ਆਸਾ ਮਹਲਾ ੧ ॥
Aasaa, First Mehl:
 
ਲੇਖ ਅਸੰਖ ਲਿਖਿ ਲਿਖਿ ਮਾਨੁ ॥
(ਪਰਮਾਤਮਾ ਦੇ ਸਰੂਪ ਬਾਰੇ) ਅਣਗਿਣਤ (ਵਿਚਾਰ-ਭਰੇ) ਲੇਖ ਲਿਖ ਲਿਖ ਕੇ (ਲਿਖਣ ਵਾਲਿਆਂ ਦੇ ਮਨ ਵਿਚ ਆਪਣੀ ਵਿਦਿਆ ਤੇ ਵਿਚਾਰ-ਸ਼ਕਤੀ ਦਾ) ਮਾਣ ਹੀ (ਪੈਦਾ ਹੰੁਦਾ ਹੈ) । ਬੇਸ਼ੱਕ ਅਣਗਿਣਤ ਲੇਖ ਲਿਖੇ ਜਾਣ, ਪਰਮਾਤਮਾ ਦਾ ਸਰੂਪ ਬਿਆਨ ਤੋਂ, ਲੇਖ ਤੋਂ ਪਰੇ ਹੈ, ਉਸ ਦੇ ਗੁਣਾਂ ਦਾ ਪਾਰਲਾ ਬੰਨਾ ਨਹੀਂ ਲੱਭ ਸਕਦਾ ।
There are innumerable writings; those who write them take pride in them.
 
ਮਨਿ ਮਾਨਿਐ ਸਚੁ ਸੁਰਤਿ ਵਖਾਨੁ ॥
ਉਸ ਦੇ ਗੁਣ ਕਹਣ ਨਾਲ ਬੋਲਣ ਨਾਲ ਤੇ ਮੁੜ ਮੁੜ ਪੜ੍ਹ ਕੇ ਭੀ (ਮਨ ਉਤੇ ਹਉਮੈ ਦਾ) ਭਾਰ (ਹੀ ਵਧਦਾ) ਹੈ ।
When one's mind accepts the Truth, he understands, and speaks of it.
 
ਕਥਨੀ ਬਦਨੀ ਪੜਿ ਪੜਿ ਭਾਰੁ ॥
(ਪਰ ਹਾਂ) ਜੇ ਮਨੁੱਖ ਦਾ ਮਨ ਪਰਮਾਤਮਾ ਦੇ ਗੁਣਾਂ ਦੀ ਯਾਦ ਵਿਚ ਗਿੱਝ ਜਾਏ,
Words, spoken and read again and again, are useless loads.
 
ਲੇਖ ਅਸੰਖ ਅਲੇਖੁ ਅਪਾਰੁ ॥੧॥
ਜੇ (ਮਨੁੱਖ ਦੀ) ਸੁਰਤਿ ਵਿਚ ਸਦਾ-ਥਿਰ ਪ੍ਰਭੂ (ਟਿਕ ਜਾਏ) ਤਾਂ ਬੱਸ! ਇਹੀ ਹੈ ਅਸਲ ਲੇਖ (ਜੋ ਉਸ ਨੂੰ ਪਰਵਾਨ ਹੈ) ।੧।
There are innumerable writings, but the Infinite Lord remains unwritten. ||1||
 
ਐਸਾ ਸਾਚਾ ਤੂੰ ਏਕੋ ਜਾਣੁ ॥
(ਹੇ ਭਾਈ!) ਇਹੋ ਜਿਹਾ (ਅਲੇਖ) ਤੇ ਸਦਾ ਕਾਇਮ ਰਹਿਣ ਵਾਲਾ ਤੂੰ ਸਿਰਫ਼ ਇਕ ਪ੍ਰਭੂ ਨੂੰ ਹੀ ਜਾਣ (ਬਾਕੀ ਸਾਰਾ ਜਗਤ ਜੰਮਣ ਮਰਨ ਦੇ ਗੇੜ ਵਿਚ ਹੈ, ਤੇ ਇਹ)
Know that such a True Lord is the One and only.
 
ਜੰਮਣੁ ਮਰਣਾ ਹੁਕਮੁ ਪਛਾਣੁ ॥੧॥ ਰਹਾਉ ॥
ਜੰਮਣਾ ਮਰਨਾ ਭੀ ਤੂੰ ਉਸ ਪਰਮਾਤਮਾ ਦਾ ਹੁਕਮ ਹੀ ਸਮਝ ।੧।ਰਹਾਉ।
Understand that birth and death come according to the Lord's Will. ||1||Pause||
 
ਮਾਇਆ ਮੋਹਿ ਜਗੁ ਬਾਧਾ ਜਮਕਾਲਿ ॥
(ਹੇ ਭਾਈ! ਉਸ ਸਦਾ-ਥਿਰ ਪ੍ਰਭੂ ਨੂੰ ਵਿਸਾਰ ਕੇ) ਮਾਇਆ ਦੇ ਮੋਹ ਦੇ ਕਾਰਨ ਜਗਤ ਮੌਤ ਦੇ ਸਹਮ ਵਿਚ ਬੱਝਾ ਪਿਆ ਹੈ,
Because of attachment to Maya, the world is bound by the Messenger of Death.
 
ਬਾਂਧਾ ਛੂਟੈ ਨਾਮੁ ਸਮ੍ਹਾਲਿ ॥
ਪਰਮਾਤਮਾ ਦੇ ਨਾਮ ਨੂੰ ਹੀ ਸੰਭਾਲ ਕੇ ਬੱਝਾ ਛੁਟ ਸਕਦਾ ਹੈ ।
These bonds are released when one remembers the Naam, the Name of the Lord.
 
ਗੁਰੁ ਸੁਖਦਾਤਾ ਅਵਰੁ ਨ ਭਾਲਿ ॥
ਇਹ ਨਾਮ ਹੀ (ਹੇ ਭਾਈ!) ਇਸ ਲੋਕ ਤੇ ਪਰਲੋਕ ਵਿਚ ਤੇਰੇ ਨਾਲ ਨਿਭ ਸਕਦਾ ਹੈ, (ਪਰ ਇਹ ਨਾਮ ਗੁਰੂ ਦੀ ਰਾਹੀਂ ਹੀ ਮਿਲ ਸਕਦਾ ਹੈ) ਗੁਰੂ ਹੀ (ਨਾਮ ਦੀ ਦਾਤਿ ਦੇ ਕੇ) ਆਤਮਕ ਸੁਖ ਦੇਣ ਵਾਲਾ ਹੈ,
The Guru is the Giver of peace; do not look for any other.
 
ਹਲਤਿ ਪਲਤਿ ਨਿਬਹੀ ਤੁਧੁ ਨਾਲਿ ॥੨॥
(ਗੁਰੂ ਤੋਂ ਬਿਨਾ ਇਹ ਦਾਤਿ ਦੇਣ ਵਾਲਾ) ਕੋਈ ਹੋਰ ਨ ਲੱਭਦਾ ਫਿਰ ।੨।
In this world, and the next, He shall stand by you. ||2||
 
ਸਬਦਿ ਮਰੈ ਤਾਂ ਏਕ ਲਿਵ ਲਾਏ ॥
(ਪਰ ਜਗਤ ਤਾਂ ਮਾਇਆ ਦੇ ਮੋਹ ਵਿਚ ਫਸਿਆ ਪਿਆ ਹੈ, ਨਾਮ ਵਿਚ ਜੁੜੇ ਕਿਵੇਂ? ਜੀਵ) ਤਦੋਂ ਹੀ ਇਕ ਪਰਮਾਤਮਾ ਵਿਚ ਸੁਰਤਿ ਜੋੜ ਸਕਦਾ ਹੈ, ਜਦੋਂ ਗੁਰੂ ਦੇ ਸ਼ਬਦ ਦੀ ਰਾਹੀਂ (ਮੋਹ ਵਲੋਂ) ਮਰ ਜਾਏ (ਮੋਹ ਦਾ ਪ੍ਰਭਾਵ ਆਪਣੇ ਉਤੇ ਪੈਣ ਨ ਦੇਵੇ) ।
One who dies in the Word of the Shabad, embraces love for the One Lord.
 
ਅਚਰੁ ਚਰੈ ਤਾਂ ਭਰਮੁ ਚੁਕਾਏ ॥
ਤਦੋਂ ਹੀ ਜੀਵ ਮਾਇਆ ਵਲ ਮਨ ਦੀ ਭਟਕਣਾ ਦੂਰ ਕਰ ਸਕਦਾ ਹੈ, ਜੇ (ਗੁਰੂ ਦੇ ਸ਼ਬਦ ਦੀ ਰਾਹੀਂ ਕਾਮਾਦਿਕ ਪੰਜਾਂ ਦੇ) ਨਾਹ ਮੁਕਾਏ ਜਾ ਸਕਣ ਵਾਲੇ ਟੋਲੇ (ਦੇ ਪ੍ਰਭਾਵ ਨੂੰ) ਮੁਕਾ ਦੇਵੇ ।
One who eats the uneatable, has his doubts dispelled.
 
ਜੀਵਨ ਮੁਕਤੁ ਮਨਿ ਨਾਮੁ ਵਸਾਏ ॥
ਜੇਹੜਾ ਮਨੁੱਖ ਆਪਣੇ ਮਨ ਵਿਚ ਪਰਮਾਤਮਾ ਦਾ ਨਾਮ ਵਸਾ ਲੈਂਦਾ ਹੈ ਉਹ ਇਸੇ ਜ਼ਿੰਦਗੀ ਦੇ ਵਿਚ ਹੀ (ਇਹਨਾਂ ਪੰਜਾਂ ਦੇ ਪ੍ਰਭਾਵ ਤੋਂ) ਆਜ਼ਾਦ ਹੋ ਜਾਂਦਾ ਹੈ;
He is Jivan Mukta - liberated while yet alive; the Naam abides in his mind.
 
ਗੁਰਮੁਖਿ ਹੋਇ ਤ ਸਚਿ ਸਮਾਏ ॥੩॥
ਪਰ ਸਦਾ-ਥਿਰ ਪ੍ਰਭੂ (ਦੇ ਨਾਮ) ਵਿਚ ਉਹੀ ਮਨੁੱਖ ਲੀਨ ਹੰੁਦਾ ਹੈ ਜੋ ਗੁਰੂ ਦੇ ਸਨਮੁਖ ਰਹੇ ।੩।
Becoming Gurmukh, he merges into the True Lord. ||3||
 
ਜਿਨਿ ਧਰ ਸਾਜੀ ਗਗਨੁ ਅਕਾਸੁ ॥
(ਹੇ ਭਾਈ! ਅਜੇਹਾ ਸਦਾ-ਥਿਰ ਸਿਰਫ਼ ਇਕ ਪਰਮਾਤਮਾ ਹੀ ਹੈ) ਜਿਸ ਨੇ ਇਹ ਧਰਤੀ ਤੇ ਅਕਾਸ਼ ਆਦਿਕ ਰਚੇ ਹਨ,
The One who created the earth and the Akaashic ethers of the sky,
 
ਜਿਨਿ ਸਭ ਥਾਪੀ ਥਾਪਿ ਉਥਾਪਿ ॥
ਜਿਸ ਨੇ ਸਾਰੀ ਸ੍ਰਿਸ਼ਟੀ ਰਚੀ ਹੈ, ਜੋ ਰਚ ਕੇ ਨਾਸ ਕਰਨ ਦੇ ਭੀ ਸਮਰੱਥ ਹੈ ।
established all; He establishes and disestablishes.
 
ਸਰਬ ਨਿਰੰਤਰਿ ਆਪੇ ਆਪਿ ॥
ਫਿਰ ਉਹ ਆਪ ਹੀ ਆਪ ਸਭ ਦੇ ਅੰਦਰ ਇਕ-ਰਸ ਮੌਜੂਦ ਹੈ,
He Himself is permeating all.
 
ਕਿਸੈ ਨ ਪੂਛੇ ਬਖਸੇ ਆਪਿ ॥੪॥
ਆਪ ਹੀ (ਸਭ ਜੀਵਾਂ ਉਤੇ) ਬਖ਼ਸ਼ਸ਼ ਕਰਦਾ ਹੈ (ਇਹ ਬਖ਼ਸ਼ਸ਼ ਵਾਸਤੇ) ਕਿਸੇ ਹੋਰ ਦੀ ਸਲਾਹ ਨਹੀਂ ਲੈਂਦਾ ।੪।
He does not consult anyone; He Himself forgives. ||4||
 
ਤੂ ਪੁਰੁ ਸਾਗਰੁ ਮਾਣਕ ਹੀਰੁ ॥
ਹੇ ਪ੍ਰਭੂ! ਤੂੰ ਆਪ ਹੀ ਭਰਿਆ ਹੋਇਆ ਇਹ (ਸੰਸਾਰ-) ਸਮੁੰਦਰ ਹੈਂ ਤੂੰ ਆਪ ਹੀ ਇਸ ਵਿਚ ਮਾਣਕ-ਹੀਰਾ ਹੈਂ,
You are the Ocean, over-flowing with jewels and rubies.
 
ਤੂ ਨਿਰਮਲੁ ਸਚੁ ਗੁਣੀ ਗਹੀਰੁ ॥
ਤੂੰ ਪਵਿਤ੍ਰ-ਸਰੂਪ ਹੈਂ, ਸਦਾ-ਥਿਰ ਰਹਿਣ ਵਾਲਾ ਹੈਂ, ਤੇ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ ।
You are immaculate and pure, the true treasure of virtue.
 
ਸੁਖੁ ਮਾਨੈ ਭੇਟੈ ਗੁਰ ਪੀਰੁ ॥
ਤੂੰ ਆਪ ਹੀ ਆਪ ਬਾਦਸ਼ਾਹ ਹੈਂ ਤੇ ਆਪ ਹੀ ਆਪਣਾ (ਸਲਾਹਕਾਰ) ਵਜ਼ੀਰ ਹੈਂ ।
Peace is enjoyed, meeting the Guru, the Spiritual Teacher.
 
ਏਕੋ ਸਾਹਿਬੁ ਏਕੁ ਵਜੀਰੁ ॥੫॥
ਜਿਸ ਮਨੁੱਖ ਨੂੰ (ਤੇਰੀ ਮੇਹਰ ਨਾਲ) ਗੁਰੂ-ਪੀਰ ਮਿਲ ਪੈਂਦਾ ਹੈ, ਉਹ (ਤੇਰੇ ਮਿਲਾਪ ਦਾ ਆਤਮਕ) ਆਨੰਦ ਮਾਣਦਾ ਹੈ ।੫।
The Lord is the only Master; He is the only Minister. ||5||
 
ਜਗੁ ਬੰਦੀ ਮੁਕਤੇ ਹਉ ਮਾਰੀ ॥
(ਹੇ ਭਾਈ! ਉਸ ਸਦਾ-ਥਿਰ ਪ੍ਰਭੂ ਨੂੰ ਵਿਸਾਰ ਕੇ) ਜਗਤ (ਹਉਮੈ ਦੀ) ਕੈਦ ਵਿਚ ਹੈ, ਇਸ ਕੈਦ ਵਿਚੋਂ ਆਜ਼ਾਦ ਉਹੀ ਹਨ (ਜਿਨ੍ਹਾਂ ਨੇ ਗੁਰੂ ਦੀ ਸਰਨ ਪੈ ਕੇ ਇਸ) ਹਉਮੈ ਨੂੰ ਮਾਰਿਆ ਹੈ
The world is held in bondage; he alone is emancipated, who conquers his ego.
 
ਜਗਿ ਗਿਆਨੀ ਵਿਰਲਾ ਆਚਾਰੀ ॥
ਜਗਤ ਵਿਚ ਗਿਆਨਵਾਨ ਕੋਈ ਵਿਰਲਾ ਉਹੀ ਹੈ, ਜਿਸ ਦਾ ਨਿੱਤ-ਆਚਰਨ ਉਸ ਗਿਆਨ ਦੇ ਅਨੁਸਾਰ ਹੈ,
How rare in the world is that wise person, who practices this.
 
ਜਗਿ ਪੰਡਿਤੁ ਵਿਰਲਾ ਵੀਚਾਰੀ ॥
ਜਗਤ ਵਿਚ ਪੰਡਿਤ ਭੀ ਕੋਈ ਵਿਰਲਾ ਹੀ ਹੈ ਜੇਹੜਾ (ਵਿੱਦਿਆ ਦੇ ਅਨੁਸਾਰ ਹੀ) ਵਿਚਾਰਵਾਨ ਭੀ ਹੈ, (ਪਰ) ਇਹ ਉੱਚਾ ਆਚਰਨ ਤੇ ਉੱਚੀ ਵਿਚਾਰ ਗੁਰੂ ਤੋਂ ਹੀ ਮਿਲਦੇ ਹਨ ।
How rare in this world is that scholar who reflects upon this.
 
ਬਿਨੁ ਸਤਿਗੁਰੁ ਭੇਟੇ ਸਭ ਫਿਰੈ ਅਹੰਕਾਰੀ ॥੬॥
। ਗੁਰੂ ਨੂੰ ਮਿਲਣ ਤੋਂ ਬਿਨਾ ਸਾਰੀ ਸ੍ਰਿਸ਼ਟੀ ਅਹੰਕਾਰ ਵਿਚ ਭਟਕਦੀ ਫਿਰਦੀ ਹੈ ।੬।
Without meeting the True Guru, all wander in ego. ||6||
 
ਜਗੁ ਦੁਖੀਆ ਸੁਖੀਆ ਜਨੁ ਕੋਇ ॥
(ਹੇ ਭਾਈ! ਉਸ ਸਦਾ-ਥਿਰ ਪ੍ਰਭੂ ਨੂੰ ਵਿਸਾਰ ਕੇ) ਜਗਤ ਦੁਖੀ ਹੋ ਰਿਹਾ ਹੈ, ਕੋਈ ਵਿਰਲਾ ਮਨੁੱਖ ਸੁਖੀ ਹੈ ।
The world is unhappy; only a few are happy.
 
ਜਗੁ ਰੋਗੀ ਭੋਗੀ ਗੁਣ ਰੋਇ ॥
ਜਗਤ (ਵਿਕਾਰਾਂ ਦੇ ਕਾਰਨ ਆਤਮਕ ਤੌਰ ਤੇ) ਰੋਗੀ ਹੋ ਰਿਹਾ ਹੈ, ਭੋਗਾਂ ਵਿਚ ਪਰਵਿਰਤ ਹੈ ਤੇ ਆਤਮਕ ਗੁਣਾਂ ਲਈ ਤਰਸਦਾ ਹੈ ।
The world is diseased, from its indulgences; it weeps over its lost virtue.
 
ਜਗੁ ਉਪਜੈ ਬਿਨਸੈ ਪਤਿ ਖੋਇ ॥
(ਪ੍ਰਭੂ ਨੂੰ ਭੁਲਾ ਕੇ) ਜਗਤ ਇੱਜ਼ਤ ਗਵਾ ਕੇ ਜੰਮਦਾ ਹੈ ਮਰਦਾ ਹੈ, ਮਰਦਾ ਹੈ ਜੰਮਦਾ ਹੈ ।
The world wells up, and then subsides, losing its honor.
 
ਗੁਰਮੁਖਿ ਹੋਵੈ ਬੂਝੈ ਸੋਇ ॥੭॥
ਜੇਹੜਾ ਮਨੁੱਖ ਗੁਰੂ ਦੀ ਸਰਨ ਆਉਂਦਾ ਹੈ, ਉਹ ਇਸ ਭੇਦ ਨੂੰ ਸਮਝਦਾ ਹੈ ।੭।
He alone, who becomes Gurmukh, understands. ||7||
 
ਮਹਘੋ ਮੋਲਿ ਭਾਰਿ ਅਫਾਰੁ ॥
(ਹੇ ਭਾਈ! ਗ਼ਰੀਬ ਨਾਨਕ ਤੈਨੂੰ ਇਹ ਵਿਚਾਰ ਦੀ ਗੱਲ ਦੱਸਦਾ ਹੈ ਕਿ ਜੇ ਕੋਈ ਮੁੱਲ ਦੇ ਕੇ ਪਰਮਾਤਮਾ ਨੂੰ ਪ੍ਰਾਪਤ ਕਰਨਾ ਹੋਵੇ ਤਾਂ ਉਹ ਮੁੱਲ ਬਹੁਤ ਹੀ ਵਧੀਕ ਹੈ (ਦਿੱਤਾ ਨਹੀਂ ਜਾ ਸਕਦਾ) ਜੇ ਉਸ ਦੇ ਬਰਾਬਰ ਦੀ ਕੋਈ ਚੀਜ਼ ਦੇ ਕੇ ਉਸ ਨੂੰ ਪ੍ਰਾਪਤ ਕਰਨਾ ਹੋਵੇ ਤਾਂ ਕੋਈ ਚੀਜ਼ ਉਸ ਦੇ ਬਰਾਬਰ ਦੀ ਨਹੀਂ ਹੈ
His price is so costly; His weight is unbearable.
 
ਅਟਲ ਅਛਲੁ ਗੁਰਮਤੀ ਧਾਰੁ ॥
(ਹੇ ਭਾਈ!) ਗੁਰੂ ਦੀ ਮਤਿ ਲੈ ਕੇ ਉਸ ਨੂੰ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ ।
He is immovable and undeceivable; enshrine Him in your mind, through the Guru's Teachings.
 
ਭਾਇ ਮਿਲੈ ਭਾਵੈ ਭਇਕਾਰੁ ॥
(ਗੁਰੂ ਦੀ ਮਤਿ ਇਹ ਹੈ ਕਿ) ਉਹ ਪ੍ਰਭੂ ਪ੍ਰੇਮ ਦੀ ਰਾਹੀਂ (ਪ੍ਰੇਮ ਦੇ ਮੁੱਲ) ਮਿਲਦਾ ਹੈ, ਜੀਵ ਦਾ ਉਸ ਦੇ ਡਰ-ਅਦਬ ਵਿਚ ਰਹਿਣਾ ਉਸ ਨੂੰ ਚੰਗਾ ਲੱਗਦਾ ਹੈ
Meet Him through love, become pleasing to Him, and act in fear of Him.
 
ਨਾਨਕੁ ਨੀਚੁ ਕਹੈ ਬੀਚਾਰੁ ॥੮॥੩॥
ਗੂੜੀ ਸੋਚ ਵੀਚਾਰ ਮਗਰੋ ਮਸਕੀਨ ਨਾਨਕ ਇਹ ਕੁੱਛ ਆਖਦਾ ਹੈੁ ॥੮॥੩॥
Nanak the lowly says this, after deep contemplation. ||8||3||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by