ਆਸਾ ਮਹਲਾ ੧ ॥
Aasaa, First Mehl:
ਏਕੁ ਮਰੈ ਪੰਚੇ ਮਿਲਿ ਰੋਵਹਿ ॥
ਇਕ (ਪ੍ਰਾਣੀ) ਮਰਦਾ ਹੈ ਉਸ ਦੇ ਸਾਕ ਸੰਬੰਧੀ ਮਿਲ ਕੇ ਰੋਂਦੇ ਹਨ,
When someone dies, the five passions meet and mourn his death.
ਹਉਮੈ ਜਾਇ ਸਬਦਿ ਮਲੁ ਧੋਵਹਿ ॥
ਪਰ ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਮੋਹ ਦੀ ਮੈਲ ਆਪਣੇ ਮਨ ਤੋਂ ਧੋ ਲੈਂਦੇ ਹਨ, ਉਹਨਾਂ ਦੀ ਹਉਮੈ ਦੂਰ ਹੋ ਜਾਂਦੀ ਹੈ
Overcoming self-conceit, he washes off his filth with the Word of the Shabad.
ਸਮਝਿ ਸੂਝਿ ਸਹਜ ਘਰਿ ਹੋਵਹਿ ॥
ਉਹ ਇਹ ਸਮਝ ਵਿਚ ਕੇ (ਕਿ ਸਭ ਵਿਚ ਪ੍ਰਭੂ ਦੀ ਹੀ ਜੋਤਿ ਹੈ, ਕਿਸੇ ਸੰਬੰਧੀ ਦਾ ਸਰੀਰ ਨਾਸ ਹੋਣ ਤੇ) ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ ।੧।
One who knows and understands, enters the home of peace and poise.
ਬਿਨੁ ਬੂਝੇ ਸਗਲੀ ਪਤਿ ਖੋਵਹਿ ॥੧॥
ਇਹ ਖੁੰਝ ਕੇ (ਕਿ ਪਰਮਾਤਮਾ ਤੋਂ ਬਿਨਾ ਕੋਈ ਹੋਰ ਓਪਰਾ ਹੈ ਹੀ ਨਹੀਂ, ਰੋਣ ਵਾਲੇ ਉਸ ਪਰਮਾਤਮਾ ਦੀ ਨਜ਼ਰ ਵਿਚ ਆਪਣੀ) ਸਾਰੀ ਇੱਜ਼ਤ ਗਵਾ ਲੈਂਦੇ ਹਨ ।
Without understanding, he loses all his honor. ||1||
ਕਉਣੁ ਮਰੈ ਕਉਣੁ ਰੋਵੈ ਓਹੀ ॥
ਨਾਹ ਕੋਈ ਮਰਦਾ ਹੈ, ਤੇ ਨਾਹ ਕੋਈ (ਮਰੇ ਨੂੰ) ‘ਉਹ, ਉਹ’ ਆਖ ਕੇ ਰੋਂਦਾ ਹੈ, (ਜਿਸ ਦਾ ਸਰੀਰ ਬਿਨਸਦਾ ਹੈ ਉਹ ਭੀ ਤੂੰ ਆਪ ਹੀ ਹੈਂ ਤੇ ਰੋਣ ਵਾਲਾ ਭੀ ਤੂੰ ਆਪ ਹੀ ਹੈਂ)
Who dies, and who weeps for him?
ਕਰਣ ਕਾਰਣ ਸਭਸੈ ਸਿਰਿ ਤੋਹੀ ॥੧॥ ਰਹਾਉ ॥
ਹੇ ਪ੍ਰਭੂ! ਹੇ ਸਾਰੇ ਜਗਤ ਦੇ ਕਰਤਾਰ! ਹਰੇਕ ਜੀਵ ਦੇ ਸਿਰ ਉਤੇ ਤੂੰ ਆਪ ਹੀ ਹੈਂ ।
O Lord, Creator, Cause of causes, You are over the heads of all. ||1||Pause||
ਮੂਏ ਕਉ ਰੋਵੈ ਦੁਖੁ ਕੋਇ ॥
ਜੋ ਕੋਈ ਮੋਏ ਨੂੰ ਰੋਂਦਾ ਹੈ ਉਹ (ਅਸਲ ਵਿਚ ਆਪਣਾ) ਦੁੱਖ-ਔਖ ਫਰੋਲਦਾ ਹੈ
Who weeps over the pain of the dead?
ਸੋ ਰੋਵੈ ਜਿਸੁ ਬੇਦਨ ਹੋਇ ॥
ਉਹ ਹੀ ਰੋਂਦਾ ਹੈ ਜਿਸ ਨੂੰ (ਕਿਸੇ ਦੇ ਮਰਨ ਤੇ ਕੋਈ) ਬਿਪਤਾ ਆ ਵਾਪਰਦੀ ਹੈ ।
Those who weep, do so over their own troubles.
ਜਿਸੁ ਬੀਤੀ ਜਾਣੈ ਪ੍ਰਭ ਸੋਇ ॥
ਪਰ ਜਿਸ ਜੀਵ ਉਤੇ (ਮੌਤ ਦੀ ਘਟਨਾ) ਵਰਤਦੀ ਹੈ, ਉਹ ਪ੍ਰਭੂ ਦੀ ਇਹ ਰਜ਼ਾ ਸਮਝ ਲੈਂਦਾ ਹੈ
God knows the condition of those who are so affected.
ਆਪੇ ਕਰਤਾ ਕਰੇ ਸੁ ਹੋਇ ॥੨॥
ਕਿ ਉਹੀ ਕੁਝ ਹੋ ਰਿਹਾ ਹੈ ਜੋ ਕਰਤਾਰ ਆਪ ਕਰਦਾ ਹੈ ।੨।
Whatever the Creator does, comes to pass. ||2||
ਜੀਵਤ ਮਰਣਾ ਤਾਰੇ ਤਰਣਾ ॥
(ਅਸਲ ਵਿਚ ਜੀਊਣ ਦੀ ਤਾਂਘ ਮਨੁੱਖ ਨੂੰ ਸੰਸਾਰ ਦੇ ਮੋਹ ਵਿਚ ਫਸਾਂਦੀ ਹੈ) ਜੀਊਣ ਦੀ ਲਾਲਸਾ ਤੋਂ ਮਨ ਦਾ ਮਰ ਜਾਣਾ (ਮੋਹ-ਸਾਗਰ ਤੋਂ) ਤਰਨ ਲਈ, ਮਾਨੋ, ਬੇੜੀ ਹੈ ।
One who remains dead while yet alive, is saved, and saves others as well.
ਜੈ ਜਗਦੀਸ ਪਰਮ ਗਤਿ ਸਰਣਾ ॥
ਉੱਚੀ ਆਤਮਕ ਅਵਸਥਾ ਜਗਤ ਦੇ ਮਾਲਕ-ਪ੍ਰਭੂ ਦੀ ਸਰਨ ਪਿਆਂ ਲੱਭਦੀ ਹੈ ।
Celebrate the Victory of the Lord; taking to His Sanctuary, the supreme status is obtained.
ਹਉ ਬਲਿਹਾਰੀ ਸਤਿਗੁਰ ਚਰਣਾ ॥
(ਪ੍ਰਭੂ ਦੀ ਸਰਨ ਗੁਰੂ ਦੀ ਰਾਹੀਂ ਪ੍ਰਾਪਤ ਹੰੁਦੀ ਹੈ) ਮੈਂ ਗੁਰੂ ਦੇ ਚਰਨਾਂ ਤੋਂ ਸਦਕੇ ਹਾਂ ।
I am a sacrifice to the feet of the True Guru.
ਗੁਰੁ ਬੋਹਿਥੁ ਸਬਦਿ ਭੈ ਤਰਣਾ ॥੩॥
ਗੁਰੂ ਮਾਨੋ, ਜਹਾਜ਼ ਹੈ, ਗੁਰੂ ਦੇ ਸ਼ਬਦ ਵਿਚ ਜੁੜ ਕੇ ਭਵ-ਸਾਗਰ ਤੋਂ ਪਾਰ ਲੰਘ ਸਕੀਦਾ ਹੈ ।੩।
The Guru is the boat; through the Shabad of His Word, the terrifying world-ocean is crossed over. ||3||
ਨਿਰਭਉ ਆਪਿ ਨਿਰੰਤਰਿ ਜੋਤਿ ॥
ਪਰਮਾਤਮਾ ਨੂੰ ਕੋਈ ਡਰ ਪੋਹ ਨਹੀਂ ਸਕਦਾ, ਉਹ ਆਪ ਇਕ-ਰਸ ਹਰੇਕ ਦੇ ਅੰਦਰ ਆਪਣੀ ਜੋਤਿ ਦਾ ਪਰਕਾਸ਼ ਕਰ ਰਿਹਾ ਹੈ,
He Himself is Fearless; His Divine Light is contained in all.
ਬਿਨੁ ਨਾਵੈ ਸੂਤਕੁ ਜਗਿ ਛੋਤਿ ॥
ਪਰ ਉਸ ਦੇ ਨਾਮ ਤੋਂ ਖੁੰਝਣ ਦੇ ਕਾਰਨ ਜਗਤ ਵਿਚ ਕਿਤੇ ਸੂਤਕ (ਦਾ ਭਰਮ) ਹੈ ਕਿਤੇ ਛੂਤ ਹੈ ।
Without the Name, the world is defiled and untouchable.
ਦੁਰਮਤਿ ਬਿਨਸੈ ਕਿਆ ਕਹਿ ਰੋਤਿ ॥
ਦੁਰਮਤਿ ਦੇ ਕਾਰਨ ਜਗਤ ਆਤਮਕ ਮੌਤੇ ਮਰ ਰਿਹਾ ਹੈ, (ਇਸ ਬਾਰੇ) ਕੀਹ ਆਖ ਕੇ ਕੋਈ ਰੋਵੇ?
Through evil-mindedness, they are ruined; why should they cry out and weep?
ਜਨਮਿ ਮੂਏ ਬਿਨੁ ਭਗਤਿ ਸਰੋਤਿ ॥੪॥
ਪਰਮਾਤਮਾ ਦੀ ਭਗਤੀ ਤੋਂ ਬਿਨਾ, ਪ੍ਰਭੂ ਦੀ ਸਿਫ਼ਤਿ-ਸਾਲਾਹ ਸੁਣਨ ਤੋਂ ਬਿਨਾ, ਜੀਵ ਜਨਮ ਮਰਨ ਦੇ ਗੇੜ ਵਿਚ ਪੈ ਰਹੇ ਹਨ ।੪।
They are born only to die, without hearing the music of devotional worship. ||4||
ਮੂਏ ਕਉ ਸਚੁ ਰੋਵਹਿ ਮੀਤ ॥
ਆਪਾ-ਭਾਵ ਤੋਂ ਮਰੇ ਹੋਏ ਨੂੰ ਸਚ ਮੁਚ ਉਸ ਦੇ (ਪਹਿਲੇ) ਮਿੱਤਰ
Only one's true friends mourn one's death.
ਤ੍ਰੈ ਗੁਣ ਰੋਵਹਿ ਨੀਤਾ ਨੀਤ ॥
ਮਾਇਆ ਦੇ ਤਿੰਨ ਗੁਣ ਨਿੱਤ ਰੋਂਦੇ ਹਨ (ਕਿ ਸਾਡਾ ਸਾਥ ਛੱਡ ਗਿਆ ਹੈ),
Those under the sway of the three dispositions continue to mourn on and on.
ਦੁਖੁ ਸੁਖੁ ਪਰਹਰਿ ਸਹਜਿ ਸੁਚੀਤ ॥
ਕਿਉਂਕਿ ਉਹ ਦੁਖ ਸੁਖ (ਦਾ ਅਹਿਸਾਸ) ਤਿਆਗ ਕੇ ਅਡੋਲ ਅਵਸਥਾ ਵਿਚ ਸੁਚੇਤ ਹੋ ਗਿਆ ਹੈ
Disregarding pain and pleasure, center your consciousness on the Lord.
ਤਨੁ ਮਨੁ ਸਉਪਉ ਕ੍ਰਿਸਨ ਪਰੀਤਿ ॥੫॥
ਤੇ ਉਸ ਨੇ ਆਪਣਾ ਤਨ ਤੇ ਮਨ ਪਰਮਾਤਮਾ ਦੀ ਪ੍ਰੀਤ ਤੋਂ ਭੇਟਾ ਕਰ ਦਿੱਤਾ ਹੈ ।੫।
Dedicate your body and mind to the Love of the Lord. ||5||
ਭੀਤਰਿ ਏਕੁ ਅਨੇਕ ਅਸੰਖ ॥
ਸਭ ਦੇ ਅੰਦਰ ਇਕੋ ਪਰਮਾਤਮਾ ਵੱਸ ਰਿਹਾ ਹੈ, ਉਹ ਅਨੇਕਾਂ ਅਸੰਖਾਂ ਰੂਪਾਂ ਵਿਚ ਦਿਖਾਈ ਦੇ ਰਿਹਾ ਹੈ,
The One Lord dwells within the various and countless beings.
ਕਰਮ ਧਰਮ ਬਹੁ ਸੰਖ ਅਸੰਖ ॥
(ਪਰ ਜੀਵਾਂ ਨੇ ਉਸ ਨੂੰ ਵਿਸਾਰ ਕੇ) ਹੋਰ ਹੋਰ ਬੇਅੰਤ ਧਰਮ ਕਰਮ ਰਚ ਲਏ ਹਨ ।
There are so many rituals and religious faiths, their number is innumerable.
ਬਿਨੁ ਭੈ ਭਗਤੀ ਜਨਮੁ ਬਿਰੰਥ ॥
ਪਰਮਾਤਮਾ ਦੇ ਡਰ-ਅਦਬ ਵਿਚ ਰਹਿਣ ਤੋਂ ਬਿਨਾ, ਪ੍ਰਭੂ ਦੀ ਭਗਤੀ ਤੋਂ ਬਿਨਾ, ਜੀਵਾਂ ਦਾ ਮਨੁੱਖਾ ਜਨਮ ਵਿਅਰਥ ਜਾਂਦਾ ਹੈ ।
Without the Fear of God, and devotional worship, one's life is in vain.
ਹਰਿ ਗੁਣ ਗਾਵਹਿ ਮਿਲਿ ਪਰਮਾਰੰਥ ॥੬॥
ਜੇਹੜੇ ਮਿਲ ਕੇ ਹਰੀ ਦੇ ਗੁਣ ਗਾਂਦੇ ਹਨ, ਉਹ ਮਨੁੱਖਾ ਜਨਮ ਦਾ ਮਨੋਰਥ ਹਾਸਲ ਕਰ ਲੈਂਦੇ ਹਨ ।੬।
Singing the Glorious Praises of the Lord, the supreme wealth is obtained. ||6||
ਆਪਿ ਮਰੈ ਮਾਰੇ ਭੀ ਆਪਿ ॥
(ਜੀਵਾਂ ਦਾ ਰਚਨਹਾਰ ਕਰਤਾਰ ਸਭ ਜੀਵਾਂ ਦੇ ਅੰਦਰ ਆਪ ਮੌਜੂਦ ਹੈ, ਸੋ ਜਦੋਂ ਕੋਈ ਜੀਵ ਮਰਦਾ ਹੈ ਤਾਂ) ਪਰਮਾਤਮਾ (ਉਸ ਵਿਚ ਬੈਠਾ ਆਪ ਹੀ, ਮਾਨੋ) ਮਰਦਾ ਹੈ, ਉਸ ਜੀਵ ਨੂੰ ਮਾਰਦਾ ਭੀ ਆਪ ਹੀ ਹੈ ।
He Himself dies, and He Himself kills.
ਆਪਿ ਉਪਾਏ ਥਾਪਿ ਉਥਾਪਿ ॥
ਪ੍ਰਭੂ ਆਪ ਹੀ ਪੈਦਾ ਕਰਦਾ ਹੈ, ਪੈਦਾ ਕਰ ਕੇ ਆਪ ਹੀ ਨਾਸ ਕਰਦਾ ਹੈ ।
He Himself establishes, and having established, disestablishes.
ਸ੍ਰਿਸਟਿ ਉਪਾਈ ਜੋਤੀ ਤੂ ਜਾਤਿ ॥
ਹੇ ਜੋਤਿ-ਰੂਪ ਪ੍ਰਭੂ! ਤੂੰ ਆਪ ਹੀ ਸ੍ਰਿਸ਼ਟੀ ਪੈਦਾ ਕੀਤੀ ਹੈ, ਤੂੰ ਆਪ ਹੀ ਅਨੇਕਾਂ ਜਾਤੀਆਂ ਪੈਦਾ ਕਰ ਦਿੱਤੀਆਂ ਹਨ ।
He created the Universe, and by His Divine Nature, instilled His Divine Light into it.
ਸਬਦੁ ਵੀਚਾਰਿ ਮਿਲਣੁ ਨਹੀ ਭ੍ਰਾਤਿ ॥੭॥
ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਨੂੰ ਵਿਸਾਰ ਕੇ (ਮਨ ਵਿਚ ਟਿਕਾ ਕੇ) ਜੀਵ ਦਾ ਉਸ ਨਾਲ ਮਿਲਾਪ ਹੋ ਜਾਂਦਾ ਹੈ, ਜੀਵ ਨੂੰ (ਸੂਤਕ ਛੂਤ ਆਦਿਕ ਦੀ ਕੋਈ) ਭਟਕਣਾ ਨਹੀਂ ਰਹਿੰਦੀ ।੭।
One who reflects upon the Word of the Shabad, meets the Lord, without doubt. ||7||
ਸੂਤਕੁ ਅਗਨਿ ਭਖੈ ਜਗੁ ਖਾਇ ॥
(ਪਰਮਾਤਮਾ ਆਪ ਹੀ ਸਭ ਜੀਵਾਂ ਵਿਚ ਵਿਆਪਕ ਹੋ ਕੇ ਜੰਮਦਾ ਮਰਦਾ ਹੈ, ਸਰਬ-ਵਿਆਪਕ ਪ੍ਰਭੂ ਤੋਂ ਵਿਛੁੜਿਆਂ ਨੂੰ ਸੂਤਕ ਦਾ ਭਰਮ ਖ਼ੁਆਰ ਕਰਦਾ ਹੈ
Pollution is the burning fire, which is consuming the world.
ਸੂਤਕੁ ਜਲਿ ਥਲਿ ਸਭ ਹੀ ਥਾਇ ॥
ਸੂਤਕ ਦਾ ਭਰਮ ਕਿਥੇ ਕਿਥੇ ਕੀਤਾ ਜਾਵੇਗਾ?) ਅੱਗ ਵਿਚ ਭੀ (ਫਿਰ) ਸੂਤਕ ਹੈ ਜੋ ਭੜਕਦੀ ਹੈ ਤੇ ਜਗਤ (ਦੇ ਜੀਵਾਂ) ਨੂੰ ਭਸਮ ਕਰ ਜਾਂਦੀ ਹੈ, ਸੂਤਕ ਪਾਣੀ ਵਿਚ ਹੈ, ਸੂਤਕ ਧਰਤੀ ਵਿਚ ਹੈ, ਸੂਤਕ ਹਰ ਥਾਂ ਹੀ ਹੈ (ਕਿਉਂਕਿ ਹਰ ਥਾਂ ਜੀਵ ਜੰਮਦੇ ਹਨ ਤੇ ਮਰਦੇ ਹਨ) ।
Pollution is in the water, upon the land, and everywhere.
ਨਾਨਕ ਸੂਤਕਿ ਜਨਮਿ ਮਰੀਜੈ ॥
ਹੇ ਨਾਨਕ! ਸੂਤਕ (ਦੇ ਭਰਮ) ਵਿਚ ਪੈ ਕੇ (ਪਰਮਾਤਮਾ ਦੀ ਹੋਂਦ ਤੋਂ ਖੁੰਝ ਕੇ) ਜਗਤ ਜਨਮ ਮਰਨ ਦੇ ਗੇੜ ਵਿਚ ਪੈ ਰਿਹਾ ਹੈ ।
O Nanak, people are born and die in pollution.
ਗੁਰ ਪਰਸਾਦੀ ਹਰਿ ਰਸੁ ਪੀਜੈ ॥੮॥੪॥
(ਸਹੀ ਰਸਤਾ ਇਹ ਹੈ ਕਿ ਗੁਰੂ ਦੀ ਸਰਨ ਪੈ ਕੇ) ਗੁਰੂ ਦੀ ਮੇਹਰ ਪ੍ਰਾਪਤ ਕਰ ਕੇ ਪਰਮਾਤਮਾ ਦੇ ਨਾਮ ਦਾ ਅੰਮ੍ਰਿਤ-ਰਸ ਪੀਣਾ ਚਾਹੀਦਾ ਹੈ ।੮।੪।
By Guru's Grace, they drink in the Lord's sublime elixir. ||8||4||