ਆਸਾ ਮਹਲਾ ੧ ॥
Aasaa, First Mehl:
 
ਆਵਣ ਜਾਣਾ ਕਿਉ ਰਹੈ ਕਿਉ ਮੇਲਾ ਹੋਈ ॥
(ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ) ਜਨਮ ਮਰਨ ਦਾ ਗੇੜ ਨਹੀਂ ਮੁੱਕਦਾ, ਪਰਮਾਤਮਾ ਨਾਲ ਮਿਲਾਪ ਨਹੀਂ ਹੁੰਦਾ
How can coming and going, the cycle of reincarnation be ended? And how can one meet the Lord?
 
ਜਨਮ ਮਰਣ ਕਾ ਦੁਖੁ ਘਣੋ ਨਿਤ ਸਹਸਾ ਦੋਈ ॥੧॥
ਜਨਮ ਮਰਨ ਦਾ ਭਾਰਾ ਕਲੇਸ਼ ਬਣਿਆ ਰਹਿੰਦਾ ਹੈ ਤੇ ਮਾਇਆ ਦੇ ਮੋਹ ਵਿਚ ਫਸੇ ਰਹਿਣ ਦੇ ਕਾਰਨ (ਜਿੰਦ ਨੂੰ) ਨਿੱਤ ਸਹਮ (ਖਾਂਦਾ ਰਹਿੰਦਾ) ਹੈ ।੧।
The pain of birth and death is so great, in constant skepticism and duality. ||1||
 
ਬਿਨੁ ਨਾਵੈ ਕਿਆ ਜੀਵਨਾ ਫਿਟੁ ਧ੍ਰਿਗੁ ਚਤੁਰਾਈ ॥
ਜਿਸ ਮਨੁੱਖ ਨੇ ਸਾਧੂ ਗੁਰੂ ਦੀ (ਦੱਸੀ) ਸੇਵਾ ਨਹੀਂ ਕੀਤੀ, ਜਿਸ ਨੂੰ ਪਰਮਾਤਮਾ ਦੀ ਭਗਤੀ ਚੰਗੀ ਨਹੀਂ ਲੱਗੀ, ਜੋ (ਸਾਰੀ ਉਮਰ) ਪਰਮਾਤਮਾ ਦੇ ਨਾਮ ਤੋਂ ਵਾਂਜਿਆ ਰਿਹਾ, ਉਸ ਦਾ ਜੀਊਣਾ ਅਸਲ ਜੀਊਣ ਨਹੀਂ ਹੈ ।
Without the Name, what is life? Cleverness is detestable and cursed.
 
ਸਤਿਗੁਰ ਸਾਧੁ ਨ ਸੇਵਿਆ ਹਰਿ ਭਗਤਿ ਨ ਭਾਈ ॥੧॥ ਰਹਾਉ ॥
(ਜੇ ਉਹ ਮਨੁੱਖ ਦੁਨੀਆਦਾਰੀ ਵਾਲੀ ਕੋਈ ਸਿਆਣਪ ਵਿਖਾ ਰਿਹਾ ਹੈ ਤਾਂ ਉਸ ਦੀ ਉਹ) ਸਿਆਣਪ ਫਿਟਕਾਰਜੋਗ ਹੈ ।੧।ਰਹਾਉ।
One who does not serve the Holy True Guru, is not pleased by devotion to the Lord. ||1||Pause||
 
ਆਵਣੁ ਜਾਵਣੁ ਤਉ ਰਹੈ ਪਾਈਐ ਗੁਰੁ ਪੂਰਾ ॥
ਜਨਮ ਮਰਨ ਦਾ ਚੱਕਰ ਤਦੋਂ ਹੀ ਮੁੱਕਦਾ ਹੈ ਜਦੋਂ ਪੂਰਾ ਸਤਿਗੁਰੂ ਮਿਲਦਾ ਹੈ ।
Coming and going is ended only when one finds the True Guru.
 
ਰਾਮ ਨਾਮੁ ਧਨੁ ਰਾਸਿ ਦੇਇ ਬਿਨਸੈ ਭ੍ਰਮੁ ਕੂਰਾ ॥੨॥
ਗੁਰੂ ਪਰਮਾਤਮਾ ਦਾ ਨਾਮ-ਧਨ (ਰੂਪ) ਸਰਮਾਇਆ ਦੇਂਦਾ ਹੈ (ਜਿਸ ਦੀ ਬਰਕਤਿ ਨਾਲ) ਝੂਠੀ ਮਾਇਆ ਦੀ ਖ਼ਾਤਰ ਭਟਕਣਾ ਮੁੱਕ ਜਾਂਦੀ ਹੈ ।੨।
He gives the wealth and capital of the Lord's Name, and false doubt is destroyed. ||2||
 
ਸੰਤ ਜਨਾ ਕਉ ਮਿਲਿ ਰਹੈ ਧਨੁ ਧਨੁ ਜਸੁ ਗਾਏ ॥
ਗੁਰੂ ਦੀ ਸਰਨ ਪੈ ਕੇ ਮਨੁੱਖ ਸਾਧ ਸੰਗਤਿ ਵਿਚ ਟਿਕਿਆ ਰਹਿੰਦਾ ਹੈ, ਪਰਮਾਤਮਾ ਦਾ ਸ਼ੁਕਰ ਸ਼ੁਕਰ ਕਰ ਕੇ ਉਸ ਦੀ ਸਿਫ਼ਤਿ-ਸਾਲਾਹ ਕਰਦਾ ਹੈ
Joining the humble Saintly beings, let us sing the blessed, blessed Praises of the Lord.
 
ਆਦਿ ਪੁਰਖੁ ਅਪਰੰਪਰਾ ਗੁਰਮੁਖਿ ਹਰਿ ਪਾਏ ॥੩॥
ਤੇ ਇਸ ਤਰ੍ਹਾਂ ਜਗਤ ਦੇ ਮੂਲ ਸਰਬ ਵਿਆਪਕ ਬੇਅੰਤ, ਪਰਮਾਤਮਾ ਨੂੰ ਲੱਭ ਲੈਂਦਾ ਹੈ ।੩।
The Primal Lord, the Infinite, is obtained by the Gurmukh. ||3||
 
ਨਟੂਐ ਸਾਂਗੁ ਬਣਾਇਆ ਬਾਜੀ ਸੰਸਾਰਾ ॥
(ਜਿਵੇਂ ਕਿਸੇ) ਮਦਾਰੀ ਨੇ (ਕੋਈ) ਤਮਾਸ਼ਾ ਰਚਾਇਆ ਹੁੰਦਾ ਹੈ (ਤੇ ਲੋਕ ਉਸ ਤਮਾਸ਼ੇ ਨੂੰ ਵੇਖ ਵੇਖ ਕੇ ਖ਼ੁਸ਼ ਹੁੰਦੇ ਹਨ, ਘੜੀਆਂ ਪਲਾਂ ਪਿਛੋਂ ਉਹ ਤਮਾਸ਼ਾ ਖ਼ਤਮ ਹੋ ਜਾਂਦਾ ਹੈ, ਇਸੇ ਤਰ੍ਹਾਂ ਇਹ) ਸੰਸਾਰ (ਇਕ) ਖੇਡ (ਹੀ) ਹੈ ।
The drama of the world is staged like the show of a buffoon.
 
ਖਿਨੁ ਪਲੁ ਬਾਜੀ ਦੇਖੀਐ ਉਝਰਤ ਨਹੀ ਬਾਰਾ ॥੪॥
ਘੜੀ ਪਲ ਇਹ ਖੇਡ ਵੇਖੀਦੀ ਹੈ । ਇਸ ਦੇ ਉਜੜਦਿਆਂ ਚਿਰ ਨਹੀਂ ਲੱਗਦਾ ।੪।
For an instant, for a moment, the show is seen, but it disappears in no time at all. ||4||
 
ਹਉਮੈ ਚਉਪੜਿ ਖੇਲਣਾ ਝੂਠੇ ਅਹੰਕਾਰਾ ॥
(ਮੈਂ ਵੱਡਾ, ਮੈਂ ਵੱਡਾ ਬਣ ਜਾਵਾਂ—ਇਸ) ਹਉਮੈ ਦੀ ਚਉਪੜ ਦੀ (ਜਗਤ) ਝੂਠ ਤੇ ਅਹੰਕਾਰ (ਦੀਆਂ ਨਰਦਾਂ) ਨਾਲ ਖੇਡ ਰਿਹਾ ਹੈ, (ਇਸ ਖੇਡ ਵਿਚ ਲੱਗ ਕੇ) ਸਾਰਾ ਸੰਸਾਰ (ਮਨੁੱਖਾ ਜੀਵਨ ਦੀ ਬਾਜ਼ੀ) ਹਾਰ ਰਿਹਾ ਹੈ ।
The game of chance is played on the board of egotism, with the pieces of falsehood and ego.
 
ਸਭੁ ਜਗੁ ਹਾਰੈ ਸੋ ਜਿਣੈ ਗੁਰ ਸਬਦੁ ਵੀਚਾਰਾ ॥੫॥
ਸਿਰਫ਼ ਉਹ ਮਨੁੱਖ ਜਿੱਤਦਾ ਹੈ ਜੋ ਗੁਰੂ ਦੇ ਸ਼ਬਦ ਨੂੰ ਆਪਣੇ ਵਿਚਾਰ-ਮੰਡਲ ਵਿਚ ਟਿਕਾਂਦਾ ਹੈ ।੫।
The whole world loses; he alone wins, who reflects upon the Word of the Guru's Shabad. ||5||
 
ਜਿਉ ਅੰਧੁਲੈ ਹਥਿ ਟੋਹਣੀ ਹਰਿ ਨਾਮੁ ਹਮਾਰੈ ॥
ਜਿਵੇਂ ਕਿਸੇ ਅੰਨ੍ਹੇ ਮਨੁੱਖ ਦੇ ਹੱਥ ਵਿਚ ਡੰਗੋਰੀ ਹੁੰਦੀ ਹੈ, (ਜਿਸ ਨਾਲ ਟੋਹ ਟੋਹ ਕੇ ਉਹ ਰਾਹ-ਖਹਿੜਾ ਲੱਭਦਾ ਹੈ, ਇਸ ਤਰ੍ਹਾਂ) ਅਸਾਂ ਜੀਵਾਂ ਪਾਸ ਪਰਮਾਤਮਾ ਦਾ ਨਾਮ (ਹੀ ਹੈ ਜੋ ਸਾਨੂੰ ਸਹੀ ਜੀਵਨ ਰਾਹ ਵਿਖਾਂਦਾ ਹੈ) ।
As is the cane in the hand of the blind man, so is the Lord's Name for me.
 
ਰਾਮ ਨਾਮੁ ਹਰਿ ਟੇਕ ਹੈ ਨਿਸਿ ਦਉਤ ਸਵਾਰੈ ॥੬॥
ਪਰਮਾਤਮਾ ਦਾ ਨਾਮ (ਇਕ ਐਸਾ) ਸਹਾਰਾ ਹੈ (ਜੋ) ਰਾਤ ਦਿਨੇ (ਹਰ ਵੇਲੇ ਸਾਡੀ ਸਹਾਇਤਾ ਕਰਦਾ ਹੈ) ।੬।
The Lord's Name is my Support, night and day and morning. ||6||
 
ਜਿਉ ਤੂੰ ਰਾਖਹਿ ਤਿਉ ਰਹਾ ਹਰਿ ਨਾਮ ਅਧਾਰਾ ॥
ਹੇ ਪ੍ਰਭੂ! ਜਿਸ ਹਾਲਤ ਵਿਚ ਤੂੰ ਮੈਨੂੰ ਰੱਖੇਂ, ਮੈਂ ਉਸੇ ਹਾਲਤ ਵਿਚ ਹੀ ਰਹਿ ਸਕਦਾ ਹਾਂ । (ਤੇਰੀ ਮੇਹਰ ਨਾਲ ਹੀ) ਹੇ ਹਰੀ! (ਸਾਨੂੰ ਜੀਵਾਂ ਨੂੰ) ਤੇਰੇ ਨਾਮ ਦਾ ਆਸਰਾ ਮਿਲ ਸਕਦਾ ਹੈ ।
As You keep me, Lord, I live; the Lord's Name is my only Support.
 
ਅੰਤਿ ਸਖਾਈ ਪਾਇਆ ਜਨ ਮੁਕਤਿ ਦੁਆਰਾ ॥੭॥
ਜਿਨ੍ਹਾਂ ਨੇ ਅੰਤ ਵੇਲੇ ਤਕ ਨਾਲ ਨਿਭਣ ਵਾਲਾ ਇਹ ਸਾਥੀ ਲੱਭ ਲਿਆ, ਉਹਨਾਂ ਨੂੰ ਮਾਇਆ ਦੇ ਮੋਹ ਤੋਂ ਖ਼ਲਾਸੀ ਹਾਸਲ ਕਰਨ ਦਾ ਰਾਹ ਮਿਲ ਜਾਂਦਾ ਹੈ ।੭।
It is my only comfort in the end; the gate of salvation is found by His humble servants. ||7||
 
ਜਨਮ ਮਰਣ ਦੁਖ ਮੇਟਿਆ ਜਪਿ ਨਾਮੁ ਮੁਰਾਰੇ ॥
ਪਰਮਾਤਮਾ ਦਾ ਨਾਮ ਜਪ ਕੇ ਜਨਮ ਮਰਨ ਦੇ ਗੇੜ ਦਾ ਕਲੇਸ਼ ਮਿਟਾਇਆ ਜਾ ਸਕਦਾ ਹੈ ।
The pain of birth and death is removed, by chanting and meditating on the Naam, the Name of the Lord.
 
ਨਾਨਕ ਨਾਮੁ ਨ ਵੀਸਰੈ ਪੂਰਾ ਗੁਰੁ ਤਾਰੇ ॥੮॥੨੨॥
ਹੇ ਨਾਨਕ! ਜਿਨ੍ਹਾਂ ਨੂੰ (ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ) ਨਾਮ ਨਹੀਂ ਭੁੱਲਦਾ, ਉਹਨਾਂ ਨੂੰ ਪੂਰਾ ਗੁਰੂ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ ।੮।੨੨।
O Nanak, one who does not forget the Naam, is saved by the Perfect Guru. ||8||22||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by