ਰਾਗੁ ਆਸਾ ਮਹਲਾ ੧ ॥
Aasaa, First Mehl:
 
ਆਪੁ ਵੀਚਾਰੈ ਸੁ ਪਰਖੇ ਹੀਰਾ ॥
ਜਿਸ ਮਨੁੱਖ ਨੂੰ ਪੂਰਾ ਗੁਰੂ ਇਕ (ਮੇਹਰ ਦੀ) ਨਿਗਾਹ ਨਾਲ (ਮੋਹ ਦੇ ਸਮੰੁਦਰ ਤੋਂ) ਪਾਰ ਲੰਘਾਂਦਾ ਹੈ
One who contemplates his own self, tests the worth of the jewel.
 
ਏਕ ਦ੍ਰਿਸਟਿ ਤਾਰੇ ਗੁਰ ਪੂਰਾ ॥
ਜੇਹੜਾ ਮਨੁੱਖ ਸੱਚੇ ਦਿਲੋਂ ਗੁਰੂ ਉਤੇ ਸਰਧਾ ਲਿਆਉਂਦਾ ਹੈ, ਉਸ ਦਾ ਮਨ (ਮਾਇਆ-ਮੋਹ ਵਿਚ) ਡੋਲਦਾ ਨਹੀਂ,
With a single glance, the Perfect Guru saves him.
 
ਗੁਰੁ ਮਾਨੈ ਮਨ ਤੇ ਮਨੁ ਧੀਰਾ ॥੧॥
ਉਹ ਆਪਣੇ ਆਪ ਨੂੰ (ਆਪਣੇ ਜੀਵਨ ਨੂੰ) ਵਿਚਾਰਦਾ ਤੇ ਪਰਮਾਤਮਾ ਦੇ ਸ੍ਰੇਸ਼ਟ ਨਾਮ ਦੀ ਕਦਰ ਪਛਾਣਦਾ ਹੈ ।੧।
When the Guru is pleased, one's mind comforts itself. ||1||
 
ਐਸਾ ਸਾਹੁ ਸਰਾਫੀ ਕਰੈ ॥
ਗੁਰੂ ਇਹੋ ਜਿਹਾ ਸ਼ਾਹ (ਸਰਾਫ਼) ਹੈ, ਤੇ ਇਹੋ ਜਿਹੀ ਸਰਾਫ਼ੀ ਕਰਦਾ ਹੈ (ਕਿ ਉਹ ਜੀਵਾਂ ਨੂੰ ਤੁਰਤ ਪਰਖ ਲੈਂਦਾ ਹੈ, ਤੇ)
He is such a banker, who tests us.
 
ਸਾਚੀ ਨਦਰਿ ਏਕ ਲਿਵ ਤਰੈ ॥੧॥ ਰਹਾਉ ॥
ਉਸ ਦੀ ਕਦੇ ਉਕਾਈ ਨਾਹ ਖਾਣ ਵਾਲੀ ਮਿਹਰ ਦੀ ਨਿਗਾਹ ਨਾਲ ਜੀਵ ਇਕ ਪਰਮਾਤਮਾ ਵਿਚ ਸੁਰਤਿ ਜੋੜ ਕੇ (ਮੋਹ ਦੇ ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ ।੧।ਰਹਾਉ।
By His True Glance of Grace, we are blessed with the Love of the One Lord, and are saved. ||1||Pause||
 
ਪੂੰਜੀ ਨਾਮੁ ਨਿਰੰਜਨ ਸਾਰੁ ॥
(ਗੁਰੂ ਦੀ ਕਿਰਪਾ ਨਾਲ) ਜੇਹੜਾ ਮਨੁੱਖ ਨਿਰੰਜਨ ਪ੍ਰਭੂ ਦੇ ਸ੍ਰੇਸ਼ਟ ਨਾਮ ਨੂੰ (ਆਪਣੇ ਆਤਮਕ ਜੀਵਨ ਦੀ) ਰਾਸਿ-ਪੂੰਜੀ ਬਣਾਂਦਾ ਹੈ,
The capital of the Naam is immaculate and sublime.
 
ਨਿਰਮਲੁ ਸਾਚਿ ਰਤਾ ਪੈਕਾਰੁ ॥
ਜੋ ਸਦਾ-ਥਿਰ ਪ੍ਰਭੂ (ਦੇ ਨਾਮ-ਰੰਗ) ਵਿਚ ਰੰਗਿਆ ਰਹਿੰਦਾ ਹੈ ਉਹ ਪਵਿਤ੍ਰ (ਜੀਵਨ ਵਾਲਾ) ਹੋ ਜਾਂਦਾ ਹੈ, ਉਹ ਨਿਆਰੀਏ ਵਾਂਗ ਪਾਰਖੂ ਬਣ ਜਾਂਦਾ ਹੈ,
That peddler is rendered pure, who is imbued with the Truth.
 
ਸਿਫਤਿ ਸਹਜ ਘਰਿ ਗੁਰੁ ਕਰਤਾਰੁ ॥੨॥
ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਉਹ ਗੁਰੂ ਕਰਤਾਰ ਨੂੰ ਆਪਣੇ ਅਡੋਲ ਹਿਰਦੇ-ਘਰ ਵਿਚ ਵਸਾਂਦਾ ਹੈ ।੨।
Praising the Lord, in the house of poise, he attains the Guru, the Creator. ||2||
 
ਆਸਾ ਮਨਸਾ ਸਬਦਿ ਜਲਾਏ ॥
ਜੇਹੜਾ ਮਨੁੱਖ ਗੁਰੂ ਤੋਂ (ਜ਼ਿੰਦਗੀ ਦਾ ਸਹੀ) ਰਸਤਾ ਲੱਭ ਲੈਂਦਾ ਹੈ, ਪਰਮਾਤਮਾ ਦਾ ਮਹਲ ਘਰ ਲੱਭ ਲੈਂਦਾ ਹੈ,
One who burns away hope and desire through the Word of the Shabad,
 
ਰਾਮ ਨਰਾਇਣੁ ਕਹੈ ਕਹਾਏ ॥
ਉਹ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਮਾਇਕ ਆਸਾ ਤੇ ਮਾਇਕ ਫੁਰਨਾ ਸਾੜ ਦੇਂਦਾ ਹੈ,
chants the Lord's Name, and inspires others to chant it as well.
 
ਗੁਰ ਤੇ ਵਾਟ ਮਹਲੁ ਘਰੁ ਪਾਏ ॥੩॥
ਉਹ ਆਪ ਪਰਮਾਤਮਾ ਦਾ ਭਜਨ ਕਰਦਾ ਹੈ ਤੇ ਹੋਰਨਾਂ ਨੂੰ ਇਸ ਪਾਸੇ ਪ੍ਰੇਰਦਾ ਹੈ ।੩।
Through the Guru, he finds the Path home, to the Mansion of the Lord's Presence. ||3||
 
ਕੰਚਨ ਕਾਇਆ ਜੋਤਿ ਅਨੂਪੁ ॥
ਜੇਹੜਾ ਪਰਮਾਤਮਾ (ਸੁੱਧ) ਸੋਨੇ ਵਰਗੀ ਪਵਿਤ੍ਰ ਹਸਤੀ ਵਾਲਾ ਹੈ, ਜੋ ਨਿਰਾ ਚਾਨਣ ਹੀ ਚਾਨਣ ਹੈ, ਜਿਸ ਵਰਗਾ ਹੋਰ ਕੋਈ ਨਹੀਂ ਹੈ,
His body becomes golden, by the Lord's Incomparable Light.
 
ਤ੍ਰਿਭਵਣ ਦੇਵਾ ਸਗਲ ਸਰੂਪੁ ॥
ਜੋ ਤਿੰਨਾਂ ਭਵਨਾਂ ਦਾ ਮਾਲਕ ਹੈ, ਇਹ ਸਾਰਾ ਆਕਾਰ ਜਿਸ ਦਾ (ਸਰਗੁਣ) ਸਰੂਪ ਹੈ,
He beholds the divine beauty in all the three worlds.
 
ਮੈ ਸੋ ਧਨੁ ਪਲੈ ਸਾਚੁ ਅਖੂਟੁ ॥੪॥
ਉਸ ਪਰਮਾਤਮਾ ਦਾ ਸਦਾ-ਥਿਰ ਤੇ ਕਦੇ ਨਾਹ ਮੁੱਕਣ ਵਾਲਾ ਨਾਮ-ਧਨ ਮੈਨੂੰ (ਗੁਰੂ-ਸਰਾਫ਼ ਤੋਂ) ਮਿਲਿਆ ਹੈ ।੪।
That inexhaustible wealth of Truth is now in my lap. ||4||
 
ਪੰਚ ਤੀਨਿ ਨਵ ਚਾਰਿ ਸਮਾਵੈ ॥
ਜੋ ਪਰਮਾਤਮਾ ਪੰਜਾਂ ਤੱਤਾਂ ਵਿਚ, ਮਾਇਆ ਦੇ ਤਿੰਨ ਗੁਣਾਂ ਵਿਚ, ਨੌ ਖੰਡਾਂ ਵਿਚ ਅਤੇ ਚਾਰ ਕੂਟਾਂ ਵਿਚ ਵਿਆਪਕ ਹੈ,
In the five elements, the three worlds, the nine regions and the four directions, the Lord is pervading.
 
ਧਰਣਿ ਗਗਨੁ ਕਲ ਧਾਰਿ ਰਹਾਵੈ ॥
ਜੋ ਧਰਤੀ ਤੇ ਆਕਾਸ਼ ਨੂੰ ਆਪਣੀ ਸੱਤਿਆ ਦੇ ਆਸਰੇ (ਥਾਂ ਸਿਰ) ਟਿਕਾਈ ਰਖਦਾ ਹੈ;
He supports the earth and the sky, exercising His almighty power.
 
ਬਾਹਰਿ ਜਾਤਉ ਉਲਟਿ ਪਰਾਵੈ ॥੫॥
ਗੁਰੂ-ਸਰਾਫ਼ ਮਨੁੱਖ ਦੇ ਬਾਹਰ ਦਿੱਸਦੇ ਆਕਾਰ ਵਲ ਦੌੜਦੇ ਮਨ ਨੂੰ ਉਸ ਪਰਮਾਤਮਾ ਵਲ ਪਰਤਾ ਕੇ ਲਿਆਉਂਦਾ ਹੈ ।੫।
He turns the outgoing mind around. ||5||
 
ਮੂਰਖੁ ਹੋਇ ਨ ਆਖੀ ਸੂਝੈ ॥
(ਗੁਰੂ-ਸਰਾਫ਼ ਦੱਸਦਾ ਹੈ ਕਿ ਪਰਮਾਤਮਾ ਸਾਰੀ ਸ੍ਰਿਸ਼ਟੀ ਵਿਚ ਰਮਿਆ ਹੋਇਆ ਹੈ, ਪਰ) ਉਹ ਮਨੁੱਖ ਮੂਰਖ ਹੈ ਜਿਸ ਨੂੰ ਅੱਖਾਂ ਨਾਲ (ਪ੍ਰਭੂ) ਨਹੀਂ ਦਿੱਸਦਾ,
The fool does not realize what he sees with his eyes.
 
ਜਿਹਵਾ ਰਸੁ ਨਹੀ ਕਹਿਆ ਬੂਝੈ ॥
ਜਿਸ ਦੀ ਜੀਭ ਵਿਚ (ਪ੍ਰਭੂ ਦਾ) ਨਾਮ-ਰਸ ਨਹੀਂ ਆਇਆ, ਜੋ ਗੁਰੂ ਦੇ ਦੱਸੇ ਉਪਦੇਸ਼ ਨੂੰ ਨਹੀਂ ਸਮਝਦਾ ।
He does not taste with his tongue, and does not understand what is said.
 
ਬਿਖੁ ਕਾ ਮਾਤਾ ਜਗ ਸਿਉ ਲੂਝੈ ॥੬॥
ਉਹ ਮਨੁੱਖ ਵਿਹੁਲੀ ਮਾਇਆ ਵਿਚ ਮਸਤ ਹੋ ਕੇ ਜਗਤ ਨਾਲ ਝਗੜੇ ਸਹੇੜਦਾ ਹੈ ।੬।
Intoxicated with poison, he argues with the world. ||6||
 
ਊਤਮ ਸੰਗਤਿ ਊਤਮੁ ਹੋਵੈ ॥
ਗੁਰੂ ਦੀ ਸ੍ਰੇਸ਼ਟ ਸੰਗਤਿ ਦੀ ਬਰਕਤਿ ਨਾਲ ਮਨੁੱਖ ਸ੍ਰੇਸ਼ਟ ਜੀਵਨ ਵਾਲਾ ਬਣ ਜਾਂਦਾ ਹੈ,
In the uplifting society, one is uplifted.
 
ਗੁਣ ਕਉ ਧਾਵੈ ਅਵਗਣ ਧੋਵੈ ॥
ਆਤਮਕ ਗੁਣਾਂ ਦੀ ਪ੍ਰਾਪਤੀ ਲਈ ਦੌੜ-ਭੱਜ ਕਰਦਾ ਹੈ ਤੇ (ਆਪਣੇ ਅੰਦਰੋਂ ਨਾਮ-ਅੰਮ੍ਰਿਤ ਦੀ ਸਹਾਇਤਾ ਨਾਲ) ਔਗੁਣ ਧੋ ਦੇਂਦਾ ਹੈ ।
He chases after virtue and washes off his sins.
 
ਬਿਨੁ ਗੁਰ ਸੇਵੇ ਸਹਜੁ ਨ ਹੋਵੈ ॥੭॥
(ਇਹ ਗੱਲ ਯਕੀਨੀ ਹੈ ਕਿ) ਗੁਰੂ ਦੀ ਦੱਸੀ ਸੇਵਾ ਕਰਨ ਤੋਂ ਬਿਨਾ (ਔਗੁਣਾਂ ਤੋਂ ਖ਼ਲਾਸੀ ਨਹੀਂ ਹੰੁਦੀ, ਤੇ) ਅਡੋਲ ਆਤਮਕ ਅਵਸਥਾ ਨਹੀਂ ਮਿਲਦੀ ।੭।
Without serving the Guru, celestial poise is not obtained. ||7||
 
ਹੀਰਾ ਨਾਮੁ ਜਵੇਹਰ ਲਾਲੁ ॥
ਹੀਰਾ ਜਵਾਹਰ ਤੇ ਲਾਲ ਉਸ ਮਨੁੱਖ ਦੀ ਰਾਸਿ-ਪੂੰਜੀ ਬਣ ਜਾਂਦਾ ਹ
The Naam, the Name of the Lord, is a diamond, a jewel, a ruby.
 
ਮਨੁ ਮੋਤੀ ਹੈ ਤਿਸ ਕਾ ਮਾਲੁ ॥
ਮੋਤੀ (ਵਰਗਾ ਸੁੱਚਾ) ਮਨ ਪਰਮਾਤਮਾ ਦਾ ਨਾਮ
The pearl of the mind is the inner wealth.
 
ਨਾਨਕ ਪਰਖੈ ਨਦਰਿ ਨਿਹਾਲੁ ॥੮॥੫॥
ਹੇ ਨਾਨਕ! ਗੁਰੂ-ਸਰਾਫ਼ ਜਿਸ ਮਨੁੱਖ ਨੂੰ ਮੇਹਰ ਦੀ ਨਜ਼ਰ ਨਾਲ ਵੇਖਦਾ ਹੈ ਉਹ ਨਿਹਾਲ ਹੋ ਜਾਂਦਾ ਹੈ,
O Nanak, the Lord tests us, and blesses us with His Glance of Grace. ||8||5||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by