ਹਰਿ ਜੀਉ ਸੋਈ ਕਰਹਿ ਜਿ ਭਗਤ ਤੇਰੇ ਜਾਚਹਿ ਏਹੁ ਤੇਰਾ ਬਿਰਦੁ ॥
ਹੇ ਭਾਈ! (ਕੋਈ ਭੀ ਜੁਗ ਹੋਵੇ, ਤੂੰ ਆਪਣੇ ਭਗਤਾਂ ਦੀ ਲਾਜ ਸਦਾ ਰੱਖਦਾ ਆਇਆ ਹੈਂ) ਤੂੰ ਓਹੀ ਕੁਝ ਕਰਦਾ ਹੈਂ ਜੋ ਤੇਰੇ ਭਗਤ ਤੇਰੇ ਪਾਸੋਂ ਮੰਗਦੇ ਹਨ, ਇਹ ਤੇਰਾ ਮੁਢ ਕਦੀਮਾਂ ਦਾ ਸੁਭਾਉ ਹੈ ।
O Dear Lord, whatever Your devotees ask for, You do. This is Your Way, Your very nature.
 
ਕਰ ਜੋੜਿ ਨਾਨਕ ਦਾਨੁ ਮਾਗੈ ਅਪਣਿਆ ਸੰਤਾ ਦੇਹਿ ਹਰਿ ਦਰਸੁ ॥੪॥੫॥੧੪੦॥
ਹੇ ਹਰੀ! (ਤੇਰਾ ਦਾਸ ਨਾਨਕ ਭੀ ਆਪਣੇ) ਦੋਵੇਂ ਹੱਥ ਜੋੜ ਕੇ (ਤੇਰੇ ਦਰ ਤੋਂ) ਦਾਨ ਮੰਗਦਾ ਹੈ ਕਿ ਨਾਨਕ ਨੂੰ ਆਪਣੇ ਸੰਤ ਜਨਾਂ ਦਾ ਦਰਸਨ ਦੇਹ ।੪।੫।੧੪੦।
With my palms pressed together, O Nanak, I beg for this gift; Lord, please bless Your Saints with Your Vision. ||4||5||140||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by