ਸਿਰੀਰਾਗੁ ਮਹਲਾ ੧ ॥
Siree Raag, First Mehl:
ਮਨਿ ਜੂਠੈ ਤਨਿ ਜੂਠਿ ਹੈ ਜਿਹਵਾ ਜੂਠੀ ਹੋਇ ॥
ਜੇ ਜੀਵ ਦਾ ਮਨ (ਵਿਕਾਰਾਂ ਦੀ ਛੋਹ ਨਾਲ) ਜੂਠਾ ਹੋ ਚੁਕਾ ਹੈ, ਤਾਂ ਉਸ ਦੇ ਸਰੀਰ ਵਿਚ ਭੀ ਜੂਠ ਹੀ ਜੂਠ ਹੈ (ਸਾਰੇ ਗਿਆਨ-ਇੰਦ੍ਰੇ ਵਿਕਾਰਾਂ ਵਲ ਹੀ ਦੌੜਦੇ ਹਨ) ਉਸ ਦੀ ਜੀਭ (ਖਾਣ ਦੇ ਚਸਕਿਆਂ ਨਾਲ) ਜੂਠੀ ਹੋਈ ਰਹਿੰਦੀ ਹ
If the mind is polluted, then the body is polluted, and the tongue is polluted as well.
ਮੁਖਿ ਝੂਠੈ ਝੂਠੁ ਬੋਲਣਾ ਕਿਉ ਕਰਿ ਸੂਚਾ ਹੋਇ ॥
ਝੂਠੇ ਮੂੰਹ ਨਾਲ ਬੋਲਣ ਦਾ ਹੀ ਸੁਭਾਉ ਬਣ ਜਾਂਦਾ ਹੈ । ਅਜੇਹਾ ਜੀਵ (ਕਿਸੇ ਬਾਹਰਲੇ ਸੁੱਚ ਆਦਿਕ ਕਰਮ ਨਾਲ ਅੰਦਰੋਂ) ਸੁੱਚਾ ਕਦੇ ਭੀ ਨਹੀਂ ਹੋ ਸਕਦਾ
With false mouths, people speak falsehood. How can they be made pure?
ਬਿਨੁ ਅਭ ਸਬਦ ਨ ਮਾਂਜੀਐ ਸਾਚੇ ਤੇ ਸਚੁ ਹੋਇ ॥੧॥
ਗੁਰੂ ਦੇ ਸ਼ਬਦ-ਜਲ ਤੋਂ ਬਿਨਾ (ਮਨ) ਮਾਂਜਿਆ ਨਹੀਂ ਜਾ ਸਕਦਾ, (ਤੇ) ਇਹ ਸੱਚ (ਸਿਮਰਨ) ਸਦਾ-ਥਿਰ ਪ੍ਰਭੂ ਤੋਂ ਹੀ ਮਿਲਦਾ ਹੈ ।੧।
Without the Holy Water of the Shabad, they are not cleansed. From the True One alone comes Truth. ||1||
ਮੁੰਧੇ ਗੁਣਹੀਣੀ ਸੁਖੁ ਕੇਹਿ ॥
ਹੇ ਭੋਲੀ ਜੀਵ-ਇਸਤ੍ਰੀਏ ! ਜੋ (ਆਪਣੇ ਅੰਦਰ, ਆਤਮਕ ਸੁਖ ਦੇਣ ਵਾਲੇ) ਗੁਣਾਂ ਤੋਂ ਸੱਖਣੀ ਹੈ ਉਸ ਨੂੰ (ਬਾਹਰੋਂ) ਕਿਸੇ ਹੋਰ ਤਰੀਕੇ ਨਾਲ ਆਤਮਕ ਸੁਖ ਨਹੀਂ ਮਿਲ ਸਕਦਾ
O soul-bride, without virtue, what happiness can there be?
ਪਿਰੁ ਰਲੀਆ ਰਸਿ ਮਾਣਸੀ ਸਾਚਿ ਸਬਦਿ ਸੁਖੁ ਨੇਹਿ ॥੧॥ ਰਹਾਉ ॥
ਆਤਮਕ ਸੁਖ ਉਸ ਨੂੰ ਹੈ ਜੋ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ (ਲੀਨ ਰਹਿੰਦੀ ਹੈ) ਜੋ ਗੁਰੂ ਦੇ ਸ਼ਬਦ ਵਿਚ (ਜੁੜੀ ਹੋਈ) ਹੈ, ਜੋ ਪ੍ਰਭੂ ਦੇ ਪਿਆਰ ਵਿਚ (ਮਸਤ) ਹੈ । ਪਤੀ-ਪ੍ਰਭੂ ਦੇ ਮਿਲਾਪ ਦੇ ਸੁਖ (ਉਹੀ ਜੀਵ-ਇਸਤ੍ਰੀ) ਆਨੰਦ ਨਾਲ ਮਾਣਦੀ ਹੈ ।੧।ਰਹਾਉ।
The Husband Lord enjoys her with pleasure and delight; she is at peace in the love of the True Word of the Shabad. ||1||Pause||
ਪਿਰੁ ਪਰਦੇਸੀ ਜੇ ਥੀਐ ਧਨ ਵਾਂਢੀ ਝੂਰੇਇ ॥
ਜੇ ਪਤੀ-ਪ੍ਰਭੂ (ਜੀਵ-ਇਸਤ੍ਰੀ ਦੇ ਹਿਰਦੇ-ਦੇਸ ਵਿਚ ਪਰਗਟ ਨਹੀਂ, ਉਸ ਦੇ ਹਿਰਦੇ ਨੂੰ ਛੱਡ ਕੇ) ਹੋਰ ਹੋਰ ਹਿਰਦੇ-ਦੇਸ ਦਾ ਨਿਵਾਸੀ ਹੈ, ਤਾਂ ਪਤੀ ਤੋਂ ਵਿੱਛੁੜੀ ਹੋਈ ਉਹ ਜੀਵ-ਇਸਤ੍ਰੀ ਝੂਰਦੀ ਰਹਿੰਦੀ ਹੈ (ਅੰਦਰੇ ਅੰਦਰ ਚਿੰਤਾ ਨਾਲ ਖਾਧੀ ਜਾਂਦੀ ਹੈ)
When the Husband goes away, the bride suffers in the pain of separation,
ਜਿਉ ਜਲਿ ਥੋੜੈ ਮਛੁਲੀ ਕਰਣ ਪਲਾਵ ਕਰੇਇ ॥
ਜਿਵੇਂ ਥੋੜ੍ਹੇ ਪਾਣੀ ਵਿਚ ਮੱਛੀ ਤੜਫਦੀ ਹੈ, ਤਿਵੇਂ ਉਹ ਤਰਲੇ ਲੈਂਦੀ ਰਹਿੰਦੀ ਹੈ
like the fish in shallow water, crying for mercy.
ਪਿਰ ਭਾਵੈ ਸੁਖੁ ਪਾਈਐ ਜਾ ਆਪੇ ਨਦਰਿ ਕਰੇਇ ॥੨॥
ਆਤਮਕ ਸੁਖ ਤਦੋਂ ਹੀ ਮਿਲਦਾ ਹੈ, ਜਦੋਂ ਪ੍ਰਭੂ-ਪਤੀ ਨੂੰ (ਜੀਵ-ਇਸਤ੍ਰੀ) ਚੰਗੇ ਲੱਗੇ, ਜਦੋਂ ਉਹ ਆਪ (ਉਸ ਉਤੇ) ਮਿਹਰ ਦੀ ਨਜ਼ਰ ਕਰੇ ।੨।
As it pleases the Will of the Husband Lord, peace is obtained, when He Himself casts His Glance of Grace. ||2||
ਪਿਰੁ ਸਾਲਾਹੀ ਆਪਣਾ ਸਖੀ ਸਹੇਲੀ ਨਾਲਿ ॥
(ਹੇ ਜੀਵ-ਇਸਤ੍ਰੀ !) ਤੂੰ ਸਖੀਆਂ ਸਹੇਲੀਆਂ ਨਾਲ ਮਿਲ ਕੇ (ਭਾਵ, ਸਾਧ-ਸੰਗਤਿ ਵਿਚ ਬੈਠ ਕੇ) ਆਪਣੇ ਪਤੀ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ
Praise your Husband Lord, together with your bridesmaids and friends.
ਤਨਿ ਸੋਹੈ ਮਨੁ ਮੋਹਿਆ ਰਤੀ ਰੰਗਿ ਨਿਹਾਲਿ ॥
(ਜੇਹੜੀ ਜੀਵ-ਇਸਤ੍ਰੀ ਸਿਫ਼ਤਿ-ਸਾਲਾਹ ਕਰਦੀ ਹੈ, ਉਸ ਦੇ) ਹਿਰਦੇ ਵਿਚ ਪ੍ਰਭੂ ਪ੍ਰਗਟ ਹੋ ਜਾਂਦਾ ਹੈ, ਉਸ ਦਾ ਮਨ (ਪ੍ਰਭੂ ਦੇ ਪ੍ਰੇਮ ਵਿਚ) ਮੋਹਿਆ ਜਾਂਦਾ ਹੈ, ਉਹ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਹੋਈ ਉਸ ਦਾ ਦਰਸ਼ਨ ਕਰਦੀ ਹ
The body is beautified, and the mind is fascinated. Imbued with His Love, we are enraptured.
ਸਬਦਿ ਸਵਾਰੀ ਸੋਹਣੀ ਪਿਰੁ ਰਾਵੇ ਗੁਣ ਨਾਲਿ ॥੩॥
ਗੁਰੂ ਦੇ ਸ਼ਬਦ (ਦੀ ਬਰਕਤਿ) ਨਾਲ ਉਸ ਦਾ ਜੀਵਨ ਸੰਵਰ ਜਾਂਦਾ ਹੈ, ਗੁਣਾਂ ਨਾਲ ਉਹ ਸੋਹਣੀ ਬਣ ਜਾਂਦੀ ਹੈ, ਤੇ ਪਤੀ ਪ੍ਰਭੂ ਉਸ ਨੂੰ ਪਿਆਰ ਕਰਦਾ ਹੈ ।੩।
Adorned with the Shabad, the beautiful bride enjoys her Husband with virtue. ||3||
ਕਾਮਣਿ ਕਾਮਿ ਨ ਆਵਈ ਖੋਟੀ ਅਵਗਣਿਆਰਿ ॥
(ਗੁਣ ਤੋਂ ਸੱਖਣੀ ਹੋਣ ਕਰਕੇ) ਜੇਹੜੀ ਜੀਵ-ਇਸਤ੍ਰੀ (ਅੰਦਰੋਂ) ਖੋਟੀ ਹੈ ਤੇ ਔਗੁਣਾਂ ਨਾਲ ਭਰੀ ਹੋਈ ਹੈ ਉਸ ਦਾ ਜੀਵਨ ਵਿਅਰਥ ਚਲਾ ਜਾਂਦਾ ਹੈ
The soul-bride is of no use at all, if she is evil and without virtue.
ਨਾ ਸੁਖੁ ਪੇਈਐ ਸਾਹੁਰੈ ਝੂਠਿ ਜਲੀ ਵੇਕਾਰਿ ॥
ਇਸ ਲੋਕ ਵਿਚ ਨਾਹ ਪਰਲੋਕ ਵਿਚ ਕਿਤੇ ਭੀ ਉਸ ਨੂੰ ਆਤਮਕ ਸੁਖ ਨਹੀਂ ਮਿਲਦਾ; ਝੂਠ ਵਿਚ ਵਿਕਾਰ ਵਿਚ ਉਹ ਸੜ ਜਾਂਦੀ ਹੈ (ਉਸ ਦਾ ਆਤਮਕ ਜੀਵਨ ਸੜ ਜਾਂਦਾ ਹੈ)
She does not find peace in this world or the next; she burns in falsehood and corruption.
ਆਵਣੁ ਵੰਞਣੁ ਡਾਖੜੋ ਛੋਡੀ ਕੰਤਿ ਵਿਸਾਰਿ ॥੪॥
(ਉਸ ਦੇ ਵਾਸਤੇ) ਜਨਮ ਮਰਨ ਦਾ ਔਖਾ ਗੇੜ ਬਣਿਆ ਰਹਿੰਦਾ ਹੈ ਕਿਉਂਕਿ) ਕੰਤ-ਪ੍ਰਭੂ ਨੇ ਉਸ ਨੂੰ ਭੁਲਾ ਦਿੱਤਾ ਹੁੰਦਾ ਹੈ ।੪।
Coming and going are very difficult for that bride who is abandoned and forgotten by her Husband Lord. ||4||
ਪਿਰ ਕੀ ਨਾਰਿ ਸੁਹਾਵਣੀ ਮੁਤੀ ਸੋ ਕਿਤੁ ਸਾਦਿ ॥
ਪਰ ਉਹ ਪਤੀ-ਪ੍ਰਭੂ ਦੀ ਸੋਹਣੀ ਨਾਰ ਸੀ, ਉਹ ਕਿਸ ਸੁਆਦ ਵਿਚ (ਫਸਣ ਕਰਕੇ) ਛੁੱਟੜ ਹੋ ਗਈ ?
The beautiful soul-bride of the Husband Lord-by what sensual pleasures has she been doomed?
ਪਿਰ ਕੈ ਕਾਮਿ ਨ ਆਵਈ ਬੋਲੇ ਫਾਦਿਲੁ ਬਾਦਿ ॥
ਉਹ ਕਿਉਂ ਵਿਅਰਥ ਫ਼ਜ਼ੂਲ ਬੋਲ ਬੋਲਦੀ ਹੈ ਜੋ ਪਤੀ-ਪ੍ਰਭੂ ਨਾਲ ਮਿਲਾਪ ਵਾਸਤੇ ਕੰਮ ਨਹੀਂ ਦੇ ਸਕਦਾ ?
She is of no use to her Husband if she babbles in useless arguments.
ਦਰਿ ਘਰਿ ਢੋਈ ਨਾ ਲਹੈ ਛੂਟੀ ਦੂਜੈ ਸਾਦਿ ॥੫॥
ਉਹ ਜੀਵ-ਇਸਤ੍ਰੀ (ਪ੍ਰਭੂ ਨੂੰ ਭੁਲਾ ਕੇ) ਮਾਇਆ ਦੇ ਸੁਆਦ ਵਿਚ (ਫਸਣ ਕਰਕੇ) ਛੁੱਟੜ ਹੋਈ ਹੈ, (ਤਾਹੀਏਂ ਉਸ ਨੂੰ) ਪ੍ਰਭੂ ਦੇ ਮਹਲ ਵਿਚ (ਟਿਕਣ ਲਈ) ਆਸਰਾ ਨਹੀਂ ਮਿਲਦਾ (ਮਾਇਆ ਦਾ ਮੋਹ ਉਸ ਨੂੰ ਭਟਕਣਾ ਵਿਚ ਪਾਈ ਰੱਖਦਾ ਹੈ) ।੫।
At the Door of His Home, she finds no shelter; she is discarded for seeking other pleasures. ||5||
ਪੰਡਿਤ ਵਾਚਹਿ ਪੋਥੀਆ ਨਾ ਬੂਝਹਿ ਵੀਚਾਰੁ ॥
ਪੰਡਿਤ ਲੋਕ ਧਾਰਮਿਕ ਪੁਸਤਕਾਂ ਪੜ੍ਹਦੇ ਹਨ (ਪਰ ਅੰਦਰੋਂ ਗੁਣ-ਹੀਨ ਹੋਣ ਕਰਕੇ ਉਹਨਾਂ ਪੁਸਤਕਾਂ ਦੀ) ਵਿਚਾਰ ਨਹੀਂ ਸਮਝਦੇ
The Pandits, the religious scholars, read their books, but they do not understand the real meaning.
ਅਨ ਕਉ ਮਤੀ ਦੇ ਚਲਹਿ ਮਾਇਆ ਕਾ ਵਾਪਾਰੁ ॥
ਹੋਰਨਾਂ ਨੂੰ ਹੀ ਮੱਤਾਂ ਦੇ ਕੇ (ਜਗਤ ਤੋਂ) ਚਲੇ ਜਾਂਦੇ ਹਨ (ਉਹਨਾਂ ਦਾ ਇਹ ਸਾਰਾ ਉੱਦਮ) ਮਾਇਆ ਕਮਾਣ ਲਈ ਵਪਾਰ ਹੀ ਬਣਿਆ ਰਹਿ ਜਾਂਦਾ ਹੈ ।
They give instructions to others, and then walk away, but they deal in Maya themselves.
ਕਥਨੀ ਝੂਠੀ ਜਗੁ ਭਵੈ ਰਹਣੀ ਸਬਦੁ ਸੁ ਸਾਰੁ ॥੬॥
ਸਾਰਾ ਜਗਤ ਝੂਠੀ ਕਥਨੀ ਵਿਚ ਹੀ ਭਟਕਦਾ ਰਹਿੰਦਾ ਹੈ (ਭਾਵ, ਆਮ ਤੌਰ ਤੇ ਜੀਵਾਂ ਦੇ ਅੰਦਰ ਝੂਠ-ਫਰੇਬ ਹੈ, ਤੇ ਬਾਹਰ ਗਿਆਨ ਦੀਆਂ ਗੱਲਾਂ ਹਨ) । ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਸ਼ਬਦ (ਹਿਰਦੇ ਵਿਚ ਟਿਕਾਈ ਰੱਖਣਾ) ਹੀ ਸ੍ਰੇਸ਼ਟ ਰਹਿਣੀ ਹੈ ।੬।
Speaking falsehood, they wander around the world, while those who remain true to the Shabad are excellent and exalted. ||6||
ਕੇਤੇ ਪੰਡਿਤ ਜੋਤਕੀ ਬੇਦਾ ਕਰਹਿ ਬੀਚਾਰੁ ॥
ਅਨੇਕਾਂ ਹੀ ਪੰਡਿਤ ਜੋਤਸ਼ੀ (ਆਦਿਕ) ਵੇਦਾਂ (ਦੇ ਮੰਤ੍ਰਾਂ) ਨੂੰ ਵਿਚਾਰਦੇ ਹਨ
There are so many Pandits and astrologers who ponder over the Vedas.
ਵਾਦਿ ਵਿਰੋਧਿ ਸਲਾਹਣੇ ਵਾਦੇ ਆਵਣੁ ਜਾਣੁ ॥
ਆਪੋ ਵਿਚ ਮਤ-ਭੇਦ ਹੋਣ ਦੇ ਕਾਰਨ (ਚਰਚਾ ਕਰਦੇ ਹਨ ਤੇ ਵਿਦਵਤਾ ਦੇ ਕਾਰਨ) ਵਾਹ ਵਾਹ ਅਖਵਾਂਦੇ ਹਨ, ਪਰ ਨਿਰੇ ਇਸ ਮਤ-ਭੇਦ ਵਿਚ ਰਹਿ ਕੇ ਹੀ ਉਹਨਾਂ ਦਾ ਜਨਮ ਮਰਨ ਬਣਿਆ ਰਹਿੰਦਾ ਹੈ
They glorify their disputes and arguments, and in these controversies they continue coming and going.
ਬਿਨੁ ਗੁਰ ਕਰਮ ਨ ਛੁਟਸੀ ਕਹਿ ਸੁਣਿ ਆਖਿ ਵਖਾਣੁ ॥੭॥
ਕੋਈ ਭੀ ਮਨੁੱਖ (ਨਿਰਾ ਚੰਗਾ) ਵਖਿਆਨ ਕਰ ਕੇ ਜਾਂ ਸੁਣ ਕੇ (ਆਤਮਕ ਆਨੰਦ ਨਹੀਂ ਲੈ ਸਕਦਾ, ਤੇ ਜਨਮ ਮਰਨ ਦੇ ਗੇੜ ਵਿਚੋਂ) ਖ਼ਲਾਸੀ ਹਾਸਲ ਨਹੀਂ ਕਰ ਸਕਦਾ । (ਹਉਮੈ ਅਹੰਕਾਰ ਛੱਡ ਕੇ ਗੁਰੂ ਦੀ ਸਰਨ ਪੈਣ ਦੀ ਲੋੜ ਹੈ) ਗੁਰੂ ਦੀ ਬਖ਼ਸ਼ਸ਼ ਤੋਂ ਬਿਨਾ (ਮਾਇਆ ਦੇ ਮੋਹ ਤੋਂ) ਖ਼ਲਾਸੀ ਨਹੀਂ ਹੁੰਦੀ ।੭।
Without the Guru, they are not released from their karma, although they speak and listen and preach and explain. ||7||
ਸਭਿ ਗੁਣਵੰਤੀ ਆਖੀਅਹਿ ਮੈ ਗੁਣੁ ਨਾਹੀ ਕੋਇ ॥
(ਜੇਹੜੀਆਂ ਜੀਵ-ਇਸਤ੍ਰੀਆਂ ਪ੍ਰਭੂ-ਪਤੀ ਨੂੰ ਪਿਆਰੀਆਂ ਲੱਗਦੀਆਂ ਹਨ, ਉਹੀ) ਸਾਰੀਆਂ ਗੁਣਾਂ ਵਾਲੀਆਂ ਆਖੀਆਂ ਜਾਂਦੀਆਂ ਹਨ । ਪਰ ਮੇਰੇ ਅੰਦਰ ਕੋਈ ਐਸਾ ਗੁਣ ਨਹੀਂ ਹੈ (ਜਿਸ ਦੀ ਬਰਕਤਿ ਨਾਲ ਮੈਂ ਪ੍ਰਭੂ-ਪਿਆਰ ਨੂੰ ਆਪਣੇ ਹਿਰਦੇ ਵਿਚ ਵਸਾ ਸਕਾਂ)
They all call themselves virtuous, but I have no virtue at all.
ਹਰਿ ਵਰੁ ਨਾਰਿ ਸੁਹਾਵਣੀ ਮੈ ਭਾਵੈ ਪ੍ਰਭੁ ਸੋਇ ॥
ਜੇ ਉਹ ਹਰੀ-ਪਤੀ ਪ੍ਰਭੂ ਮੈਨੂੰ ਪਿਆਰਾ ਲੱਗਣ ਲੱਗ ਪਏ, ਤਾਂ ਮੈਂ ਭੀ ਉਸ ਦੀ ਸੋਹਣੀ ਨਾਰ ਬਣ ਜਾਵਾਂ ।
With the Lord as her Husband, the soul-bride is happy; I, too, love that God.
ਨਾਨਕ ਸਬਦਿ ਮਿਲਾਵੜਾ ਨਾ ਵੇਛੋੜਾ ਹੋਇ ॥੮॥੫॥
ਹੇ ਨਾਨਕ ! ਗੁਰੂ ਦੇ ਸ਼ਬਦ ਵਿਚ (ਜੁੜ ਕੇ ਜਿਸ ਨੇ ਪ੍ਰਭੂ-ਚਰਨਾਂ ਨਾਲ) ਸੋਹਣਾ ਮਿਲਾਪ ਹਾਸਲ ਕਰ ਲਿਆ ਹੈ ਉਸ ਦਾ ਉਸ ਤੋਂ ਫਿਰ ਵਿਛੋੜਾ ਨਹੀਂ ਹੁੰਦਾ ।੮।੫।
O Nanak, through the Shabad, union is obtained; there is no more separation. ||8||5||