ਆਸਾ ਮਹਲਾ ੫ ॥
Aasaa, Fifth Mehl:
ਕਾਮੁ ਕ੍ਰੋਧੁ ਲੋਭੁ ਤਿਆਗੁ ॥
ਨਾਮ ਦੀ ਬਰਕਤਿ ਨਾਲ ਆਪਣੇ ਅੰਦਰੋਂ) ਕਾਮ ਕੋ੍ਰਧ ਅਤੇ ਲੋਭ ਦੂਰ ਕਰ ਲੈ ।
Renounce sexual desire, anger and greed;
ਮਨਿ ਸਿਮਰਿ ਗੋਬਿੰਦ ਨਾਮ ॥
(ਹੇ ਭਾਈ! ਆਪਣੇ) ਮਨ ਵਿਚ ਪਰਮਾਤਮਾ ਦਾ ਨਾਮ ਸਿਮਰਦਾ ਰਹੁ
remember the Name of the Lord of the Universe in your mind.
ਹਰਿ ਭਜਨ ਸਫਲ ਕਾਮ ॥੧॥ ਰਹਾਉ ॥
ਪਰਮਾਤਮਾ ਦੇ ਸਿਮਰਨ ਨਾਲ ਸਾਰੇ ਕੰਮ ਸਫਲ ਹੋ ਜਾਂਦੇ ਹਨ ।੧।ਰਹਾਉ।
Meditation on the Lord is the only fruitful action. ||1||Pause||
ਤਜਿ ਮਾਨ ਮੋਹ ਵਿਕਾਰ ਮਿਥਿਆ ਜਪਿ ਰਾਮ ਰਾਮ ਰਾਮ ॥
ਹੇ ਮਨ! ਅਹੰਕਾਰ ਮੋਹ ਵਿਕਾਰ ਝੂਠ ਤਿਆਗ ਦੇਹ, ਸਦਾ ਪਰਮਾਤਮਾ ਦਾ ਸਿਮਰਨ ਕਰਿਆ ਕਰ
Renounce pride, attachment, corruption and falsehood, and chant the Name of the Lord, Raam, Raam, Raam.
ਮਨ ਸੰਤਨਾ ਕੈ ਚਰਨਿ ਲਾਗੁ ॥੧॥
ਤੇ ਸੰਤ ਜਨਾਂ ਦੀ ਸਰਨ ਪਿਆ ਰਹੁ ।੧।
O mortal, attach yourself to the Feet of the Saints. ||1||
ਪ੍ਰਭ ਗੋਪਾਲ ਦੀਨ ਦਇਆਲ ਪਤਿਤ ਪਾਵਨ ਪਾਰਬ੍ਰਹਮ ਹਰਿ ਚਰਣ ਸਿਮਰਿ ਜਾਗੁ ॥
ਹੇ ਭਾਈ! ਉਸ ਹਰੀ-ਪ੍ਰਭੂ ਦੇ ਚਰਨਾਂ ਦਾ ਧਿਆਨ ਧਰ ਕੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹੁ ਜੋ ਧਰਤੀ ਦਾ ਰਾਖਾ ਹੈ ਜੋ ਦੀਨਾਂ ਉਤੇ ਦਇਆ ਕਰਨ ਵਾਲਾ ਹੈ ਅਤੇ ਜੋ ਵਿਕਾਰਾਂ ਵਿਚ ਡਿੱਗੇ ਹੋਏ ਬੰਦਿਆਂ ਨੂੰ ਪਵ੍ਰਿਤ ਕਰਨ ਵਾਲਾ ਹੈ ।
God is the Sustainer of the world, Merciful to the meek, the Purifier of sinners, the Transcendent Lord God. Awaken, and meditate on His Feet.
ਕਰਿ ਭਗਤਿ ਨਾਨਕ ਪੂਰਨ ਭਾਗੁ ॥੨॥੪॥੧੫੫॥
ਹੇ ਨਾਨਕ! (ਆਖ—ਹੇ ਭਾਈ!) ਪਰਮਾਤਮਾ ਦੀ ਭਗਤੀ ਕਰ, ਤੇਰੀ ਕਿਸਮਤ ਜਾਗ ਪਏਗੀ ।੨।੪।੧੫੫।
Perform His devotional worship, O Nanak, and your destiny shall be fulfilled. ||2||4||155||