ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
 
ਆਸਾ ਕਾਫੀ ਮਹਲਾ ੧ ਘਰੁ ੮ ਅਸਟਪਦੀਆ ॥
Aasaa, Kaafee, First Mehl, Eighth House, Ashtapadees:
 
ਜੈਸੇ ਗੋਇਲਿ ਗੋਇਲੀ ਤੈਸੇ ਸੰਸਾਰਾ ॥
ਜਿਵੇਂ ਕੋਈ ਗਵਾਲਾ ਪਰਾਏ ਚਰਾਂਦ ਵਿਚ (ਆਪਣਾ ਮਾਲ-ਡੰਗਰ ਚਾਰਨ ਲਈ ਲੈ ਜਾਂਦਾ ਹੈ) ਤਿਵੇਂ ਇਹ ਜਗਤ ਦੀ ਕਾਰ ਹੈ ।
As the shepherd is in the field for only a short time, so is one in the world.
 
ਕੂੜੁ ਕਮਾਵਹਿ ਆਦਮੀ ਬਾਂਧਹਿ ਘਰ ਬਾਰਾ ॥੧॥
ਜੇਹੜੇ ਆਦਮੀ (ਮੌਤ ਨੂੰ ਭੁਲਾ ਕੇ) ਪੱਕੇ ਘਰ ਮਕਾਨ ਬਣਾਂਦੇ ਹਨ, ਉਹ ਵਿਅਰਥ ਉੱਦਮ ਕਰਦੇ ਹਨ ।੧।
Practicing falsehood, they build their homes. ||1||
 
ਜਾਗਹੁ ਜਾਗਹੁ ਸੂਤਿਹੋ ਚਲਿਆ ਵਣਜਾਰਾ ॥੧॥ ਰਹਾਉ ॥
(ਮਾਇਆ ਦੇ ਮੋਹ ਦੀ ਨੀਂਦ ਵਿਚ) ਸੁੱਤੇ ਹੋਏ ਜੀਵੋ! ਹੋਸ਼ ਕਰੋ, ਹੋਸ਼ ਕਰੋ । (ਤੁਹਾਡੇ ਸਾਹਮਣੇ ਤੁਹਾਡਾ ਸਾਥੀ) ਜੀਵ-ਵਣਜਾਰਾ (ਦੁਨੀਆ ਤੋਂ ਸਦਾ ਲਈ) ਜਾ ਰਿਹਾ ਹੈ (ਇਸੇ ਤਰ੍ਹਾਂ) ਤੁਹਾਡੀ ਵਾਰੀ ਆਵੇਗੀ । ਪਰਮਾਤਮਾ ਨੂੰ ਯਾਦ (ਰੱਖੋ) ।੧।ਰਹਾਉ।
Wake up! Wake up! O sleepers, see that the travelling merchant is leaving. ||1||Pause||
 
ਨੀਤ ਨੀਤ ਘਰ ਬਾਂਧੀਅਹਿ ਜੇ ਰਹਣਾ ਹੋਈ ॥
ਸਦਾ ਟਿਕੇ ਰਹਿਣ ਵਾਲੇ ਘਰ ਤਦੋਂ ਹੀ ਬਣਾਏ ਜਾਂਦੇ ਹਨ ਜੇ ਇਥੇ ਸਦਾ ਟਿਕੇ ਰਹਿਣਾ ਹੋਵੇ,
Go ahead and build your houses, if you think you will stay here forever and ever.
 
ਪਿੰਡੁ ਪਵੈ ਜੀਉ ਚਲਸੀ ਜੇ ਜਾਣੈ ਕੋਈ ॥੨॥
ਪਰ ਜੇ ਕੋਈ ਮਨੁੱਖ ਵਿਚਾਰ ਕਰੇ (ਤਾਂ ਅਸਲੀਅਤ ਇਹ ਹੈ ਕਿ) ਜਦੋਂ ਜਿੰਦ ਇਥੋਂ ਤੁਰ ਪੈਂਦੀ ਹੈ ਤਾਂ ਸਰੀਰ ਭੀ ਢਹਿ ਪੈਂਦਾ ਹੈ (ਨਾਹ ਸਰੀਰ ਰਹਿੰਦਾ ਹੈ ਤੇ ਨਾਹ ਜਿੰਦ) ।੨।
The body shall fall, and the soul shall depart; if only they knew this. ||2||
 
ਓਹੀ ਓਹੀ ਕਿਆ ਕਰਹੁ ਹੈ ਹੋਸੀ ਸੋਈ ॥
(ਹੇ ਭਾਈ! ਕਿਸੇ ਸੰਬੰਧੀ ਦੇ ਮਰਨ ਤੇ) ਕਿਉਂ ਵਿਅਰਥ ‘ਹਾਇ! ਹਾਇ’! ਕਰਦੇ ਹੋ । ਸਦਾ-ਥਿਰ ਤਾਂ ਪਰਮਾਤਮਾ ਹੀ ਹੈ ਜੋ ਹੁਣ ਭੀ ਮੌਜੂਦ ਹੈ ਤੇ ਸਦਾ ਮੌਜੂਦ ਰਹੇਗਾ ।
Why do you cry out and mourn for the dead? The Lord is, and shall always be.
 
ਤੁਮ ਰੋਵਹੁਗੇ ਓਸ ਨੋ ਤੁਮ੍ਹ ਕਉ ਕਉਣੁ ਰੋਈ ॥੩॥
ਜੇ ਤੁਸੀ (ਆਪਣੇ) ਉਸ ਮਰਨ ਵਾਲੇ ਦੇ ਮਰਨ ਤੇ ਰੋਂਦੇ ਹੋ ਤਾਂ (ਮਰਨਾ ਤਾਂ ਤੁਸਾਂ ਭੀ ਹੈ) ਤੁਹਾਨੂੰ ਭੀ ਕੋਈ ਰੋਵੇਗਾ ।੩।
You mourn for that person, but who will mourn for you? ||3||
 
ਧੰਧਾ ਪਿਟਿਹੁ ਭਾਈਹੋ ਤੁਮ੍ਹ ਕੂੜੁ ਕਮਾਵਹੁ ॥
ਹੇ ਭਾਈ! ਤੁਸੀ (ਕਿਸੇ ਦੇ ਮਰਨ ਤੇ ਰੋਣ ਦਾ) ਵਿਅਰਥ ਪਿੱਟਣਾ ਪਿੱਟਦੇ ਹੋ, ਵਿਅਰਥ ਕੰਮ ਕਰਦੇ ਹੋ ।
You are engrossed in worldly entanglements, O Siblings of Destiny, and you are practicing falsehood.
 
ਓਹੁ ਨ ਸੁਣਈ ਕਤ ਹੀ ਤੁਮ੍ਹ ਲੋਕ ਸੁਣਾਵਹੁ ॥੪॥
ਜੇਹੜਾ ਮਰ ਗਿਆ ਹੈ, ਉਹ ਤਾਂ ਤੁਹਾਡਾ ਰੋਣਾ ਬਿਲਕੁਲ ਨਹੀਂ ਸੁਣਦਾ । ਤੁਸੀ (ਲੋਕਾਚਾਰੀ) ਸਿਰਫ਼ ਲੋਕਾਂ ਨੂੰ ਸੁਣਾ ਰਹੇ ਹੋ ।੪।
The dead person does not hear anything at all; your cries are heard only by other people. ||4||
 
ਜਿਸ ਤੇ ਸੁਤਾ ਨਾਨਕਾ ਜਾਗਾਏ ਸੋਈ ॥
(ਜੀਵ ਦੇ ਕੀਹ ਵੱਸ?) ਹੇ ਨਾਨਕ! ਜਿਸ ਪਰਮਾਤਮਾ ਦੇ ਹੁਕਮ ਨਾਲ ਜੀਵ (ਮਾਇਆ ਦੇ ਮੋਹ ਵਿਚ) ਸੁੱਤਾ ਹੋਇਆ ਹੈ, ਉਹੀ ਇਸ ਨੂੰ ਜਗਾਂਦਾ ਹੈ ।
Only the Lord, who causes the mortal to sleep, O Nanak, can awaken him again.
 
ਜੇ ਘਰੁ ਬੂਝੈ ਆਪਣਾ ਤਾਂ ਨੀਦ ਨ ਹੋਈ ॥੫॥
(ਪ੍ਰਭੂ ਦੀ ਮੇਹਰ ਨਾਲ) ਜੇ ਜੀਵ ਇਹ ਸਮਝ ਲਏ ਕਿ ਮੇਰਾ ਅਸਲ ਘਰ ਕਿਹੜਾ ਹੈ ਤਾਂ ਉਸ ਨੂੰ ਮਾਇਆ ਦੇ ਮੋਹ ਦੀ ਨੀਂਦ ਨਹੀਂ ਵਿਆਪਦੀ ।੫।
One who understands his true home, does not sleep. ||5||
 
ਜੇ ਚਲਦਾ ਲੈ ਚਲਿਆ ਕਿਛੁ ਸੰਪੈ ਨਾਲੇ ॥
ਹੇ ਭਾਈ! ਵੇਖ ਕੇ ਵਿਚਾਰ ਕੇ ਸਮਝੋ ।
If the departing mortal can take his wealth with him,
 
ਤਾ ਧਨੁ ਸੰਚਹੁ ਦੇਖਿ ਕੈ ਬੂਝਹੁ ਬੀਚਾਰੇ ॥੬॥
ਜੇ ਕੋਈ ਮਰਨ ਵਾਲਾ ਮਨੁੱਖ ਮਰਨ ਵੇਲੇ ਆਪਣੇ ਨਾਲ ਕੁਝ ਧਨ ਲੈ ਜਾਂਦਾ ਹੈ ਤਾਂ ਤੁਸੀ ਭੀ ਧਨ ਬੇਸ਼ੱਕ ਜੋੜੀ ਚੱਲੋ ।੬।
then go ahead and gather wealth yourself. See this, reflect upon it, and understand. ||6||
 
ਵਣਜੁ ਕਰਹੁ ਮਖਸੂਦੁ ਲੈਹੁ ਮਤ ਪਛੋਤਾਵਹੁ ॥
(ਹੇ ਭਾਈ! ਨਾਮ-ਸਿਮਰਨ ਦਾ ਅਜੇਹਾ) ਵਣਜ-ਵਪਾਰ ਕਰੋ, ਜਿਸ ਤੋਂ ਜੀਵਨ ਮਨੋਰਥ ਦਾ ਲਾਭ ਖੱਟ ਸਕੋ, ਨਹੀਂ ਤਾਂ ਪਛਤਾਣਾ ਪਵੇਗਾ ।
Make your deals, and obtain the true merchandise, or else you shall regret it later.
 
ਅਉਗਣ ਛੋਡਹੁ ਗੁਣ ਕਰਹੁ ਐਸੇ ਤਤੁ ਪਰਾਵਹੁ ॥੭॥
ਮਾੜੇ ਕੰਮ ਛੱਡੋ, ਗੁਣ ਗ੍ਰਹਣ ਕਰੋ । ਇਸ ਤਰ੍ਹਾਂ ਅਸਲ (ਖੱਟੀ) ਖੱਟੋ ।੭।
Abandon your vices, and practice virtue, and you shall obtain the essence of reality. ||7||
 
ਧਰਮੁ ਭੂਮਿ ਸਤੁ ਬੀਜੁ ਕਰਿ ਐਸੀ ਕਿਰਸ ਕਮਾਵਹੁ ॥
(ਹੇ ਭਾਈ!) ਧਰਮ ਨੂੰ ਧਰਤੀ ਬਣਾਵੋ, ਉਸ ਵਿਚ ਸੁੱਚਾ ਆਚਰਨ ਬੀ ਬੀਜੋ । ਬੱਸ! ਇਹੋ ਜਿਹੀ (ਆਤਮਕ ਜੀਵਨ ਨੂੰ ਪ੍ਰਫੁਲਤ ਕਰਨ ਵਾਲੀ) ਖੇਤੀ-ਵਾਹੀ ਕਰੋ ।
Plant the seed of Truth in the soil of Dharmic faith, and practice such farming.
 
ਤਾਂ ਵਾਪਾਰੀ ਜਾਣੀਅਹੁ ਲਾਹਾ ਲੈ ਜਾਵਹੁ ॥੮॥
ਜੇ ਤੁਸੀ (ਇਥੋਂ ਉੱਚੇ ਆਤਮਕ ਜੀਵਨ ਦਾ) ਲਾਭ ਖੱਟ ਕੇ ਲੈ ਜਾਵੋਗੇ ਤਾਂ (ਸਿਆਣੇ) ਵਪਾਰੀ ਸਮਝੇ ਜਾਉਗੇ ।੮।
Only then will you be known as a merchant, if you take your profits with you. ||8||
 
ਕਰਮੁ ਹੋਵੈ ਸਤਿਗੁਰੁ ਮਿਲੈ ਬੂਝੈ ਬੀਚਾਰਾ ॥
(ਜਿਸ ਮਨੁੱਖ ਉਤੇ ਪਰਮਾਤਮਾ ਦੀ) ਬਖ਼ਸ਼ਸ਼ ਹੋਵੇ ਉਸ ਨੂੰ ਗੁਰੂ ਮਿਲਦਾ ਹੈ ਤੇ ਉਹ ਇਸ ਵਿਚਾਰ ਨੂੰ ਸਮਝਦਾ ਹੈ ।
If the Lord shows His Mercy, one meets the True Guru; contemplating Him, one comes to understand.
 
ਨਾਮੁ ਵਖਾਣੈ ਸੁਣੇ ਨਾਮੁ ਨਾਮੇ ਬਿਉਹਾਰਾ ॥੯॥
ਉਹ ਪਰਮਾਤਮਾ ਦਾ ਨਾਮ ਉਚਾਰਦਾ ਹੈ, ਨਾਮ ਸੁਣਦਾ ਹੈ, ਤੇ ਨਾਮ ਵਿਚ ਹੀ ਵਿਹਾਰ ਕਰਦਾ ਹੈ ।੯।
Then, one chants the Naam, hears the Naam, and deals only in the Naam. ||9||
 
ਜਿਉ ਲਾਹਾ ਤੋਟਾ ਤਿਵੈ ਵਾਟ ਚਲਦੀ ਆਈ ॥
ਸੰਸਾਰ ਦੀ ਇਹ ਕਾਰ (ਸਦਾ ਤੋਂ) ਤੁਰੀ ਆਈ ਹੈ, ਕੋਈ (ਨਾਮ ਵਿਚ ਜੁੜ ਕੇ ਆਤਮਕ) ਲਾਭ ਖੱਟਦਾ ਹੈ, (ਕੋਈ ਮਾਇਆ ਦੇ ਮੋਹ ਵਿਚ ਫਸ ਕੇ ਆਤਮਕ ਜੀਵਨ ਵਿਚ) ਘਾਟਾ ਖਾਂਦਾ ਹੈ ।
As is the profit, so is the loss; this is the way of the world.
 
ਜੋ ਤਿਸੁ ਭਾਵੈ ਨਾਨਕਾ ਸਾਈ ਵਡਿਆਈ ॥੧੦॥੧੩॥
ਹੇ ਨਾਨਕ! ਪਰਮਾਤਮਾ ਨੂੰ ਜੋ ਚੰਗਾ ਲੱਗਦਾ ਹੈ (ਉਹੀ ਹੰੁਦਾ ਹੈ), ਇਹੀ ਉਸ ਦੀ ਬਜ਼ੁਰਗੀ ਹੈ ।੧੦।੧੩।
Whatever pleases His Will, O Nanak, is glory for me. ||10||13||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by