ਆਸਾਵਰੀ ਮਹਲਾ ੫ ॥
Aasaavaree, Fifth Mehl:
ਮਨਸਾ ਏਕ ਮਾਨਿ ਹਾਂ ॥
(ਹੇ ਮੇਰੇ ਮਨ!) ਇਕ (ਪਰਮਾਤਮਾ ਦੇ ਮਿਲਾਪ) ਦੀ ਤਾਂਘ (ਆਪਣੇ ਅੰਦਰ) ਕਾਇਮ ਕਰ ।
Cherish one desire only:
ਗੁਰ ਸਿਉ ਨੇਤ ਧਿਆਨਿ ਹਾਂ ॥
ਗੁਰੂ-ਚਰਨਾਂ ਵਿਚ ਜੁੜ ਕੇ ਸਦਾ (ਪਰਮਾਤਮਾ ਦੇ) ਧਿਆਨ ਵਿਚ ਟਿਕਿਆ ਰਹੁ ।
meditate continually on the Guru.
ਦ੍ਰਿੜੁ ਸੰਤ ਮੰਤ ਗਿਆਨਿ ਹਾਂ ॥
ਗੁਰੂ ਦੇ ਉਪਦੇਸ਼ ਦੀ ਜਾਣ-ਪਛਾਣ ਵਿਚ ਮਜ਼ਬੂਤ-ਚਿੱਤ ਹੋ ।
Install the wisdom of the Saints' Mantra.
ਸੇਵਾ ਗੁਰ ਚਰਾਨਿ ਹਾਂ ॥
ਗੁਰੂ-ਚਰਨਾਂ ਵਿਚ (ਰਹਿ ਕੇ) ਸੇਵਾ-ਭਗਤੀ ਕਰ ।
Serve the Feet of the Guru,
ਤਉ ਮਿਲੀਐ ਗੁਰ ਕ੍ਰਿਪਾਨਿ ਮੇਰੇ ਮਨਾ ॥੧॥ ਰਹਾਉ ॥
ਹੇ ਮੇਰੇ ਮਨ! ਤਦੋਂ ਹੀ ਗੁਰੂ ਦੀ ਕਿਰਪਾ ਨਾਲ (ਪਰਮਾਤਮਾ ਨੂੰ) ਮਿਲ ਸਕੀਦਾ ਹੈ ।੧।ਰਹਾਉ।
and you shall meet Him, by Guru's Grace, O my mind. ||1||Pause||
ਟੂਟੇ ਅਨ ਭਰਾਨਿ ਹਾਂ ॥
ਹੇ ਮੇਰੇ ਮਨ! ਜਦੋਂ ਹੋਰ ਭਟਕਣਾਂ ਮੁੱਕ ਜਾਂਦੀਆਂ ਹਨ
All doubts are dispelled,
ਰਵਿਓ ਸਰਬ ਥਾਨਿ ਹਾਂ ॥
ਜਦੋਂ ਹਰੇਕ ਥਾਂ ਵਿਚ ਪਰਮਾਤਮਾ ਹੀ ਵਿਆਪਕ ਦਿੱਸਦਾ ਹੈ,
and the Lord is seen to be pervading all places.
ਲਹਿਓ ਜਮ ਭਇਆਨਿ ਹਾਂ ॥
ਤਦੋਂ ਡਰਾਉਣੇ ਜਮ ਦਾ ਸਹਮ ਲਹਿ ਜਾਂਦਾ ਹੈ
The fear of death is dispelled,
ਪਾਇਓ ਪੇਡ ਥਾਨਿ ਹਾਂ ॥
ਸੰਸਾਰ-ਰੁੱਖ ਦੇ ਮੁੱਢ-ਹਰੀ ਦੇ ਚਰਨਾਂ ਵਿਚ ਟਿਕਾਣਾ ਮਿਲ ਜਾਂਦਾ ਹੈ
and the primal place is obtained.
ਤਉ ਚੂਕੀ ਸਗਲ ਕਾਨਿ ॥੧॥
ਤਦੋਂ ਹਰੇਕ ਕਿਸਮ ਦੀ ਮੁਥਾਜੀ ਮੁੱਕ ਜਾਂਦੀ ਹੈ ।੧।
Then, all subservience is removed. ||1||
ਲਹਨੋ ਜਿਸੁ ਮਥਾਨਿ ਹਾਂ ॥
ਉਸ ਨੂੰ ਆਪਣੇ ਅਸਲ ਘਰ (ਪ੍ਰਭੂ-ਚਰਨਾਂ ਵਿਚ) ਥਾਂ ਮਿਲ ਜਾਂਦਾ ਹੈ
One who has such destiny recorded upon his forehead, obtains it;
ਭੈ ਪਾਵਕ ਪਾਰਿ ਪਰਾਨਿ ਹਾਂ ॥
ਉਹ ਰਸਾਂ ਵਿਚ ਸ੍ਰੇਸ਼ਟ ਰਸ ਹਰਿ ਨਾਮ ਰਸ ਨੂੰ ਸਦਾ ਮਾਣਦਾ ਹੈ
he crosses over the terrifying ocean of fire.
ਨਿਜ ਘਰਿ ਤਿਸਹਿ ਥਾਨਿ ਹਾਂ ॥
ਉਸ ਦੀ (ਮਾਇਆ ਵਾਲੀ) ਤ੍ਰੇਹ ਭੁੱਖ ਦੂਰ ਹੋ ਜਾਂਦੀ ਹੈ
He obtains a place in the home of his own self,
ਹਰਿ ਰਸ ਰਸਹਿ ਮਾਨਿ ਹਾਂ ॥
ਤੇ ਉਹ ਸਦਾ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹ
and enjoys the most sublime essence of the Lord's essence.
ਲਾਥੀ ਤਿਸ ਭੁਖਾਨਿ ਹਾਂ ॥
ਉਹ ਰਸਾਂ ਵਿਚ ਸ੍ਰੇਸ਼ਟ ਰਸ ਹਰਿ ਨਾਮ ਰਸ ਨੂੰ ਸਦਾ ਮਾਣਦਾ ਹੈ, ਉਸ ਦੀ (ਮਾਇਆ ਵਾਲੀ) ਤ੍ਰੇਹ ਭੁੱਖ ਦੂਰ ਹੋ ਜਾਂਦੀ ਹੈ, ਤੇ ਉਹ ਸਦਾ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ
His hunger is appeased;
ਨਾਨਕ ਸਹਜਿ ਸਮਾਇਓ ਰੇ ਮਨਾ ॥੨॥੨॥੧੫੮॥
ਹੇ ਨਾਨਕ! (ਆਖ—) ਹੇ ਮੇਰੇ ਮਨ! ਜਿਸ ਮਨੁੱਖ ਦੇ ਮੱਥੇ ਉੱਤੇ ਭਾਗ ਜਾਗਦੇ ਹਨ ਉਹ (ਵਿਕਾਰਾਂ ਦੀ) ਅੱਗ ਦੇ ਖ਼ਤਰੇ ਤੋਂ ਪਾਰ ਲੰਘ ਜਾਂਦਾ ਹੈ।੨।੨।੧੫੮।
Nanak, he is absorbed in celestial peace, O my mind. ||2||2||158||