ਆਸਾ ਮਹਲਾ ੫ ॥
Aasaa, Fifth Mehl:
ਏਕੁ ਸਿਮਰਿ ਮਨ ਮਾਹੀ ॥੧॥ ਰਹਾਉ ॥
(ਹੇ ਭਾਈ! ਆਪਣੇ) ਮਨ ਵਿਚ ਇਕ ਪਰਮਾਤਮਾ ਨੂੰ ਸਿਮਰਦਾ ਰਹੁ ।੧।ਰਹਾਉ।
Remember the One Lord in meditation within your mind. ||1||Pause||
ਨਾਮੁ ਧਿਆਵਹੁ ਰਿਦੈ ਬਸਾਵਹੁ ਤਿਸੁ ਬਿਨੁ ਕੋ ਨਾਹੀ ॥੧॥
(ਹੇ ਭਾਈ!) ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਹਰਿ-ਨਾਮ ਆਪਣੇ ਹਿਰਦੇ ਵਿਚ ਵਸਾਈ ਰੱਖੋ । ਪਰਮਾਤਮਾ ਤੋਂ ਬਿਨਾ ਹੋਰ ਕੋਈ (ਸਹਾਈ) ਨਹੀਂ ਹੈ ।੧।
Meditate on the Naam, the Name of the Lord, and enshrine Him within your heart. Without Him there is no other. ||1||
ਪ੍ਰਭ ਸਰਨੀ ਆਈਐ ਸਰਬ ਫਲ ਪਾਈਐ ਸਗਲੇ ਦੁਖ ਜਾਹੀ ॥੨॥
(ਹੇ ਭਾਈ!) ਆਓ ਪਰਮਾਤਮਾ ਦੀ ਸਰਨ ਪਏ ਰਹੀਏ (ਤੇ ਪਰਮਾਤਮਾ ਪਾਸੋਂ) ਸਾਰੇ ਫਲ ਹਾਸਲ ਕਰੀਏ । (ਪਰਮਾਤਮਾ ਦੀ ਸਰਨ ਪਿਆਂ) ਸਾਰੇ ਦੁੱਖ ਦੂਰ ਹੋ ਜਾਂਦੇ ਹਨ ।੨।
Entering God's Sanctuary, all rewards are obtained, and all pains are taken away. ||2||
ਜੀਅਨ ਕੋ ਦਾਤਾ ਪੁਰਖੁ ਬਿਧਾਤਾ ਨਾਨਕ ਘਟਿ ਘਟਿ ਆਹੀ ॥੩॥੮॥੧੪੮॥
ਹੇ ਨਾਨਕ! (ਆਖ—) ਸਿਰਜਨਹਾਰ ਅਕਾਲ ਪੁਰਖ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ, ਉਹ ਹਰੇਕ ਸਰੀਰ ਵਿਚ ਮੌਜੂਦ ਹੈ ।੩।੮।੧੪੮।
He is the Giver of all beings, the Architect of Destiny; O Nanak, He is contained in each and every heart. ||3||8||148||