ਆਸਾ ਮਹਲਾ ੫ ॥
Aasaa, Fifth Mehl:
ਹਰਖ ਸੋਗ ਬੈਰਾਗ ਅਨੰਦੀ ਖੇਲੁ ਰੀ ਦਿਖਾਇਓ ॥੧॥ ਰਹਾਉ ॥
ਹੇ ਸਹੇਲੀ! (ਹੇ ਸਤਸੰਗੀ!) ਆਨੰਦ-ਰੂਪ ਪਰਮਾਤਮਾ ਨੇ ਮੈਨੂੰ ਇਹ ਜਗਤ-ਤਮਾਸ਼ਾ ਵਿਖਾ ਦਿੱਤਾ ਹੈ (ਇਸ ਜਗਤ-ਤਮਾਸ਼ੇ ਦੀ ਅਸਲੀਅਤ ਵਿਖਾ ਦਿਤੀ ਹੈ) । (ਇਸ ਵਿਚ ਕਿਤੇ) ਖ਼ੁਸ਼ੀ ਹੈ (ਕਿਤੇ) ਗ਼ਮੀ ਹੈ (ਕਿਤੇ) ਵੈਰਾਗ ਹੈ ।੧।ਰਹਾਉ।
Pleasure and pain, detachment and ecstasy - the Lord has revealed His Play. ||1||Pause||
ਖਿਨਹੂੰ ਭੈ ਨਿਰਭੈ ਖਿਨਹੂੰ ਖਿਨਹੂੰ ਉਠਿ ਧਾਇਓ ॥
(ਹੇ ਸਤਸੰਗੀ! ਇਸ ਜਗਤ-ਤਮਾਸ਼ੇ ਵਿਚ ਕਿਤੇ) ਇਕ ਪਲ ਵਿਚ ਅਨੇਕਾਂ ਡਰ (ਆ ਘੇਰਦੇ ਹਨ, ਕਿਤੇ) ਨਿਡਰਤਾ ਹੈ (ਕਿਤੇ ਕੋਈ ਦੁਨੀਆ ਦੇ ਪਦਾਰਥਾਂ ਵਲ) ਉਠ ਭੱਜਦਾ ਹ
One moment, the mortal is in fear, and the next moment he is fearless; in a moment, he gets up and departs.
ਖਿਨਹੂੰ ਰਸ ਭੋਗਨ ਖਿਨਹੂੰ ਖਿਨਹੂ ਤਜਿ ਜਾਇਓ ॥੧॥
ਕਿਤੇ ਇਕ ਪਲ ਵਿਚ ਸੁਆਦਲੇ ਪਦਾਰਥ ਭੋਗੇ ਜਾ ਰਹੇ ਹਨ ਕਿਤੇ ਕੋਈ ਇਕ ਪਲ ਵਿਚ ਇਹਨਾਂ ਭੋਗਾਂ ਨੂੰ ਤਿਆਗ ਜਾਂਦਾ ਹੈ ।੧।
One moment, he enjoys pleasures, and the next moment, he leaves and goes away. ||1||
ਖਿਨਹੂੰ ਜੋਗ ਤਾਪ ਬਹੁ ਪੂਜਾ ਖਿਨਹੂੰ ਭਰਮਾਇਓ ॥
(ਹੇ ਸਖੀ! ਇਸ ਜਗਤ-ਤਮਾਸ਼ੇ ਵਿਚ ਕਿਤੇ) ਜੋਗ-ਸਾਧਨ ਕੀਤੇ ਜਾ ਰਹੇ ਹਨ ਕਿਤੇ ਧੂਣੀਆਂ ਤਪਾਈਆਂ ਜਾ ਰਹੀਆਂ ਹਨ ਕਿਤੇ ਅਨੇਕਾਂ ਦੇਵ-ਪੂਜਾ ਹੋ ਰਹੀਆਂ ਹਨ, ਕਿਤੇ ਹੋਰ ਹੋਰ ਭਟਕਣਾ ਭਟਕੀਆਂ ਜਾ ਰਹੀਆਂ ਹਨ ।
One moment, he practices Yoga and intense meditation, and all sorts of worship; the next moment, he wanders in doubt.
ਖਿਨਹੂੰ ਕਿਰਪਾ ਸਾਧੂ ਸੰਗ ਨਾਨਕ ਹਰਿ ਰੰਗੁ ਲਾਇਓ ॥੨॥੫॥੧੫੬॥
ਹੇ ਨਾਨਕ! (ਆਖ—ਹੇ ਸਖੀ!) ਕਿਤੇ ਸਾਧ ਸੰਗਤਿ ਵਿਚ ਰੱਖ ਕੇ ਇਕ ਪਲ ਵਿਚ ਪਰਮਾਤਮਾ ਦੀ ਮੇਹਰ ਹੋ ਰਹੀ ਹੈ, ਤੇ ਪਰਮਾਤਮਾ ਦਾ ਪ੍ਰੇਮ-ਰੰਗ ਬਖ਼ਸ਼ਿਆ ਜਾ ਰਿਹਾ ਹੈ ।੨।੪।੧੫੬।
One moment, O Nanak, the Lord bestows His Mercy and blesses him with His Love, in the Saadh Sangat, the Company of the Holy. ||2||5||156||