ਆਸਾ ਮਹਲਾ ੩ ॥
Aasaa, Third Mehl:
 
ਸਤਿਗੁਰ ਹਮਰਾ ਭਰਮੁ ਗਵਾਇਆ ॥
(ਹੇ ਭਾਈ!) ਗੁਰੂ ਨੇ ਮੇਰੀ ਭਟਕਣਾ ਮੁਕਾ ਦਿੱਤੀ ਹੈ
The True Guru has dispelled my doubts.
 
ਹਰਿ ਨਾਮੁ ਨਿਰੰਜਨੁ ਮੰਨਿ ਵਸਾਇਆ ॥
ਨਿਰਲੇਪ ਪ੍ਰਭੂ ਦਾ ਨਾਮ ਮੇਰੇ ਮਨ ਵਿਚ ਵਸਾ ਦਿੱਤਾ ਹੈ
He has enshrined the Immaculate Name of the Lord within my mind.
 
ਸਬਦੁ ਚੀਨਿ ਸਦਾ ਸੁਖੁ ਪਾਇਆ ॥੧॥
ਹੁਣ ਮੈਂ ਗੁਰੂ ਦੇ ਸ਼ਬਦ ਨੂੰ ਪਛਾਣ ਕੇ (ਸ਼ਬਦ ਦੀ ਕਦਰ ਸਮਝ ਕੇ) ਸਦਾ ਟਿਕੇ ਰਹਿਣ ਵਾਲਾ ਆਤਮਕ ਆਨੰਦ ਮਾਣ ਰਿਹਾ ਹਾਂ ।੧।
Focusing on the Word of the Shabad, I have obtained lasting peace. ||1||
 
ਸੁਣਿ ਮਨ ਮੇਰੇ ਤਤੁ ਗਿਆਨੁ ॥
ਹੇ ਮੇਰੇ ਮਨ! (ਪਰਮਾਤਮਾ ਬਾਰੇ ਇਹ) ਅਸਲੀਅਤ ਸੁਣ (ਇਹ) ਜਾਣ-ਪਛਾਣ ਦੀ ਗੱਲ ਸੁਣ—ਉਹ ਸਾਰੇ ਪਦਾਰਥ ਦੇਣ ਦੀ ਸਮਰੱਥਾ ਵਾਲਾ ਪਰਮਾਤਮਾ ਹਰੇਕ ਢੰਗ ਜਾਣਦਾ ਹੈ ।
Listen, O my mind, to the essence of spiritual wisdom.
 
ਦੇਵਣ ਵਾਲਾ ਸਭ ਬਿਧਿ ਜਾਣੈ ਗੁਰਮੁਖਿ ਪਾਈਐ ਨਾਮੁ ਨਿਧਾਨੁ ॥੧॥ ਰਹਾਉ ॥
(ਸਾਰੇ ਸੁਖਾਂ ਦਾ) ਖ਼ਜ਼ਾਨਾ (ਉਸ ਦਾ) ਨਾਮ ਗੁਰੂ ਦੀ ਸਰਨ ਪਿਆਂ ਮਿਲਦਾ ਹੈ ।੧।ਰਹਾਉ।
The Great Giver knows our condition completely; the Gurmukh obtains the treasure of the Naam, the Name of the Lord. ||1||Pause||
 
ਸਤਿਗੁਰ ਭੇਟੇ ਕੀ ਵਡਿਆਈ ॥
(ਹੇ ਮੇਰੇ ਮਨ!) ਗੁਰੂ ਨੂੰ ਮਿਲਣ (ਤੋਂ ਪੈਦਾ ਹੋਈ) ਆਤਮਕ ਉੱਚਤਾ (ਦੀ ਗੱਲ ਸੁਣ) ਕਿ ਉਸ ਗੁਰੂ ਨੇ (ਜਿਸ ਮਨੁੱਖ ਦੀ) ਅਪਣੱਤ ਦੂਰ ਕਰ ਦਿੱਤੀ,
The great glory of meeting the True Guru is
 
ਜਿਨਿ ਮਮਤਾ ਅਗਨਿ ਤ੍ਰਿਸਨਾ ਬੁਝਾਈ ॥
ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ
that it has quenched the fire of possessiveness and desire;
 
ਸਹਜੇ ਮਾਤਾ ਹਰਿ ਗੁਣ ਗਾਈ ॥੨॥
ਉਹ ਮਨੁੱਖ ਆਤਮਕ ਅਡੋਲਤਾ ਵਿਚ ਮਸਤ ਰਹਿ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ ।੨।
imbued with peace and poise, I sing the Glorious Praises of the Lord. ||2||
 
ਵਿਣੁ ਗੁਰ ਪੂਰੇ ਕੋਇ ਨ ਜਾਣੀ ॥
(ਹੇ ਮੇਰੇ ਮਨ!) ਗੁਰੂ ਨੂੰ ਮਿਲਣ ਤੋਂ ਬਿਨਾ ਕੋਈ ਮਨੁੱਖ (ਪ੍ਰਭੂ ਬਾਰੇ ਤੱਤ-ਗਿਆਨ) ਨਹੀਂ ਜਾਣ ਸਕਦਾ
Without the Perfect Guru, no one knows the Lord.
 
ਮਾਇਆ ਮੋਹਿ ਦੂਜੈ ਲੋਭਾਣੀ ॥
(ਕਿਉਂਕਿ ਗੁਰੂ ਦੀ ਸਰਨ ਤੋਂ ਬਿਨਾਂ) ਮਨੁੱਖ ਮਾਇਆ ਦੇ ਮੋਹ ਵਿਚ ਹੋਰ ਹੋਰ ਲੋਭ ਵਿਚ ਫਸਿਆ ਰਹਿੰਦਾ ਹੈ ।
Attached to Maya, they are engrossed in duality.
 
ਗੁਰਮੁਖਿ ਨਾਮੁ ਮਿਲੈ ਹਰਿ ਬਾਣੀ ॥੩॥
ਗੁਰੂ ਦੀ ਸਰਨ ਪਿਆਂ ਹੀ ਪ੍ਰਭੂ ਦਾ ਨਾਮ ਮਿਲਦਾ ਹੈ, ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ (ਦੀ ਕਦਰ) ਪੈਂਦੀ ਹੈ ।੩।
The Gurmukh receives the Naam, and the Bani of the Lord's Word. ||3||
 
ਗੁਰ ਸੇਵਾ ਤਪਾਂ ਸਿਰਿ ਤਪੁ ਸਾਰੁ ॥
(ਹੇ ਮੇਰੇ ਮਨ!) ਗੁਰੂ ਦੀ ਦੱਸੀ ਸੇਵਾ ਸਭ ਤੋਂ ਸ੍ਰੇਸ਼ਟ ਤਪ ਹੈ ।
Service to the Guru is the most excellent and sublime penance of penances.
 
ਹਰਿ ਜੀਉ ਮਨਿ ਵਸੈ ਸਭ ਦੂਖ ਵਿਸਾਰਣਹਾਰੁ ॥
ਸਾਰੇ ਦੁੱਖ ਦੂਰ ਕਰਨ ਵਾਲਾ ਪਰਮਾਤਮਾ (ਗੁਰੂ ਦੀ ਕਿਰਪਾ ਨਾਲ ਹੀ) ਮਨ ਵਿਚ ਆ ਵੱਸਦਾ ਹੈ,
The Dear Lord dwells in the mind, and all suffering departs.
 
ਦਰਿ ਸਾਚੈ ਦੀਸੈ ਸਚਿਆਰੁ ॥੪॥
ਤੇ ਮਨੁੱਖ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਦਰ ਤੇ ਸੁਰਖ਼-ਰੂ ਦਿੱਸਦਾ ਹੈ ।੪।
Then, at the Gate of the True Lord, one appears truthful. ||4||
 
ਗੁਰ ਸੇਵਾ ਤੇ ਤ੍ਰਿਭਵਣ ਸੋਝੀ ਹੋਇ ॥
(ਹੇ ਮੇਰੇ ਮਨ!) ਗੁਰੂ ਦੀ ਦੱਸੀ ਸੇਵਾ ਦੀ ਬਰਕਤਿ ਨਾਲ ਤਿੰਨਾਂ ਭਵਨਾਂ ਵਿਚ ਵਿਆਪਕ ਪਰਮਾਤਮਾ ਦੀ ਸੂਝ ਪ੍ਰਾਪਤ ਹੁੰਦੀ ਹੈ
Serving the Guru, one comes to know the three worlds.
 
ਆਪੁ ਪਛਾਣਿ ਹਰਿ ਪਾਵੈ ਸੋਇ ॥
ਤੇ ਉਹ ਮਨੁੱਖ ਆਪਣਾ ਆਤਮਕ ਜੀਵਨ ਪੜਤਾਲ ਕੇ ਪਰਮਾਤਮਾ ਨੂੰ ਮਿਲ ਪੈਂਦਾ ਹੈ ।
Understanding his own self, he obtains the Lord.
 
ਸਾਚੀ ਬਾਣੀ ਮਹਲੁ ਪਰਾਪਤਿ ਹੋਇ ॥੫॥
ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਦੀ ਬਰਕਤਿ ਨਾਲ ਉਸ ਨੂੰ ਪਰਮਾਤਮਾ ਦੇ ਚਰਨਾਂ ਵਿਚ ਥਾਂ ਮਿਲ ਜਾਂਦੀ ਹੈ ।੫।
Through the True Word of His Bani, we enter the Mansion of His Presence. ||5||
 
ਗੁਰ ਸੇਵਾ ਤੇ ਸਭ ਕੁਲ ਉਧਾਰੇ ॥
(ਹੇ ਮੇਰੇ ਮਨ!) ਗੁਰੂ ਦੀ ਦੱਸੀ ਸੇਵਾ ਦਾ ਸਦਕਾ ਮਨੁੱਖ ਆਪਣੀਆਂ ਸਾਰੀਆਂ ਕੁਲਾਂ ਨੂੰ ਭੀ ਵਿਕਾਰਾਂ ਤੋਂ ਬਚਾ ਲੈਂਦਾ ਹੈ
Serving the Guru, all of one's generations are saved.
 
ਨਿਰਮਲ ਨਾਮੁ ਰਖੈ ਉਰਿ ਧਾਰੇ ॥
ਮਨੁੱਖ ਪਰਮਾਤਮਾ ਦੇ ਪਵਿਤ੍ਰ ਨਾਮ ਨੂੰ ਆਪਣੇ ਹਿਰਦੇ ਵਿਚ ਟਿਕਾਈ ਰੱਖਦਾ ਹ
Keep the Immaculate Naam enshrined within your heart.
 
ਸਾਚੀ ਸੋਭਾ ਸਾਚਿ ਦੁਆਰੇ ॥੬॥
ਉਸ ਨੂੰ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਦਰ ਤੇ ਸਦਾ-ਟਿਕਵੀਂ ਵਡਿਆਈ ਮਿਲ ਜਾਂਦੀ ਹੈ ।੬।
In the Court of the True Lord, you shall be adorned with True Glory. ||6||
 
ਸੇ ਵਡਭਾਗੀ ਜਿ ਗੁਰਿ ਸੇਵਾ ਲਾਏ ॥
(ਹੇ ਮੇਰੇ ਮਨ!) ਉਹ ਮਨੁੱਖ ਵੱਡੇ ਭਾਗਾਂ ਵਾਲੇ (ਸਮਝ) ਜਿਨ੍ਹਾਂ ਨੂੰ ਗੁਰੂ ਨੇ ਪਰਮਾਤਮਾ ਦੀ ਸੇਵਾ ਭਗਤੀ ਵਿਚ ਜੋੜ ਦਿੱਤਾ ।
How very fortunate are they, who are committed to the Guru's service.
 
ਅਨਦਿਨੁ ਭਗਤਿ ਸਚੁ ਨਾਮੁ ਦ੍ਰਿੜਾਏ ॥
ਗੁਰੂ ਉਹਨਾਂ ਦੇ ਹਿਰਦੇ ਵਿਚ ਹਰ ਵੇਲੇ ਪਰਮਾਤਮਾ ਦੀ ਭਗਤੀ ਤੇ ਸਦਾ-ਥਿਰ ਨਾਮ ਦਾ ਸਿਮਰਨ ਪੱਕਾ ਕਰ ਦੇਂਦਾ ਹੈ ।
Night and day, they are engaged in devotional worship; the True Name is implanted within them.
 
ਨਾਮੇ ਉਧਰੇ ਕੁਲ ਸਬਾਏ ॥੭॥
(ਹੇ ਮਨ!) ਹਰਿ-ਨਾਮ ਦੀ ਬਰਕਤਿ ਨਾਲ, ਉਹਨਾਂ ਦੇ ਸਾਰੇ ਕੁਲ ਭੀ ਵਿਕਾਰਾਂ ਤੋਂ ਬਚ ਜਾਂਦੇ ਹਨ ।੭।
Through the Naam, all of one's generations are saved. ||7||
 
ਨਾਨਕੁ ਸਾਚੁ ਕਹੈ ਵੀਚਾਰੁ ॥
(ਹੇ ਭਾਈ!) ਨਾਨਕ (ਤੈਨੂੰ) ਅਟੱਲ (ਨਿਯਮ ਦੀ) ਵਿਚਾਰ ਦੱਸਦਾ ਹੈ
Nanak chants the true thought.
 
ਹਰਿ ਕਾ ਨਾਮੁ ਰਖਹੁ ਉਰਿ ਧਾਰਿ ॥
(ਉਹ ਵਿਚਾਰ ਇਹ ਹੈ ਕਿ) ਪਰਮਾਤਮਾ ਦਾ ਨਾਮ ਸਦਾ ਆਪਣੇ ਹਿਰਦੇ ਵਿਚ ਟਿਕਾਈ ਰੱਖ ।
Keep the Name of the Lord enshrined within your heart.
 
ਹਰਿ ਭਗਤੀ ਰਾਤੇ ਮੋਖ ਦੁਆਰੁ ॥੮॥੨॥੨੪॥
ਜੇਹੜੇ ਮਨੁੱਖ ਪਰਮਾਤਮਾ ਦੀ ਭਗਤੀ (ਦੇ ਰੰਗ) ਵਿਚ ਰੰਗੇ ਜਾਂਦੇ ਹਨ ਉਹਨਾਂ ਨੂੰ (ਵਿਕਾਰਾਂ ਤੋਂ) ਖ਼ਲਾਸੀ ਪਾਣ ਦਾ ਦਰਵਾਜ਼ਾ ਲੱਭ ਪੈਂਦਾ ਹੈ ।੮।੨।੨੪।
Imbued with devotion to the Lord, the gate of salvation is found. ||8||2||24||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by