ਆਸਾ ਮਹਲਾ ੧ ਇਕਤੁਕੀ ॥
Aasaa, First Mehl, Ik-Tukee:
ਗੁਰੁ ਸੇਵੇ ਸੋ ਠਾਕੁਰ ਜਾਨੈ ॥
ਜੇਹੜਾ ਮਨੁੱਖ ਗੁਰੂ ਦੇ ਦੱਸੇ ਅਨੁਸਾਰ ਪਰਮਾਤਮਾ ਦਾ ਸਿਮਰਨ ਕਰਦਾ ਹੈ, ਉਹ ਪਰਮਾਤਮਾ ਨੂੰ (ਹਰ ਥਾਂ ਵਿਆਪਕ) ਜਾਣ ਲੈਂਦਾ ਹੈ,
One who serves the Guru, knows his Lord and Master.
ਦੂਖੁ ਮਿਟੈ ਸਚੁ ਸਬਦਿ ਪਛਾਨੈ ॥੧॥
ਉਹ ਮਨੁੱਖ ਸਦਾ-ਥਿਰ ਪ੍ਰਭੂ ਨੂੰ ਗੁਰੂ ਦੇ ਸ਼ਬਦ ਦੀ ਰਾਹੀਂ (ਹਰ ਥਾਂ) ਪਛਾਣ ਲੈਂਦਾ ਹੈ, ਤੇ (ਇਸ ਤਰ੍ਹਾਂ ਉਸ ਦਾ ਮੋਹ ਦਾ) ਦੁੱਖ ਮਿਟ ਜਾਂਦਾ ਹੈ ।੧।
His pains are erased, and he realizes the True Word of the Shabad. ||1||
ਰਾਮੁ ਜਪਹੁ ਮੇਰੀ ਸਖੀ ਸਖੈਨੀ ॥
ਹੇ ਮੇਰੀ ਸਹੇਲੀਹੋ! (ਹੇ ਮੇਰੇ ਸਤਸੰਗੀਓ!) ਪਰਮਾਤਮਾ ਦਾ ਨਾਮ ਜਪੋ,
Meditate on the Lord, O my friends and companions.
ਸਤਿਗੁਰੁ ਸੇਵਿ ਦੇਖਹੁ ਪ੍ਰਭੁ ਨੈਨੀ ॥੧॥ ਰਹਾਉ ॥
ਗੁਰੂ ਦੀ ਦੱਸੀ ਹੋਈ (ਇਹ) ਸੇਵਾ ਕਰ ਕੇ (ਭਾਵ, ਗੁਰੂ ਦੀ ਸਿੱਖਿਆ ਅਨੁਸਾਰ ਪ੍ਰਭੂ ਦਾ ਭਜਨ ਕਰ ਕੇ) ਤੁਸੀ (ਹਰ ਥਾਂ) ਪਰਮਾਤਮਾ ਦਾ ਦਰਸ਼ਨ ਕਰੋਗੇ ।੧।ਰਹਾਉ।
Serving the True Guru, you shall behold God with your eyes. ||1||Pause||
ਬੰਧਨ ਮਾਤ ਪਿਤਾ ਸੰਸਾਰਿ ॥
(ਪਰਮਾਤਮਾ ਦਾ ਸਿਮਰਨ ਕਰਨ ਤੋਂ ਬਿਨਾ) ਸੰਸਾਰ ਵਿਚ ਮਾਂ, ਪਿਉ
People are entangled with mother, father and the world.
ਬੰਧਨ ਸੁਤ ਕੰਨਿਆ ਅਰੁ ਨਾਰਿ ॥੨॥
ਪੁੱਤਰ, ਧੀ ਅਤੇ ਵਹੁਟੀ (ਮੋਹ ਦੇ) ਬੰਧਨਾਂ ਦਾ ਕਾਰਣ ਬਣ ਜਾਂਦੇ ਹਨ ।੨।
They are entangled with sons, daughters and spouses. ||2||
ਬੰਧਨ ਕਰਮ ਧਰਮ ਹਉ ਕੀਆ ॥
(ਸਿਮਰਨ ਤੋਂ ਬਿਨਾ) ਧਾਰਮਿਕ ਰਸਮਾਂ ਬੰਧਨ ਬਣ ਜਾਂਦੀਆਂ ਹਨ, (ਮਨੁੱਖ ਮਾਣ ਕਰਦਾ ਹੈ ਕਿ ਇਹ ਸਭ ਕੁਝ) ‘ਮੈਂ ਕੀਤਾ ਹੈ, ਮੈਂ ਕੀਤਾ ਹੈ’ ।
They are entangled with religious rituals, and religious faith, acting in ego.
ਬੰਧਨ ਪੁਤੁ ਕਲਤੁ ਮਨਿ ਬੀਆ ॥੩॥
ਜੇ ਮਨ ਵਿਚ (ਪਰਮਾਤਮਾ ਤੋਂ ਬਿਨਾ ਕੋਈ ਹੋਰ) ਦੂਜਾ ਪ੍ਰੇਮ ਹੈ, ਤਾਂ ਪੁੱਤਰ ਵਹੁਟੀ (ਦਾ ਰਿਸ਼ਤਾ ਭੀ) ਬੰਧਨਾਂ (ਦਾ ਮੂਲ ਹੋ ਜਾਂਦਾ) ਹੈ ।੩।
They are entangled with sons, wives and others in their minds. ||3||
ਬੰਧਨ ਕਿਰਖੀ ਕਰਹਿ ਕਿਰਸਾਨ ॥
ਕਿਸਾਨ (ਆਜੀਵਕਾ ਵਾਸਤੇ) ਖੇਤੀ-ਵਾਹੀ ਕਰਦੇ ਹਨ (ਕਰਨੀ ਭੀ ਚਾਹੀਦੀ ਹੈ, ਪਰ ਸਿਮਰਨ ਤੋਂ ਬਿਨਾ ਇਹ ਖੇਤੀ-ਵਾਹੀ) ਬੰਧਨ ਬਣ ਜਾਂਦੀ ਹੈ ।
The farmers are entangled by farming.
ਹਉਮੈ ਡੰਨੁ ਸਹੈ ਰਾਜਾ ਮੰਗੈ ਦਾਨ ॥੪॥
ਰਾਜਾ (ਕਿਸਾਨਾਂ ਪਾਸੋਂ) ਮਾਮਲਾ ਲੈਂਦਾ ਹੈ । (ਪਰ ਪਰਮਾਤਮਾ ਦੇ ਸਿਮਰਨ ਤੋਂ ਬਿਨਾ ਰਾਜਾ ਹੀ) ਹਉਮੈ ਦੀ ਸਜ਼ਾ ਭੁਗਤਦਾ ਹੈ ।੪।
People suffer punishment in ego, and the Lord King exacts the penalty from them. ||4||
ਬੰਧਨ ਸਉਦਾ ਅਣਵੀਚਾਰੀ ॥
(ਵਪਾਰੀ) ਵਪਾਰ ਕਰਦਾ ਹੈ, ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ ਇਹ ਵਪਾਰ ਬੰਧਨਾਂ ਦਾ ਮੂਲ ਹੈ,
They are entangled in trade without contemplation.
ਤਿਪਤਿ ਨਾਹੀ ਮਾਇਆ ਮੋਹ ਪਸਾਰੀ ॥੫॥
(ਕਿਉਂਕਿ ਸਿਮਰਨ ਤੋਂ ਬਿਨਾ ਮਨੁੱਖ) ਮਾਇਆ ਦੇ ਮੋਹ ਦੇ ਖਿਲਾਰੇ ਵਿਚ (ਇਤਨਾ ਫਸਦਾ ਹੈ ਕਿ ਮਾਇਆ ਵਲੋਂ) ਰੱਜਦਾ ਨਹੀਂ ।੫।
They are not satisfied by attachment to the expanse of Maya. ||5||
ਬੰਧਨ ਸਾਹ ਸੰਚਹਿ ਧਨੁ ਜਾਇ ॥
ਸ਼ਾਹ-ਸੌਦਾਗਰ (ਸੌਦਾਗਰੀ ਕਰ ਕੇ) ਧਨ ਇਕੱਠਾ ਕਰਦੇ ਹਨ, ਧਨ (ਆਖ਼ਰ) ਸਾਥ ਛੱਡ ਜਾਂਦਾ ਹੈ (ਪਰ ਨਾਮ ਸਿਮਰਨ ਤੋਂ ਬਿਨਾ ਧਨ) ਬੰਧਨ ਬਣ ਜਾਂਦਾ ਹੈ ।
They are entangled with that wealth, amassed by bankers.
ਬਿਨੁ ਹਰਿ ਭਗਤਿ ਨ ਪਵਈ ਥਾਇ ॥੬॥
ਪਰਮਾਤਮਾ ਦੀ ਭਗਤੀ ਤੋਂ ਬਿਨਾ (ਉਹਨਾਂ ਦਾ ਕੋਈ ਉੱਦਮ ਪਰਮਾਤਮਾ ਦੀਆਂ ਨਜ਼ਰਾਂ ਵਿਚ) ਪਰਵਾਨ ਨਹੀਂ ਹੁੰਦਾ ।੬।
Without devotion to the Lord, they do not become acceptable. ||6||
ਬੰਧਨ ਬੇਦੁ ਬਾਦੁ ਅਹੰਕਾਰ ॥
(ਸਿਮਰਨ ਤੋਂ ਬਿਨਾ) ਵੇਦ-ਪਾਠ ਤੇ ਵੇਦ-ਰਚਨਾ ਭੀ ਅਹੰਕਾਰ ਦਾ ਮੂਲ ਹੈ । ਬੰਧਨਾਂ ਦਾ ਮੂਲ ਹੈ ।
They are entangled with the Vedas, religious discussions and egotism.
ਬੰਧਨਿ ਬਿਨਸੈ ਮੋਹ ਵਿਕਾਰ ॥੭॥
ਮੋਹ ਦੇ ਬੰਧਨ ਵਿਚ ਵਿਕਾਰਾਂ ਦੇ ਬੰਧਨ ਵਿਚ (ਫਸ ਕੇ) ਮਨੁੱਖ ਦੀ ਆਤਮਕ ਮੌਤ ਹੋ ਜਾਂਦੀ ਹੈ ।੭।
They are entangled, and perish in attachment and corruption. ||7||
ਨਾਨਕ ਰਾਮ ਨਾਮ ਸਰਣਾਈ ॥
ਹੇ ਨਾਨਕ! ਜੇਹੜੇ ਮਨੁੱਖ (ਦੁਨੀਆ ਦੀ ਹਰੇਕ ਕਿਸਮ ਦੀ ਕਿਰਤ-ਕਾਰ ਵਿਚ) ਪਰਮਾਤਮਾ ਦੇ ਨਾਮ ਦਾ ਆਸਰਾ ਲੈਂਦੇ ਹਨ,
Nanak seeks the Sanctuary of the Lord's Name.
ਸਤਿਗੁਰਿ ਰਾਖੇ ਬੰਧੁ ਨ ਪਾਈ ॥੮॥੧੦॥
ਸਤਿਗੁਰੂ ਨੇ ਉਹਨਾਂ ਨੂੰ ਮੋਹ ਦੇ ਬੰਧਨਾਂ ਤੋਂ ਰੱਖ ਲਿਆ (ਸਮਝੋ) ਉਹਨਾਂ ਨੂੰ ਕੋਈ ਬੰਧਨ ਨਹੀਂ ਪੈਂਦਾ ।੮।੧੦।
One who is saved by the True Guru, does not suffer entanglement. ||8||10||