ਆਸਾ ਮਹਲਾ ੩ ਅਸਟਪਦੀਆ ਘਰੁ ੨
Aasaa, Third Mehl, Ashtapadees, Second House:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਸਾਸਤੁ ਬੇਦੁ ਸਿੰਮ੍ਰਿਤਿ ਸਰੁ ਤੇਰਾ ਸੁਰਸਰੀ ਚਰਣ ਸਮਾਣੀ ॥
ਹੇ ਪ੍ਰਭੂ! ਤੇਰਾ ਨਾਮ-ਸਰੋਵਰ (ਮੇਰੇ ਵਾਸਤੇ) ਸ਼ਾਸਤ੍ਰ ਵੇਦ ਸਿੰਮ੍ਰਿਤੀਆਂ (ਦੀ ਵਿਚਾਰ) ਹੈ, ਤੇਰੇ ਚਰਨਾਂ ਵਿਚ ਲੀਨਤਾ (ਮੇਰੇ ਵਾਸਤੇ) ਗੰਗਾ (ਆਦਿਕ ਤੀਰਥ ਦਾ ਇਸ਼ਨਾਨ) ਹੈ ।
The Shaastras, the Vedas and the Simritees are contained in the ocean of Your Name; the River Ganges is held in Your Feet.
ਸਾਖਾ ਤੀਨਿ ਮੂਲੁ ਮਤਿ ਰਾਵੈ ਤੂੰ ਤਾਂ ਸਰਬ ਵਿਡਾਣੀ ॥੧॥
ਹੇ ਪ੍ਰਭੂ! ਤੂੰ ਇਸ ਸਾਰੇ ਅਸਚਰਜ ਜਗਤ ਦਾ ਮਾਲਕ ਹੈਂ, ਤੂੰ ਤ੍ਰਿਗੁਣੀ ਮਾਇਆ ਦਾ ਕਰਤਾ ਹੈਂ । ਮੇਰੀ ਬੁੱਧੀ (ਤੇਰੀ ਯਾਦ ਦੇ ਅਨੰਦ ਨੂੰ ਹੀ) ਮਾਣਦੀ ਰਹਿੰਦੀ ਹੈ ।੧।
The intellect can understand the world of the three modes, but You, O Primal Lord, are totally astounding. ||1||
ਤਾ ਕੇ ਚਰਣ ਜਪੈ ਜਨੁ ਨਾਨਕੁ ਬੋਲੇ ਅੰਮ੍ਰਿਤ ਬਾਣੀ ॥੧॥ ਰਹਾਉ ॥
(ਹੇ ਭਾਈ! ਪ੍ਰਭੂ ਦਾ) ਦਾਸ ਨਾਨਕ ਉਸ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰੀ ਰੱਖਦਾ ਹੈ, ਆਤਮਕ ਜੀਵਨ ਦੇਣ ਵਾਲੀ ਉਸ ਦੀ ਸਿਫ਼ਤਿ-ਸਾਲਾਹ ਦੀ ਬਾਣੀ ਨੂੰ ਉਚਾਰਦਾ ਰਹਿੰਦਾ ਹੈ ।੧।ਰਹਾਉ।
Servant Nanak meditates on His Feet, and chants the Ambrosial Word of His Bani. ||1||Pause||
ਤੇਤੀਸ ਕਰੋੜੀ ਦਾਸ ਤੁਮ੍ਹਾਰੇ ਰਿਧਿ ਸਿਧਿ ਪ੍ਰਾਣ ਅਧਾਰੀ ॥
(ਹੇ ਪ੍ਰਭੂ! ਲੋਕਾਂ ਦੇ ਮਿਥੇ ਹੋਏ) ਤੇਤੀ ਕ੍ਰੋੜ ਦੇਵਤੇ ਤੇਰੇ ਹੀ ਦਾਸ ਹਨ (ਜਿਨ੍ਹਾਂ ਰਿੱਧੀਆਂ ਸਿੱਧੀਆਂ ਤੇ ਪ੍ਰਾਣਾਯਾਮ ਉਤੇ ਲੋਕ ਰੀਝਦੇ ਹਨ ਉਹਨਾਂ) ਰਿੱਧੀਆਂ ਸਿੱਧੀਆਂ ਤੇ ਪ੍ਰਾਣਾਂ ਦਾ ਤੂੰ ਹੀ ਆਸਰਾ ਹੈਂ ।
Three hundred thirty million gods are Your servants. You bestow wealth, and the supernatural powers of the Siddhas; You are the Support of the breath of life.
ਤਾ ਕੇ ਰੂਪ ਨ ਜਾਹੀ ਲਖਣੇ ਕਿਆ ਕਰਿ ਆਖਿ ਵੀਚਾਰੀ ॥੨॥
(ਹੇ ਭਾਈ!) ਉਸ ਪਰਮਾਤਮਾ ਦੇ ਅਨੇਕਾਂ ਹੀ ਰੂਪਾਂ ਦਾ ਬਿਆਨ ਨਹੀਂ ਕੀਤਾ ਜਾ ਸਕਦਾ । ਮੈਂ ਕੀਹ ਆਖ ਕੇ ਉਹਨਾਂ ਦਾ ਕੋਈ ਵਿਚਾਰ ਦੱਸਾਂ? ।੨।
His beauteous forms cannot be comprehended; what can anyone accomplish by discussing and debating? ||2||
ਤੀਨਿ ਗੁਣਾ ਤੇਰੇ ਜੁਗ ਹੀ ਅੰਤਰਿ ਚਾਰੇ ਤੇਰੀਆ ਖਾਣੀ ॥
ਹੇ ਪ੍ਰਭੂ! ਇਸ ਜਗਤ ਵਿਚ (ਮਾਇਆ ਦੇ) ਤਿੰਨ ਗੁਣ ਤੇਰੇ ਹੀ ਪੈਦਾ ਕੀਤੇ ਹੋਏ ਹਨ । (ਜਗਤ-ਉਤਪੱਤੀ ਦੀਆਂ) ਚਾਰ ਖਾਣੀਆਂ ਤੇਰੀਆਂ ਹੀ ਰਚੀਆਂ ਹੋਈਆਂ ਹਨ ।
Throughout the ages, You are the three qualities, and the four sources of creation.
ਕਰਮੁ ਹੋਵੈ ਤਾ ਪਰਮ ਪਦੁ ਪਾਈਐ ਕਥੇ ਅਕਥ ਕਹਾਣੀ ॥੩॥
ਤੇਰੀ ਮੇਹਰ ਹੋਵੇ ਤਦੋਂ ਹੀ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਸਕੀਦੀ ਹੈ, ਤਦੋਂ ਹੀ ਕੋਈ ਤੇਰੇ ਅਕੱਥ ਸਰੂਪ ਦੀਆਂ ਕੋਈ ਗੱਲਾਂ ਕਰ ਸਕਦਾ ਹੈ ।੩।
If You show Your Mercy, then one obtains the supreme status, and speaks the Unspoken Speech. ||3||
ਤੂੰ ਕਰਤਾ ਕੀਆ ਸਭੁ ਤੇਰਾ ਕਿਆ ਕੋ ਕਰੇ ਪਰਾਣੀ ॥
ਹੇ ਪ੍ਰਭੂ! ਤੂੰ ਸਾਰੀ ਸ੍ਰਿਸ਼ਟੀ ਦਾ ਰਚਨਹਾਰ ਹੈਂ, ਸਾਰਾ ਜਗਤ ਤੇਰਾ ਪੈਦਾ ਕੀਤਾ ਹੋਇਆ ਹੈ, ਤੇਰੇ ਹੁਕਮ ਤੋਂ ਬਿਨਾ ਕੋਈ ਜੀਵ ਕੁਝ ਨਹੀਂ ਕਰ ਸਕਦਾ ।
You are the Creator; all are created by You. What can any mortal being do?
ਜਾ ਕਉ ਨਦਰਿ ਕਰਹਿ ਤੂੰ ਅਪਣੀ ਸਾਈ ਸਚਿ ਸਮਾਣੀ ॥੪॥
ਜਿਸ ਜੀਵ-ਇਸਤ੍ਰੀ ਉੱਤੇ ਤੂੰ ਮੇਹਰ ਦੀ ਨਜ਼ਰ ਕਰਦਾ ਹੈਂ ਉਹ ਤੇਰੇ ਸਦਾ-ਥਿਰ ਨਾਮ ਵਿਚ ਲੀਨ ਰਹਿੰਦੀ ਹੈ ।੪।
He alone, upon whom You shower Your Grace, is absorbed into the Truth. ||4||
ਨਾਮੁ ਤੇਰਾ ਸਭੁ ਕੋਈ ਲੇਤੁ ਹੈ ਜੇਤੀ ਆਵਣ ਜਾਣੀ ॥
ਹੇ ਪ੍ਰਭੂ! ਜਿਤਨੀ ਭੀ ਆਵਾਗਵਨ ਵਿਚ ਪਈ ਹੋਈ ਸ੍ਰਿਸ਼ਟੀ ਹੈ ਇਸ ਵਿਚ ਹਰੇਕ ਜੀਵ (ਆਪਣੇ ਵਲੋਂ) ਤੇਰਾ ਹੀ ਨਾਮ ਜਪਦਾ ਹੈ, ਪਰ ਜਦੋਂ ਤੈਨੂੰ ਚੰਗਾ ਲੱਗਦਾ ਹੈ ਗੁਰੂ ਦੀ ਸਰਨ ਪਿਆ ਹੋਇਆ ਹੀ ਕੋਈ-ਜੀਵ (ਇਸ ਭੇਦ ਨੂੰ) ਸਮਝਦਾ ਹੈ
Everyone who comes and goes chants Your Name.
ਜਾ ਤੁਧੁ ਭਾਵੈ ਤਾ ਗੁਰਮੁਖਿ ਬੂਝੈ ਹੋਰ ਮਨਮੁਖਿ ਫਿਰੈ ਇਆਣੀ ॥੫॥
ਆਪਣੇ ਮਨ ਦੇ ਪਿਛੇ ਤੁਰਨ ਵਾਲੀ ਹੋਰ ਮੂਰਖ ਲੁਕਾਈ ਤਾਂ ਭਟਕਦੀ ਹੀ ਫਿਰਦੀ ਹੈ ।੫।
When it is pleasing to Your Will, then the Gurmukh understands. Otherwise, the self-willed manmukhs wander in ignorance. ||5||
ਚਾਰੇ ਵੇਦ ਬ੍ਰਹਮੇ ਕਉ ਦੀਏ ਪੜਿ ਪੜਿ ਕਰੇ ਵੀਚਾਰੀ ॥
(ਹੇ ਭਾਈ! ਬ੍ਰਹਮਾ ਇਤਨਾ ਵੱਡਾ ਦੇਵਤਾ ਮੰਨਿਆ ਗਿਆ ਹੈ, ਕਹਿੰਦੇ ਹਨ ਪਰਮਾਤਮਾ ਨੇ) ਚਾਰੇ ਵੇਦ ਬ੍ਰਹਮਾ ਨੂੰ ਦਿੱਤੇ (ਬ੍ਰਹਮਾ ਨੇ ਚਾਰੇ ਵੇਦ ਰਚੇ, ਉਹ ਇਹਨਾਂ ਨੂੰ) ਮੁੜ ਮੁੜ ਪੜ੍ਹਕੇ ਇਹਨਾਂ ਦੀ ਹੀ ਵਿਚਾਰ ਕਰਦਾ ਰਿਹਾ ।
You gave the four Vedas to Brahma, for him to read and read continually, and reflect upon.
ਤਾ ਕਾ ਹੁਕਮੁ ਨ ਬੂਝੈ ਬਪੁੜਾ ਨਰਕਿ ਸੁਰਗਿ ਅਵਤਾਰੀ ॥੬॥
ਉਹ ਵਿਚਾਰਾ ਇਹ ਨਾਹ ਸਮਝ ਸਕਿਆ ਕਿ ਪ੍ਰਭੂ ਦਾ ਹੁਕਮ ਮੰਨਣਾ ਸਹੀ ਜੀਵਨ-ਰਾਹ ਹੈ, ਉਹ ਨਰਕ ਸੁਰਗ ਦੀਆਂ ਵਿਚਾਰਾਂ ਵਿਚ ਹੀ ਟਿਕਿਆ ਰਿਹਾ ।੬।
The wretched one does not understand His Command, and is reincarnated into heaven and hell. ||6||
ਜੁਗਹ ਜੁਗਹ ਕੇ ਰਾਜੇ ਕੀਏ ਗਾਵਹਿ ਕਰਿ ਅਵਤਾਰੀ ॥
(ਹੇ ਭਾਈ! ਪਰਮਾਤਮਾ ਨੇ ਰਾਮ ਕ੍ਰਿਸ਼ਨ ਆਦਿਕ) ਆਪੋ ਆਪਣੇ ਜੁਗ ਦੇ ਮਹਾਂ ਪੁਰਖ ਪੈਦਾ ਕੀਤੇ, ਲੋਕ ਉਹਨਾਂ ਨੂੰ (ਪਰਮਾਤਮਾ ਦਾ) ਅਵਤਾਰ ਮੰਨ ਕੇ ਸਲਾਹੁੰਦੇ ਚਲੇ ਆ ਰਹੇ ਹਨ ।
In each and every age, He creates the kings, who are sung of as His Incarnations.
ਤਿਨ ਭੀ ਅੰਤੁ ਨ ਪਾਇਆ ਤਾ ਕਾ ਕਿਆ ਕਰਿ ਆਖਿ ਵੀਚਾਰੀ ॥੭॥
ਉਹਨਾਂ ਨੇ ਭੀ ਉਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਾਹ ਲੱਭਾ । (ਮੈਂ ਕੀਹ ਵਿਚਾਰਾ ਹਾਂ?) ਮੈਂ ਕੀਹ ਆਖ ਕੇ ਉਸ ਦੇ ਗੁਣਾਂ ਦਾ ਵਿਚਾਰ ਕਰ ਸਕਦਾ ਹਾਂ? ।੭।
Even they have not found His limits; what can I speak of and contemplate? ||7||
ਤੂੰ ਸਚਾ ਤੇਰਾ ਕੀਆ ਸਭੁ ਸਾਚਾ ਦੇਹਿ ਤ ਸਾਚੁ ਵਖਾਣੀ ॥
ਹੇ ਪ੍ਰਭੂ! ਤੂੰ ਸਦਾ ਕਾਇਮ ਰਹਿਣ ਵਾਲਾ ਹੈਂ, ਤੇਰਾ ਪੈਦਾ ਕੀਤਾ ਹੋਇਆ ਜਗਤ ਤੇਰੀ ਸਦਾ-ਥਿਰ ਹਸਤੀ ਦਾ ਸਰੂਪ ਹੈ । ਜੇ ਤੂੰ ਆਪ (ਆਪਣੇ ਨਾਮ ਦੀ ਦਾਤਿ) ਦੇਵੇਂ ਤਾਂ ਹੀ ਮੈਂ ਤੇਰਾ ਸਦਾ-ਥਿਰ ਨਾਮ ਉਚਾਰ ਸਕਦਾ ਹਾਂ ।
You are True, and all that You do is True. If You bless me with the Truth, I will speak on it.
ਜਾ ਕਉ ਸਚੁ ਬੁਝਾਵਹਿ ਅਪਣਾ ਸਹਜੇ ਨਾਮਿ ਸਮਾਣੀ ॥੮॥੧॥੨੩॥
ਹੇ ਪ੍ਰਭੂ! ਜਿਸ ਮਨੁੱਖ ਨੂੰ ਤੂੰ ਆਪਣਾ ਸਦਾ-ਥਿਰ ਨਾਮ ਜਪਣ ਦੀ ਸੂਝ ਬਖ਼ਸ਼ਦਾ ਹੈਂ ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ ਤੇਰੇ ਨਾਮ ਵਿਚ ਲੀਨ ਰਹਿੰਦਾ ਹੈ ।੮।੧।੨੩।
One whom You inspire to understand the Truth, is easily absorbed into the Naam. ||8||1||23||