ਆਸਾ ਮਹਲਾ ੧ ॥
Aasaa, First Mehl:
 
ਚਾਰੇ ਕੁੰਡਾ ਢੂਢੀਆ ਕੋ ਨੀਮ੍ਹੀ ਮੈਡਾ ॥
ਮੈਂ ਸਾਰੀ ਸ੍ਰਿਸ਼ਟੀ ਭਾਲ ਵੇਖੀ ਹੈ, ਮੈਨੂੰ ਕੋਈ ਭੀ ਆਪਣਾ (ਸੱਚਾ ਦਰਦੀ) ਨਹੀਂ ਲੱਭਾ ।
I have searched in the four directions, but no one is mine.
 
ਜੇ ਤੁਧੁ ਭਾਵੈ ਸਾਹਿਬਾ ਤੂ ਮੈ ਹਉ ਤੈਡਾ ॥੧॥
ਹੇ ਮੇਰੇ ਸਾਹਿਬ! ਜੇ ਤੈਨੂੰ (ਮੇਰੀ ਬੇਨਤੀ) ਪਸੰਦ ਆਵੇ (ਤਾਂ ਮੇਹਰ ਕਰ) ਤੂੰ ਮੇਰਾ (ਰਾਖਾ ਬਣ), ਮੈਂ ਤੇਰਾ (ਸੇਵਕ) ਬਣਿਆ ਰਹਾਂ ।੧।
If it pleases You, O Lord Master, then You are mine, and I am Yours. ||1||
 
ਦਰੁ ਬੀਭਾ ਮੈ ਨੀਮ੍ਹਿ ਕੋ ਕੈ ਕਰੀ ਸਲਾਮੁ ॥
ਮੈਨੂੰ (ਤੇਰੇ ਦਰ ਤੋਂ ਬਿਨਾ) ਕੋਈ ਹੋਰ ਦਰ ਨਹੀਂ ਲੱਭਦਾ । ਹੋਰ ਕਿਸ ਦੇ ਅੱਗੇ ਮੈਂ ਸਲਾਮ ਕਰਾਂ? (ਹੋਰ ਕਿਸ ਪਾਸੋਂ ਮੈਂ ਮੰਗਾਂ?)
There is no other door for me; where shall I go to worship?
 
ਹਿਕੋ ਮੈਡਾ ਤੂ ਧਣੀ ਸਾਚਾ ਮੁਖਿ ਨਾਮੁ ॥੧॥ ਰਹਾਉ ॥
ਸਿਰਫ਼ ਇਕ ਤੂੰ ਹੀ ਮੇਰਾ ਮਾਲਕ ਹੈਂ (ਮੈਂ ਤੈਥੋਂ ਹੀ ਇਹ ਦਾਨ ਮੰਗਦਾ ਹਾਂ ਕਿ) ਤੇਰਾ ਸਦਾ-ਥਿਰ ਰਹਿਣ ਵਾਲਾ ਨਾਮ ਮੇਰੇ ਮੂੰਹ ਵਿਚ (ਟਿਕਿਆ ਰਹੇ) ।੧।ਰਹਾਉ।
You are my only Lord; Your True Name is in my mouth. ||1||Pause||
 
ਸਿਧਾ ਸੇਵਨਿ ਸਿਧ ਪੀਰ ਮਾਗਹਿ ਰਿਧਿ ਸਿਧਿ ॥
(ਲੋਕ) ਸਿੱਧ ਤੇ ਪੀਰ (ਬਣਨ ਲਈ) ਪੁੱਗੇ ਹੋਏ ਜੋਗੀਆਂ ਦੀ ਸੇਵਾ ਕਰਦੇ ਹਨ, ਤੇ ਉਹਨਾਂ ਪਾਸੋਂ ਰਿੱਧੀਆਂ ਸਿੱਧੀਆਂ (ਦੀ ਤਾਕਤ) ਮੰਗਦੇ ਹਨ ।
Some serve the Siddhas, the beings of spiritual perfection, and some serve spiritual teachers; they beg for wealth and miraculous powers.
 
ਮੈ ਇਕੁ ਨਾਮੁ ਨ ਵੀਸਰੈ ਸਾਚੇ ਗੁਰ ਬੁਧਿ ॥੨॥
(ਮੇਰੀ ਇਕ ਤੇਰੇ ਅੱਗੇ ਹੀ ਇਹ ਅਰਦਾਸਿ ਹੈ ਕਿ) ਅਭੁੱਲ ਗੁਰੂ ਦੀ ਬਖ਼ਸ਼ੀ ਬੁੱਧੀ ਅਨੁਸਾਰ ਮੈਨੂੰ ਤੇਰਾ ਨਾਮ ਕਦੇ ਨਾਹ ਭੁੱਲੇ ।੨।
May I never forget the Naam, the Name of the One Lord. This is the wisdom of the True Guru. ||2||
 
ਜੋਗੀ ਭੋਗੀ ਕਾਪੜੀ ਕਿਆ ਭਵਹਿ ਦਿਸੰਤਰ ॥
ਜੋਗੀ ਤੇ ਲੀਰਾਂ ਪਹਿਨਣ ਵਾਲੇ ਫ਼ਕੀਰ ਵਿਅਰਥ ਹੀ ਦੇਸ ਦੇਸ ਦਾ ਰਟਨ ਕਰਦੇ ਹਨ ।
Why do the Yogis, the revellers, and the beggars wander in foreign lands?
 
ਗੁਰ ਕਾ ਸਬਦੁ ਨ ਚੀਨ੍ਹਹੀ ਤਤੁ ਸਾਰੁ ਨਿਰੰਤਰ ॥੩॥
ਉਹ ਸਤਿਗੁਰ ਦੇ ਸ਼ਬਦ ਨੂੰ ਖੋਜਦੇ ਨਹੀਂ, ਉਹ ਇਕ-ਰਸ ਸ੍ਰੇਸ਼ਟ ਅਸਲੀਅਤ ਨੂੰ ਨਹੀਂ ਖੋਜਦੇ ।੩।
They do not understand the Word of the Guru's Shabad, and the essence of excellence within them. ||3||
 
ਪੰਡਿਤ ਪਾਧੇ ਜੋਇਸੀ ਨਿਤ ਪੜ੍ਹਹਿ ਪੁਰਾਣਾ ॥
ਪੰਡਿਤ ਪਾਂਧੇ ਤੇ ਜੋਤਸ਼ੀ ਨਿੱਤ ਪੁਰਾਣ ਆਦਿਕ ਪੁਸਤਕਾਂ ਹੀ ਪੜ੍ਹਦੇ ਰਹਿੰਦੇ ਹਨ ।
The Pandits, the religious scholars, the teachers and astrologers, and those who endlessly read the Puraanas,
 
ਅੰਤਰਿ ਵਸਤੁ ਨ ਜਾਣਨ੍ਹੀ ਘਟਿ ਬ੍ਰਹਮੁ ਲੁਕਾਣਾ ॥੪॥
ਪਰਮਾਤਮਾ ਹਿਰਦੇ ਵਿਚ ਲੁਕਿਆ ਪਿਆ ਹੈ, ਇਹ ਲੋਕ ਅੰਦਰ-ਵੱਸਦੀ ਨਾਮ-ਵਸਤੂ ਨੂੰ ਨਹੀਂ ਪਛਾਣਦੇ ।੪।
do not know what is within; God is hidden deep within them. ||4||
 
ਇਕਿ ਤਪਸੀ ਬਨ ਮਹਿ ਤਪੁ ਕਰਹਿ ਨਿਤ ਤੀਰਥ ਵਾਸਾ ॥
ਅਨੇਕਾਂ ਬੰਦੇ ਤਪੀ ਬਣੇ ਹੋਏ ਹਨ, ਜੰਗਲਾਂ ਵਿਚ (ਜਾ ਕੇ) ਤਪ ਸਾਧ ਰਹੇ ਹਨ, ਤੇ ਸਦਾ ਤੀਰਥਾਂ ਉਤੇ ਨਿਵਾਸ ਰੱਖਦੇ ਹਨ ।
Some penitents perform penance in the forests, and some dwell forever at sacred shrines.
 
ਆਪੁ ਨ ਚੀਨਹਿ ਤਾਮਸੀ ਕਾਹੇ ਭਏ ਉਦਾਸਾ ॥੫॥
(ਤਪਾਂ ਦੇ ਕਾਰਨ ਉਹ) ਕ੍ਰੋਧ ਨਾਲ ਭਰੇ ਰਹਿੰਦੇ ਹਨ, ਆਪਣੇ ਆਤਮਕ ਜੀਵਨ ਨੂੰ ਨਹੀਂ ਖੋਜਦੇ । ਤਿਆਗੀ ਬਣਨ ਦਾ ਉਹਨਾਂ ਨੂੰ ਕੋਈ ਲਾਭ ਨਹੀਂ ਹੰੁਦਾ ।੫।
The unenlightened people do not understand themselves - why have they become renunciates? ||5||
 
ਇਕਿ ਬਿੰਦੁ ਜਤਨ ਕਰਿ ਰਾਖਦੇ ਸੇ ਜਤੀ ਕਹਾਵਹਿ ॥
ਅਨੇਕਾਂ ਬੰਦੇ ਐਸੇ ਹਨ ਜੋ ਜਤਨ ਕਰ ਕੇ ਵੀਰਜ ਨੂੰ ਰੋਕ ਰੱਖਦੇ ਹਨ, ਤੇ ਆਪਣੇ ਆਪ ਨੂੰ ਜਤੀ ਸਦਾਂਦੇ ਹਨ । ਪਰ ਗੁਰੂ ਦੇ ਸ਼ਬਦ ਤੋਂ ਬਿਨਾ ਉਹ ਭੀ (ਕੋ੍ਰਧ ਆਦਿਕ ਤਾਮਸੀ ਸੁਭਾਵ ਤੋਂ) ਖ਼ਲਾਸੀ ਨਹੀਂ ਪ੍ਰਾਪਤ ਕਰਦੇ ।
Some control their sexual energy, and are known as celibates.
 
ਬਿਨੁ ਗੁਰ ਸਬਦ ਨ ਛੂਟਹੀ ਭ੍ਰਮਿ ਆਵਹਿ ਜਾਵਹਿ ॥੬॥
(ਜਤੀ ਹੋਣ ਦੀ ਹੀ) ਭਟਕਣਾ ਵਿਚ ਪੈ ਕੇ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ ।੬।
But without the Guru's Word, they are not saved, and they wander in reincarnation. ||6||
 
ਇਕਿ ਗਿਰਹੀ ਸੇਵਕ ਸਾਧਿਕਾ ਗੁਰਮਤੀ ਲਾਗੇ ॥
(ਪਰ) ਅਨੇਕਾਂ ਗ੍ਰਿਹਸਤੀ ਐਸੇ ਹਨ ਜੋ ਸੇਵਾ ਕਰਦੇ ਹਨ ਸੇਵਾ ਦੇ ਸਾਧਨ ਕਰਦੇ ਹਨ, ਤੇ ਗੁਰੂ ਦੀ ਦਿੱਤੀ ਮਤਿ ਉਤੇ ਤੁਰਦੇ ਹਨ । ਉਹ ਨਾਮ ਜਪਦੇ ਹਨ, ਹੋਰਨਾਂ ਨੂੰ ਨਾਮ ਜਪਣ ਲਈ ਪ੍ਰੇਰਦੇ ਹਨ, ਆਪਣਾ ਆਚਰਨ ਪਵਿਤ੍ਰ ਰੱਖਦੇ ਹਨ ।
Some are householders, servants, and seekers, attached to the Guru's Teachings.
 
ਨਾਮੁ ਦਾਨੁ ਇਸਨਾਨੁ ਦ੍ਰਿੜੁ ਹਰਿ ਭਗਤਿ ਸੁ ਜਾਗੇ ॥੭॥
ਉਹ ਪਰਮਾਤਮਾ ਦੀ ਭਗਤੀ ਵਿਚ ਆਪਣੇ ਆਪ ਨੂੰ ਦ੍ਰਿੜ੍ਹ ਕਰ ਕੇ (ਵਿਕਾਰਾਂ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ ।੭।
They hold fast to the Naam, to charity, to cleansing and purification; they remain awake in devotion to the Lord. ||7||
 
ਗੁਰ ਤੇ ਦਰੁ ਘਰੁ ਜਾਣੀਐ ਸੋ ਜਾਇ ਸਿਞਾਣੈ ॥
ਹੇ ਨਾਨਕ! ਪਰਮਾਤਮਾ ਦਾ ਦਰ ਪਰਮਾਤਮਾ ਦਾ ਘਰ ਗੁਰੂ ਪਾਸੋਂ (ਗੁਰੂ ਦੀ ਸਰਨ ਪਿਆਂ) ਪਛਾਣਿਆ ਜਾ ਸਕਦਾ ਹੈ । ਉਹੀ ਮਨੁੱਖ ਪਛਾਣਦਾ ਹੈ ਜੋ ਗੁਰੂ ਦੇ ਪਾਸ ਜਾਂਦਾ ਹੈ ।
Through the Guru, the Gate of the Lord's Home is found, and that place is recognized.
 
ਨਾਨਕ ਨਾਮੁ ਨ ਵੀਸਰੈ ਸਾਚੇ ਮਨੁ ਮਾਨੈ ॥੮॥੧੪॥
ਉਸ ਨੂੰ ਪਰਮਾਤਮਾ ਦਾ ਨਾਮ ਨਹੀਂ ਵਿਸਰਦਾ, ਉਸ ਦਾ ਮਨ ਸਦਾ-ਥਿਰ ਰਹਿਣ ਵਾਲੇ ਪਰਮਾਤਮਾ (ਦੀ ਯਾਦ) ਵਿਚ ਗਿੱਝ ਜਾਂਦਾ ਹੈ ।੮।੧੪।
Nanak does not forget the Naam; his mind has surrendered to the True Lord. ||8||14||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by