ਆਸਾ ਮਹਲਾ ੫ ਘਰੁ ੧੫ ਪੜਤਾਲ
Aasaa, Fifth Mehl, Fifteenth House, Partaal:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਬਿਕਾਰ ਮਾਇਆ ਮਾਦਿ ਸੋਇਓ ਸੂਝ ਬੂਝ ਨ ਆਵੈ ॥
(ਹੇ ਭਾਈ!) ਵਿਕਾਰਾਂ ਵਿਚ ਮਾਇਆ ਦੇ ਨਸ਼ੇ ਵਿਚ ਮਨੁੱਖ ਸੁੱਤਾ ਰਹਿੰਦਾ ਹੈ, ਇਸ ਨੂੰ (ਸਹੀ ਜੀਵਨ-ਰਾਹ ਦੀ) ਅਕਲ ਨਹੀਂ ਆਉਂਦੀ ।
He sleeps, intoxicated by corruption and Maya; he does not come to realize or understand.
ਪਕਰਿ ਕੇਸ ਜਮਿ ਉਠਾਰਿਓ ਤਦ ਹੀ ਘਰਿ ਜਾਵੈ ॥੧॥
(ਜਦੋਂ ਅੰਤ ਵੇਲੇ) ਜਮ ਨੇ ਇਸ ਨੂੰ ਕੇਸਾਂ ਤੋਂ ਫੜ ਕੇ ਉਠਾਇਆ (ਜਦੋਂ ਮੌਤ ਸਿਰ ਤੇ ਆ ਪਹੰੁਚੀ) ਤਦੋਂ ਹੀ ਇਸ ਨੂੰ ਹੋਸ਼ ਆਉਂਦੀ ਹੈ (ਕਿ ਸਾਰੀ ਉਮਰ ਕੁਰਾਹੇ ਪਿਆ ਰਿਹਾ) ।੧।
Seizing him by the hair, the Messenger of Death pulls him up; then, he comes to his senses. ||1||
ਲੋਭ ਬਿਖਿਆ ਬਿਖੈ ਲਾਗੇ ਹਿਰਿ ਵਿਤ ਚਿਤ ਦੁਖਾਹੀ ॥
(ਹੇ ਭਾਈ!) ਮਾਇਆ ਦੇ ਲੋਭ ਅਤੇ ਵਿਸ਼ਿਆਂ ਵਿਚ ਲੱਗੇ ਹੋਏ (ਪਰਾਇਆ) ਧਨ ਚੁਰਾ ਕੇ (ਦੂਜਿਆਂ ਦੇ) ਦਿਲ ਦੁਖਾਂਦੇ ਹਨ
Those who are attached to the poison of greed and sin grab at the wealth of others; they only bring pain on themselves.
ਖਿਨ ਭੰਗੁਨਾ ਕੈ ਮਾਨਿ ਮਾਤੇ ਅਸੁਰ ਜਾਣਹਿ ਨਾਹੀ ॥੧॥ ਰਹਾਉ ॥
ਪਲ ਵਿਚ ਸਾਥ ਛੱਡ ਜਾਣ ਵਾਲੀ ਮਾਇਆ ਦੇ ਮਾਣ ਵਿਚ ਮਸਤ ਨਿਰਦਈ ਮਨੁੱਖ ਸਮਝਦੇ ਨਹੀਂ (ਕਿ ਇਹ ਗ਼ਲਤ ਜੀਵਨ-ਰਾਹ ਹੈ) ।੧।ਰਹਾਉ।
They are intoxicated by their pride in those things which shall be destroyed in an instant; those demons do not understand. ||1||Pause||
ਬੇਦ ਸਾਸਤ੍ਰ ਜਨ ਪੁਕਾਰਹਿ ਸੁਨੈ ਨਾਹੀ ਡੋਰਾ ॥
(ਹੇ ਭਾਈ!) ਵੇਦ ਸ਼ਾਸਤ੍ਰ (ਆਦਿਕ ਧਰਮ-ਪੁਸਤਕ ਉਪਦੇਸ਼ ਕਰਦੇ ਹਨ) ਸੰਤ ਜਨ (ਭੀ) ਪੁਕਾਰ ਕੇ ਆਖਦੇ ਹਨ ਪਰ (ਮਾਇਆ ਦੇ ਨਸ਼ੇ ਦੇ ਕਾਰਨ) ਬੋਲਾ ਹੋ ਚੁਕਾ ਮਨੁੱਖ (ਉਹਨਾਂ ਦੇ ਉਪਦੇਸ਼ ਨੂੰ) ਸੁਣਦਾ ਨਹੀਂ ।
The Vedas, the Shaastras and the holy men proclaim it, but the deaf do not hear it.
ਨਿਪਟਿ ਬਾਜੀ ਹਾਰਿ ਮੂਕਾ ਪਛੁਤਾਇਓ ਮਨਿ ਭੋਰਾ ॥੨॥
ਜਦੋਂ ਉੱਕਾ ਹੀ ਜੀਵਨ-ਬਾਜ਼ੀ ਹਾਰ ਕੇ ਅੰਤ ਸਮੇ ਤੇ ਆ ਪਹੰੁਚਦਾ ਹੈ ਤਦੋਂ ਇਹ ਮੂਰਖ ਆਪਣੇ ਮਨ ਵਿਚ ਪਛੁਤਾਂਦਾ ਹੈ ।੨।
When the game of life is over, and he has lost, and he breathes his last, then the fool regrets and repents in his mind. ||2||
ਡਾਨੁ ਸਗਲ ਗੈਰ ਵਜਹਿ ਭਰਿਆ ਦੀਵਾਨ ਲੇਖੈ ਨ ਪਰਿਆ ॥
(ਹੇ ਭਾਈ! ਮਾਇਆ ਦੇ ਨਸ਼ੇ ਵਿਚ ਮਸਤ ਮਨੁੱਖ ਵਿਕਾਰਾਂ ਵਿਚ ਲੱਗਾ ਹੋਇਆ) ਵਿਅਰਥ ਹੀ ਡੰਨ ਭਰਦਾ ਰਹਿੰਦਾ ਹੈ (ਆਤਮਕ ਸਜ਼ਾ ਭੁਗਤਦਾ ਰਹਿੰਦਾ ਹੈ, ਅਜੇਹੇ ਕੰਮ ਹੀ ਕਰਦਾ ਹੈ ਜਿਨ੍ਹਾਂ ਦੇ ਕਾਰਨ) ਪਰਮਾਤਮਾ ਦੀ ਹਜ਼ੂਰੀ ਵਿਚ ਪਰਵਾਨ ਨਹੀਂ ਹੰੁਦਾ ।
He paid the fine, but it is in vain - in the Court of the Lord, his account is not credited.
ਜੇਂਹ ਕਾਰਜਿ ਰਹੈ ਓਲ੍ਹਾ ਸੋਇ ਕਾਮੁ ਨ ਕਰਿਆ ॥੩॥
ਜਿਸ ਕੰਮ ਦੇ ਕਰਨ ਨਾਲ ਪਰਮਾਤਮਾ ਦੇ ਦਰ ਤੇ ਇੱਜ਼ਤ ਬਣੇ ਉਹ ਕੰਮ ਇਹ ਕਦੇ ਭੀ ਨਹੀਂ ਕਰਦਾ ।੩।
Those deeds which would have covered him - those deeds, he has not done. ||3||
ਐਸੋ ਜਗੁ ਮੋਹਿ ਗੁਰਿ ਦਿਖਾਇਓ ਤਉ ਏਕ ਕੀਰਤਿ ਗਾਇਆ ॥
(ਹੇ ਭਾਈ! ਜਦੋਂ) ਗੁਰੂ ਨੇ ਮੈਨੂੰ ਇਹੋ ਜਿਹਾ (ਮਾਇਆ-ਗ੍ਰਸਿਆ) ਜਗਤ ਵਿਖਾ ਦਿੱਤਾ ਤਦੋਂ ਮੈਂ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਸ਼ੁਰੂ ਕਰ ਦਿੱਤੀ
The Guru has shown me the world to be thus; I sing the Kirtan of the Praises of the One Lord.
ਮਾਨੁ ਤਾਨੁ ਤਜਿ ਸਿਆਨਪ ਸਰਣਿ ਨਾਨਕੁ ਆਇਆ ॥੪॥੧॥੧੫੨॥
ਤਦੋਂ ਮਾਣ ਤਿਆਗ ਕੇ (ਹੋਰ) ਆਸਰਾ ਛੱਡ ਕੇ, ਚੁਤਰਾਈਆਂ ਤਜ ਕੇ (ਮੈਂ ਦਾਸ) ਨਾਨਕ ਪਰਮਾਤਮਾ ਦੀ ਸਰਨ ਆ ਪਿਆ ।੪।੧।੧੫੨।
Renouncing his pride in strength and cleverness, Nanak has come to the Lord's Sanctuary. ||4||1||152||