ਆਸਾ ਮਹਲਾ ੫ ॥
Aasaa, Fifth Mehl:
ਹਰਿ ਹਰਿ ਨਾਮੁ ਅਮੋਲਾ ॥
ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਦਾ ਅਮੋਲਕ ਨਾਮ ਪ੍ਰਾਪਤ ਹੋ ਜਾਂਦਾ ਹੈ
The Name of the Lord, Har, Har, is priceless.
ਓਹੁ ਸਹਜਿ ਸੁਹੇਲਾ ॥੧॥ ਰਹਾਉ ॥
ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ ਉਹ ਮਨੁੱਖ ਸੌਖਾ ਜੀਵਨ ਬਿਤੀਤ ਕਰਦਾ ਹੈ ।੧।ਰਹਾਉ।
It brings peace and poise. ||1||Pause||
ਸੰਗਿ ਸਹਾਈ ਛੋਡਿ ਨ ਜਾਈ ਓਹੁ ਅਗਹ ਅਤੋਲਾ ॥੧॥
ਹੇ ਭਾਈ! ਪਰਮਾਤਮਾ ਹੀ ਸਦਾ ਨਾਲ ਰਹਿਣ ਵਾਲਾ ਸਾਥੀ ਹੈ, ਉਹ ਕਦੇ ਛੱਡ ਨਹੀਂ ਜਾਂਦਾ, ਪਰ ਉਹ (ਕਿਸੇ ਚਤੁਰਾਈ ਸਿਆਣਪ ਨਾਲ) ਵੱਸ ਵਿਚ ਨਹੀਂ ਆਉਂਦਾ ਉਸ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ ।੧।
The Lord is my Companion and Helper; He shall not forsake me or leave me. He is unfathomable and unequalled. ||1||
ਪ੍ਰੀਤਮੁ ਭਾਈ ਬਾਪੁ ਮੋਰੋ ਮਾਈ ਭਗਤਨ ਕਾ ਓਲ੍ਹਾ ॥੨॥
ਹੇ ਭਾਈ! ਉਹ ਪਰਮਾਤਮਾ ਹੀ ਮੇਰਾ ਪ੍ਰੀਤਮ ਹੈ ਮੇਰਾ ਭਰਾ ਹੈ ਮੇਰਾ ਪਿਉ ਹੈ ਤੇ ਮੇਰੀ ਮਾਂ ਹੈ, ਉਹ ਪਰਮਾਤਮਾ ਹੀ ਆਪਣੇ ਭਗਤਾਂ (ਦੀ ਜ਼ਿੰਦਗੀ) ਦਾ ਸਹਾਰਾ ਹੈ ।੨।
He is my Beloved, my brother, father and mother; He is the Support of His devotees. ||2||
ਅਲਖੁ ਲਖਾਇਆ ਗੁਰ ਤੇ ਪਾਇਆ ਨਾਨਕ ਇਹੁ ਹਰਿ ਕਾ ਚੋਲ੍ਹਾ ॥੩॥੫॥੧੪੫॥
ਹੇ ਨਾਨਕ! (ਆਖ—ਹੇ ਭਾਈ!) ਉਸ ਪਰਮਾਤਮਾ ਦਾ ਸਹੀ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਗੁਰੂ ਨੇ ਮੈਨੂੰ ਉਸ ਦੀ ਸਮਝ ਬਖ਼ਸ਼ ਦਿੱਤੀ ਹੈ, ਗੁਰੂ ਪਾਸੋਂ ਮੈਂ ਉਸ ਦਾ ਮਿਲਾਪ ਹਾਸਲ ਕੀਤਾ ਹੈ । ਇਹ ਉਸ ਪਰਮਾਤਮਾ ਦਾ ਇਕ ਅਜਬ ਤਮਾਸ਼ਾ ਹੈ (ਕਿ ਗੁਰੂ ਦੀ ਰਾਹੀਂ ਮਿਲ ਪੈਂਦਾ ਹੈ) ।੩।੪।੧੪੫।
The Invisible Lord is seen through the Guru; O Nanak, this is the wondrous play of the Lord. ||3||5||145||