ਆਸਾ ਮਹਲਾ ੧ ॥
Aasaa, First Mehl:
 
ਮਨੁ ਮੈਗਲੁ ਸਾਕਤੁ ਦੇਵਾਨਾ ॥
(ਗੁਰ-ਸ਼ਬਦ ਤੋਂ ਖੰੁਝ ਕੇ) ਮਾਇਆ-ਵੇੜ੍ਹਿਆ ਮਨ ਪਾਗਲ ਹਾਥੀ (ਸਮਾਨ) ਹੈ,
The mind of the faithless cynic is like a crazy elephant.
 
ਬਨ ਖੰਡਿ ਮਾਇਆ ਮੋਹਿ ਹੈਰਾਨਾ ॥
ਮਾਇਆ ਦੇ ਮੋਹ ਦੇ ਕਾਰਨ (ਸੰਸਾਰ-) ਜੰਗਲ ਵਿਚ ਭਟਕਦਾ ਫਿਰਦਾ ਹੈ
It wanders around the forest, distracted by attachment to Maya.
 
ਇਤ ਉਤ ਜਾਹਿ ਕਾਲ ਕੇ ਚਾਪੇ ॥
(ਮਾਇਆ ਦੇ ਮੋਹ ਦੇ ਕਾਰਨ) ਜਿਨ੍ਹਾਂ ਨੂੰ ਆਤਮਕ ਮੌਤ ਦਬਾ ਲੈਂਦੀ ਹੈ ਉਹ ਇਧਰ ਉਧਰ ਭਟਕਦੇ ਫਿਰਦੇ ਹਨ ।
It goes here and there, hounded by death.
 
ਗੁਰਮੁਖਿ ਖੋਜਿ ਲਹੈ ਘਰੁ ਆਪੇ ॥੧॥
ਜੋ ਮਨੁੱਖ ਗੁਰੂ ਦੇ ਸਨਮੁਖ ਹੰੁਦਾ ਹੈ ਉਹ ਭਾਲ ਕੇ ਆਪਣੇ ਅੰਦਰ ਪਰਮਾਤਮਾ ਦਾ ਟਿਕਾਣਾ ਲੱਭ ਲੈਂਦਾ ਹੈ (ਤੇ ਭਟਕਣਾ ਵਿਚ ਨਹੀਂ ਪੈਂਦਾ) ।੧।
The Gurmukh seeks, and finds his own home. ||1||
 
ਬਿਨੁ ਗੁਰ ਸਬਦੈ ਮਨੁ ਨਹੀ ਠਉਰਾ ॥
ਗੁਰੂ ਦੇ ਸ਼ਬਦ (ਵਿਚ ਜੁੜਨ) ਤੋਂ ਬਿਨਾ ਮਨ ਇਕ ਥਾਂ ਟਿਕਿਆ ਨਹੀਂ ਰਹਿ ਸਕਦਾ ।
Without the Word of the Guru's Shabad, the mind finds no place of rest.
 
ਸਿਮਰਹੁ ਰਾਮ ਨਾਮੁ ਅਤਿ ਨਿਰਮਲੁ ਅਵਰ ਤਿਆਗਹੁ ਹਉਮੈ ਕਉਰਾ ॥੧॥ ਰਹਾਉ ॥
(ਹੇ ਭਾਈ! ਇਸ ਨੂੰ ਟਿਕਾਣ ਵਾਸਤੇ ਗੁਰ-ਸ਼ਬਦ ਦੀ ਰਾਹੀਂ) ਪਰਮਾਤਮਾ ਦਾ ਨਾਮ ਸਿਮਰੋ ਜੋ ਬਹੁਤ ਹੀ ਪਵਿਤ੍ਰ ਹੈ, ਅਤੇ ਹੋਰ ਰਸ ਛੱਡੋ ਜੋ ਕੌੜੇ ਭੀ ਹਨ ਤੇ ਹਉਮੈ ਨੂੰ ਵਧਾਂਦੇ ਹਨ ।੧।ਰਹਾਉ।
Remember in meditation the Lord's Name, the most pure and sublime; renounce your bitter egotism. ||1||Pause||
 
ਇਹੁ ਮਨੁ ਮੁਗਧੁ ਕਹਹੁ ਕਿਉ ਰਹਸੀ ॥
(ਮਾਇਆ ਦੇ ਮੋਹ ਵਿਚ ਹੈਰਾਨ ਹੋਇਆ) ਇਹ ਮਨ ਆਪਣੀ ਸੂਝ ਗਵਾ ਲੈਂਦਾ ਹੈ, ਫਿਰ ਦੱਸੋ, ਇਹ ਭਟਕਣੋਂ ਕਿਵੇਂ ਰਹਿ ਸਕਦਾ ਹੈ?
Tell me, how can this stupid mind be rescued?
 
ਬਿਨੁ ਸਮਝੇ ਜਮ ਕਾ ਦੁਖੁ ਸਹਸੀ ॥
ਆਪਣੇ ਅਸਲੇ ਦੀ ਸੂਝ ਤੋ ਬਿਨਾ ਇਹ ਮਨ ਆਤਮਕ ਮੌਤ ਦਾ ਦੁੱਖ ਸਹਾਰੇਗਾ ਹੀ
Without understanding, it shall suffer the pains of death.
 
ਆਪੇ ਬਖਸੇ ਸਤਿਗੁਰੁ ਮੇਲੈ ॥
ਜਿਸ ਮਨੁੱਖ ਉਤੇ ਪਰਮਾਤਮਾ ਆਪ ਬਖ਼ਸ਼ਸ਼ ਕਰਦਾ ਹੈ, ਉਸ ਨੂੰ ਗੁਰੂ ਮਿਲ ਪੈਂਦਾ ਹੈ,
The Lord Himself forgives us, and unites us with the True Guru.
 
ਕਾਲੁ ਕੰਟਕੁ ਮਾਰੇ ਸਚੁ ਪੇਲੈ ॥੨॥
ਉਹ ਦੁਖਦਾਈ ਆਤਮਕ ਮੌਤ ਨੂੰ ਸਹਾਰ ਲੈਂਦਾ ਹੈ, ਸਦਾ-ਥਿਰ ਪ੍ਰਭੂ (ਉਸ ਨੂੰ ਆਤਮਕ ਜੀਵਨ ਵਲ) ਪ੍ਰੇਰਦਾ ਹੈ ।੨।
The True Lord conquers and overcomes the tortures of death. ||2||
 
ਇਹੁ ਮਨੁ ਕਰਮਾ ਇਹੁ ਮਨੁ ਧਰਮਾ ॥
(ਮਾਇਆ ਦੇ ਮੋਹ ਵਿਚ ਹੈਰਾਨ ਹੋਇਆ) ਇਹ ਮਨ ਹੋਰ ਹੋਰ ਧਾਰਮਿਕ ਰਸਮਾਂ ਕਰਦਾ ਫਿਰਦਾ ਹੈ, ਤੇ ਜਨਮ ਮਰਨ ਦੇ ਗੇੜ ਵਿਚ ਲਈ ਫਿਰਦਾ ਹੈ ।
This mind commits its deeds of karma, and this mind follows the Dharma.
 
ਇਹੁ ਮਨੁ ਪੰਚ ਤਤੁ ਤੇ ਜਨਮਾ ॥
This mind is born of the five elements.
 
ਸਾਕਤੁ ਲੋਭੀ ਇਹੁ ਮਨੁ ਮੂੜਾ ॥
ਮਾਇਆ-ਵੇੜ੍ਹਿਆ ਇਹ ਮਨ ਲਾਲਚੀ ਬਣ ਜਾਂਦਾ ਹੈ, ਮੂਰਖ ਹੋ ਜਾਂਦਾ ਹੈ ।
This foolish mind is perverted and greedy.
 
ਗੁਰਮੁਖਿ ਨਾਮੁ ਜਪੈ ਮਨੁ ਰੂੜਾ ॥੩॥
ਜੇਹੜਾ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪ੍ਰਭੂ ਦਾ ਨਾਮ ਜਪਦਾ ਹੈ ਉਸ ਦਾ ਮਨ ਸੰੁਦਰ (ਘਾੜਤ ਵਾਲਾ ਬਣ ਜਾਂਦਾ) ਹੈ ।੩।
Chanting the Naam, the mind of the Gurmukh becomes beautiful. ||3||
 
ਗੁਰਮੁਖਿ ਮਨੁ ਅਸਥਾਨੇ ਸੋਈ ॥
ਗੁਰੂ ਦੇ ਸਨਮੁਖ ਹੋਏ ਮਨੁੱਖ ਦਾ ਮਨ ਪਰਮਾਤਮਾ ਨੂੰ (ਆਪਣੇ ਅੰਦਰ) ਥਾਂ ਦੇਂਦਾ ਹੈ,
The mind of the Gurmukh finds the Lord's home.
 
ਗੁਰਮੁਖਿ ਤ੍ਰਿਭਵਣਿ ਸੋਝੀ ਹੋਈ ॥
ਉਸ ਨੂੰ ਉਸ ਪ੍ਰਭੂ ਦੀ ਸੂਝ ਹੋ ਜਾਂਦੀ ਹੈ ਜੋ ਤਿੰਨਾਂ ਭਵਨਾਂ ਵਿਚ ਵਿਆਪਕ ਹੈ ।
The Gurmukh comes to know the three worlds.
 
ਇਹੁ ਮਨੁ ਜੋਗੀ ਭੋਗੀ ਤਪੁ ਤਾਪੈ ॥
(ਮਾਇਆ ਦੇ ਮੋਹ ਵਿਚ ਹੈਰਾਨ ਹੋਇਆ) ਇਹ ਮਨ ਕਦੇ ਜੋਗ-ਸਾਧਨ ਕਰਦਾ ਹੈ ਕਦੇ ਮਾਇਆ ਦੇ ਭੋਗ ਭੋਗਦਾ ਹੈ ਕਦੇ ਤਪਾਂ ਨਾਲ ਸਰੀਰ ਨੂੰ ਕਸ਼ਟ ਦੇਂਦਾ ਹੈ (ਪਰ ਆਤਮਕ ਆਨੰਦ ਉਸ ਨੂੰ ਕਿਤੇ ਨਹੀਂ ਲੱਭਦਾ) ।
This mind is a Yogi, an enjoyer, a practicer of austerities.
 
ਗੁਰਮੁਖਿ ਚੀਨ੍ਹੈ ਹਰਿ ਪ੍ਰਭੁ ਆਪੈ ॥੪॥
ਜੇਹੜਾ ਮਨੁੱਖ ਗੁਰੂ ਦੇ ਸਨਮੁਖ ਹੰੁਦਾ ਹੈ ਉਹ ਹਰੀ ਪਰਮਾਤਮਾ ਨੂੰ ਆਪਣੇ ਅੰਦਰ ਖੋਜ ਲੈਂਦਾ ਹੈ ।੪।
The Gurmukh understands the Lord God Himself. ||4||
 
ਮਨੁ ਬੈਰਾਗੀ ਹਉਮੈ ਤਿਆਗੀ ॥
ਮਾਇਆ ਦੇ ਮੋਹ ਵਿਚ ਹੈਰਾਨ ਹੋਇਆ) ਇਹ ਮਨ ਕਦੇ (ਆਪਣੇ ਵਲੋਂ) ਹਉਮੈ ਤਿਆਗ ਕੇ (ਦੁਨੀਆ ਛੱਡ ਕੇ) ਵੈਰਾਗਵਾਨ ਬਣ ਜਾਂਦਾ ਹੈ
This mind is a detached renunciate, forsaking egotism.
 
ਘਟਿ ਘਟਿ ਮਨਸਾ ਦੁਬਿਧਾ ਲਾਗੀ ॥
ਕਦੇ ਹਰੇਕ ਸਰੀਰ ਵਿਚ (ਮਾਇਆ-ਵੇੜ੍ਹੇ ਮਨ ਨੂੰ) ਮਾਇਕ ਫੁਰਨਾ ਤੇ ਦੁਬਿਧਾ ਆ ਚੰਬੜਦੇ ਹਨ ।
Desire and duality afflict each and every heart.
 
ਰਾਮ ਰਸਾਇਣੁ ਗੁਰਮੁਖਿ ਚਾਖੈ ॥
ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਰਸਾਂ ਦਾ ਘਰ ਨਾਮ-ਰਸ ਚੱਖਦਾ ਹੈ,
The Gurmukh drinks in the Lord's sublime essence;
 
ਦਰਿ ਘਰਿ ਮਹਲੀ ਹਰਿ ਪਤਿ ਰਾਖੈ ॥੫॥
ਉਸ ਨੂੰ ਅੰਦਰ ਬਾਹਰ ਮਹਲ ਦਾ ਮਾਲਕ-ਪ੍ਰਭੂ (ਦਿੱਸਦਾ ਹੈ) ਜੋ (ਮਾਇਆ ਦੇ ਮੋਹ ਤੋਂ ਬਚਾ ਕੇ) ਉਸ ਦੀ ਇੱਜ਼ਤ ਰੱਖਦਾ ਹੈ ।੫।
at His Door, in the Mansion of the Lord's Presence, He preserves his honor. ||5||
 
ਇਹੁ ਮਨੁ ਰਾਜਾ ਸੂਰ ਸੰਗ੍ਰਾਮਿ ॥
(ਮਾਇਆ ਦੇ ਮੋਹ ਵਿਚ ਹੈਰਾਨ ਹੋਇਆ) ਇਹ ਮਨ ਕਦੇ ਰਣ-ਭੂਮੀ ਵਿਚ ਰਾਜਾ ਤੇ ਸੂਰਮਾ ਬਣਿਆ ਪਿਆ ਹੈ ।
This mind is the king, the hero of cosmic battles.
 
ਇਹੁ ਮਨੁ ਨਿਰਭਉ ਗੁਰਮੁਖਿ ਨਾਮਿ ॥
ਪਰ ਜਦੋਂ ਇਹ ਮਨ ਗੁਰੂ ਦੀ ਸਰਨ ਪੈ ਕੇ ਪ੍ਰਭੂ ਦੇ ਨਾਮ ਵਿਚ ਜੁੜਦਾ ਹੈ ਤਾਂ (ਮਾਇਆ ਦੇ ਹੱਲਿਆਂ ਵਲੋਂ) ਨਿਡਰ ਹੋ ਜਾਂਦਾ ਹੈ,
The mind of the Gurmukh becomes fearless through the Naam.
 
ਮਾਰੇ ਪੰਚ ਅਪੁਨੈ ਵਸਿ ਕੀਏ ॥
ਕਾਮਾਦਿਕ ਪੰਜਾਂ (ਵੈਰੀਆਂ) ਨੂੰ ਮਾਰ ਦੇਂਦਾ ਹੈ, ਆਪਣੇ ਵੱਸ ਵਿਚ ਕਰ ਲੈਂਦਾ ਹੈ,
Overpowering and subduing the five passions,
 
ਹਉਮੈ ਗ੍ਰਾਸਿ ਇਕਤੁ ਥਾਇ ਕੀਏ ॥੬॥
ਹਉਮੈ ਨੂੰ ਮੁਕਾ ਕੇ ਇਹਨਾਂ ਸਭਨਾਂ ਨੂੰ ਇਕੋ ਥਾਂ ਵਿਚ (ਕਾਬੂ) ਕਰ ਲੈਂਦਾ ਹੈ ।੬।
holding ego in its grip, it confines them to one place. ||6||
 
ਗੁਰਮੁਖਿ ਰਾਗ ਸੁਆਦ ਅਨ ਤਿਆਗੇ ॥
ਗੁਰੂ ਦੇ ਸਨਮੁਖ ਹੋਇਆ ਇਹ ਮਨ ਰਾਗ (ਦੈ੍ਵਖ) ਤੇ ਹੋਰ ਹੋਰ ਸੁਆਦ ਤਿਆਗ ਦੇਂਦਾ ਹੈ,
The Gurmukh renounces other songs and tastes.
 
ਗੁਰਮੁਖਿ ਇਹੁ ਮਨੁ ਭਗਤੀ ਜਾਗੇ ॥
ਗੁਰੂ ਦੀ ਸਰਨ ਪੈ ਕੇ ਇਹ ਮਨ ਪਰਮਾਤਮਾ ਦੀ ਭਗਤੀ ਵਿਚ ਜੁੜ ਕੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਹੋ ਜਾਂਦਾ ਹੈ ।
The mind of the Gurmukh is awakened to devotion.
 
ਅਨਹਦ ਸੁਣਿ ਮਾਨਿਆ ਸਬਦੁ ਵੀਚਾਰੀ ॥
ਜੇਹੜਾ ਮਨੁੱਖ ਗੁਰੂ ਦੇ ਸ਼ਬਦ ਨੂੰ ਆਪਣੇ ਸੋਚ-ਮੰਡਲ ਵਿਚ ਟਿਕਾਂਦਾ ਹੈ,
Hearing the unstruck music of the sound current, this mind contemplates the Shabad, and accepts it.
 
ਆਤਮੁ ਚੀਨ੍ਹਿ ਭਏ ਨਿਰੰਕਾਰੀ ॥੭॥
ਉਹ (ਅੰਦਰਲੇ ਆਤਮਕ ਖੇੜੇ ਦੇ) ਇਕ-ਰਸ (ਹੋ ਰਹੇ ਗੀਤ) ਨੂੰ ਸੁਣ ਸੁਣ ਕੇ (ਉਸ ਵਿਚ) ਗਿੱਝ ਜਾਂਦਾ ਹੈ, ਆਪਣੇ ਆਪੇ ਨੂੰ ਖੋਜ ਕੇ ਪਰਮਾਤਮਾ ਰੂਪ ਹੋ ਜਾਂਦਾ ਹੈ ।੭।
Understanding itself, this soul becomes attuned to the Formless Lord. ||7||
 
ਇਹੁ ਮਨੁ ਨਿਰਮਲੁ ਦਰਿ ਘਰਿ ਸੋਈ ॥
(ਜਦੋਂ) ਇਹ ਮਨ (ਗੁਰੂ ਦੇ ਸਨਮੁਖ ਹੰੁਦਾ ਹੈ ਤਦੋਂ) ਪਵਿਤ੍ਰ ਹੋ ਜਾਂਦਾ ਹੈ, ਇਸ ਨੂੰ ਅੰਦਰ ਬਾਹਰ ਉਹ ਪਰਮਾਤਮਾ ਹੀ ਦਿੱਸਦਾ ਹੈ ।
This mind becomes immaculately pure, in the Court and the Home of the Lord.
 
ਗੁਰਮੁਖਿ ਭਗਤਿ ਭਾਉ ਧੁਨਿ ਹੋਈ ॥
ਗੁਰੂ ਦੇ ਸਨਮੁਖ ਹੋ ਕੇ (ਇਸ ਮਨ ਦੇ ਅੰਦਰ) ਭਗਤੀ ਦੀ ਲਗਨ ਲੱਗ ਪੈਂਦੀ ਹੈ,
The Gurmukh shows his love through loving devotional worship.
 
ਅਹਿਨਿਸਿ ਹਰਿ ਜਸੁ ਗੁਰ ਪਰਸਾਦਿ ॥
(ਇਸ ਦੇ ਅੰਦਰ ਪ੍ਰਭੂ ਦਾ) ਪਿਆਰ (ਜਾਗ ਪੈਂਦਾ ਹੈ) ਗੁਰੂ ਦੀ ਕ੍ਰਿਪਾ ਨਾਲ ਇਹ ਮਨ ਦਿਨ ਰਾਤ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ ।
Night and day, by Guru's Grace, sing the Lord's Praises.
 
ਘਟਿ ਘਟਿ ਸੋ ਪ੍ਰਭੁ ਆਦਿ ਜੁਗਾਦਿ ॥੮॥
ਜੋ ਪਰਮਾਤਮਾ ਸਾਰੀ ਸ੍ਰਿਸ਼ਟੀ ਦਾ ਮੁੱਢ ਹੈ ਜੋ ਪਰਮਾਤਮਾ ਜੁਗਾਂ ਦੇ ਮੁੱਢ ਤੋਂ ਮੌਜੂਦ ਹੈ ਉਹ ਇਸ ਮਨ ਨੂੰ ਹਰੇਕ ਸਰੀਰ ਵਿਚ ਵੱਸਦਾ ਦਿੱਸ ਪੈਂਦਾ ਹੈ ।੮।
God dwells in each and every heart, since the very beginning of time, and throughout the ages. ||8||
 
ਰਾਮ ਰਸਾਇਣਿ ਇਹੁ ਮਨੁ ਮਾਤਾ ॥
ਗੁਰੂ ਦੇ ਸਨਮੁਖ ਹੋ ਕੇ ਇਹ ਮਨ ਰਸਾਂ ਦੇ ਘਰ ਨਾਮ-ਰਸ ਵਿਚ ਮਸਤ ਹੋ ਜਾਂਦਾ ਹੈ,
This mind is intoxicated with the sublime essence of the Lord;
 
ਸਰਬ ਰਸਾਇਣੁ ਗੁਰਮੁਖਿ ਜਾਤਾ ॥
ਗੁਰੂ ਦੇ ਸਨਮੁਖ ਹੋਇਆ ਇਹ ਮਨ ਸਭ ਰਸਾਂ ਦੇ ਸੋਮੇ ਪ੍ਰਭੂ ਨੂੰ ਪਛਾਣ ਲੈਂਦਾ ਹੈ ।
The Gurmukh realizes the essence of totality.
 
ਭਗਤਿ ਹੇਤੁ ਗੁਰ ਚਰਣ ਨਿਵਾਸਾ ॥
ਜਦੋਂ ਗੁਰੂ ਦੇ ਚਰਨਾਂ ਵਿਚ (ਇਸ ਮਨ ਦਾ) ਨਿਵਾਸ ਹੰੁਦਾ ਹੈ ਤਾਂ (ਇਸ ਦੇ ਅੰਦਰ ਪਰਮਾਤਮਾ ਦੀ) ਭਗਤੀ ਦਾ ਪ੍ਰੇਮ (ਜਾਗ ਪੈਂਦਾ ਹੈ) ।
For the sake of devotional worship, he dwells at the Guru's Feet.
 
ਨਾਨਕ ਹਰਿ ਜਨ ਕੇ ਦਾਸਨਿ ਦਾਸਾ ॥੯॥੮॥
ਹੇ ਨਾਨਕ! ਤਦੋਂ ਇਹ ਮਨ ਗੁਰਮੁਖਾਂ ਦੇ ਦਾਸਾਂ ਦਾ ਦਾਸ ਬਣ ਜਾਂਦਾ ਹੈ ।੯।੮।
Nanak is the humble servant of the slave of the Lord's slaves. ||9||8||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by