ਆਸਾ ਮਹਲਾ ੩ ॥
Aasaa, Third Mehl:
 
ਆਸਾ ਆਸ ਕਰੇ ਸਭੁ ਕੋਈ ॥
(ਹੇ ਭਾਈ! ਦੁਨੀਆ ਵਿਚ) ਹਰੇਕ ਜੀਵ ਆਸਾਂ ਹੀ ਆਸਾਂ ਬਣਾਂਦਾ ਰਹਿੰਦਾ ਹੈ ।
Everyone lives, hoping in hope.
 
ਹੁਕਮੈ ਬੂਝੈ ਨਿਰਾਸਾ ਹੋਈ ॥
ਜੇਹੜਾ ਮਨੁੱਖ ਪਰਮਾਤਮਾ ਦੀ ਰਜ਼ਾ ਨੂੰ ਸਮਝ ਲੈਂਦਾ ਹੈ ਉਹ ਆਸਾਂ ਦੇ ਜਾਲ ਵਿਚੋਂ ਨਿਕਲ ਜਾਂਦਾ ਹੈ ।
Understanding His Command, one becomes free of desire.
 
ਆਸਾ ਵਿਚਿ ਸੁਤੇ ਕਈ ਲੋਈ ॥
(ਹੇ ਭਾਈ!) ਬੇਅੰਤ ਲੁਕਾਈ ਆਸਾਂ (ਦੇ ਜਾਲ) ਵਿਚ (ਫਸ ਕੇ ਮਾਇਆ ਦੇ ਮੋਹ ਦੀ ਨੀਂਦ ਵਿਚ) ਸੁੱਤੀ ਪਈ ਹੈ
So many are asleep in hope.
 
ਸੋ ਜਾਗੈ ਜਾਗਾਵੈ ਸੋਈ ॥੧॥
ਉਹੀ ਮਨੁੱਖ (ਇਸ ਨੀਂਦ ਵਿਚੋਂ) ਜਾਗਦਾ ਹੈ ਜਿਸ ਨੂੰ (ਗੁਰੂ ਦੀ ਸਰਨ ਪਾ ਕੇ) ਪਰਮਾਤਮਾ ਆਪ ਜਗਾਂਦਾ ਹੈ ।੧।
He alone wakes up, whom the Lord awakens. ||1||
 
ਸਤਿਗੁਰਿ ਨਾਮੁ ਬੁਝਾਇਆ ਵਿਣੁ ਨਾਵੈ ਭੁਖ ਨ ਜਾਈ ॥
ਗੁਰੂ ਨੇ (ਜਿਸ ਨੂੰ) ਹਰਿ-ਨਾਮ (ਸਿਮਰਨਾ) ਸਿਖਾ ਦਿੱਤਾ (ਉਸ ਦੀ ਮਾਇਆ ਵਾਲੀ ਭੁੱਖ ਮਿਟ ਗਈ) । (ਹੇ ਭਾਈ!) ਹਰਿ-ਨਾਮ ਤੋਂ ਬਿਨਾ (ਮਾਇਆ ਵਾਲੀ) ਭੁੱਖ ਦੂਰ ਨਹੀਂ ਹੁੰਦੀ
The True Guru has led me to understand the Naam, the Name of the Lord; without the Naam, hunger does not go away.
 
ਨਾਮੇ ਤ੍ਰਿਸਨਾ ਅਗਨਿ ਬੁਝੈ ਨਾਮੁ ਮਿਲੈ ਤਿਸੈ ਰਜਾਈ ॥੧॥ ਰਹਾਉ ॥
(ਹੇ ਭਾਈ! ਮਾਇਆ ਦੀ) ਤ੍ਰਿਸ਼ਨਾ ਦੀ ਅੱਗ ਪਰਮਾਤਮਾ ਦੇ ਨਾਮ ਦੀ ਰਾਹੀਂ ਹੀ ਬੁੱਝਦੀ ਹੈ, ਇਹ ਨਾਮ ਉਸ ਮਾਲਕ ਦੀ ਰਜ਼ਾ ਅਨੁਸਾਰ ਮਿਲਦਾ ਹੈ (ਗੁਰੂ ਦੀ ਰਾਹੀਂ) ।
Through the Naam, the fire of desire is extinguished; the Naam is obtained by His Will. ||1||Pause||
 
ਕਲਿ ਕੀਰਤਿ ਸਬਦੁ ਪਛਾਨੁ ॥
(ਹੇ ਭਾਈ! ਇਸ ਵਿਕਾਰਾਂ-ਵੇੜ੍ਹੇ) ਜਗਤ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਰਹੁ, ਗੁਰੂ ਦੇ ਸ਼ਬਦ ਨਾਲ ਜਾਣ-ਪਛਾਣ ਪਾਈ ਰੱਖ ।
In the Dark Age of Kali Yuga, realize the Word of the Shabad.
 
ਏਹਾ ਭਗਤਿ ਚੂਕੈ ਅਭਿਮਾਨੁ ॥
ਪਰਮਾਤਮਾ ਦੀ ਭਗਤੀ ਹੀ ਹੈ (ਜਿਸ ਦੀ ਬਰਕਤਿ ਨਾਲ ਮਨ ਵਿਚੋਂ) ਅਹੰਕਾਰ ਦੂਰ ਹੰੁਦਾ ਹੈ
By this devotional worship, egotism is eliminated.
 
ਸਤਿਗੁਰੁ ਸੇਵਿਐ ਹੋਵੈ ਪਰਵਾਨੁ ॥
ਤੇ ਗੁਰੂ ਦੀ ਦੱਸੀ ਸੇਵਾ ਕੀਤਿਆਂ ਮਨੁੱਖ ਪਰਮਾਤਮਾ ਦੀ ਹਜ਼ੂਰੀ ਵਿਚ ਕਬੂਲ ਹੋ ਜਾਂਦਾ ਹੈ ।
Serving the True Guru, one becomes approved.
 
ਜਿਨਿ ਆਸਾ ਕੀਤੀ ਤਿਸ ਨੋ ਜਾਨੁ ॥੨॥
(ਹੇ ਭਾਈ! ਇਹਨਾਂ ਆਸਾਂ ਦੇ ਜਾਲ ਵਿਚੋਂ ਨਿਕਲਣ ਲਈ) ਉਸ ਪਰਮਾਤਮਾ ਨਾਲ ਡੂੰਘੀ ਸਾਂਝ ਬਣਾ ਜਿਸ ਨੇ ਆਸਾ (ਮਨੁੱਖ ਦੇ ਮਨ ਵਿਚ) ਪੈਦਾ ਕੀਤੀ ਹੈ ।੨।
So know the One, who created hope and desire. ||2||
 
ਤਿਸੁ ਕਿਆ ਦੀਜੈ ਜਿ ਸਬਦੁ ਸੁਣਾਏ ॥
(ਹੇ ਭਾਈ!) ਜੇਹੜਾ (ਗੁਰੂ ਆਪਣਾ) ਸ਼ਬਦ ਸੁਣਾਂਦਾ ਹੈ ਉਸ ਨੂੰ ਕੇਹੜੀ ਭੇਟਾ ਦੇਣੀ ਚਾਹੀਦੀ ਹੈ?
What shall we offer to one who proclaims the Word of the Shabad?
 
ਕਰਿ ਕਿਰਪਾ ਨਾਮੁ ਮੰਨਿ ਵਸਾਏ ॥
ਤੇ ਮੇਹਰ ਕਰ ਕੇ ਪਰਮਾਤਮਾ ਦਾ ਨਾਮ (ਸਾਡੇ) ਮਨ ਵਿਚ ਵਸਾਂਦਾ ਹੈ
By His Grace, the Naam is enshrined within our minds.
 
ਇਹੁ ਸਿਰੁ ਦੀਜੈ ਆਪੁ ਗਵਾਏ ॥
(ਹੇ ਭਾਈ!) ਆਪਾ-ਭਾਵ ਦੂਰ ਕਰ ਕੇ ਆਪਣਾ ਇਹ ਸਿਰ (ਗੁਰੂ ਅੱਗੇ) ਭੇਟਾ ਕਰਨਾ ਚਾਹੀਦਾ ਹੈ
Offer your head, and shed your self-conceit.
 
ਹੁਕਮੈ ਬੂਝੇ ਸਦਾ ਸੁਖੁ ਪਾਏ ॥੩॥
(ਜੇਹੜਾ ਮਨੁੱਖ ਆਪਣਾ-ਆਪ ਗੁਰੂ ਦੇ ਹਵਾਲੇ ਕਰਦਾ ਹੈ ਉਹ) ਪਰਮਾਤਮਾ ਦੀ ਰਜ਼ਾ ਨੂੰ ਸਮਝ ਕੇ ਸਦਾ ਆਤਮਕ ਆਨੰਦ ਮਾਣਦਾ ਹੈ
One who understands the Lord's Command finds lasting peace. ||3||
 
ਆਪਿ ਕਰੇ ਤੈ ਆਪਿ ਕਰਾਏ ॥
(ਹੇ ਭਾਈ! ਸਭ ਜੀਵਾਂ ਵਿਚ ਵਿਆਪਕ ਹੋ ਕੇ) ਪਰਮਾਤਮਾ ਸਭ ਕੁਝ ਆਪ ਹੀ ਕਰ ਰਿਹਾ ਹੈ, ਅਤੇ ਆਪ ਹੀ ਜੀਵਾਂ ਪਾਸੋਂ ਕਰਾਂਦਾ ਹੈ ।
He Himself does, and causes others to do.
 
ਆਪੇ ਗੁਰਮੁਖਿ ਨਾਮੁ ਵਸਾਏ ॥
ਉਹ ਆਪ ਹੀ ਗੁਰੂ ਦੀ ਰਾਹੀਂ (ਮਨੁੱਖ ਦੇ ਮਨ ਵਿਚ ਆਪਣਾ) ਨਾਮ ਵਸਾਂਦਾ ਹੈ ।
He Himself enshrines His Name in the mind of the Gurmukh.
 
ਆਪਿ ਭੁਲਾਵੈ ਆਪਿ ਮਾਰਗਿ ਪਾਏ ॥
ਪਰਮਾਤਮਾ ਆਪ ਹੀ ਕੁਰਾਹੇ ਪਾਂਦਾ ਹੈ ਆਪ ਹੀ ਸਹੀ ਰਸਤੇ ਪਾਂਦਾ ਹੈ (ਜਿਸ ਮਨੁੱਖ ਨੂੰ ਸਹੀ ਰਸਤੇ ਪਾਂਦਾ ਹੈ ਉਹ ਮਨੁੱਖ)
He Himself misleads us, and He Himself puts us back on the Path.
 
ਸਚੈ ਸਬਦਿ ਸਚਿ ਸਮਾਏ ॥੪॥
ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਜੁੜ ਕੇ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ ।੪।
Through the True Word of the Shabad, we merge into the True Lord. ||4||
 
ਸਚਾ ਸਬਦੁ ਸਚੀ ਹੈ ਬਾਣੀ ॥
(ਹੇ ਭਾਈ!) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਸ਼ਬਦ ਹੀ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਹੀ ਹਰੇਕ ਜੁਗ ਵਿਚ ਲੁਕਾਈ ਗੁਰੂ ਦੀ ਰਾਹੀਂ ਉਚਾਰਦੀ ਆਈ ਹੈ (ਤੇ ਮਾਇਆ ਦੇ ਮੋਹ ਭਰਮ ਤੋਂ ਬਚਦੀ ਆਈ ਹੈ) ।
True is the Shabad, and True is the Word of the Lord's Bani.
 
ਗੁਰਮੁਖਿ ਜੁਗਿ ਜੁਗਿ ਆਖਿ ਵਖਾਣੀ ॥
ਹਰ ਯੁੱਗ ਅੰਦਰ ਮਹਾਤਮਾ ਪੁਰਸ਼ ਇਸ ਦਾ ਉਚਾਰਨ ਤੇ ਕਥਨ ਕਰਦੇ ਹਨ।
In each and every age, the Gurmukhs speak it and chant it.
 
ਮਨਮੁਖਿ ਮੋਹਿ ਭਰਮਿ ਭੋਲਾਣੀ ॥
ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਹਰੇਕ ਜੁਗ ਵਿਚ ਹੀ) ਮਾਇਆ ਦੇ ਮੋਹ ਵਿਚ ਫਸਿਆ ਰਿਹਾ, ਮਾਇਆ ਦੀ ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਿਹਾ ।
The self-willed manmukhs are deluded by doubt and attachment.
 
ਬਿਨੁ ਨਾਵੈ ਸਭ ਫਿਰੈ ਬਉਰਾਣੀ ॥੫॥
(ਹੇ ਭਾਈ!) ਪਰਮਾਤਮਾ ਦੇ ਨਾਮ ਤੋਂ ਖੁੰਝ ਕੇ (ਹਰੇਕ ਜੁਗ ਵਿਚ ਹੀ) ਝੱਲੀ ਹੋ ਕੇ ਲੁਕਾਈ ਭਟਕਦੀ ਰਹੀ ਹੈ ।੫।
Without the Name, everyone wanders around insane. ||5||
 
ਤੀਨਿ ਭਵਨ ਮਹਿ ਏਕਾ ਮਾਇਆ ॥
(ਹੇ ਭਾਈ!) ਤਿੰਨਾਂ ਹੀ ਭਵਨਾਂ ਵਿਚ ਇਕ ਮਾਇਆ ਦਾ ਹੀ ਪ੍ਰਭਾਵ ਚਲਿਆ ਆ ਰਿਹਾ ਹੈ ।
Throughout the three worlds, is the one Maya.
 
ਮੂਰਖਿ ਪੜਿ ਪੜਿ ਦੂਜਾ ਭਾਉ ਦ੍ਰਿੜਾਇਆ ॥
ਮੂਰਖ ਮਨੁੱਖ ਨੇ (ਗੁਰੂ ਤੋਂ ਖੁੰਝ ਕੇ ਸਿੰਮ੍ਰਿਤੀਆਂ ਸ਼ਾਸਤਰ ਆਦਿਕ) ਪੜ੍ਹ ਪੜ੍ਹ ਕੇ (ਆਪਣੇ ਅੰਦਰ ਸਗੋਂ) ਮਾਇਆ ਦਾ ਪਿਆਰ ਹੀ ਪੱਕਾ ਕੀਤਾ ।
The fool reads and reads, but holds tight to duality.
 
ਬਹੁ ਕਰਮ ਕਮਾਵੈ ਦੁਖੁ ਸਬਾਇਆ ॥
ਮੂਰਖ ਮਨੁੱਖ (ਗੁਰੂ ਤੋਂ ਖੁੰਝ ਕੇ ਸ਼ਾਸਤ੍ਰਾਂ ਅਨੁਸਾਰ ਮਿਥੇ) ਅਨੇਕਾਂ ਧਾਰਮਿਕ ਕੰਮ ਕਰਦਾ ਹੈ ਤੇ ਨਿਰਾ ਦੁੱਖ ਹੀ ਸਹੇੜਦਾ ਹੈ ।
He performs all sorts of rituals, but still suffers terrible pain.
 
ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ॥੬॥
ਗੁਰੂ ਦੀ ਦੱਸੀ ਸੇਵਾ ਕਰ ਕੇ ਹੀ ਮਨੁੱਖ ਸਦਾ ਟਿਕੇ ਰਹਿਣ ਵਾਲਾ ਆਤਮਕ ਆਨੰਦ ਮਾਣਦਾ ਹੈ ।੬।
Serving the True Guru, eternal peace is obtained. ||6||
 
ਅੰਮ੍ਰਿਤੁ ਮੀਠਾ ਸਬਦੁ ਵੀਚਾਰਿ ॥
ਹੇ ਭਾਈ! ਗੁਰੂ ਦੇ ਸ਼ਬਦ ਨੂੰ ਵਿਚਾਰ ਕੇ
Reflective meditation upon the Shabad is such sweet nectar.
 
ਅਨਦਿਨੁ ਭੋਗੇ ਹਉਮੈ ਮਾਰਿ ॥
(ਤੇ, ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ (ਵਡ-ਭਾਗੀ ਮਨੁੱਖ) ਆਤਮਕ ਜੀਵਨ ਦੇਣ ਵਾਲਾ ਸੁਆਦਲਾ ਨਾਮ-ਰਸ ਹਰ ਵੇਲੇ ਮਾਣ ਸਕਦਾ ਹੈ ।
Night and day, one enjoys it, subduing his ego.
 
ਸਹਜਿ ਅਨੰਦਿ ਕਿਰਪਾ ਧਾਰਿ ॥
(ਗੁਰੂ) ਕਿਰਪਾ ਕਰ ਕੇ ਉਸ ਨੂੰ ਆਤਮਕ ਅਡੋਲਤਾ ਵਿਚ ਆਤਮਕ ਆਨੰਦ ਵਿਚ ਟਿਕਾਈ ਰੱਖਦਾ ਹੈ
When the Lord showers His Mercy, we enjoy celestial bliss.
 
ਨਾਮਿ ਰਤੇ ਸਦਾ ਸਚਿ ਪਿਆਰਿ ॥੭॥
(ਹੇ ਭਾਈ!) ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਹੋਏ ਮਨੁੱਖ ਸਦਾ ਪ੍ਰਭੂ-ਪਿਆਰ ਵਿਚ ਮਗਨ ਰਹਿੰਦੇ ਹਨ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦੇ ਹਨ ।੭।
Imbued with the Naam, love the True Lord forever. ||7||
 
ਹਰਿ ਜਪਿ ਪੜੀਐ ਗੁਰ ਸਬਦੁ ਵੀਚਾਰਿ ॥
ਹੇ ਭਾਈ! ਗੁਰੂ ਦੇ ਸ਼ਬਦ ਨੂੰ ਆਪਣੇ ਸੋਚ-ਮੰਡਲ ਵਿਚ ਟਿਕਾ ਕ
Meditate on the Lord, and read and reflect upon the Guru's Shabad.
 
ਹਰਿ ਜਪਿ ਪੜੀਐ ਹਉਮੈ ਮਾਰਿ ॥
(ਤੇ ਅੰਦਰੋਂ) ਹਉਮੈ ਦੂਰ ਕਰ ਕੇ ਪਰਮਾਤਮਾ ਦੇ ਨਾਮ ਦਾ ਹੀ ਜਾਪ ਕਰਨਾ ਚਾਹੀਦਾ ਹੈ ਪਰਮਾਤਮਾ ਦਾ ਨਾਮ ਹੀ ਪੜ੍ਹਨਾ ਚਾਹੀਦਾ ੍ਹੇ
Subdue your ego and meditate on the Lord.
 
ਹਰਿ ਜਪੀਐ ਭਇ ਸਚਿ ਪਿਆਰਿ ॥
ਪਰਮਾਤਮਾ ਦੇ ਡਰ-ਅਦਬ ਵਿਚ ਰਹਿ ਕੇ ਸਦਾ-ਥਿਰ ਹਰੀ ਦੇ ਪੇ੍ਰਮ ਵਿਚ ਮਸਤ ਹੋ ਕੇ ਹਰੀ-ਨਾਮ ਦਾ ਜਾਪ ਹੀ ਕਰਨਾ ਚਾਹੀਦਾ ਹੈ ।
Meditate on the Lord, and be imbued with fear and love of the True One.
 
ਨਾਨਕ ਨਾਮੁ ਗੁਰਮਤਿ ਉਰ ਧਾਰਿ ॥੮॥੩॥੨੫॥
ਹੇ ਨਾਨਕ! (ਆਖ—ਹੇ ਭਾਈ!) ਗੁਰੂ ਦੀ ਮਤਿ ਲੈ ਕੇ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖ ।੮।੩।੨੫
O Nanak, enshrine the Naam within your heart, through the Guru's Teachings. ||8||3||25||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by