ਸਿਰੀਰਾਗੁ ਮਹਲਾ ੧ ॥
Siree Raag, First Mehl:
 
ਜਪੁ ਤਪੁ ਸੰਜਮੁ ਸਾਧੀਐ ਤੀਰਥਿ ਕੀਚੈ ਵਾਸੁ ॥
ਜੇ (ਕਿਸੇ ਸਿੱਧੀ ਆਦਿਕ ਵਾਸਤੇ ਮੰਤ੍ਰਾਂ ਦਾ) ਪਾਠ ਕੀਤਾ ਜਾਏ, (ਧੂਣੀਆਂ ਆਦਿਕ ਤਪਾ ਕੇ) ਸਰੀਰ ਨੂੰ ਕਸ਼ਟ ਦਿੱਤਾ ਜਾਏ, ਇੰਦ੍ਰਿਆਂ ਨੂੰ ਵੱਸ ਵਿਚ ਕਰਨ ਦਾ ਕੋਈ ਸਾਧਨ ਕੀਤਾ ਜਾਏ, ਕਿਸੇ ਤੀਰਥ ਉੱਤੇ ਨਿਵਾਸ ਕੀਤਾ ਜਾਏ
You may chant and meditate, practice austerities and self-restraint, and dwell at sacred shrines of pilgrimage;
 
ਪੁੰਨ ਦਾਨ ਚੰਗਿਆਈਆ ਬਿਨੁ ਸਾਚੇ ਕਿਆ ਤਾਸੁ ॥
(ਜੇ ਖ਼ਲਕਤ ਦੇ ਭਲੇ ਵਾਸਤੇ) ਦਾਨ-ਪੁੰਨ ਆਦਿਕ ਚੰਗੇ ਕੰਮ ਕੀਤੇ ਜਾਣ (ਪਰ ਪਰਮਾਤਮਾ ਦਾ ਸਿਮਰਨ ਨਾਹ ਕੀਤਾ ਜਾਏ, ਤਾਂ) ਪ੍ਰਭੂ-ਸਿਮਰਨ ਤੋਂ ਬਿਨਾ ਉਪਰਲੇ ਸਾਰੇ ਹੀ ਉੱਦਮਾਂ ਦਾ ਕੋਈ ਲਾਭ ਨਹੀਂ
you may give donations to charity, and perform good deeds, but without the True One, what is the use of it all?
 
ਜੇਹਾ ਰਾਧੇ ਤੇਹਾ ਲੁਣੈ ਬਿਨੁ ਗੁਣ ਜਨਮੁ ਵਿਣਾਸੁ ॥੧॥
ਮਨੁੱਖ ਜਿਹਾ ਬੀ ਬੀਜਦਾ ਹੈ, ਉਹੋ ਜਿਹਾ ਫਲ ਵੱਢਦਾ ਹੈ (ਜੇ ਸਿਮਰਨ ਨਹੀਂ ਕੀਤਾ, ਤਾਂ ਆਤਮਕ ਗੁਣ ਕਿੱਥੋਂ ਆ ਜਾਣ ? ਤੇ) ਆਤਮਕ ਗੁਣਾਂ ਤੋਂ ਬਿਨਾ ਜ਼ਿੰਦਗੀ ਵਿਅਰਥ ਹੈ ।੧।
As you plant, so shall you harvest. Without virtue, this human life passes away in vain. ||1||
 
ਮੁੰਧੇ ਗੁਣ ਦਾਸੀ ਸੁਖੁ ਹੋਇ ॥
ਹੇ ਭੋਲੀ ਜੀਵ-ਇਸਤ੍ਰੀ ! (ਆਤਮਕ ਗੁਣਾਂ ਤੋਂ ਬਿਨਾ ਆਤਮਕ ਸੁਖ ਨਹੀਂ ਹੋ ਸਕਦਾ, ਤੇ ਪਰਮਾਤਮਾ ਦੇ ਨਾਮ ਤੋਂ ਬਿਨਾ ਗੁਣ ਪੈਦਾ ਨਹੀਂ ਹੋ ਸਕਦੇ) ਗੁਣਾਂ ਦੀ ਖ਼ਾਤਰ ਪਰਮਾਤਮਾ ਦੇ ਗੁਣਾਂ ਦੀ ਦਾਸੀ ਬਣ, ਤਦੋਂ ਹੀ ਆਤਮਕ ਸੁਖ ਸੁਖ ਹੋਵੇਗ
O young bride, be a slave to virtue, and you shall find peace.
 
ਅਵਗਣ ਤਿਆਗਿ ਸਮਾਈਐ ਗੁਰਮਤਿ ਪੂਰਾ ਸੋਇ ॥੧॥ ਰਹਾਉ ॥
ਔਗੁਣਾਂ ਨੂੰ ਛੱਡ ਕੇ ਹੀ ਪ੍ਰਭੂ-ਚਰਨਾਂ ਵਿਚ ਲੀਨ ਹੋ ਸਕੀਦਾ ਹੈ, ਗੁਰੂ ਦੀ ਮਤਿ ਉੱਤੇ ਤੁਰਿਆਂ ਹੀ ਉਹ ਪੂਰਾ ਪ੍ਰਭੂ ਮਿਲਦਾ ਹੈ ।੧।ਰਹਾਉ।
Renouncing wrongful actions, following the Guru's Teachings, you shall be absorbed into the Perfect One. ||1||Pause||
 
ਵਿਣੁ ਰਾਸੀ ਵਾਪਾਰੀਆ ਤਕੇ ਕੁੰਡਾ ਚਾਰਿ ॥
ਸਰਮਾਏ ਤੋਂ ਬਿਨਾ ਵਪਾਰੀ (ਨਫ਼ੇ ਵਾਸਤੇ ਵਿਅਰਥ ਹੀ) ਚੌਹੀਂ ਪਾਸੀਂ ਤੱਕਦਾ ਹੈ
Without capital, the trader looks around in all four directions.
 
ਮੂਲੁ ਨ ਬੁਝੈ ਆਪਣਾ ਵਸਤੁ ਰਹੀ ਘਰ ਬਾਰਿ ॥
ਜੇਹੜਾ ਮਨੁੱਖ (ਆਪਣੀ ਜ਼ਿੰਦਗੀ ਦੇ) ਮੂਲ-ਪ੍ਰਭੂ ਨੂੰ ਨਹੀਂ ਸਮਝਦਾ, ਉਸ ਦਾ ਅਸਲ ਸਰਮਾਇਆ ਉਸ ਦੇ ਹਿਰਦੇ-ਘਰ ਅੰਦਰ ਹੀ (ਅਣਪਛਾਤਾ) ਪਿਆ ਰਹਿੰਦਾ ਹੈ
He does not understand his own origins; the merchandise remains within the door of his own house.
 
ਵਿਣੁ ਵਖਰ ਦੁਖੁ ਅਗਲਾ ਕੂੜਿ ਮੁਠੀ ਕੂੜਿਆਰਿ ॥੨॥
ਨਾਸਵੰਤ ਪਦਾਰਥਾਂ ਦੀ ਵਪਾਰਨ (ਜੀਵ-ਇਸਤ੍ਰੀ) ਕੂੜ ਵਿਚ ਲੱਗ ਕੇ (ਆਤਮਕ ਗੁਣਾਂ ਵਲੋਂ) ਲੁੱਟੀ ਜਾ ਰਹੀ ਹੈ, ਨਾਮ-ਵੱਖਰ ਤੋਂ ਵਾਂਜੇ ਰਹਿ ਕੇ ਉਸ ਨੂੰ ਬਹੁਤ ਆਤਮਕ ਕਲੇਸ਼ ਵਿਆਪਦਾ ਹੈ ।੨।
Without this commodity, there is great pain. The false are ruined by falsehood. ||2||
 
ਲਾਹਾ ਅਹਿਨਿਸਿ ਨਉਤਨਾ ਪਰਖੇ ਰਤਨੁ ਵੀਚਾਰਿ ॥
ਜੇਹੜਾ ਮਨੁੱਖ ਸੋਚ ਸਮਝ ਕੇ ਨਾਮ-ਰਤਨ ਨੂੰ ਪਰਖਦਾ ਹੈ (ਨਾਮ ਦੀ ਕੀਮਤ ਪਾਂਦਾ ਹੈ) ਉਸ ਨੂੰ ਦਿਨ ਰਾਤਿ (ਆਤਮਕ ਗੁਣਾਂ ਦਾ ਨਿੱਤ) ਨਵਾਂ ਨਫ਼ਾ ਪੈਂਦਾ ਹੈ
One who contemplates and appraises this Jewel day and night reaps new profits.
 
ਵਸਤੁ ਲਹੈ ਘਰਿ ਆਪਣੈ ਚਲੈ ਕਾਰਜੁ ਸਾਰਿ ॥
ਉਹ ਆਪਣੇ ਹਿਰਦੇ ਵਿਚ ਹੀ ਆਪਣਾ ਅਸਲ ਸਰਮਾਇਆ ਲੱਭ ਲੈਂਦਾ ਹੈ, ਤੇ ਆਪਣੀ ਜ਼ਿੰਦਗੀ ਦਾ ਮਨੋਰਥ ਸਿਰੇ ਚਾੜ੍ਹ ਕੇ ਇਥੋਂ ਜਾਂਦਾ ਹੈ
He finds the merchandise within his own home, and departs after arranging his affairs.
 
ਵਣਜਾਰਿਆ ਸਿਉ ਵਣਜੁ ਕਰਿ ਗੁਰਮੁਖਿ ਬ੍ਰਹਮੁ ਬੀਚਾਰਿ ॥੩॥
ਜੇਹੜਾ ਮਨੁੱਖ ਨਾਮ ਦੇ ਵਪਾਰੀ ਸਤਸੰਗੀਆਂ ਨਾਲ ਮਿਲ ਕੇ ਨਾਮ ਦਾ ਵਣਜ ਕਰਦਾ ਹੈ, ਜੋ ਗੁਰੂ ਦੀ ਸਰਨ ਪੈ ਕੇ ਪਰਮਾਤਮਾ (ਦੇ ਗੁਣਾਂ) ਨੂੰ ਆਪਣੇ ਸੋਚ-ਮੰਡਲ ਵਿਚ ਲਿਆਉਂਦਾ ਹੈ
So trade with the true traders, and as Gurmukh, contemplate God. ||3||
 
ਸੰਤਾਂ ਸੰਗਤਿ ਪਾਈਐ ਜੇ ਮੇਲੇ ਮੇਲਣਹਾਰੁ ॥
(ਪਰਮਾਤਮਾ ਆਪ ਹੀ ਆਤਮਕ ਗੁਣਾਂ ਦਾ ਖ਼ਜ਼ਾਨਾ ਲਭਾ ਸਕਦਾ ਹੈ) ਜੇ ਉਸ ਖ਼ਜ਼ਾਨੇ ਨਾਲ ਮਿਲਾਪ-ਕਰਾਣ-ਦੇ-ਸਮਰੱਥ ਪ੍ਰਭੂ ਆਪ ਮਿਲਾਪ ਕਰਾ ਦੇਵੇ, ਤਾਂ ਉਹ ਖ਼ਜ਼ਾਨਾ ਸੰਤਾਂ ਦੀ ਸੰਗਤਿ ਵਿਚ ਰਿਹਾਂ ਲੱਭ ਸਕਦਾ ਹੈ
In the Society of the Saints, He is found, if the Uniter unites us.
 
ਮਿਲਿਆ ਹੋਇ ਨ ਵਿਛੁੜੈ ਜਿਸੁ ਅੰਤਰਿ ਜੋਤਿ ਅਪਾਰ ॥
ਤੇ ਜਿਸ ਮਨੁੱਖ ਦੇ ਅੰਦਰ ਬੇਅੰਤ ਪ੍ਰਭੂ ਦੀ ਜੋਤਿ (ਇਕ ਵਾਰੀ ਜਗ ਪਏ) ਉਹ ਪ੍ਰਭੂ-ਚਰਨਾਂ ਵਿਚ ਮਿਲਿਆ ਹੋਇਆ ਮੁੜ ਵਿੱਛੁੜਦਾ ਨਹੀਂ
One whose heart is filled with His Infinite Light meets with Him, and shall never again be separated from Him.
 
ਸਚੈ ਆਸਣਿ ਸਚਿ ਰਹੈ ਸਚੈ ਪ੍ਰੇਮ ਪਿਆਰ ॥੪॥
ਕਿਉਂਕਿ ਉਹ ਅਡੋਲ (ਆਤਮਕ) ਆਸਣ ਉੱਤੇ ਬੈਠ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਵਿਚ ਲਿਵ ਲਾ ਲੈਂਦਾ ਹੈ, ਉਹ ਆਪਣਾ ਪ੍ਰੇਮ-ਪਿਆਰ ਸਦਾ-ਥਿਰ ਪ੍ਰਭੂ ਵਿਚ ਪਾ ਲੈਂਦਾ ਹੈ ।੪।
True is his position; he abides in Truth, with love and affection for the True One. ||4||
 
ਜਿਨੀ ਆਪੁ ਪਛਾਣਿਆ ਘਰ ਮਹਿ ਮਹਲੁ ਸੁਥਾਇ ॥
(ਗੁਰੂ ਦੀ ਮਤਿ ਉਤੇ ਤੁਰ ਕੇ) ਜਿਨ੍ਹਾਂ ਨੇ ਆਪਣੇ ਆਪ ਨੂੰ ਪਛਾਣ ਲਿਆ ਹੈ, ਉਹਨਾਂ ਨੂੰ ਆਪਣੇ ਹਿਰਦੇ-ਰੂਪ ਸੋਹਣੇ ਥਾਂ ਵਿਚ ਹੀ ਪਰਮਾਤਮਾ ਦਾ ਨਿਵਾਸ-ਥਾਂ ਲੱਭ ਪੈਂਦਾ ਹੈ
One who understands himself finds the Mansion of the Lord's Presence within his own home.
 
ਸਚੇ ਸੇਤੀ ਰਤਿਆ ਸਚੋ ਪਲੈ ਪਾਇ ॥
ਸਦਾ-ਥਿਰ ਪ੍ਰਭੂ ਦੇ ਪਿਆਰ-ਰੰਗ ਵਿਚ ਰੰਗੇ ਰਹਿਣ ਦੇ ਕਾਰਨ ਉਹਨਾਂ ਨੂੰ ਉਹ ਸਦਾ ਕਾਇਮ ਰਹਿਣ ਵਾਲਾ ਮਿਲ ਪੈਂਦਾ ਹੈ
Imbued with the True Lord, Truth is gathered in.
 
ਤ੍ਰਿਭਵਣਿ ਸੋ ਪ੍ਰਭੁ ਜਾਣੀਐ ਸਾਚੋ ਸਾਚੈ ਨਾਇ ॥੫॥
(ਹੇ ਭੋਲੀ ਜੀਵ-ਇਸਤ੍ਰੀ !) ਜੇ ਸੱਚੇ ਪ੍ਰਭੂ ਦੇ ਨਾਮ ਵਿਚ ਜੁੜੇ ਰਹੀਏ, ਤਾਂ ਉਸ ਸਦਾ-ਥਿਰ ਪ੍ਰਭੂ ਨੂੰ ਤਿੰਨਾਂ ਭਵਨਾਂ ਵਿਚ ਵਿਆਪਕ ਪਛਾਣ ਲਈਦਾ ਹੈ ।੫।
God is known throughout the three worlds. True is the Name of the True One. ||5||
 
ਸਾ ਧਨ ਖਰੀ ਸੁਹਾਵਣੀ ਜਿਨਿ ਪਿਰੁ ਜਾਤਾ ਸੰਗਿ ॥
(ਗੁਰੂ ਦੀ ਸਰਨ ਪੈ ਕੇ) ਜਿਸ ਜੀਵ-ਇਸਤ੍ਰੀ ਨੇ ਪਤੀ-ਪ੍ਰਭੂ ਨੂੰ ਆਪਣੇ ਅੰਗ-ਸੰਗ ਸਮਝ ਲਿਆ ਹੈ, ਉਹ ਜੀਵ-ਇਸਤ੍ਰੀ ਸਚ-ਮੁਚ ਸੋਹਣੀ (ਸੋਹਣੀ ਜੀਵਨ ਵਾਲੀ) ਹੋ ਜਾਂਦੀ ਹੈ
The wife who knows that her Husband Lord is always with her is very beautiful.
 
ਮਹਲੀ ਮਹਲਿ ਬੁਲਾਈਐ ਸੋ ਪਿਰੁ ਰਾਵੇ ਰੰਗਿ ॥
ਉਹ ਜੀਵ-ਇਸਤ੍ਰੀ ਪ੍ਰਭੂ ਦੇ ਮਹਲ ਵਿਚ ਸੱਦੀ ਜਾਂਦੀ ਹੈ, ਉਹ ਪ੍ਰਭੂ ਪਤੀ ਪ੍ਰੇਮ-ਰੰਗ ਵਿਚ ਆ ਕੇ ਉਸ ਨੂੰ ਪਿਆਰ ਕਰਦਾ ਹੈ
The soul-bride is called to the Mansion of the His Presence, and her Husband Lord ravishes her with love.
 
ਸਚਿ ਸੁਹਾਗਣਿ ਸਾ ਭਲੀ ਪਿਰਿ ਮੋਹੀ ਗੁਣ ਸੰਗਿ ॥੬॥
ਪਤੀ-ਪ੍ਰਭੂ ਨੇ ਆਤਮਕ ਗੁਣਾਂ ਨਾਲ ਉਸ ਨੂੰ ਅਜੇਹਾ ਮੋਹ ਲਿਆ ਹੁੰਦਾ ਹੈ ਕਿ ਉਹ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਕੇ ਸੁਹਾਗ ਭਾਗ ਵਾਲੀ ਨੇਕ ਬਣ ਜਾਂਦੀ ਹੈ ।੬।
The happy soul-bride is true and good; she is fascinated by the Glories of her Husband Lord. ||6||
 
ਭੂਲੀ ਭੂਲੀ ਥਲਿ ਚੜਾ ਥਲਿ ਚੜਿ ਡੂਗਰਿ ਜਾਉ ॥
(ਆਤਮਕ ਗੁਣਾਂ ਦੇ ਵਣਜ ਤੋਂ ਖੁੰਝ ਕੇ, ਜੀਵਨ ਦੇ ਸਹੀ ਰਸਤੇ ਤੋਂ) ਭੁੱਲ ਕੇ ਜੇ ਮੈਂ (ਦੁਨੀਆ ਛੱਡ ਕੇ ਭੀ) ਸਾਰੀ ਧਰਤੀ ਉਤੇ ਫਿਰਦੀ ਰਹਾਂ, ਧਰਤੀ ਉੱਤੇ ਭ੍ਰਮਣ ਕਰ ਕੇ ਫਿਰ ਜੇ ਮੈਂ ਪਹਾੜ ਉੱਤੇ ਭੀ ਜਾ ਚੜ੍ਹਾਂ (ਜੇ ਮੈਂ ਕਿਸੇ ਪਹਾੜ ਦੀ ਗੁਫ਼ਾ ਵਿਚ ਭੀ ਜਾ ਟਿਕਾਂ)
Wandering around and making mistakes, I climb the plateau; having climbed the plateau, I go up the mountain.
 
ਬਨ ਮਹਿ ਭੂਲੀ ਜੇ ਫਿਰਾ ਬਿਨੁ ਗੁਰ ਬੂਝ ਨ ਪਾਉ ॥
(ਸਹੀ ਰਸਤੇ ਤੋਂ) ਖੁੰਝ ਕੇ ਜੇ ਮੈਂ ਜੰਗਲਾਂ ਵਿਚ ਭਟਕਦੀ ਫਿਰਾਂ, ਤਾਂ ਭੀ ਮੈਨੂੰ (ਆਤਮਕ ਰਸਤੇ ਦੀ) ਸਹੀ ਸਮਝ ਨਹੀਂ ਪੈ ਸਕਦੀ, ਕਿਉਂਕਿ ਗੁਰੂ ਤੋਂ ਬਿਨਾ ਇਸ ਰਸਤੇ ਦੀ ਸੂਝ ਨਹੀਂ ਪੈਂਦੀ
But now I have lost my way, and I am wandering around in the forest; without the Guru, I do not understand.
 
ਨਾਵਹੁ ਭੂਲੀ ਜੇ ਫਿਰਾ ਫਿਰਿ ਫਿਰਿ ਆਵਉ ਜਾਉ ॥੭॥
ਜੇ ਮੈਂ ਪਰਮਾਤਮਾ ਦੇ ਨਾਮ ਤੋਂ ਖੁੰਝੀ ਹੋਈ (ਜੰਗਲਾਂ ਪਹਾੜਾਂ ਵਿਚ) ਫਿਰਦੀ ਰਹਾਂ, ਤਾਂ ਮੈਂ ਮੁੜ ਮੁੜ ਜਨਮ ਮਰਨ ਦਾ ਗੇੜ ਸਹੇੜ ਲਵਾਂਗੀ ।੭।
If I wander around forgetting God's Name, I shall continue coming and going in reincarnation, over and over again. ||7||
 
ਪੁਛਹੁ ਜਾਇ ਪਧਾਊਆ ਚਲੇ ਚਾਕਰ ਹੋਇ ॥
(ਹੇ ਭੋਲੀ ਜੀਵ-ਇਸਤ੍ਰੀ ! ਜੇ ਜੀਵਨ ਦਾ ਸਹੀ ਰਸਤਾ ਲੱਭਣਾ ਹੈ ਤਾਂ) ਜਾ ਕੇ ਉਹਨਾਂ (ਆਤਮ-) ਰਾਹੀਆਂ ਨੂੰ ਪੁੱਛ ਜੇਹੜੇ (ਪ੍ਰਭੂ-ਦਰ ਦੇ) ਸੇਵਕ ਬਣ ਕੇ (ਜੀਵਨ-ਰਸਤੇ ਉਤੇ) ਤੁਰ ਰਹੇ ਹਨ
Go and ask the travellers, how to walk on the Path as His slave.
 
ਰਾਜਨੁ ਜਾਣਹਿ ਆਪਣਾ ਦਰਿ ਘਰਿ ਠਾਕ ਨ ਹੋਇ ॥
ਉਹ (ਇਸ ਸ੍ਰਿਸ਼ਟੀ ਦੇ ਮਾਲਕ) ਪਾਤਿਸ਼ਾਹ ਨੂੰ ਆਪਣਾ ਸਮਝਦੇ ਹਨ, ਉਹਨਾਂ ਨੂੰ ਪ੍ਰਭੂ ਪਾਤਿਸ਼ਾਹ ਦੇ ਦਰ ਤੇ ਘਰ ਵਿਚ (ਜਾਣੋਂ) ਕੋਈ ਰੋਕ ਨਹੀਂ ਹੁੰਦੀ
They know the Lord to be their King, and at the Door to His Home, their way is not blocked.
 
ਨਾਨਕ ਏਕੋ ਰਵਿ ਰਹਿਆ ਦੂਜਾ ਅਵਰੁ ਨ ਕੋਇ ॥੮॥੬॥
ਹੇ ਨਾਨਕ ! ਉਹਨਾਂ ਨੂੰ ਹਰ ਥਾਂ ਇਕ ਪਰਮਾਤਮਾ ਹੀ ਮੌਜੂਦ ਦਿੱਸਦਾ ਹੈ, ਕਿਤੇ ਵੀ ਉਹਨਾਂ ਨੂੰ ਉਹ ਤੋਂ ਬਿਨਾ ਕੋਈ ਹੋਰ ਨਹੀਂ ਦਿੱਸਦਾ ।੮।੬।
O Nanak, the One is pervading everywhere; there is no other at all. ||8||6||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by