ਆਸਾ ਮਹਲਾ ੧ ॥
Aasaa, First Mehl:
 
ਗੁਰਮੁਖਿ ਗਿਆਨੁ ਧਿਆਨੁ ਮਨਿ ਮਾਨੁ ॥
(ਹੇ ਭਾਈ! ਤੂੰ) ਗੁਰੂ ਦੇ ਸਨਮੁਖ ਹੋ ਕੇ ਆਪਣੇ ਮਨ ਵਿਚ ਪਰਮਾਤਮਾ ਨਾਲ ਡੂੰਘੀ ਸਾਂਝ ਅਤੇ ਪਰਮਾਤਮਾ ਵਿਚ ਜੁੜੀ ਸੁਰਤਿ (ਦਾ ਆਨੰਦ) ਮਾਣ,
The Gurmukh obtains spiritual wisdom, meditation and satisfaction of the mind.
 
ਗੁਰਮੁਖਿ ਮਹਲੀ ਮਹਲੁ ਪਛਾਨੁ ॥
ਗੁਰੂ ਦੀ ਸਰਨ ਪੈ ਕੇ ਤੂੰ ਆਪਣੇ ਅੰਦਰ ਪ੍ਰਭੂ ਦਾ ਟਿਕਾਣਾ ਪਛਾਣ ।
The Gurmukh realizes the Mansion of the Lord's Presence.
 
ਗੁਰਮੁਖਿ ਸੁਰਤਿ ਸਬਦੁ ਨੀਸਾਨੁ ॥੧॥
ਗੁਰੂ ਦੇ ਸਨਮੁਖ ਰਹਿ ਕੇ ਤੂੰ ਗੁਰੂ ਦੇ ਸ਼ਬਦ ਨੂੰ ਆਪਣੇ ਸੋਚ-ਮੰਡਲ ਵਿਚ ਟਿਕਾ, (ਇਹ ਤੇਰੇ ਜੀਵਨ-ਸਫ਼ਰ ਲਈ) ਰਾਹਦਾਰੀ ਹੈ ।੧।
The Gurmukh is attuned to the Word of the Shabad, as his Insignia. ||1||
 
ਐਸੇ ਪ੍ਰੇਮ ਭਗਤਿ ਵੀਚਾਰੀ ॥
ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਨੂੰ ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਪ੍ਰਾਪਤ ਹੋ ਜਾਂਦਾ ਹੈ,
Such is the loving devotional worship of the Lord's contemplation.
 
ਗੁਰਮੁਖਿ ਸਾਚਾ ਨਾਮੁ ਮੁਰਾਰੀ ॥੧॥ ਰਹਾਉ ॥
ਤੇ ਇਸ ਤਰ੍ਹਾਂ ਪ੍ਰਭੂ-ਚਰਨਾਂ ਨਾਲ ਪ੍ਰੇਮ ਅਤੇ ਪਰਮਾਤਮਾ ਦੀ ਭਗਤੀ ਕਰ ਕੇ ਉਹ ਉੱਚੀ ਵਿਚਾਰ ਦਾ ਮਾਲਕ ਬਣ ਜਾਂਦਾ ਹੈ ।੧।ਰਹਾਉ।
The Gurmukh realizes the True Name, the Destroyer of ego. ||1||Pause||
 
ਅਹਿਨਿਸਿ ਨਿਰਮਲੁ ਥਾਨਿ ਸੁਥਾਨੁ ॥
(ਜੋ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ ਉਹ) ਦਿਨ ਰਾਤ ਆਪਣੇ ਹਿਰਦੇ-ਥਾਂ ਵਿਚ ਪਰਮਾਤਮਾ ਦਾ ਪਵਿਤ੍ਰ ਸੇ੍ਰਸ਼ਟ ਡੇਰਾ ਬਣਾਈ ਰੱਖਦਾ ਹੈ,
Day and night, he remains immaculately pure, and abides in the sublime place.
 
ਤੀਨ ਭਵਨ ਨਿਹਕੇਵਲ ਗਿਆਨੁ ॥
ਤਿੰਨਾਂ ਭਵਨਾਂ ਵਿਚ ਵਿਆਪਕ ਤੇ ਵਾਸ਼ਨਾ-ਰਹਿਤ ਪ੍ਰਭੂ ਨਾਲ ਉਸ ਦੀ ਡੂੰਘੀ ਸਾਂਝ ਪੈ ਜਾਂਦੀ ਹੈ ।
He gains the wisdom of the three worlds.
 
ਸਾਚੇ ਗੁਰ ਤੇ ਹੁਕਮੁ ਪਛਾਨੁ ॥੨॥
(ਹੇ ਭਾਈ! ਤੂੰ ਭੀ) ਅਭੁੱਲ ਗੁਰੂ ਤੋਂ (ਭਾਵ, ਸਰਨ ਪੈ ਕੇ) ਪਰਮਾਤਮਾ ਦੀ ਰਜ਼ਾ ਨੂੰ ਸਮਝ ।੨।
Through the True Guru, the Command of the Lord's Will is realized. ||2||
 
ਸਾਚਾ ਹਰਖੁ ਨਾਹੀ ਤਿਸੁ ਸੋਗੁ ॥
(ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਸ ਦੇ) ਅੰਦਰ ਟਿਕਵਾਂ ਆਨੰਦ ਬਣਿਆ ਰਹਿੰਦਾ ਹੈ, ਉਸ ਨੂੰ ਕਦੇ ਕੋਈ ਚਿੰਤਾ ਨਹੀਂ ਪੋਂਹਦੀ;
He enjoys true pleasure, and suffers no pain.
 
ਅੰਮ੍ਰਿਤੁ ਗਿਆਨੁ ਮਹਾ ਰਸੁ ਭੋਗੁ ॥
ਪਰਮਾਤਮਾ ਦਾ ਆਤਮਕ ਜੀਵਨ ਦੇਣ ਵਾਲਾ ਸ੍ਰੇਸ਼ਟ ਰਸ ਵਾਲਾ ਨਾਮ ਤੇ ਪਰਮਾਤਮਾ ਨਾਲ ਡੂੰਘੀ ਸਾਂਝ ਉਸ ਮਨੁੱਖ ਦਾ ਆਤਮਕ ਭੋਜਨ ਬਣ ਜਾਂਦਾ ਹੈ ।
He enjoys the ambrosial wisdom, and the highest sublime essence.
 
ਪੰਚ ਸਮਾਈ ਸੁਖੀ ਸਭੁ ਲੋਗੁ ॥੩॥
(ਜੇ ਗੁਰੂ ਦੀ ਸਰਨ ਪੈ ਕੇ) ਜਗਤ ਕਾਮਾਦਿਕ ਪੰਜਾਂ ਨੂੰ ਮੁਕਾ ਦੇਵੇ ਤਾਂ ਸਾਰਾ ਜਗਤ ਹੀ ਸੁਖੀ ਹੋ ਜਾਏ ।੩।
He overcomes the five evil passions, and becomes the happiest of all men. ||3||
 
ਸਗਲੀ ਜੋਤਿ ਤੇਰਾ ਸਭੁ ਕੋਈ ॥
(ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਇਉਂ ਅਰਦਾਸ ਕਰਦਾ ਹੈ—ਹੇ ਪ੍ਰਭੂ!) ਸਾਰੀ ਸ੍ਰਿਸ਼ਟੀ ਵਿਚ ਤੇਰੀ ਹੀ ਜੋਤਿ (ਪ੍ਰਕਾਸ਼ ਕਰ ਰਹੀ ਹੈ, ਹਰੇਕ ਜੀਵ ਤੇਰਾ ਹੀ ਪੈਦਾ ਕੀਤਾ ਹੋਇਆ) ਹੈ ।
Your Divine Light is contained in all; everyone belongs to You.
 
ਆਪੇ ਜੋੜਿ ਵਿਛੋੜੇ ਸੋਈ ॥
(ਗੁਰਮੁਖਿ ਨੂੰ ਇਹ ਨਿਸ਼ਚਾ ਹੰੁਦਾ ਹੈ ਕਿ) ਪਰਮਾਤਮਾ ਆਪ ਹੀ ਜੀਵਾਂ ਦੇ ਸੰਜੋਗ ਬਣਾਂਦਾ ਹੈ, ਤੇ ਆਪ ਹੀ ਫਿਰ ਵਿਛੋੜਾ ਪਾ ਦੇਂਦਾ ਹੈ ।
You Yourself join and separate again.
 
ਆਪੇ ਕਰਤਾ ਕਰੇ ਸੁ ਹੋਈ ॥੪॥
ਜੋ ਕੁਝ ਕਰਤਾਰ ਆਪ ਹੀ ਕਰਦਾ ਹੈ ਉਹੀ ਹੰੁਦਾ ਹੈ ।੪।
Whatever the Creator does, comes to pass. ||4||
 
ਢਾਹਿ ਉਸਾਰੇ ਹੁਕਮਿ ਸਮਾਵੈ ॥
(ਗੁਰਮੁਖਿ ਨੂੰ ਯਕੀਨ ਬਣ ਜਾਂਦਾ ਹੈ ਕਿ) ਪਰਮਾਤਮਾ ਆਪ ਹੀ ਸ੍ਰਿਸ਼ਟੀ ਨੂੰ ਢਾਹ ਕੇ ਆਪ ਹੀ ਮੁੜ ਉਸਾਰਦਾ ਹੈ, ਉਸ ਦੇ ਹੁਕਮ ਅਨੁਸਾਰ ਹੀ ਜਗਤ ਮੁੜ ਉਸ ਵਿਚ ਲੀਨ ਹੋ ਜਾਂਦਾ ਹੈ ।
He demolishes, and He builds; by His Order, he merges us into Himself.
 
ਹੁਕਮੋ ਵਰਤੈ ਜੋ ਤਿਸੁ ਭਾਵੈ ॥
ਜੋ ਉਸ ਨੂੰ ਚੰਗਾ ਲਗਦਾ ਹੈ ਉਸ ਅਨੁਸਾਰ ਉਸ ਦਾ ਹੁਕਮ ਚੱਲਦਾ ਹੈ ।
Whatever is pleasing to His Will, happens.
 
ਗੁਰ ਬਿਨੁ ਪੂਰਾ ਕੋਇ ਨ ਪਾਵੈ ॥੫॥
ਗੁਰੂ ਦੀ ਸਰਨ ਆਉਣ ਤੋਂ ਬਿਨਾ ਕੋਈ ਜੀਵ ਪੂਰਨ ਪਰਮਾਤਮਾ ਨੂੰ ਪ੍ਰਾਪਤ ਨਹੀਂ ਕਰ ਸਕਦਾ ।੫।
Without the Guru, no one obtains the Perfect Lord. ||5||
 
ਬਾਲਕ ਬਿਰਧਿ ਨ ਸੁਰਤਿ ਪਰਾਨਿ ॥
(ਜਿਸ ਪ੍ਰਾਣੀ ਦੀ ਸੁਰਤਿ ਨਾਹ ਬਾਲ ਉਮਰੇ ਨਾਹ ਬਿਰਧ ਅਵਸਥਾ ਵੇਲੇ (ਤੇ ਨਾਹ ਹੀ ਜਵਾਨੀ ਸਮੇ) ਕਦੇ ਭੀ ਪਰਮਾਤਮਾ ਵਿਚ ਨਹੀਂ ਜੁੜਦੀ,
In childhood and old age, he does not understand.
 
ਭਰਿ ਜੋਬਨਿ ਬੂਡੈ ਅਭਿਮਾਨਿ ॥
(ਸਗੋਂ) ਭਰ-ਜਵਾਨੀ ਵਿਚ ਉਹ (ਜਵਾਨੀ ਦੇ) ਅਹੰਕਾਰ ਵਿਚ ਡੁੱਬਾ ਰਹਿੰਦਾ ਹੈ,
In the prime of youth, he is drowned in his pride.
 
ਬਿਨੁ ਨਾਵੈ ਕਿਆ ਲਹਸਿ ਨਿਦਾਨਿ ॥੬॥
ਉਹ ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਆਖ਼ਰ (ਇਥੋਂ) ਕੀਹ ਖੱਟੇਗਾ? ੬।
Without the Name, what can the fool obtain? ||6||
 
ਜਿਸ ਕਾ ਅਨੁ ਧਨੁ ਸਹਜਿ ਨ ਜਾਨਾ ॥
ਜਿਸ ਪਰਮਾਤਮਾ ਦਾ ਦਿੱਤਾ ਅੰਨ ਤੇ ਧਨ ਜੀਵ ਵਰਤਦਾ ਰਹਿੰਦਾ ਹੈ,
He does not know the One who blesses him with nourishment and wealth.
 
ਭਰਮਿ ਭੁਲਾਨਾ ਫਿਰਿ ਪਛੁਤਾਨਾ ॥
ਜੇ ਅਡੋਲ ਅਵਸਥਾ ਵਿਚ ਟਿਕ ਕੇ ਉਸ ਨਾਲ ਕਦੇ ਭੀ ਸਾਂਝ ਭੀ ਨਹੀਂ ਪਾਂਦਾ ਤੇ ਮਾਇਆ ਦੀ ਭਟਕਣਾ ਵਿਚ ਜੀਵਨ-ਰਾਹ ਤੋਂ ਖੁੰਝਿਆ ਰਹਿੰਦਾ ਹੈ, ਤਾਂ ਆਖ਼ਰ ਪਛਤਾਂਦਾ ਹੈ ।
Deluded by doubt, he later regrets and repents.
 
ਗਲਿ ਫਾਹੀ ਬਉਰਾ ਬਉਰਾਨਾ ॥੭॥
ਉਸ ਦੇ ਗਲ ਵਿਚ ਮੋਹ ਦੀ ਫਾਹੀ ਪਈ ਰਹਿੰਦੀ ਹੈ, ਮੋਹ ਵਿਚ ਹੀ ਉਹ ਸਦਾ ਝੱਲਾ ਹੋਇਆ ਫਿਰਦਾ ਹੈ ।੭।
The noose of death is around the neck of that crazy madman. ||7||
 
ਬੂਡਤ ਜਗੁ ਦੇਖਿਆ ਤਉ ਡਰਿ ਭਾਗੇ ॥
ਉਹ ਜਗਤ ਨੂੰ (ਮੋਹ ਵਿਚ) ਡੁੱਬਦਾ ਵੇਖ ਕੇ (ਮੋਹ ਤੋਂ) ਡਰ ਕੇ ਭੱਜ ਜਾਂਦੇ ਹਨ ।
I saw the world drowning, and I ran away in fear.
 
ਸਤਿਗੁਰਿ ਰਾਖੇ ਸੇ ਵਡਭਾਗੇ ॥
ਉਹ ਬੜੇ ਭਾਗਾਂ ਵਾਲੇ ਹਨ, ਸਤਿਗੁਰੂ ਨੇ ਉਹਨਾਂ ਨੂੰ (ਮੋਹ ਦੀ ਕੈਦ ਤੋਂ) ਬਚਾ ਲਿਆ ਹੈ
How very fortunate are those who have been saved by the True Guru.
 
ਨਾਨਕ ਗੁਰ ਕੀ ਚਰਣੀ ਲਾਗੇ ॥੮॥੬॥
ਹੇ ਨਾਨਕ! ਜੇਹੜੇ ਮਨੁੱਖ ਗੁਰੂ ਦੀ ਚਰਨੀਂ ਲੱਗਦੇ ਹਨ,
O Nanak, they are attached to the feet of the Guru. ||8||6||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by