ਆਸਾ ਮਹਲਾ ੫ ॥
Aasaa, Fifth Mehl:
ਹਰਿ ਬਿਸਰਤ ਸੋ ਮੂਆ ॥੧॥ ਰਹਾਉ ॥
ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਦੀ ਯਾਦ ਭੁੱਲ ਗਈ ਉਹ ਆਤਮਕ ਮੌਤੇ ਮਰ ਗਿਆ ।੧।ਰਹਾਉ।
One who forgets the Lord is dead. ||1||Pause||
ਨਾਮੁ ਧਿਆਵੈ ਸਰਬ ਫਲ ਪਾਵੈ ਸੋ ਜਨੁ ਸੁਖੀਆ ਹੂਆ ॥੧॥
ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ, ਉਹ ਸਾਰੇ (ਮਨ-ਇੱਛਤ) ਫਲ ਹਾਸਲ ਕਰ ਲੈਂਦਾ ਹੈ ਤੇ ਸੌਖਾ ਜੀਵਨ ਗੁਜ਼ਾਰਦਾ ਹੈ ।੧।
One who meditates on the Naam, the Name of the Lord, obtains all rewards. That person becomes happy. ||1||
ਰਾਜੁ ਕਹਾਵੈ ਹਉ ਕਰਮ ਕਮਾਵੈ ਬਾਧਿਓ ਨਲਿਨੀ ਭ੍ਰਮਿ ਸੂਆ ॥੨॥
(ਪਰ, ਹੇ ਭਾਈ! ਪਰਮਾਤਮਾ ਦਾ ਨਾਮ ਵਿਸਾਰ ਕੇ ਜੇਹੜਾ ਮਨੁੱਖ ਆਪਣੇ ਆਪ ਨੂੰ) ਰਾਜਾ (ਭੀ) ਅਖਵਾਂਦਾ ਹੈ ਉਹ ਅਹੰਕਾਰ ਪੈਦਾ ਕਰਨ ਵਾਲੇ ਕੰਮ (ਹੀ) ਕਰਦਾ ਹੈ ਉਹ (ਰਾਜ ਦੇ ਮਾਣ ਵਿਚ ਇਉਂ) ਬੱਝਾ ਰਹਿੰਦਾ ਹੈ ਜਿਵੇਂ (ਡੁੱਬਣ ਤੋਂ ਬਚੇ ਰਹਿਣ ਦੇ) ਵਹਿਮ ਵਿਚ ਤੋਤਾ ਨਲਕੀ ਨਾਲ ਚੰਬੜਿਆ ਰਹਿੰਦਾ ਹੈ ।੨।
One who calls himself a king, and acts in ego and pride, is caught by his doubts, like a parrot in a trap. ||2||
ਕਹੁ ਨਾਨਕ ਜਿਸੁ ਸਤਿਗੁਰੁ ਭੇਟਿਆ ਸੋ ਜਨੁ ਨਿਹਚਲੁ ਥੀਆ ॥੩॥੯॥੧੪੯॥
ਹੇ ਨਾਨਕ! ਆਖ—ਜਿਸ ਮਨੁੱਖ ਨੂੰ ਸਤਿਗੁਰੂ ਮਿਲ ਪੈਂਦਾ ਹੈ ਉਹ ਮਨੁੱਖ ਅਟੱਲ ਆਤਮਕ ਜੀਵਨ ਵਾਲਾ ਬਣ ਜਾਂਦਾ ਹੈ ।੩।੯।੧੪੯।
Says Nanak, one who meets the True Guru, becomes permanent and immortal. ||3||9||149||