ਪੰਚ ਪਰਵਾਣ ਪੰਚ ਪਰਧਾਨੁ ॥
ਜਿਨ੍ਹਾਂ ਦੇ ਅੰਦਰ ਪ੍ਰਭੂ ਵਾਸਤੇ ਲਗਨ ਬਣ ਜਾਂਦੀ ਹੈ ਉਹੀ ਮਨੱੁਖ (ਇੱਥੇ ਜਗਤ ਵਿਚ) ਮੰਨੇ-ਪ੍ਰਮੰਨੇ ਰਹਿੰਦੇ ਹਨ ਅਤੇ ਸਭ ਦੇ ਆਗੂ ਹੰੁਦੇ ਹਨ,
The chosen ones, the self-elect, are accepted and approved.
ਪੰਚੇ ਪਾਵਹਿ ਦਰਗਹਿ ਮਾਨੁ ॥
ਅਕਾਲ ਪੁਰਖ ਦੀ ਦਰਗਾਹ ਵਿਚ ਭੀ ਉਹ ਪੰਚ ਜਨ ਹੀ ਆਦਰ ਪਾਂਦੇ ਹਨ ।
The chosen ones are honored in the Court of the Lord.
ਪੰਚੇ ਸੋਹਹਿ ਦਰਿ ਰਾਜਾਨੁ ॥
ਰਾਜ-ਦਰਬਾਰਾਂ ਵਿਚ ਭੀ ਉਹ ਪਂਚ ਜਨ ਹੀ ਸੋਭਦੇ ਹਨ।
The chosen ones look beautiful in the courts of kings.
ਪੰਚਾ ਕਾ ਗੁਰੁ ਏਕੁ ਧਿਆਨੁ ॥
ਇਹਨਾਂ ਪੰਚ ਜਨਾਂ ਦੀ ਸੁਰਤ ਦਾ ਨਿਸ਼ਾਨਾ ਕੇਵਲ ਇਕ ਗੁਰੂ ਹੀ ਹੈ ।
The chosen ones meditate single-mindedly on the Guru.
ਜੇ ਕੋ ਕਹੈ ਕਰੈ ਵੀਚਾਰੁ ॥
ਭਾਵੇਂ ਕੋਈ ਕਥਨ ਕਰ ਵੇਖੇ ਤੇ ਵਿਚਾਰ ਕਰ ਲਏ ।
No matter how much anyone tries to explain and describe them,
ਕਰਤੇ ਕੈ ਕਰਣੈ ਨਾਹੀ ਸੁਮਾਰੁ ॥
ਅਕਾਲ-ਪੁਰਖ ਦੀ ਕੁਦਰਤਿ ਦਾ ਕੋਈ ਲੇਖਾ ਹੀ ਨਹੀਂ।
the actions of the Creator cannot be counted.
ਧੌਲੁ ਧਰਮੁ ਦਇਆ ਕਾ ਪੂਤੁ ॥
ਧਰਮ-ਰੂਪੀ ਬੱਝਵਾਂ ਨੀਯਮ ਹੀ ਬਲਦ ਹੈ (ਜੋ ਸ੍ਰਿਸ਼ਟੀ ਨੂੰ ਕਾਇਮ ਰੱਖ ਰਿਹਾ ਹੈ)। (ਇਹ ਧਰਮ) ਦਇਆ ਦਾ ਪੁੱਤਰ ਹੈ ।
The mythical bull is Dharma, the son of compassion;
ਸੰਤੋਖੁ ਥਾਪਿ ਰਖਿਆ ਜਿਨਿ ਸੂਤਿ ॥
ਇਸ ਧਰਮ ਨੇ ਆਪਣੀ ਮਰਯਾਦਾ ਅਨੁਸਾਰ ਸੰਤੋਖੁ ਨੂੰ ਜਨਮ ਦੇ ਦਿੱਤਾ ਹੈ।
this is what patiently holds the earth in its place.
ਜੇ ਕੋ ਬੁਝੈ ਹੋਵੈ ਸਚਿਆਰੁ ॥
ਜੇ ਕੋਈ ਮਨੱੁਖ (ਇਸ ਉਪਰ-ਦੱਸੀ ਵਿਚਾਰ ਨੂੰ) ਸਮਝ ਲਏ, ਤਾਂ ਉਹ ਇਸ ਯੋਗ ਹੋ ਜਾਂਦਾ ਹੈ ਕਿ ਉਸ ਦੇ ਅੰਦਰ ਅਕਾਲ ਪੁਰਖ ਦਾ ਪਰਕਾਸ਼ ਹੋ ਜਾਏ।
One who understands this becomes truthful.
ਧਵਲੈ ਉਪਰਿ ਕੇਤਾ ਭਾਰੁ ॥
ਬਲਦ ਉੱਤੇ ਧਰਤੀ ਦਾ ਕਿਤਨਾ ਕੁ ਬੇਅੰਤ ਭਾਰ ਹੈ ।
What a great load there is on the bull!
ਧਰਤੀ ਹੋਰੁ ਪਰੈ ਹੋਰੁ ਹੋਰੁ ॥
ਧਰਤੀ ਦੇ ਹੋਰ ਬਲਦ, ਉਸ ਤੋਂ ਹੇਠਾਂ (ਧਰਤੀ ਦੇ ਹੇਠ) ਹੋਰ ਬਲਦ, ਫੇਰ ਹੋਰ ਬਲਦ,
So many worlds beyond this world-so very many!
ਤਿਸ ਤੇ ਭਾਰੁ ਤਲੈ ਕਵਣੁ ਜੋਰੁ ॥
(ਇਸੇ ਤਰ੍ਹਾਂ ਅਖ਼ੀਰਲੇ) ਬਲਦ ਤੋਂ ਭਾਰ (ਸਹਾਰਨ ਲਈ ਉਸ ਦੇ) ਹੇਠ ਕਿਹੜਾ ਆਸਰਾ ਹੋਵੇਗਾ ?
What power holds them, and supports their weight?
ਜੀਅ ਜਾਤਿ ਰੰਗਾ ਕੇ ਨਾਵ ॥
(ਸ੍ਰਿਸ਼ਟੀ ਵਿਚ) ਕਈ ਜ਼ਾਤਾਂ ਦੇ, ਕਈ ਕਿਸਮਾਂ ਦੇ ਅਤੇ ਕਈ ਨਾਵਾਂ ਦੇ ਜੀਵ ਹਨ।
The names and the colors of the assorted species of beings
ਸਭਨਾ ਲਿਖਿਆ ਵੁੜੀ ਕਲਾਮ ॥
ਇਹਨਾਂ ਸਭਨਾਂ ਨੇ ਇਕ-ਤਾਰ ਚਲਦੀ ਕਲਮ ਨਾਲ (ਅਕਾਲ ਪੁਰਖ ਦੀ ਕੁਦਰਤ ਦਾ) ਲੇਖਾ ਲਿਖਿਆ ਹੈ।
were all inscribed by the Ever-flowing Pen of God.
ਏਹੁ ਲੇਖਾ ਲਿਖਿ ਜਾਣੈ ਕੋਇ ॥
ਕੋਈ ਵਿਰਲਾ ਮਨੱੁਖ ਇਹ ਲੇਖਾ ਲਿਖਣਾ ਜਾਣਦਾ ਹੈ ।
Who knows how to write this account?
ਲੇਖਾ ਲਿਖਿਆ ਕੇਤਾ ਹੋਇ ॥
(ਜੇ) ਲੇਖਾ ਲਿਖਿਆ (ਭੀ ਜਾਏ ਤਾਂ ਇਹ ਅੰਦਾਜ਼ਾ ਨਹੀਂ ਲੱਗ ਸਕਦਾ ਕਿ ਲੇਖਾ) ਕੇਡਾ ਵੱਡਾ ਹੋ ਜਾਏ।
Just imagine what a huge scroll it would take!
ਕੇਤਾ ਤਾਣੁ ਸੁਆਲਿਹੁ ਰੂਪੁ ॥
ਅਕਾਲ ਪੁਰਖ ਦਾ ਬੇਅੰਤ ਬਲ ਹੈ, ਬੇਅੰਤ ਸੰੁਦਰ ਰੂਪ ਹੈ,
What power! What fascinating beauty!
ਕੇਤੀ ਦਾਤਿ ਜਾਣੈ ਕੌਣੁ ਕੂਤੁ ॥
ਬੇਅੰਤ ਉਸ ਦੀ ਦਾਤ ਹੈ-ਇਸ ਦਾ ਕੌਣ ਅੰਦਾਜ਼ਾ ਲਾ ਸਕਦਾ ਹੈ?
And what gifts! Who can know their extent?
ਕੀਤਾ ਪਸਾਉ ਏਕੋ ਕਵਾਉ ॥
(ਅਕਾਲ ਪੁਰਖ ਨੇ) ਆਪਣੇ ਹੁਕਮ ਨਾਲ ਸਾਰਾ ਸੰਸਾਰ ਬਣਾ ਦਿੱਤਾ,
You created the vast expanse of the Universe with One Word!
ਤਿਸ ਤੇ ਹੋਏ ਲਖ ਦਰੀਆਉ ॥
ਉਸ ਹੁਕਮ ਨਾਲ (ਹੀ ਜ਼ਿੰਦਗੀ ਦੇ) ਲੱਖਾਂ ਦਰੀਆ ਬਣ ਗਏ।
Hundreds of thousands of rivers began to flow.
ਕੁਦਰਤਿ ਕਵਣ ਕਹਾ ਵੀਚਾਰੁ ॥
(ਸੋ) ਮੇਰੀ ਕੀਹ ਤਾਕਤ ਹੈ ਕਿ (ਕਰਤਾਰ ਦੀ ਕੁਦਰਤਿ ਦੀ) ਵਿਚਾਰ ਕਰ ਸਕਾਂ?
How can Your Creative Potency be described?
ਵਾਰਿਆ ਨ ਜਾਵਾ ਏਕ ਵਾਰ ॥
(ਹੇ ਅਕਾਲ ਪੁਰਖ!) ਮੈਂ ਤਾਂ ਤੇਰੇ ਉੱਤੋਂ ਇਕ ਵਾਰੀ ਭੀ ਸਦਕੇ ਹੋਣ ਜੋਗਾ ਨਹੀਂ ਹਾਂ।
I cannot even once be a sacrifice to You.
ਜੋ ਤੁਧੁ ਭਾਵੈ ਸਾਈ ਭਲੀ ਕਾਰ ॥
ਜੋ ਤੈਨੂੰ ਚੰਗਾ ਲੱਗਦਾ ਹੈ, ਉਹ ਕੰਮ ਭਲਾ ਹੈ ।
Whatever pleases You is the only good done,
ਤੂ ਸਦਾ ਸਲਾਮਤਿ ਨਿਰੰਕਾਰ ॥੧੬॥
ਹੇ ਨਿਰੰਕਾਰ ! ਤੂੰ ਸਦਾ ਅਟੱਲ ਰਹਿਣ ਵਾਲਾ ਹੈਂ । ੧੬।
You, Eternal and Formless One! ||16||