ਆਸਾ ਮਹਲਾ ੫ ॥
Aasaa, Fifth Mehl:
ਆਪੁਨੀ ਭਗਤਿ ਨਿਬਾਹਿ ॥
ਹੇ ਮੇਰੇ ਮਾਲਕ! ਮੈਂ ਤਾਂਘ ਕਰ ਕੇ (ਤੇਰੀ ਸਰਨ) ਆਇਆ ਹਾਂ,
Please help me sustain my devotion.
ਠਾਕੁਰ ਆਇਓ ਆਹਿ ॥੧॥ ਰਹਾਉ ॥
ਮੈਨੂੰ ਆਪਣੀ ਭਗਤੀ ਸਦਾ ਦੇਈ ਰੱਖ ।੧।ਰਹਾਉ।
O Lord Master, I have come to You. ||1||Pause||
ਨਾਮੁ ਪਦਾਰਥੁ ਹੋਇ ਸਕਾਰਥੁ ਹਿਰਦੈ ਚਰਨ ਬਸਾਹਿ ॥੧॥
ਹੇ ਮੇਰੇ ਮਾਲਕ! ਆਪਣੇ ਚਰਨ ਮੇਰੇ ਹਿਰਦੇ ਵਿਚ ਵਸਾਈ ਰੱਖ, ਮੈਨੂੰ ਆਪਣਾ ਕੀਮਤੀ ਨਾਮ ਦੇਈ ਰੱਖ, ਤਾਕਿ ਮੇਰਾ ਜੀਵਨ ਸਫਲ ਹੋ ਜਾਏ ।੧।
With the wealth of the Naam, the Name of the Lord, life becomes fruitful. Lord, please place Your Feet within my heart. ||1||
ਏਹ ਮੁਕਤਾ ਏਹ ਜੁਗਤਾ ਰਾਖਹੁ ਸੰਤ ਸੰਗਾਹਿ ॥੨॥
ਹੇ ਮੇਰੇ ਮਾਲਕ! ਮੈਨੂੰ ਆਪਣੇ ਸੰਤਾਂ ਦੀ ਸੰਗਤਿ ਵਿਚ ਰੱਖੀ ਰੱਖ, ਇਹੀ ਮੇਰੇ ਵਾਸਤੇ ਮੁਕਤੀ ਹੈ, ਤੇ ਇਹੀ ਮੇਰੇ ਵਾਸਤੇ ਜੀਵਨ-ਚੱਜ ਹੈ ।੨।
This is liberation, and this is the best way of life; please, keep me in the Society of the Saints. ||2||
ਨਾਮੁ ਧਿਆਵਉ ਸਹਜਿ ਸਮਾਵਉ ਨਾਨਕ ਹਰਿ ਗੁਨ ਗਾਹਿ ॥੩॥੬॥੧੪੬॥
ਹੇ ਨਾਨਕ! (ਆਖ—) ਹੇ ਹਰੀ! (ਮੇਹਰ ਕਰ) ਤੇਰੇ ਗੁਣਾਂ ਵਿਚ ਚੁੱਭੀ ਲਾ ਕੇ ਮੈਂ ਤੇਰਾ ਨਾਮ ਸਿਮਰਦਾ ਰਹਾਂ ਤੇ ਆਤਮਕ ਅਡੋਲਤਾ ਵਿਚ ਟਿਕਿਆ ਰਹਾਂ ।੩।੬।੧੪੬।
Meditating on the Naam, I am absorbed in celestial peace; O Nanak, I sing the Glorious Praises of the Lord. ||3||6||146||