ਆਸਾ ਮਹਲਾ ੧ ॥
Aasaa, First Mehl:
 
ਜਿਨ੍ਹੀ ਨਾਮੁ ਵਿਸਾਰਿਆ ਦੂਜੈ ਭਰਮਿ ਭੁਲਾਈ ॥
ਜਿਨ੍ਹਾਂ ਬੰਦਿਆਂ ਨੇ ਹੋਰ ਭਟਕਣਾ ਵਿਚ ਪੈ ਕੇ (ਸਹੀ ਜੀਵਨ-ਰਾਹ) ਖੁੰਝ ਕੇ ਪਰਮਾਤਮਾ ਦਾ ਨਾਮ ਭੁਲਾ ਦਿੱਤਾ
Those who have forgotten the Naam, the Name of the Lord, are deluded by doubt and duality.
 
ਮੂਲੁ ਛੋਡਿ ਡਾਲੀ ਲਗੇ ਕਿਆ ਪਾਵਹਿ ਛਾਈ ॥੧॥
ਜੇਹੜੇ ਬੰਦੇ (ਸੰਸਾਰ-ਰੁੱਖ ਦੇ) ਮੂਲ (-ਪ੍ਰਭੂ) ਨੂੰ ਛੱਡ ਕੇ (ਸੰਸਾਰ-ਰੁੱਖ ਦੀਆਂ) ਡਾਲੀਆਂ (ਮਾਇਆ ਦੇ ਪਸਾਰੇ) ਵਿਚ ਲੱਗ ਗਏ ਉਹਨਾਂ ਨੂੰ (ਆਤਮਕ ਜੀਵਨ ਵਿਚੋਂ) ਕੁਝ ਭੀ ਨਾਹ ਮਿਲਿਆ ।੧।
Those who abandon the roots and cling to the branches, shall obtain only ashes. ||1||
 
ਬਿਨੁ ਨਾਵੈ ਕਿਉ ਛੂਟੀਐ ਜੇ ਜਾਣੈ ਕੋਈ ॥
ਗੁਰੂ ਦੀ ਰਾਹੀਂ) ਜੇ ਕੋਈ ਮਨੁੱਖ ਸਮਝ ਲਏ (ਤਾਂ ਉਸ ਨੂੰ ਇਹ ਸਮਝ ਆ ਜਾਂਦੀ ਹੈ ਕਿ) ਪਰਮਾਤਮਾ ਦੇ ਨਾਮ (ਵਿਚ ਜੁੜਨ) ਤੋਂ ਬਿਨਾ (ਮਾਇਆ ਦੇ ਮੋਹ ਤੋਂ) ਬਚ ਨਹੀਂ ਸਕੀਦਾ । ਗੁਰੂ ਦੇ ਦੱਸੇ ਰਸਤੇ ਉੱਤੇ ਤੁਰੇ ਤਦੋਂ ਹੀ (ਮਾਇਆ ਦੇ ਮੋਹ ਤੋਂ) ਮਨੁੱਖ ਦੀ ਖ਼ਲਾਸੀ ਹੰੁਦੀ ਹੈ ।
Without the Name, how can one be emancipated? Who knows this?
 
ਗੁਰਮੁਖਿ ਹੋਇ ਤ ਛੂਟੀਐ ਮਨਮੁਖਿ ਪਤਿ ਖੋਈ ॥੧॥ ਰਹਾਉ ॥
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਮਾਇਆ-ਮੋਹ-ਵਿਚ ਫਸ ਕੇ) ਆਪਣੀ ਇੱਜ਼ਤ (ਪਰਮਾਤਮਾ ਦੀਆਂ ਨਜ਼ਰਾਂ ਵਿਚ) ਗਵਾ ਲੈਂਦਾ ਹੈ ।੧।ਰਹਾਉ।
One who becomes Gurmukh is emancipated; the self-willed manmukhs lose their honor. ||1||Pause||
 
ਜਿਨ੍ਹੀ ਏਕੋ ਸੇਵਿਆ ਪੂਰੀ ਮਤਿ ਭਾਈ ॥
ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਇਕ ਪਰਮਾਤਮਾ ਦਾ ਸਿਮਰਨ ਕੀਤਾ, ਉਹਨਾਂ ਦੀ ਅਕਲ (ਮਾਇਆ ਦੇ ਮੋਹ ਵਿਚ) ਉਕਾਈ ਨਹੀਂ ਖਾਂਦੀ ।
Those who serve the One Lord become perfect in their understanding, O Siblings of Destiny.
 
ਆਦਿ ਜੁਗਾਦਿ ਨਿਰੰਜਨਾ ਜਨ ਹਰਿ ਸਰਣਾਈ ॥੨॥
ਪ੍ਰਭੂ ਦੇ ਉਹ ਸੇਵਕ ਉਸ ਪ੍ਰਭੂ ਦੀ ਹੀ ਸਰਨ ਵਿਚ ਟਿਕੇ ਰਹਿੰਦੇ ਹਨ ਜੋ ਸਾਰੇ ਜਗਤ ਦਾ ਮੂਲ ਹੈ ਜੋ ਜੁਗਾਂ ਦੇ ਭੀ ਸ਼ੁਰੂ ਤੋਂ ਹੈ ਅਤੇ ਜਿਸ ਉਤੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ ।੨।
The Lord's humble servant finds Sanctuary in Him, the Immaculate One, from the very beginning, and throughout the ages. ||2||
 
ਸਾਹਿਬੁ ਮੇਰਾ ਏਕੁ ਹੈ ਅਵਰੁ ਨਹੀ ਭਾਈ ॥
ਹੇ ਭਾਈ! ਸਾਡਾ ਮਾਲਕ-ਪ੍ਰਭੂ ਬੇ-ਮਿਸਾਲ ਹੈ, ਉਸ ਵਰਗਾ ਹੋਰ ਕੋਈ ਨਹੀਂ ।
My Lord and Master is the One; there is no other, O Siblings of Destiny.
 
ਕਿਰਪਾ ਤੇ ਸੁਖੁ ਪਾਇਆ ਸਾਚੇ ਪਰਥਾਈ ॥੩॥
ਜੇ ਉਸ ਸਦਾ-ਥਿਰ ਪ੍ਰਭੂ ਦੇ ਆਸਰੇ-ਪਰਨੇ ਟਿਕੇ ਰਹੀਏ, ਤਾਂ ਉਸ ਦੀ ਮੇਹਰ ਨਾਲ ਆਤਮਕ ਆਨੰਦ ਮਿਲਦਾ ਹੈ ।੩।
By the Grace of the True Lord, celestial peace is obtained. ||3||
 
ਗੁਰ ਬਿਨੁ ਕਿਨੈ ਨ ਪਾਇਓ ਕੇਤੀ ਕਹੈ ਕਹਾਏ ॥
ਬਥੇਰੀ ਲੋਕਾਈ ਹੋਰ ਹੋਰ ਰਸਤੇ ਦੱਸਦੀ ਹੈ, ਪਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਪਰਮਾਤਮਾ ਦੀ ਪ੍ਰਾਪਤੀ ਨਹੀਂ ਹੰੁਦੀ ।
Without the Guru, no one has obtained Him, although many may claim to have done so.
 
ਆਪਿ ਦਿਖਾਵੈ ਵਾਟੜੀਂ ਸਚੀ ਭਗਤਿ ਦ੍ਰਿੜਾਏ ॥੪॥
(ਗੁਰੂ ਦੀ ਸਰਨ ਪਿਆਂ) ਪਰਮਾਤਮਾ (ਆਪਣੇ ਮਿਲਾਪ ਦਾ) ਸਹੀ ਰਸਤਾ ਆਪ ਹੀ ਵਿਖਾ ਦੇਂਦਾ ਹੈ, (ਜੀਵ ਦੇ ਹਿਰਦੇ ਵਿਚ) ਸਦਾ-ਥਿਰ ਰਹਿਣ ਵਾਲੀ ਭਗਤੀ ਪੱਕੀ ਕਰ ਦੇਂਦਾ ਹੈ ।੪।
He Himself reveals the Way, and implants true devotion within. ||4||
 
ਮਨਮੁਖੁ ਜੇ ਸਮਝਾਈਐ ਭੀ ਉਝੜਿ ਜਾਏ ॥
ਪਰ ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਨੂੰ ਜੇ (ਸਹੀ ਰਸਤਾ) ਸਮਝਾਣ ਦੀ ਕੋਸ਼ਿਸ਼ ਭੀ ਕਰੀਏ, ਤਾਂ ਭੀ ਉਹ ਕੁਰਾਹੇ ਹੀ ਜਾਂਦਾ ਹੈ ।
Even if the self-willed manmukh is instructed, he stills goes into the wilderness.
 
ਬਿਨੁ ਹਰਿ ਨਾਮ ਨ ਛੂਟਸੀ ਮਰਿ ਨਰਕ ਸਮਾਏ ॥੫॥
ਪਰਮਾਤਮਾ ਦੇ ਨਾਮ ਤੋਂ ਬਿਨਾ ਉਹ ਇਸ (ਕੁਰਾਹ ਤੋਂ) ਬਚ ਨਹੀਂ ਸਕਦਾ, (ਕੁਰਾਹੇ ਪਿਆ ਹੋਇਆ) ਉਹ ਆਤਮਕ ਮੌਤ ਸਹੇੜ ਲੈਂਦਾ ਹੈ, (ਮਾਨੋ,) ਨਰਕਾਂ ਵਿਚ ਪਿਆ ਰਹਿੰਦਾ ਹੈ ।੫।
Without the Lord's Name, he shall not be emancipated; he shall die, and sink into hell. ||5||
 
ਜਨਮਿ ਮਰੈ ਭਰਮਾਈਐ ਹਰਿ ਨਾਮੁ ਨ ਲੇਵੈ ॥
ਜੇਹੜਾ ਮਨੁੱਖ ਹਰੀ ਦਾ ਨਾਮ ਨਹੀਂ ਸਿਮਰਦਾ ਉਹ ਜੰਮਦਾ ਹੈ ਮਰਦਾ ਹੈ ਜੰਮਦਾ ਹੈ ਮਰਦਾ ਹੈ, ਇਸੇ ਗੇੜ ਵਿਚ ਪਿਆ ਰਹਿੰਦਾ ਹੈ
He wanders through birth and death, and never chants the Lord's Name.
 
ਤਾ ਕੀ ਕੀਮਤਿ ਨਾ ਪਵੈ ਬਿਨੁ ਗੁਰ ਕੀ ਸੇਵੈ ॥੬॥
(ਇਸ ਤੋਂ ਬਚਣ ਦਾ ਇਕੋ ਤਰੀਕਾ ਹੈ ਕਿ ਪਰਮਾਤਮਾ ਦਾ ਨਾਮ ਜਪੇ, ਪਰ) ਗੁਰੂ ਦੀ ਸਰਨ ਪੈਣ ਤੋਂ ਬਿਨਾ ਪਰਮਾਤਮਾ ਦੇ ਨਾਮ ਦੀ ਕਦਰ ਨਹੀਂ ਪੈ ਸਕਦੀ ।੬।
He never realizes his own value, without serving the Guru. ||6||
 
ਜੇਹੀ ਸੇਵ ਕਰਾਈਐ ਕਰਣੀ ਭੀ ਸਾਈ ॥
(ਪਰ ਜੀਵਾਂ ਦੇ ਕੀਹ ਵੱਸ?) ਪਰਮਾਤਮਾ ਨੇ ਜਿਹੋ ਜਿਹੀ ਕਾਰੇ ਜੀਵ ਨੂੰ ਲਾਉਣਾ ਹੈ, ਜੀਵ ਨੇ ਉਸੇ ਕਾਰੇ ਲੱਗਣਾ ਹੈ ।
Whatever service the Lord causes us to do, that is just what we do.
 
ਆਪਿ ਕਰੇ ਕਿਸੁ ਆਖੀਐ ਵੇਖੈ ਵਡਿਆਈ ॥੭॥
ਪਰਮਾਤਮਾ ਆਪ ਹੀ (ਸ੍ਰਿਸ਼ਟੀ) ਰਚ ਕੇ ਆਪ ਹੀ ਇਸ ਦੀ ਸੰਭਾਲ ਕਰਦਾ ਹੈ, ਇਹ ਉਸ ਦੀ ਆਪਣੀ ਹੀ ਬਜ਼ੁਰਗੀ ਹੈ । (ਉਸ ਤੋਂ ਬਿਨਾ) ਕਿਸੇ ਹੋਰ ਅੱਗੇ ਪੁਕਾਰ ਨਹੀਂ ਕੀਤੀ ਜਾ ਸਕਦੀ ।੭।
He Himself acts; who else should be mentioned? He beholds His own greatness. ||7||
 
ਗੁਰ ਕੀ ਸੇਵਾ ਸੋ ਕਰੇ ਜਿਸੁ ਆਪਿ ਕਰਾਏ ॥
ਹੇ ਨਾਨਕ! ਗੁਰੂ ਦੀ ਦੱਸੀ ਸੇਵਾ ਭੀ ਉਹੀ ਮਨੁੱਖ ਕਰਦਾ ਹੈ ਜਿਸ ਪਾਸੋਂ ਪਰਮਾਤਮਾ ਆਪ ਹੀ ਕਰਾਂਦਾ ਹੈ (ਨਹੀਂ ਤਾਂ ਇਹ ਮਾਇਆ ਦਾ ਮੋਹ ਬੜਾ ਪ੍ਰਬਲ ਹੈ) ਆਪਾ-ਭਾਵ ਗਵਾਇਆਂ ਹੀ ਇਸ ਤੋਂ ਖ਼ਲਾਸੀ ਹੰੁਦੀ ਹੈ ।
He alone serves the Guru, whom the Lord Himself inspires to do so.
 
ਨਾਨਕ ਸਿਰੁ ਦੇ ਛੂਟੀਐ ਦਰਗਹ ਪਤਿ ਪਾਏ ॥੮॥੧੮॥
ਜੇਹੜਾ ਮਨੁੱਖ ਆਪਣਾ ਸਿਰ (ਗੁਰੂ ਦੇ) ਹਵਾਲੇ ਕਰਦਾ ਹੈ, ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ-ਮਾਣ ਪ੍ਰਾਪਤ ਕਰਦਾ ਹੈ ।੮।੧੮।
O Nanak, offering his head, one is emancipated, and honored in the Court of the Lord. ||8||18||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by