ਆਸਾ ਮਹਲਾ ੧ ॥
Aasaa, First Mehl:
ਗਾਵਹਿ ਗੀਤੇ ਚੀਤਿ ਅਨੀਤੇ ॥
ਜੇਹੜੇ ਮਨੁੱਖ (ਦੂਜਿਆਂ ਨੂੰ ਹੀ ਸੁਣਾਣ ਵਾਸਤੇ ਭਗਤੀ ਦੇ) ਗੀਤ ਗਾਂਦੇ ਹਨ, ਪਰ ਉਹਨਾਂ ਦੇ ਚਿੱਤ ਵਿਚ ਮੰਦੇ ਖ਼ਿਆਲ (ਮੌਜੂਦ) ਹਨ;
They sing religious songs, but their consciousness is wicked.
ਰਾਗ ਸੁਣਾਇ ਕਹਾਵਹਿ ਬੀਤੇ ॥
ਜੇਹੜੇ (ਹੋਰਨਾਂ ਨੂੰ) ਰਾਗ (ਦੈ੍ਵਖ ਤੋਂ ਬਚਣ ਦੀਆਂ ਗੱਲਾਂ) ਸੁਣਾ ਕੇ ਅਖਵਾਂਦੇ ਹਨ ਕਿ ਅਸੀ ਰਾਗ ਦੈ੍ਵਖ ਤੋਂ ਬਚੇ ਹੋਏ ਹਾਂ,
They sing the songs, and call themselves divine,
ਬਿਨੁ ਨਾਵੈ ਮਨਿ ਝੂਠੁ ਅਨੀਤੇ ॥੧॥
ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਉਹਨਾਂ ਦੇ ਮਨ ਵਿਚ ਝੂਠ (ਵੱਸਦਾ) ਹੈ, ਉਹਨਾਂ ਦੇ ਮਨ ਵਿਚ ਕੁਕਰਮ (ਟਿਕੇ ਹੋਏ) ਹਨ ।੧।
but without the Name, their minds are false and wicked. ||1||
ਕਹਾ ਚਲਹੁ ਮਨ ਰਹਹੁ ਘਰੇ ॥
(ਹੋਰਨਾਂ ਨੂੰ ਮੱਤਾਂ ਦੇਣ ਵਾਲੇ) ਹੇ ਮਨ! ਤੂੰ (ਕੁਕਰਮਾਂ ਵਿਚ) ਕਿਉਂ ਭਟਕ ਰਿਹਾ ਹੈਂ? ਆਪਣੇ ਅੰਦਰ ਹੀ ਟਿਕਿਆ ਰਹੁ ।
Where are you going? O mind, remain in your own home.
ਗੁਰਮੁਖਿ ਰਾਮ ਨਾਮਿ ਤ੍ਰਿਪਤਾਸੇ ਖੋਜਤ ਪਾਵਹੁ ਸਹਜਿ ਹਰੇ ॥੧॥ ਰਹਾਉ ॥
ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੰੁਦੇ ਹਨ ਉਹ ਪਰਮਾਤਮਾ ਦੇ ਨਾਮ ਵਿਚ ਜੁੜ ਕੇ (ਵਿਕਾਰਾਂ ਵਲੋਂ) ਹਟ ਜਾਂਦੇ ਹਨ । ਹੇ ਮਨ! ਤੂੰ ਭੀ ਗੁਰੂ ਦੀ ਰਾਹੀਂ ਭਾਲ ਕਰ ਕੇ ਸਹਜ ਅਵਸਥਾ ਵਿਚ ਟਿਕ ਕੇ ਪਰਮਾਤਮਾ ਨੂੰ ਲੱਭ ਲਏਂਗਾ ।੧।ਰਹਾਉ।
The Gurmukhs are satisfied with the Lord's Name; searching, they easily find the Lord. ||1||Pause||
ਕਾਮੁ ਕ੍ਰੋਧੁ ਮਨਿ ਮੋਹੁ ਸਰੀਰਾ ॥
ਜਿਸ ਮਨੁੱਖ ਦੇ ਮਨ ਵਿਚ ਸਰੀਰ ਵਿਚ ਕਾਮ ਹੈ ਕ੍ਰੋਧ ਹੈ ਮੋਹ ਹੈ,
Sexual desire, anger and emotional attachment fill the mind and body;
ਲਬੁ ਲੋਭੁ ਅਹੰਕਾਰੁ ਸੁ ਪੀਰਾ ॥
ਜਿਸ ਦੇ ਅੰਦਰ ਲੱਬ ਹੈ ਲੋਭ ਹੈ ਅਹੰਕਾਰ ਹੈ, (ਜਿਸ ਦੇ ਅੰਦਰ ਇਹਨਾਂ ਵਿਕਾਰਾਂ ਦਾ) ਕਲੇਸ਼ ਹੈ,
greed and egotism lead only to pain.
ਰਾਮ ਨਾਮ ਬਿਨੁ ਕਿਉ ਮਨੁ ਧੀਰਾ ॥੨॥
ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਉਸ ਦਾ ਮਨ (ਇਹਨਾਂ ਦਾ ਟਾਕਰਾ ਕਰਨ ਦਾ) ਕਿਵੇਂ ਹੌਸਲਾ ਕਰ ਸਕਦਾ ਹੈ? ।੨।
How can the mind be comforted without the Lord's Name? ||2||
ਅੰਤਰਿ ਨਾਵਣੁ ਸਾਚੁ ਪਛਾਣੈ ॥
ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਆਪਣੀ ਅੰਦਰਲੀ ਆਤਮਕ ਹਾਲਤ ਸਮਝ ਲੈਂਦਾ ਹੈ,
One who cleanses himself within, knows the True Lord.
ਅੰਤਰ ਕੀ ਗਤਿ ਗੁਰਮੁਖਿ ਜਾਣੈ ॥
ਜੇਹੜਾ ਮਨੁੱਖ ਆਪਣੇ ਅੰਦਰ ਸਦਾ-ਥਿਰ ਪ੍ਰਭੂ ਨਾਲ ਸਾਂਝ ਪਾ ਲੈਂਦਾ ਹੈ, ਉਹ ਆਪਣੇ ਆਤਮਾ ਵਿਚ (ਤੀਰਥ-) ਇਸ਼ਨਾਨ ਕਰ ਰਿਹਾ ਹੈ ।
The Gurmukh knows the condition of his innermost being.
ਸਾਚ ਸਬਦ ਬਿਨੁ ਮਹਲੁ ਨ ਪਛਾਣੈ ॥੩॥
(ਪਰ ਗੁਰੂ ਦੇ) ਸੱਚੇ ਸ਼ਬਦ ਤੋਂ ਬਿਨਾ ਪਰਮਾਤਮਾ ਦਾ ਟਿਕਾਣਾ ਕੋਈ ਮਨੁੱਖ ਨਹੀਂ ਪਛਾਣ ਸਕਦਾ ।੩।
Without the True Word of the Shabad, the Mansion of the Lord's Presence is not realized. ||3||
ਨਿਰੰਕਾਰ ਮਹਿ ਆਕਾਰੁ ਸਮਾਵੈ ॥
ਜੇਹੜਾ ਮਨੁੱਖ ਦਿੱਸਦੇ ਸੰਸਾਰ ਨੂੰ ਅਦ੍ਰਿਸ਼ਟ ਪ੍ਰਭੂ ਵਿਚ ਲੀਨ ਕਰ ਲੈਂਦਾ ਹੈ (ਭਾਵ, ਆਪਣੀ ਬ੍ਰਿਤੀ ਨੂੰ ਬਾਹਰ ਵਲੋਂ ਰੋਕ ਕੇ ਅੰਦਰ ਲੈ ਆਉਂਦਾ ਹੈ;)
One who merges his form into the Formless Lord,
ਅਕਲ ਕਲਾ ਸਚੁ ਸਾਚਿ ਟਿਕਾਵੈ ॥
ਜਿਸ ਪ੍ਰਭੂ ਦੀ ਸੱਤਿਆ-ਗਿਣਤੀ ਮਿਣਤੀ ਤੋਂ ਪਰੇ ਹੈ ਉਸ ਸਦਾ-ਥਿਰ ਪ੍ਰਭੂ ਨੂੰ ਜੇਹੜਾ ਮਨੁੱਖ ਸਿਮਰਨ ਦੀ ਰਾਹੀਂ ਆਪਣੇ ਹਿਰਦੇ ਵਿਚ ਟਿਕਾਂਦਾ ਹੈ,
abides in the True Lord, the Powerful, beyond power.
ਸੋ ਨਰੁ ਗਰਭ ਜੋਨਿ ਨਹੀ ਆਵੈ ॥੪॥
ਉਹ ਮਨੁੱਖ ਜਨਮ ਮਰਨ ਦੇ ਗੇੜ ਵਿਚ ਨਹੀਂ ਆਉਂਦਾ ।੪।
Such a person does not enter into the womb of reincarnation again. ||4||
ਜਹਾਂ ਨਾਮੁ ਮਿਲੈ ਤਹ ਜਾਉ ॥
(ਇਸ ਵਾਸਤੇ ਮੇਰੀ ਇਹ ਅਰਦਾਸ ਹੈ ਕਿ) ਜਿਥੋਂ (ਗੁਰ-ਸੰਗਤਿ ਵਿਚੋਂ) ਮੈਨੂੰ ਪਰਮਾਤਮਾ ਦਾ ਨਾਮ ਮਿਲ ਜਾਏ,
Go there, where you may obtain the Naam, the Name of the Lord.
ਗੁਰ ਪਰਸਾਦੀ ਕਰਮ ਕਮਾਉ ॥
ਮੈਂ ਉਥੇ ਹੀ ਜਾਵਾਂ, ਗੁਰੂ ਦੀ ਕਿਰਪਾ ਨਾਲ ਮੈਂ ਉਹੀ ਕੰਮ ਕਰਾਂ (ਜਿਨ੍ਹਾਂ ਕਰਕੇ ਮੈਨੂੰ ਪਰਮਾਤਮਾ ਦਾ ਨਾਮ ਪ੍ਰਾਪਤ ਹੋਵੇ),
By Guru's Grace, perform good deeds.
ਨਾਮੇ ਰਾਤਾ ਹਰਿ ਗੁਣ ਗਾਉ ॥੫॥
ਤੇ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗਿਆ ਹੋਇਆ ਮੈਂ ਪਰਮਾਤਮਾ ਦਾ ਗੁਣ ਗਾਂਦਾ ਰਹਾਂ ।੫।
Imbued with the Naam, sing the Glorious Praises of the Lord. ||5||
ਗੁਰ ਸੇਵਾ ਤੇ ਆਪੁ ਪਛਾਤਾ ॥
ਗੁਰੂ ਦੀ ਦੱਸੀ ਹੋਈ ਸੇਵਾ ਦੀ ਰਾਹੀਂ ਜਿਸ ਮਨੁੱਖ ਨੇ ਆਪਣਾ ਅੰਦਰਲਾ ਆਤਮਕ ਜੀਵਨ ਪਛਾਣ ਲਿਆ,
Serving the Guru, I have come to understand myself.
ਅੰਮ੍ਰਿਤ ਨਾਮੁ ਵਸਿਆ ਸੁਖਦਾਤਾ ॥
ਉਸ ਦੇ ਮਨ ਵਿਚ ਆਤਮਕ ਜੀਵਨ ਦੇਣ ਵਾਲਾ ਆਤਮਕ ਆਨੰਦ ਦੇਣ ਵਾਲਾ ਹਰੀ-ਨਾਮ ਵੱਸ ਪਿਆ (ਸਮਝੋ) ।
The Ambrosial Naam, the Giver of Peace, abides within my mind.
ਅਨਦਿਨੁ ਬਾਣੀ ਨਾਮੇ ਰਾਤਾ ॥੬॥
ਉਹ ਮਨੁੱਖ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਦੀ ਰਾਹੀਂ ਹਰ ਰੋਜ਼ ਨਾਮ-ਰੰਗ ਵਿਚ ਰੰਗਿਆ ਰਹਿੰਦਾ ਹੈ ।੬।
Night and day, I am imbued with the Word of the Guru's Bani, and the Naam. ||6||
ਮੇਰਾ ਪ੍ਰਭੁ ਲਾਏ ਤਾ ਕੋ ਲਾਗੈ ॥
(ਪਰ ਇਹ ਖੇਡ ਜੀਵ ਦੇ ਵੱਸ ਦੀ ਨਹੀਂ) ਜਦੋਂ ਪਿਆਰਾ ਪ੍ਰਭੂ ਕਿਸੇ ਜੀਵ ਨੂੰ ਆਪਣੇ ਨਾਮ ਵਿਚ ਲਗਾਂਦਾ ਹੈ ਤਦੋਂ ਹੀ ਕੋਈ ਲੱਗਦਾ ਹੈ,
When my God attaches someone to Him, only then is that person attached.
ਹਉਮੈ ਮਾਰੇ ਸਬਦੇ ਜਾਗੈ ॥
ਤਦੋਂ ਹੀ ਗੁਰ-ਸ਼ਬਦ ਦੀ ਰਾਹੀਂ ਉਹ ਹਉਮੈ ਨੂੰ ਮਾਰ ਕੇ (ਇਸ ਵਲੋਂ ਸਦਾ) ਸੁਚੇਤ ਰਹਿੰਦਾ ਹੈ ।
Conquering ego, he remains awake to the Word of the Shabad.
ਐਥੈ ਓਥੈ ਸਦਾ ਸੁਖੁ ਆਗੈ ॥੭॥
ਫਿਰ ਲੋਕ ਪਰਲੋਕ ਵਿਚ ਸਦਾ ਆਤਮਕ ਆਨੰਦ ਉਸ ਦੇ ਸਾਹਮਣੇ ਮੌਜੂਦ ਰਹਿੰਦਾ ਹੈ ।੭।
Here and hereafter, he enjoys lasting peace. ||7||
ਮਨੁ ਚੰਚਲੁ ਬਿਧਿ ਨਾਹੀ ਜਾਣੈ ॥
ਪਰ ਚੰਚਲ ਮਨ (ਹਉਮੈ ਨੂੰ ਮਾਰਨ ਦਾ) ਤਰੀਕਾ ਨਹੀਂ ਜਾਣ ਸਕਦਾ, ਕਿਉਂਕਿ ਮਨਮੁਖਿ ਦਾ ਮਨ (ਵਿਕਾਰਾਂ ਨਾਲ ਸਦਾ) ਮੈਲਾ ਰਹਿੰਦਾ ਹੈ,
The fickle mind does not know the way.
ਮਨਮੁਖਿ ਮੈਲਾ ਸਬਦੁ ਨ ਪਛਾਣੈ ॥
ਉਹ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾ ਸਕਦਾ ।
The filthy self-willed manmukh does not understand the Shabad.
ਗੁਰਮੁਖਿ ਨਿਰਮਲੁ ਨਾਮੁ ਵਖਾਣੈ ॥੮॥
ਗੁਰੂ ਦੇ ਦੱਸੇ ਰਾਹ ਤੇ ਤੁਰਨ ਵਾਲਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ ਤੇ ਪਵਿਤ੍ਰ ਜੀਵਨ ਵਾਲਾ ਹੰੁਦਾ ਹੈ ।੮।
The Gurmukh chants the Immaculate Naam. ||8||
ਹਰਿ ਜੀਉ ਆਗੈ ਕਰੀ ਅਰਦਾਸਿ ॥
ਮੈਂ ਪ੍ਰਭੂ ਜੀ ਅੱਗੇ ਇਹ ਅਰਦਾਸਿ ਕਰਦਾ ਹਾਂ
I offer my prayer to the Lord,
ਸਾਧੂ ਜਨ ਸੰਗਤਿ ਹੋਇ ਨਿਵਾਸੁ ॥
ਕਿ ਗੁਰਮੁਖਾਂ ਦੀ ਸੰਗਤਿ ਵਿਚ ਮੇਰਾ ਨਿਵਾਸ ਬਣਿਆ ਰਹੇ
that I might dwell in the Saadh Sangat, the Company of the Holy.
ਕਿਲਵਿਖ ਦੁਖ ਕਾਟੇ ਹਰਿ ਨਾਮੁ ਪ੍ਰਗਾਸੁ ॥੯॥
ਮੇਰੇ ਅੰਦਰ ਪਰਮਾਤਮਾ ਦਾ ਨਾਮ ਚਮਕ ਪਏ ਤੇ ਉਹ ਨਾਮ ਮੇਰੇ ਪਾਪ ਕਲੇਸ਼ ਕੱਟ ਦੇਵੇ ।੯।
There, sins and sufferings are erased, and one is illumined with the Lord's Name. ||9||
ਕਰਿ ਬੀਚਾਰੁ ਆਚਾਰੁ ਪਰਾਤਾ ॥
ਉਹ ਗੁਰੂ ਦੀ ਬਾਣੀ ਨੂੰ ਵਿਚਾਰ ਕੇ ਚੰਗਾ ਆਚਰਨ ਬਣਾਣਾ ਸਮਝ ਲੈਂਦਾ ਹੈ ।
In reflective meditation, I have come to love good conduct.
ਸਤਿਗੁਰ ਬਚਨੀ ਏਕੋ ਜਾਤਾ ॥
ਉਸ ਦਾ ਮਨ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗਿਆ ਰਹਿੰਦਾ ਹੈ
Through the Word of the True Guru, I recognize the One Lord.
ਨਾਨਕ ਰਾਮ ਨਾਮਿ ਮਨੁ ਰਾਤਾ ॥੧੦॥੭॥
ਹੇ ਨਾਨਕ! ਜੇਹੜਾ ਮਨੁੱਖ ਗੁਰੂ ਦੇ ਬਚਨਾਂ ਉਤੇ ਤੁਰ ਕੇ ਇਕ ਪਰਮਾਤਮਾ ਨਾਲ ਸਾਂਝ ਪਾਂਦਾ ਹੈ,
O Nanak, my mind is imbued with the Lord's Name. ||10||7||