ਸਿਰੀਰਾਗੁ ਮਹਲਾ ੧ ॥
Siree Raag, First Mehl:
ਗੁਰ ਤੇ ਨਿਰਮਲੁ ਜਾਣੀਐ ਨਿਰਮਲ ਦੇਹ ਸਰੀਰੁ ॥
(ਹੇ ਭਾਈ !) ਗੁਰੂ ਦੀ ਰਾਹੀਂ ਹੀ ਉਸ ਪਵਿਤ੍ਰ ਨਾਮ-ਜਲ ਨਾਲ ਸਾਂਝ ਪੈਂਦੀ ਹੈ, ਤੇ ਮਨੁੱਖ ਦਾ ਸਰੀਰ ਪਵਿਤ੍ਰ ਹੋ ਜਾਂਦਾ ਹੈ (ਭਾਵ, ਸਾਰੇ ਗਿਆਨ-ਇੰਦੇ੍ਰ ਵਿਕਾਰਾਂ ਦੀ ਮੈਲ ਤੋਂ ਬਚੇ ਰਹਿੰਦੇ ਹਨ)
Through the Guru, the Pure One is known, and the human body becomes pure as well.
ਨਿਰਮਲੁ ਸਾਚੋ ਮਨਿ ਵਸੈ ਸੋ ਜਾਣੈ ਅਭ ਪੀਰ ॥
(ਗੁਰੂ ਦੀ ਕਿਰਪਾ ਨਾਲ) ਉਹ ਸਦਾ-ਥਿਰ ਪਵਿਤ੍ਰ ਪ੍ਰਭੂ ਜੋ ਮਨੱੁਖ ਦੀ ਅੰਦਰਲੀ ਵੇਦਨ ਜਾਣਦਾ ਹੈ ਮਨੁੱਖ ਦੇ ਮਨ ਵਿਚ ਆ ਪਰਗਟਦਾ ਹੈ (ਇਸ ਪ੍ਰਕਾਸ਼ ਦੀ ਬਰਕਤਿ ਨਾਲ ਮਨ ਸਹਜ ਅਵਸਥਾ ਵਿਚ ਟਿਕ ਜਾਂਦਾ ਹੈ)
The Pure, True Lord abides within the mind; He knows the pain of our hearts.
ਸਹਜੈ ਤੇ ਸੁਖੁ ਅਗਲੋ ਨਾ ਲਾਗੈ ਜਮ ਤੀਰੁ ॥੧॥
ਸਹਜ ਅਵਸਥਾ ਤੋਂ ਬਹੁਤ ਆਤਮਕ ਆਨੰਦ ਉਪਜਦਾ ਹੈ, ਜਮ ਦਾ ਤੀਰ ਭੀ ਨਹੀਂ ਪੋਂਹਦਾ (ਮੌਤ ਦਾ ਡਰ ਨਹੀਂ ਵਿਆਪਦਾ) ।੧।
With intuitive ease, a great peace is found, and the arrow of death shall not strike you. ||1||
ਭਾਈ ਰੇ ਮੈਲੁ ਨਾਹੀ ਨਿਰਮਲ ਜਲਿ ਨਾਇ ॥
ਹੇ ਭਾਈ ! (ਜਿਵੇਂ ਸਾਫ਼ ਪਾਣੀ ਵਿਚ ਨ੍ਹਾਤਿਆਂ ਸਰੀਰ ਦੀ ਮੈਲ ਲਹਿ ਜਾਂਦੀ ਹੈ, ਤਿਵੇਂ ਪਰਮਾਤਮਾ ਦੇ) ਪਵਿਤ੍ਰ ਨਾਮ-ਜਲ ਵਿਚ ਇਸ਼ਨਾਨ ਕੀਤਿਆਂ ਮਨ ਉੱਤੇ (ਵਿਕਾਰਾਂ ਦੀ) ਮੈਲ ਨਹੀਂ ਰਹਿ ਜਾਂਦੀ
O Siblings of Destiny, filth is washed away by bathing in the Pure Water of the Name.
ਨਿਰਮਲੁ ਸਾਚਾ ਏਕੁ ਤੂ ਹੋਰੁ ਮੈਲੁ ਭਰੀ ਸਭ ਜਾਇ ॥੧॥ ਰਹਾਉ ॥
(ਇਸ ਵਾਸਤੇ, ਹੇ ਭਾਈ ! ਉਸ ਆਤਮਕ ਇਸ਼ਨਾਨ ਦੀ ਖ਼ਾਤਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ ਤੇ ਆਖ—ਹੇ ਪ੍ਰਭੂ !) ਸਿਰਫ਼ ਤੂੰ ਸਦਾ-ਥਿਰ ਪ੍ਰਭੂ ਹੀ ਪਵਿਤ੍ਰ ਹੈਂ, ਬਾਕੀ ਹੋਰ ਹਰੇਕ ਥਾਂ (ਮਾਇਆ ਦੇ ਮੋਹ ਦੀ) ਮੈਲ ਨਾਲ ਭਰੀ ਹੋਈ ਹੈ ।੧।ਰਹਾਉ।
You alone are Perfectly Pure, O True Lord; all other places are filled with filth. ||1||Pause||
ਹਰਿ ਕਾ ਮੰਦਰੁ ਸੋਹਣਾ ਕੀਆ ਕਰਣੈਹਾਰਿ ॥
(ਜਿਸ ਮਨੁੱਖ ਉਤੇ ਗੁਰੂ ਤਰੁੱਠਦਾ ਹੈ, ਉਸ ਦੇ ਹਿਰਦੇ ਨੂੰ ਸ੍ਰਿਸ਼ਟੀ ਦੇ ਰਚਨਹਾਰ) ਕਰਤਾਰ ਨੇ (ਆਪਣੇ ਰਹਿਣ ਲਈ) ਸੋਹਣਾ ਮਹਲ ਬਣਾ ਲਿਆ ਹ
The Temple of the Lord is beautiful; it was made by the Creator Lord.
ਰਵਿ ਸਸਿ ਦੀਪ ਅਨੂਪ ਜੋਤਿ ਤ੍ਰਿਭਵਣਿ ਜੋਤਿ ਅਪਾਰ ॥
ਤਿੰਨਾਂ ਭਵਨਾਂ ਵਿਚ ਵਿਆਪਕ ਬੇਅੰਤ ਪ੍ਰਭੂ ਦੀ ਅਨੂਪ ਜੋਤਿ ਉਸ ਦੇ ਅੰਦਰ ਜਗ ਪੈਂਦੀ ਹੈ; ਉਸ ਦੇ ਅੰਦਰ ਸੂਰਜ ਤੇ ਚੰਦ (ਮਾਨੋ) ਦੀਵੇ ਜਗ ਪੈਂਦੇ ਹਨ
The sun and the moon are lamps of incomparably beautiful light. Throughout the three worlds, the Infinite Light is pervading.
ਹਾਟ ਪਟਣ ਗੜ ਕੋਠੜੀ ਸਚੁ ਸਉਦਾ ਵਾਪਾਰ ॥੨॥
ਦੇਹਿ ਅੰਦਰ ਦੁਕਾਨਾਂ, ਸ਼ਹਿਰ ਕਿਲ੍ਹੇ ਹਨ ਜਿਨ੍ਹਾਂ ਵਿੱਚ ਵਣਜ ਕਰਨ ਲਈ ਨਾਮ ਦਾ ਸੱਚਾ ਸੌਦਾ ਹੈ
In the shops of the city of the body, in the fortresses and in the huts, the True Merchandise is traded. ||2||
ਗਿਆਨ ਅੰਜਨੁ ਭੈ ਭੰਜਨਾ ਦੇਖੁ ਨਿਰੰਜਨ ਭਾਇ ॥
ਪ੍ਰਭੂ ਦੀ ਰਜ਼ਾ ਵਿਚ ਰਹਿ ਕੇ ਸਭ ਡਰ ਨਾਸ ਕਰਨ ਵਾਲਾ ਗਿਆਨ ਦਾ ਸੁਰਮਾ ਵਰਤ ਕੇ (ਉਸ ਨੂੰ ਹਰ ਥਾਂ ਵਿਆਪਕ) ਵੇਖ ਲੈ (ਵੇਖ ਸਕਦਾ ਹੈਂ)
The ointment of spiritual wisdom is the destroyer of fear; through love, the Pure One is seen.
ਗੁਪਤੁ ਪ੍ਰਗਟੁ ਸਭ ਜਾਣੀਐ ਜੇ ਮਨੁ ਰਾਖੈ ਠਾਇ ॥
ਜੇ ਮਨੁੱਖ ਆਪਣੇ ਮਨ ਨੂੰ ਇੱਕ ਟਿਕਾਣੇ ਤੇ ਰੱਖੇ, ਤਾਂ ਉਸ ਨੂੰ ਦਿੱਸਦੇ ਅਣ-ਦਿੱਸਦੇ ਜਗਤ ਵਿਚ ਹਰ ਥਾਂ ਪਰਮਾਤਮਾ ਹੀ ਵੱਸਦਾ ਪਰਤੀਤ ਹੁੰਦਾ ਹੈ
The mysteries of the seen and the unseen are all known, if the mind is kept centered and balanced.
ਐਸਾ ਸਤਿਗੁਰੁ ਜੇ ਮਿਲੈ ਤਾ ਸਹਜੇ ਲਏ ਮਿਲਾਇ ॥੩॥
ਸਭ ਡਰ ਨਾਸ ਕਰਨ ਵਾਲਾ ਗਿਆਨ ਦਾ ਸੁਰਮਾ ਦੇਣ ਵਾਲਾ ਗੁਰੂ ਜੇ ਮਿਲ ਪਏ ਤਾਂ ਉਸ ਮਨੁੱਖ ਨੂੰ ਅਡੋਲ ਆਤਮਕ ਅਵਸਥਾ ਵਿਚ ਜੋੜ ਦੇਂਦਾ ਹੈ ।੩।
If one finds such a True Guru, the Lord is met with intuitive ease. ||3||
ਕਸਿ ਕਸਵਟੀ ਲਾਈਐ ਪਰਖੇ ਹਿਤੁ ਚਿਤੁ ਲਾਇ ॥
(ਜਿਵੇਂ ਸੋਨੇ ਨੂੰ ਪਰਖਣ ਲਈ) ਕਸਵੱਟੀ ਉਤੇ ਕੱਸ ਲਈਦੀ ਹੈ (ਤਿਵੇਂ ਕਰਤਾਰ ਆਪਣੇ ਪੈਦਾ ਕੀਤੇ ਬੰਦਿਆਂ ਦੇ ਆਤਮਕ ਜੀਵਨ ਨੂੰ) ਬੜੇ ਪਿਆਰ ਨਾਲ ਧਿਆਨ ਲਾ ਕੇ ਪਰਖਦਾ ਹ
He draws us to His Touchstone, to test our love and consciousness.
ਖੋਟੇ ਠਉਰ ਨ ਪਾਇਨੀ ਖਰੇ ਖਜਾਨੈ ਪਾਇ ॥
ਖੋਟਿਆਂ ਨੂੰ (ਉਸ ਦੇ ਦਰ ਤੇ) ਥਾਂ ਨਹੀਂ ਮਿਲਦੀ, ਖਰਿਆਂ ਨੂੰ ਉਹ ਆਪਣੇ ਖ਼ਜ਼ਾਨੇ ਵਿਚ ਸ਼ਾਮਿਲ ਕਰ ਲੈਂਦਾ ਹ
The counterfeit have no place there, but the genuine are placed in His Treasury.
ਆਸ ਅੰਦੇਸਾ ਦੂਰਿ ਕਰਿ ਇਉ ਮਲੁ ਜਾਇ ਸਮਾਇ ॥੪॥
(ਹੇ ਭਾਈ ! ਗੁਰੂ ਦੀ ਸਰਨ ਪੈ ਕੇ ਆਪਣੇ ਅੰਦਰੋਂ ਦੁਨੀਆ ਵਾਲੀਆਂ) ਆਸਾਂ ਤੇ ਸਹਮ ਕੱਢ, ਇਹ ਉੱਦਮ ਕਰਨ ਨਾਲ (ਮਨ ਦੀ ਵਿਕਾਰਾਂ ਦੀ) ਮੈਲ ਦੂਰ ਹੋ ਜਾਇਗੀ, (ਤੇ ਮਨ ਪ੍ਰਭੂ-ਚਰਨਾਂ ਵਿਚ ਲੀਨ ਹੋ ਜਾਇਗਾ ।੪।
Let your hopes and anxieties depart; thus pollution is washed away. ||4||
ਸੁਖ ਕਉ ਮਾਗੈ ਸਭੁ ਕੋ ਦੁਖੁ ਨ ਮਾਗੈ ਕੋਇ ॥
ਹਰੇਕ ਜੀਵ (ਦੁਨੀਆ ਵਾਲਾ) ਸੁਖ ਮੰਗਦਾ ਹੈ, ਕੋਈ ਭੀ ਦੁੱਖ ਨਹੀਂ ਮੰਗਦਾ
Everyone begs for happiness; no one asks for suffering.
ਸੁਖੈ ਕਉ ਦੁਖੁ ਅਗਲਾ ਮਨਮੁਖਿ ਬੂਝ ਨ ਹੋਇ ॥
ਪਰ (ਮਾਇਕ) ਸੁਖ ਨੂੰ ਦੁੱਖ-ਰੂਪ ਫਲ ਬਹੁਤ ਲੱਗਦਾ ਹੈ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਨੂੰ ਇਸ (ਭੇਤ) ਦੀ ਸਮਝ ਨਹੀਂ ਆਉਂਦੀ (ਉਹ ਦੁਨੀਆ ਵਾਲੇ ਸੁਖ ਹੀ ਮੰਗਦਾ ਰਹਿੰਦਾ ਹੈ ਤੇ ਨਾਮ ਤੋਂ ਵਾਂਜਿਆ ਰਹਿੰਦਾ ਹੈ)
But in the wake of happiness, there comes great suffering. The self-willed manmukhs do not understand this.
ਸੁਖ ਦੁਖ ਸਮ ਕਰਿ ਜਾਣੀਅਹਿ ਸਬਦਿ ਭੇਦਿ ਸੁਖੁ ਹੋਇ ॥੫॥
(ਅਸਲ ਵਿਚ ਦੁਨੀਆ ਦੇ) ਸੁਖ ਤੇ ਦੁਖ ਇਕੋ ਜਿਹੇ ਹੀ ਸਮਝਣੇ ਚਾਹੀਦੇ ਹਨ । ਅਸਲ ਆਤਮਕ ਸੁਖ ਤਦੋਂ ਹੀ ਮਿਲਦਾ ਹੈ ਜੇ ਗੁਰੂ ਦੇ ਸ਼ਬਦ ਦੀ ਰਾਹੀਂ ਮਨ ਨੂੰ ਵਿੰਨ੍ਹ ਲਿਆ ਜਾਏ (ਮਨ ਨੂੰ ਨੱਥ ਕੇ ਦੁਨੀਆ ਦੇ ਮੌਜ-ਮੇਲਿਆਂ ਵਲੋਂ ਰੋਕ ਕੇ ਰੱਖਿਆ ਜਾਏ) ।੫।
Those who see pain and pleasure as one and the same find peace; they are pierced through by the Shabad. ||5||
ਬੇਦੁ ਪੁਕਾਰੇ ਵਾਚੀਐ ਬਾਣੀ ਬ੍ਰਹਮ ਬਿਆਸੁ ॥
ਬਿਆਸ ਰਿਸ਼ੀ (ਤਾਂ ਮੁੜ ਮੁੜ) ਵੇਦ ਨੂੰ ਹੀ ਉੱਚੀ ਉੱਚੀ ਉਚਾਰਦਾ ਹੈ, (ਪਰ ਹੇ ਭਾਈ !) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਪੜ੍ਹਨੀ ਚਾਹੀਦੀ ਹੈ
The Vedas proclaim, and the words of Vyaasa tell us,
ਮੁਨਿ ਜਨ ਸੇਵਕ ਸਾਧਿਕਾ ਨਾਮਿ ਰਤੇ ਗੁਣਤਾਸੁ ॥
ਅਸਲੀ ਮੁਨੀ ਲੋਕ ਸੇਵਕ ਤੇ ਸਾਧਿਕ ਉਹੀ ਹਨ ਜੋ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੇ ਨਾਮ ਵਿਚ ਰੰਗੇ ਹੋਏ ਹਨ
that the silent sages, the servants of the Lord, and those who practice a life of spiritual discipline are attuned to the Naam, the Treasure of Excellence.
ਸਚਿ ਰਤੇ ਸੇ ਜਿਣਿ ਗਏ ਹਉ ਸਦ ਬਲਿਹਾਰੈ ਜਾਸੁ ॥੬॥
ਜੇਹੜੇ ਬੰਦੇ ਸਦਾ ਕਾਇਮ ਰਹਿਣ ਵਾਲੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ (ਸੰਸਾਰ ਤੋਂ ਜੀਵਨ-ਬਾਜ਼ੀ) ਜਿੱਤ ਕੇ ਜਾਂਦੇ ਹਨ । ਮੈਂ ਭੀ ਉਹਨਾਂ ਤੋਂ ਕੁਰਬਾਨ ਜਾਂਦਾ ਹਾਂ ।੬।
Those who are attuned to the True Name win the game of life; I am forever a sacrifice to them. ||6||
ਚਹੁ ਜੁਗਿ ਮੈਲੇ ਮਲੁ ਭਰੇ ਜਿਨ ਮੁਖਿ ਨਾਮੁ ਨ ਹੋਇ ॥
ਪਰ ਜਿਨ੍ਹਾਂ ਦੇ ਮੂੰਹ ਵਿਚ ਪ੍ਰਭੂ ਦਾ ਨਾਮ ਨਹੀਂ ਹੈ ਉਹ ਸਦਾ ਹੀ ਮੈਲੇ (ਮਨ ਵਾਲੇ) ਹਨ, (ਉਹਨਾਂ ਦੇ ਮਨ ਵਿਕਾਰਾਂ ਦੀ) ਮੈਲ ਨਾਲ ਭਰੇ ਰਹਿੰਦੇ ਹਨ
Those who do not have the Naam in their mouths are filled with pollution; they are filthy throughout the four ages.
ਭਗਤੀ ਭਾਇ ਵਿਹੂਣਿਆ ਮੁਹੁ ਕਾਲਾ ਪਤਿ ਖੋਇ ॥
ਪਰਮਾਤਮਾ ਦੀ ਭਗਤੀ ਤੇ ਪਿਆਰ ਤੋਂ ਵਾਂਜੇ ਬੰਦਿਆਂ ਦਾ ਮੂੰਹ (ਉਸ ਦੀ ਹਜ਼ੂਰੀ ਵਿਚ) ਕਾਲਾ (ਦਿੱਸਦਾ ਹੈ), ਉਹ ਆਪਣੀ ਇੱਜ਼ਤ ਗਵਾ ਕੇ (ਜਾਂਦੇ ਹਨ)
Without loving devotion to God, their faces are blackened, and their honor is lost.
ਜਿਨੀ ਨਾਮੁ ਵਿਸਾਰਿਆ ਅਵਗਣ ਮੁਠੀ ਰੋਇ ॥੭॥
ਜਿਸ ਜਿਸ ਜੀਵ-ਇਸਤ੍ਰੀ ਨੇ ਪ੍ਰਭੂ ਦਾ ਨਾਮ ਭੁਲਾ ਦਿੱਤਾ ਹੈ, (ਉਸ ਦੇ ਆਤਮਕ ਸਰਮਾਏ ਨੂੰ ਔਗੁਣਾਂ ਨੇ ਲੁੱਟ ਲਿਆ ਹੈ, ਉਹ ਰੋਂਦੀ ਪਛਤਾਂਦੀ ਹੈ ।੭।
Those who have forgotten the Naam are plundered by evil; they weep and wail in dismay. ||7||
ਖੋਜਤ ਖੋਜਤ ਪਾਇਆ ਡਰੁ ਕਰਿ ਮਿਲੈ ਮਿਲਾਇ ॥
(ਗੁਰੂ ਦੀ ਰਾਹੀਂ) ਭਾਲ ਕਰਦਿਆਂ ਕਰਦਿਆਂ ਇਹ ਗੱਲ ਲੱਭ ਪੈਂਦੀ ਹੈ ਕਿ ਪਰਮਾਤਮਾ ਦਾ ਡਰ-ਅਬਦ ਹਿਰਦੇ ਵਿਚ ਧਾਰਨ ਕੀਤਿਆਂ ਪਰਮਾਤਮਾ ਗੁਰੂ ਦਾ ਮਿਲਾਇਆ ਮਿਲ ਪੈਂਦਾ ਹੈ
I searched and searched, and found God. In the Fear of God, I have been united in His Union.
ਆਪੁ ਪਛਾਣੈ ਘਰਿ ਵਸੈ ਹਉਮੈ ਤ੍ਰਿਸਨਾ ਜਾਇ ॥
ਜੇਹੜਾ ਮਨੁੱਖ (ਗੁਰੂ ਦੀ ਸਰਨ ਪੈ ਕੇ) ਆਪਣੇ ਆਪ ਨੂੰ ਪਛਾਣਦਾ ਹੈ, ਉਸ ਦਾ ਮਨ ਬਾਹਰ ਭਟਕਣੋਂ ਹਟ ਕੇ ਅੰਤਰ ਆਤਮੇ ਹੀ ਟਿਕ ਜਾਂਦਾ, ਉਸ ਦੀ ਹਉਮੈ ਦੂਰ ਹੋ ਜਾਂਦੀ ਹੈ, ਉਸ ਦੀ ਤ੍ਰਿਸ਼ਨਾ ਮਿਟ ਜਾਂਦੀ ਹੈ
Through self-realization, people dwell within the home of their inner being; egotism and desire depart.
ਨਾਨਕ ਨਿਰਮਲ ਊਜਲੇ ਜੋ ਰਾਤੇ ਹਰਿ ਨਾਇ ॥੮॥੭॥
ਹੇ ਨਾਨਕ ! ਜੇਹੜੇ ਮਨੁੱਖ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹਨਾਂ ਦੇ ਜੀਵਨ ਪਵਿਤ੍ਰ ਤੇ ਰੌਸ਼ਨ ਹੋ ਜਾਂਦੇ ਹਨ ।੮।
O Nanak, those who are attuned to the Name of the Lord are immaculate and radiant. ||8||7||